Monday, June 15, 2026
ਤਾਜਾ ਖਬਰਾਂ
ਕੇਂਦਰ ਸਰਕਾਰ ਪੰਜਾਬ ਨੂੰ ਵਿਸ਼ੇਸ਼ ਸ਼੍ਰੇਣੀ ਦਾ ਦਰਜਾ ਅਤੇ ਸਰਹੱਦੀ ਖੇਤਰਾਂ ਲਈ ਵਿਸ਼ੇਸ਼ ਪੈਕੇਜ ਦੇਵੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨਪੰਜਾਬ ਨੇ ਅਪ੍ਰੈਲ ਮਹੀਨੇ ਦੌਰਾਨ 15 ਬਾਲ ਵਿਆਹ ਰੋਕ ਕੇ ਬੱਚਿਆਂ ਦਾ ਬਚਪਨ ਬਚਾਇਆ : ਡਾ. ਬਲਜੀਤ ਕੌਰਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਵਜ਼ਾਰਤ ਵੱਲੋਂ ਪੰਜਾਬ ਵਿੱਚ ਨੀਟ ਦੀ ਮੁੜ ਪ੍ਰੀਖਿਆ ਦੇਣ ਵਾਲੇ ਉਮੀਦਵਾਰਾਂ ਲਈ ਮੁਫ਼ਤ ਸਫ਼ਰ ਨੂੰ ਮਨਜ਼ੂਰੀਵਿਆਹ ਤੋਂ ਪਹਿਲਾਂ ਸੈਕਸ ਨੂੰ ਨੈਤਿਕ ਗਿਰਾਵਟ ਨਹੀਂ ਮੰਨਿਆ ਜਾ ਸਕਦਾ: ਸੁਪਰੀਮ ਕੋਰਟ ਨੇ ਪੁਲਿਸ ਭਰਤੀ ਦੀ ਨਿਯੁਕਤੀ ਦਾ ਹੁਕਮ ਦਿੱਤਾਕਾਂਗਰਸ ਵੱਲੋਂ ਝਾੜੂ ਦੀ ‘ਬੇਅਦਬੀ’ ਦੇ ਦੋਸ਼ਾਂ ਹੇਠ ਟਾਂਡਾ ਦੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਖ਼ਿਲਾਫ਼ ਸੂਬਾ ਪੱਧਰੀ ਰੋਸ ਪ੍ਰਦਰਸ਼ਨਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ ਪਲਾਸਟਿਕ ਦੇ ਬਦਲੇ ਕੰਪੋਸਟੇਬਲ ਲਿਫ਼ਾਫਿਆਂ ਦੇ ਵਰਤੋਂ ਦੀ ਅਪੀਲ

Punjab

ਓਮੀਕ੍ਰੋਨ ਚੁਣੌਤੀ ਦੇ ਮੱਦੇਨਜ਼ਰ ਜ਼ਿਲ੍ਹਾ ਮੈਜਿਸਟ੍ਰੇਟ ਨੇ 15 ਜਨਵਰੀ ਤੋਂ ਪਾਬੰਦੀਆਂ ਲਗਾਈਆਂ

PUNJABNEWS EXPRESS | January 03, 2022 06:57 PM

ਸ਼ਹੀਦ ਭਗਤ ਸਿੰਘ ਨਗਰ:ਕੋਵਿਡ-19 ਅਤੇ ਇਸ ਦੇ ਨਵੇਂ ਵੇਰੀਐਂਟ ਓਮੀਕ੍ਰੋਨ ਦੇ ਮੱਦੇਨਜ਼ਰ ਤਾਜ਼ਾ ਸਥਿਤੀ ਨੂੰ ਧਿਆਨ ਵਿੱਚ ਰੱਖਦੇ ਹੋਏ, ਜ਼ਿਲ੍ਹਾ ਮੈਜਿਸਟਰੇਟ ਵਿਸ਼ੇਸ਼ ਸਾਰੰਗਲ ਨੇ ਜਨਤਕ ਥਾਵਾਂ ’ਤੇ ਵਿਚਰਣ ਵਾਲੇ ਬਾਲਗ਼ ਵਿਅਕਤੀਆਂ ਦੀ ਆਵਾਜਾਈ ’ਤੇ ਸਲਾਹਕਾਰੀ ਅਤੇ ਪਾਬੰਦੀਆਂ ਜਾਰੀ ਕੀਤੀਆਂ ਹਨ। ਭਾਰਤੀ ਫੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਦੇ ਤਹਿਤ ਜਾਰੀ ਕੀਤੀਆਂ ਗਈਆਂ ਇਹ ਪਾਬੰਦੀਆਂ 15 ਜਨਵਰੀ, 2022 ਤੋਂ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿੱਚ ਲਾਗੂ ਹੋਣਗੀਆਂ।

ਜ਼ਿਲ੍ਹਾ ਮੈਜਿਸਟਰੇਟ ਨੇ ਅੱਗੇ ਕਿਹਾ ਕਿ ਕੋਵਿਡ-19 ਨੂੰ ਰੋਕਣ ਅਤੇ ਪ੍ਰਬੰਧਨ ਲਈ, ਜਨਤਕ ਥਾਵਾਂ ਜਿਵੇਂ ਕਿ ਸਬਜ਼ੀ ਮੰਡੀ, ਅਨਾਜ ਮੰਡੀਆਂ, ਜਨਤਕ ਟ੍ਰਾਂਸਪੋਰਟ, ਪਾਰਕਾਂ, ਧਾਰਮਿਕ ਸਥਾਨਾਂ, ਮਾਲਾਂ, ਸ਼ਾਪਿੰਗ ਕੰਪਲੈਕਸਾਂ, ਸਥਾਨਕ ਬਾਜ਼ਾਰਾਂ ਅਤੇ ਹੋਰ ਸਮਾਨ ਥਾਵਾਂ ’ਤੇ ਕੇਵਲ ਉਹੀ ਬਾਲਗ਼ ਵਿਅਕਤੀ ਆ ਸਕਣਗੇ, ਜਿਨ੍ਹਾਂ ਦਾ ਮੁਕੰਮਲ ਟੀਕਾਕਰਣ ਹੋ ਚੁੱਕਾ ਹੈ (ਦੂਸਰੀ ਖੁਰਾਕ ਲੱਗ ਚੁੱਕੀ ਹੈ ਜਾਂ ਡਿਊ ਨਹੀਂ ਹੈ)।ਇਸੇ ਤਰ੍ਹਾਂ, ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿੱਚ ਸਥਿਤ ਸਾਰੇ ਸਰਕਾਰੀ/ਬੋਰਡ/ਕਾਰਪੋਰੇਸ਼ਨ ਦਫ਼ਤਰਾਂ ’ਚ ਵੀ ਉਹੀ ਬਾਲਗ਼ ਵਿਅਕਤੀਆਂ ਜਾਂ ਕਰਮਚਾਰੀਆਂ ਨੂੰ ਆਉਣ ਦੀ ਇਜ਼ਾਜ਼ਤ ਹੋਵੇਗੀ, ਜਿਨ੍ਹਾਂ ਨੇ ਕੋਵਿਡ ਟੀਕਾਕਰਣ ਮੁਕੰਮਲ ਕਰ ਲਿਆ ਹੈ ਜਾਂ ਫ਼ਿਰ ਸਿਹਤ ਵਿਭਾਗ ਦੇ ਕੋਵਿਡ ਪ੍ਰੋਟੋਕਾਲ ਮੁਤਾਬਕ ਉਨ੍ਹਾਂ ਦੀ ਦੂਸਰੀ ਟੀਕਾਕਰਣ ਖੁਰਾਕ ਬਕਾਇਆ ਨਹੀਂ। ਇਨ੍ਹਾਂ ਤੋਂ ਇਲਾਵਾ, ਹੋਟਲ, ਬਾਰ, ਰੈਸਟੋਰੈਂਟ, ਮਾਲ, ਸ਼ਾਪਿੰਗ ਕੰਪਲੈਕਸ, ਸਿਨੇਮਾ ਹਾਲ, ਜਿਮ ਅਤੇ ਫਿਟਨੈਸ ਸੈਂਟਰਾਂ ਨੂੰ ਵੀ ਸਿਰਫ਼ ਪੂਰੀ ਤਰ੍ਹਾਂ ਟੀਕਾਕਰਣ ਵਾਲੇ ਲੋਕਾਂ (ਸਮੇਤ ਉੱਥੇ ਕੰਮ ਕਰਦੇ ਕਰਮਚਾਰੀਆਂ) ਨੂੰ ਪ੍ਰਵੇਸ਼ ਕਰਨ ਦੀ ਆਗਿਆ ਹੋਵੇਗੀ। ਨਿੱਜੀ ਅਤੇ ਸਰਕਾਰੀ, ਦੋਵਾਂ ਤਰ੍ਹਾਂ ਦੇ ਬੈਂਕਾਂ ਨੂੰ ਵੀ ਇਹ ਕਿਹਾ ਗਿਆ ਹੈ ਕਿ ਉਹ ਮੁਕੰਮਲ ਟੀਕਾਕਰਣ ਵਾਲੇ ਬਾਲਗ਼ ਵਿਅਕਤੀਆਂ (ਆਪਣੇ ਕਰਮਚਾਰੀਆਂ ਸਮੇਤ) ਜਾਂ ਜਿਹੜੇ ਸਿਹਤ ਪ੍ਰੋਟੋਕੋਲ ਦੇ ਅਨੁਸਾਰ ਦੂਜੀ ਖੁਰਾਕ ਲਈ ਬਕਾਇਆ ਨਹੀਂ ਹਨ, ਨੂੰ ਹੀ ਆਪਣੇ ਅਦਾਰੇ ’ਚ ਆਉਣ ਦੀ ਆਗਿਆ ਦੇਣ।ਉਨ੍ਹਾਂ ਦੱਸਿਆ ਕਿ ਟੀਕਾਕਰਣ ਸਥਿਤੀ ਦਰਸਾਉਣ ਲਈ (ਕੋਵੀਸ਼ੀਲਡ ਦੇ ਮਾਮਲੇ ਵਿੱਚ ਲਾਭਪਾਤਰੀ ਪਹਿਲੀ ਖੁਰਾਕ ਤੋਂ 84 ਦਿਨਾਂ ਬਾਅਦ ਦੂਜੀ ਖੁਰਾਕ ਲਈ ਯੋਗ ਹੋਵੇਗਾ ਅਤੇ ਕੋਵੈਕਸਿਨ ਦੇ ਮਾਮਲੇ ਵਿੱਚ, ਲਾਭਪਾਤਰੀ ਪਹਿਲੀ ਖੁਰਾਕ ਤੋਂ 28 ਦਿਨਾਂ ਬਾਅਦ ਦੂਜੀ ਖੁਰਾਕ ਲਈ ਯੋਗ ਹੋਵੇਗਾ), ਆਪਣੇ ਮੋਬਾੲਲਿ ਵਿੱਚ ਡਾਊਨਲੋਡ ਕੀਤੀ ਕਾਪੀ ਰੱਖ ਸਕਦਾ ਹੈ। ਇਹ ਸਰਟੀਫਿਕੇਟ ਦੂਜੀ ਖੁਰਾਕ ਦਾ ਵੀ ਹੋ ਸਕਦਾ ਹੈ ਜਾਂ ਪਹਿਲੀ ਖੁਰਾਕ ਦਾ, ਜਿਸ ਵਿੱਚ ਲਿਖਿਆ ਹੋਵੇ, ਦੂਸਰੀ ਖੁਰਾਕ ਬਕਾਇਆ ਨਹੀਂ, ਵੀ ਹੋ ਸਕਦਾ ਹੈ।ਜਿਨ੍ਹਾਂ ਵਿਅਕਤੀਆਂ ਕੋਲ ਸਮਾਰਟ ਫ਼ੋਨ ਨਹੀਂ ਹਨ, ਉਹ ਕੋਵਿਨ ਪੋਰਟਲ ਰਾਹੀਂ ਭੇਜੇ ਗਏ ਟੈਕਸਟ ਸੁਨੇਹੇ ਨੂੰ ਦਿਖਾ ਸਕਦੇ ਹਨ ਜਾਂ ਫ਼ਿਰ ਟੀਕਾਕਰਨ ਸਥਿਤੀ ਦੀ ਜਾਂਚ ਕਰਨ ਲਈ ਅਰੋਗਿਆ ਸੇਤੂ ਐਪ ਦੀ ਵਰਤੋਂ ਵੀ ਕੀਤੀ ਜਾ ਸਕਦੀ ਹੈ।  

Have something to say? Post your comment

google.com, pub-6021921192250288, DIRECT, f08c47fec0942fa0

Punjab

30 ਕਿਲੋਗ੍ਰਾਮ ਹੈਰੋਇਨ ਬਰਾਮਦਗੀ ਮਾਮਲਾ: ਨਾਬਾਲਗ ਸਮੇਤ ਦੋ ਸਾਥੀ ਗ੍ਰਿਫ਼ਤਾਰ, 5 ਕਿਲੋ ਹੋਰ ਹੈਰੋਇਨ ਬਰਾਮਦ

ਗੈਂਗਸਟਰਾਂ ‘ਤੇ ਵਾਰ ਦਾ 145ਵਾਂ ਦਿਨ: ਪੰਜਾਬ ਪੁਲਿਸ ਵੱਲੋਂ 529 ਥਾਈਂ ਛਾਪੇਮਾਰੀ; 302 ਗ੍ਰਿਫ਼ਤਾਰ

ਇਨਸਾਫ਼ ਲਈ ਔਰਤ ਪਾਣੀ ਦੀ ਟੈਂਕੀ 'ਤੇ ਚੜ੍ਹੀ

ਪੰਜਾਬ ਸਰਕਾਰ ਨੇ 'ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ' ਤਹਿਤ ਮੁਫ਼ਤ ਤੀਰਥ ਯਾਤਰਾ ਦਾ ਦਾਇਰਾ ਵਧਾਇਆ

ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਦੇ 7 ਕੈਡੇਟ ਫ਼ੌਜ ਅਤੇ ਹਵਾਈ ਸੈਨਾ ਵਿੱਚ ਕਮਿਸ਼ਨਡ ਅਫ਼ਸਰ ਬਣੇ

ਗੈਂਗਸਟਰਾਂ ‘ਤੇ ਵਾਰ ਦਾ 144ਵਾਂ ਦਿਨ: ਪੰਜਾਬ ਪੁਲਿਸ ਵੱਲੋਂ 519 ਥਾਈਂ ਛਾਪੇਮਾਰੀ; 249 ਗ੍ਰਿਫ਼ਤਾਰ

ਮਾਵਾਂ-ਧੀਆਂ ਸਤਿਕਾਰ ਯੋਜਨਾ ਦਾ ਲਾਭ ਹਰ ਯੋਗ ਮਹਿਲਾ ਤੱਕ ਪਹੁੰਚਾਉਣਾ ਸਾਡਾ ਸੰਕਲਪ : ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ

ਮਾਨ ਸਰਕਾਰ ਨੇ ਸੀਨੀਅਰ ਨਾਗਰਿਕਾਂ ਲਈ ਸਰਬ-ਸਾਂਝੇ ਸ਼ਾਸਨ ਦਾ ਮਾਡਲ ਕੀਤਾ ਪੇਸ਼

ਜੇਲ੍ਹ ਵਿੱਚ ਬੰਦ ਗੈਂਗਸਟਰ ਨਾਲ ਜੁੜੇ ਦੋ ਵਿਅਕਤੀ ਬਠਿੰਡਾ ਤੋਂ ਗ੍ਰਿਫ਼ਤਾਰ; ਦੋ ਪਿਸਤੌਲ ਬਰਾਮਦ

ਸਪੀਕਰ ਸੰਧਵਾਂ ਵੱਲੋਂ ਪਰਿਵਾਰਕ ਤੰਦਾਂ ਨੂੰ ਮਜ਼ਬੂਤ ਕਰਨ ਲਈ ਮਾਪਿਆਂ ਨੂੰ ਆਪਣੇ ਬੱਚਿਆਂ ਨਾਲ ਵੱਧ ਤੋਂ ਵੱਧ ਸਮਾਂ ਬਿਤਾਉਣ ਦੀ ਅਪੀਲ