Tuesday, May 07, 2024

Punjab

ਡੀ ਸੀ ਨੇ ਨਵਾਂਸ਼ਹਿਰ ਵਿੱਚ 15-18 ਉਮਰ ਵਰਗ ਲਈ ਕੋਵਿਡ ਟੀਕਾਕਰਨ ਮੁਹਿੰਮ ਦੀ ਸ਼ੁਰੂਆਤ ਕੀਤੀ

PUNJABNEWS EXPRESS | January 03, 2022 06:45 PM

ਸ਼ਹੀਦ ਭਗਤ ਸਿੰਘ ਨਗਰ :ਕਰੋਨਾਵਾਇਰਸ ਦੇ ਓਮੀਕ੍ਰੋਨ ਵੇਰੀਐਂਟ ਦੇ ਉਭਾਰ ਬਾਅਦ ਕੋਵਿਡ -19 ਦੇ ਕੇਸਾਂ ਵਿੱਚ ਤੇਜ਼ੀ ਨਾਲ ਵਾਧੇ ਦੇ ਮੱਦੇਨਜ਼ਰ ਇਹਤਿਆਤੀ ਪ੍ਰਬੰਧਾਂ ਵਜੋਂ, ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੇ ਸੋਮਵਾਰ ਨੂੰ ਸਥਾਨਕ ਸਿਵਲ ਹਸਪਤਾਲ ਵਿੱਚ 15-18 ਸਾਲ ਦੀ ਉਮਰ ਦੇ ਬੱਚਿਆਂ ਨੂੰ ਕੋਵਿਡ ਦੀ ਇਸ ਘਾਤਕ ਬਿਮਾਰੀ ਤੋਂ ਬਚਾਉਣ ਲਈ ਟੀਕਾਕਰਣ ਮੁਹਿੰਮ ਦਾ ਉਦਘਾਟਨ ਕੀਤਾ।ਜ਼ਿਲ੍ਹੇ ਵਿੱਚ ਇਸ ਮੁਹਿੰਮ ਨੂੰ ਜੰਗੀ ਪੱਧਰ ’ਤੇ ਚਲਾਉਣ ’ਤੇ ਜ਼ੋਰ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਸ ਉਮਰ ਵਰਗ ਦੇ 25000 ਲਾਭਪਾਤਰੀਆਂ ਦਾ ਕੋਵੈਕਸੀਨ ਨਾਲ ਟੀਕਾਕਰਣ ਕੀਤਾ ਜਾਵੇਗਾ ਅਤੇ 28 ਦਿਨਾਂ ਦੇ ਵਕਫੇ ਬਾਅਦ ਕੋਵੈਕਸੀਨ ਦੀ ਦੂਜੀ ਖੁਰਾਕ ਦਿੱਤੀ ਜਾਵੇਗੀ।ਉਨ੍ਹਾਂ ਕਿਹਾ ਕਿ 2007 ਅਤੇ ਇਸ ਤੋਂ ਪਹਿਲਾਂ ਪੈਦਾ ਹੋਏ ਬੱਚੇ ਵੈਕਸੀਨ ਲਗਵਾਉਣ ਦੇ ਯੋਗ ਹਨ। ਉਨ੍ਹਾਂ ਮਾਪਿਆਂ, ਚੁਣੇ ਹੋਏ ਨੁਮਾਇੰਦਿਆਂ, ਵਲੰਟੀਅਰਾਂ ਅਤੇ ਧਾਰਮਿਕ ਆਗੂਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਨੂੰ ਇਹ ਟੀਕਾ ਲਗਵਾਉਣਾ ਯਕੀਨੀ ਬਣਾਉਣ।ਡਿਪਟੀ ਕਮਿਸ਼ਨਰ ਨੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਸਾਰੀਆਂ ਸੈਸ਼ਨ ਸਾਈਟਾਂ (ਟੀਕਾਕਰਣ ਕੇਂਦਰਾਂ) ਵਿੱਚ ਪੁਖਤਾ ਪ੍ਰਬੰਧ ਯਕੀਨੀ ਬਣਾਉਣ ਤਾਂ ਜੋ ਲਾਭਪਾਤਰੀਆਂ ਨੂੰ ਟੀਕਾ ਲਗਵਾਉਣ ਵਿੱਚ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਟੀਕਾਕਰਣ ਮੁਹਿੰਮ ਤਹਿਤ ਇਸ ਉਮਰ ਵਰਗ ਲਈ ਵੱਖ-ਵੱਖ ਸੈਸ਼ਨ ਸਾਈਟਾਂ, ਕਤਾਰਾਂ ਅਤੇ ਟੀਕਾਕਰਣ ਟੀਮਾਂ ਦੀ ਪਹਿਲਾਂ ਹੀ ਪਛਾਣ ਕੀਤੀ ਜਾ ਚੁੱਕੀ ਹੈ।ਸਾਰੰਗਲ ਨੇ ਜ਼ਿਲ੍ਹੇ ਦੇ ਹੋਰ ਯੋਗ ਲੋਕਾਂ ਨੂੰ ਵੀ ਕੋਵਿਡ ਵੈਕਸੀਨ ਨੂੰ ਅਪਣਾਉਣ ਲਈ ਪ੍ਰੇਰਿਤ ਕੀਤਾ ਕਿਉਂਕਿ ਇਹ ਬਹੁਤ ਸੁਰੱਖਿਅਤ ਅਤੇ ਪ੍ਰਭਾਵਸ਼ਾਲੀ ਹੈ। ਉਨ੍ਹਾਂ ਕਿਹਾ ਕਿ ਇਹ ਟੀਕਾ ਇਸ ਲਾਗ ਦੀ ਬਿਮਾਰੀ ਦੀ ਗੰਭੀਰਤਾ ਨੂੰ ਘਟਾਉਂਦਾ ਹੈ, ਇਸ ਲਈ ਅਦਿੱਖ ਦੁਸ਼ਮਣ ਵਿਰੁੱਧ ਜੰਗ ਜਿੱਤਣ ਲਈ ਲੋਕਾਂ ਨੂੰ ਇਸ ਨੂੰ ਦਿਲੋਂ ਸਵੀਕਾਰ ਕਰਨਾ ਚਾਹੀਦਾ ਹੈ। ਜੇਕਰ ਕੋਈ ਵੀ ਮੁਕੰਮਲ ਟੀਕਾਕਰਣ ਵਾਲੇ ਵਿਅਕਤੀ ਕਰੋਨਾ ਵਾਇਰਸ ਦੇ ਸੰਪਰਕ ਵਿੱਚ ਆ ਜਾਂਦਾ ਹੈ ਤਾਂ ਇਹ ਬਿਮਾਰੀ ਉਸ ਵਿਅਕਤੀ ਲਈ ਜਾਨਲੇਵਾ ਨਹੀਂ ਬਣਦੀ। ਉਨ੍ਹਾਂ ਉਦਾਹਰਨ ਦਿੰਦੇ ਹੋਏ ਦੱਸਿਆ ਕਿ ਨਵਾਂਸ਼ਹਿਰ ਵਿੱਚ ਹਾਲ ਹੀ ਵਿੱਚ ਸਾਹਮਣੇ ਆਏ ਓਮੀਕਰੋਨ ਦੇ ਮਾਮਲੇ ਵਿੱਚ ਸਪੇਨ ਤੋਂ ਵਾਪਸ ਆਏ ਵਿਅਕਤੀ ਨੂੰ ਟੀਕੇ ਦੀਆਂ ਦੋਵੇਂ ਖੁਰਾਕਾਂ ਮਿਲੀਆਂ ਹੋਣ ਕਾਰਨ, ਉਸ ’ਤੇ ਕੋਰੋਨਾ ਵਾਇਰਸ ਦਾ ਕੋਈ ਜ਼ਿਆਦਾ ਪ੍ਰਭਾਵ ਨਹੀਂ ਦੇਖਿਆ ਗਿਆ ਅਤੇ ਨਾ ਹੀ ਉਸ ਨੂੰ ਹਸਪਤਾਲ ਵਿੱਚ ਭਰਤੀ ਕਰਨ ਦੀ ਲੋੜ ਮਹਿਸੂਸ ਹੋਈ।ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿੱਚ ਕੋਵਿਡ-19 ਵੈਕਸੀਨ ਦੀ ਸਪਲਾਈ ਅਤੇ ਸਟਾਕ ਲੋੜੀਂਦੀ ਮਾਤਰਾ ਵਿੱਚ ਉਪਲਬਧ ਹੈ। ਡਿਪਟੀ ਕਮਿਸ਼ਨਰ ਨੇ ਸਿਹਤ ਅਧਿਕਾਰੀਆਂ ਨੂੰ ਅੱਗੇ ਕਿਹਾ ਕਿ ਦੂਜੀ ਖੁਰਾਕ ’ਤੇ ਵਿਸ਼ੇਸ਼ ਧਿਆਨ ਦੇ ਕੇ ਜਾਗਰੂਕਤਾ ਮੁਹਿੰਮ ਨੂੰ ਯਕੀਨੀ ਬਣਾਇਆ ਜਾਵੇ।ਇਸ ਮੌਕੇ ਹੋਰਨਾਂ ਤੋਂ ਇਲਾਵਾ ਡਾ. ਦਵਿੰਦਰ ਢਾਂਡਾ ਸਿਵਲ ਸਰਜਨ, ਡਾ. ਬਲਵਿੰਦਰ ਕੁਮਾਰ ਡੀ.ਆਈ.ਓ., ਡਾ. ਮਨਦੀਪ ਕਮਲ ਐਸ.ਐਮ.ਓ., ਡਾ. ਸਤਵਿੰਦਰਪਾਲ ਸਿੰਘ ਮੈਡੀਕਲ ਅਫ਼ਸਰ ਅਤੇ ਟੀਕਾਕਰਨ ਸਟਾਫ਼ ਹਾਜ਼ਰ ਸਨ।

Have something to say? Post your comment

google.com, pub-6021921192250288, DIRECT, f08c47fec0942fa0

Punjab

ਅੰਮ੍ਰਿਤਸਰ ਦੇ ਬਜ਼ਾਰਾਂ ਵਿੱਚ ਮੰਗਾਂ ਨੂੰ ਲੈ ਕੇ ਪੱਤਰਕਾਰਾਂ ਨੇ ਕੀਤਾ ਸਰਕਾਰ ਖਿਲਾਫ ਰੋਸ ਮਾਰਚ, ਤੱਗੜ ਨੂੰ ਬਿਨਾਂ ਕਿਸੇ ਦੇਰੀ ਦੇ ਰਿਹਾਅ ਕੀਤਾ ਜਾਵੇ

ਸੁਖਬੀਰ ਸਿੰਘ ਬਾਦਲ ਵੱਲੋਂ ਐਸ.ਓ.ਆਈ ਦੇ ਜਥੇਬੰਦਕ ਢਾਂਚੇ ਦਾ ਐਲਾਨ

ਨਿਵੇਕਲੀ ਪਹਿਲਕਦਮੀ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 19 ਅਪ੍ਰੈਲ ਨੂੰ ਫੇਸਬੁੱਕ ਉੱਤੇ ਹੋਣਗੇ ਲਾਈਵ

ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀ

ਸੁਖਬੀਰ ਸਿੰਘ ਬਾਦਲ ਨੇ ਭਰੋਸੇਯੋਗਤਾ ਖਤਮ ਕਰ ਲਈ- ਹਰਚੰਦ ਸਿੰਘ ਬਰਸਟ

ਸੁਖਬੀਰ ਸਿੰਘ ਬਾਦਲ ਵੱਲੋਂ ਅਕਾਲੀ ਸਰਕਾਰ ਬਣਨ ’ਤੇ ਘੜਾਮ ਵਿਖੇ ਪ੍ਰਭੂ ਸ੍ਰੀ ਰਾਮ ਤੇ ਮਾਤਾ ਕੌਸ਼ਲਿਆ ਦੀ ਇਤਿਹਾਸਕ ਯਾਦਗਾਰ ਬਣਾਉਣ ਦਾ ਐਲਾਨ

15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਮੂਲਮੰਤਰ ਤੇ ਗੁਰਮੰਤਰ ਦਾ ਜਾਪ ਕਰਕੇ ਪੰਥ ਦੀ ਚੜ੍ਹਦੀ ਕਲਾ ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤੀ ਅਰਦਾਸ

ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਉੱਤੇ ਪ੍ਰਾਈਮ ਸਿਨੇਮਾ ਦੇ ਮਾਲਕ ਅਤੇ ਪ੍ਰਬੰਧਕਾਂ ਖਿਲਾਫ ਮਾਮਲਾ ਦਰਜ: ਮੁੱਖ ਚੋਣ ਅਧਿਕਾਰੀ

ਭਗਤਾਂਵਾਲਾ ਕੂੜ ਡੰਪ ਹਰ ਹਾਲ ’ਚ ਸ਼ਹਿਰ ਤੋਂ ਬਾਹਰ ਕੱਢਿਆ ਜਾਵੇਗਾ : ਤਰਨਜੀਤ ਸਿੰਘ ਸੰਧੂ