Monday, August 17, 2026

Punjab

ਡਿਪਟੀ ਕਮਿਸ਼ਨਰ ਨੇ 73ਵੇਂ ਗਣਤੰਤਰ ਦਿਵਸ ਸਮਾਰੋਹ ਦੀ ਫੁੱਲ ਡਰੈਸ ਰਿਹਰਸਲ ਦਾ ਨਿਰੀਖਣ ਕੀਤਾ

PUNJABNEWS EXPRESS | January 24, 2022 06:29 PM

ਸਹੀਦ ਭਗਤ ਸਿੰਘ ਨਗਰ:ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਅਤੇ ਸੀਨੀਅਰ ਪੁਲਿਸ ਕਪਤਾਨ ਕੰਵਰਦੀਪ ਕੌਰ ਨੇ ਸੋਮਵਾਰ ਨੂੰ  ਸਥਾਨਕ ਆਈ.ਟੀ.ਆਈ. ਗਰਾਊਂਡ ਵਿਖੇ 73ਵੇਂ ਗਣਤੰਤਰ ਦਿਵਸ ਦੇ ਜਸ਼ਨ ਮਨਾਉਣ ਲਈ ਕਰਵਾਈ ਗਈ ਫੁਲ ਡਰੈਸ ਰਿਹਰਸਲ  ਦਾ ਜਾਇਜ਼ਾ ਲਿਆ। ਫੁੱਲ ਡਰੈੱਸ ਰਿਹਰਸਲ ਦੌਰਾਨ ਡਿਪਟੀ ਕਮਿਸ਼ਨਰ ਨੇ ਕੌਮੀ ਝੰਡਾ ਲਹਿਰਾਇਆ ਅਤੇ ਪਰੇਡ ਕਮਾਂਡਰ ਡੀਐਸਪੀ ਸ਼ਾਹਬਾਜ਼ ਸਿੰਘ  ਦੀ ਅਗਵਾਈ ਵਾਲੇ ਮਾਰਚ ਪਾਸਟ ਤੋਂ ਸਲਾਮੀ ਲਈ। ਡਿਪਟੀ ਕਮਿਸ਼ਨਰ ਨੇ ਸਮਾਗਮ ਤੋਂ ਬਾਅਦ 26 ਜਨਵਰੀ ਨੂੰ ਹੋਣ ਵਾਲੇ ਮੁੱਖ ਸਮਾਗਮ ਦੀਆਂ ਤਿਆਰੀਆਂ ਨੂੰ ਲੈ ਕੇ ਅਧਿਕਾਰੀਆਂ ਨੂੰ ਜ਼ਰੂਰੀ ਦਿਸ਼ਾ-ਨਿਰਦੇਸ਼ ਵੀ ਦਿੱਤੇ। ਉਨ੍ਹਾਂ ਨੇ ਕੋਵਿਡ ਪ੍ਰੋਟੋਕੋਲ ਦੀ ਸਖ਼ਤੀ ਨਾਲ ਪਾਲਣਾ ਕਰਦੇ ਹੋਏ ਇਸ ਜ਼ਿਲ੍ਹਾ ਪੱਧਰੀ ਮੁੱਖ ਸਮਾਗਮ ਨੂੰ ਬਹੁਤ ਹੀ ਢੁਕਵੇਂ ਢੰਗ ਨਾਲ ਮਨਾਉਣ ਲਈ ਪ੍ਰਸ਼ਾਸਨ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਇਆ। 

ਉਨ੍ਹਾਂ ਕਿਹਾ ਕਿ ਕੋਵਿਡ-19 ਮਹਾਂਮਾਰੀ ਦੇ ਮੱਦੇਨਜ਼ਰ ਜ਼ਿਲ੍ਹਾ ਪੱਧਰੀ 73ਵਾਂ ਗਣਤੰਤਰ ਦਿਵਸ ਸਮਾਗਮ ਬਹੁਤ ਹੀ ਸੀਮਿਤ ਗਿਣਤੀ ਨਾਲ ਹੋਵੇਗਾ। ਸ਼੍ਰੀ ਸਾਰੰਗਲ ਨੇ ਕਿਹਾ ਕਿ ਸਮਾਗਮ ਵਿੱਚ ਸੀਮਤ ਇਕੱਠ ਨੂੰ ਸ਼ਾਮਲ ਹੋਣ ਦੀ ਇਜਾਜ਼ਤ ਦਿੱਤੀ ਜਾਵੇਗੀ ਤਾਂ ਜੋ ਸਮਾਗਮ ਦੌਰਾਨ ਕੋਵਿਡ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕੀਤੀ ਜਾ ਸਕੇ। ਉਨ੍ਹਾਂ ਕਿਹਾ ਕਿ ਇਸ ਸਮਾਗਮ ਦੀਆਂ ਤਿਆਰੀਆਂ ਜ਼ੋਰਾਂ-ਸ਼ੋਰਾਂ ਨਾਲ ਚੱਲ ਰਹੀਆਂ ਹਨ ਅਤੇ ਇਹ ਅਹਿਮ ਦਿਹਾੜਾ ਪੂਰੀ ਦੇਸ਼ ਭਗਤੀ ਅਤੇ ਰਾਸ਼ਟਰ ਭਗਤੀ ਦੀ ਭਾਵਨਾ ਨਾਲ ਮਨਾਉਣ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾਵੇਗੀ। ਸ਼੍ਰੀ ਸਾਰੰਗਲ ਨੇ ਅੱਗੇ ਕਿਹਾ ਕਿ ਸਮਾਗਮ ਸਬੰਧੀ ਜਿਨ੍ਹਾਂ ਅਧਿਕਾਰੀਆਂ ਦੀਆਂ ਡਿਊਟੀਆਂ ਲਗਾਈਆਂ ਗਈਆਂ ਹਨ ਅਤੇ ਇਸ ਡਿਊਟੀ ਵਿੱਚ ਕਿਸੇ ਵੀ ਤਰ੍ਹਾਂ ਦੀ ਕੁਤਾਹੀ ਗੈਰ-ਵਾਜਬ ਅਤੇ ਨਾ ਬਰਦਾਸ਼ਤ ਯੋਗ ਹੋਵੇਗੀ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਦੌਰਾਨ ਕੋਵਿਡ-19 ਮਹਾਂਮਾਰੀ ਦੇ ਕਾਰਨ ਕੋਈ ਵੀ ਸੱਭਿਆਚਾਰਕ ਸਮਾਗਮ, ਪੀ.ਟੀ.ਸ਼ੋਅ ਨਹੀਂ ਹੋਵੇਗਾ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਦੀ ਟੀਮ ਆਜ਼ਾਦੀ ਘੁਲਾਟੀਆਂ ਨੂੰ ਉਨ੍ਹਾਂ ਦੇ ਘਰ ਜਾ ਕੇ ਸਨਮਾਨਿਤ ਕਰੇਗੀ। ਬਾਅਦ 'ਚ ਉਨ੍ਹਾਂ ਨੇ ਮੌਕੇ 'ਤੇ ਅਧਿਕਾਰੀਆਂ ਨਾਲ ਵੱਖਰੀ ਮੀਟਿੰਗ ਵੀ ਕੀਤੀ ਅਤੇ ਪ੍ਰਬੰਧਾਂ ਬਾਰੇ ਹਦਾਇਤ ਕੀਤੀ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਜਸਬੀਰ ਸਿੰਘ, ਸਹਾਇਕ ਕਮਿਸ਼ਨਰ ਦੀਪਾਂਕਰ ਗਰਗ, ਪੁਲਿਸ ਕਪਤਾਨ ਮਨਵਿੰਦਰਬੀਰ ਸਿੰਘ ਅਤੇ ਸਰਬਜੀਤ ਸਿੰਘ ਬਾਹੀਆ, ਡੀ.ਐਸ.ਪੀਜ਼ ਗੁਰਪ੍ਰੀਤ ਸਿੰਘ, ਜੰਗ ਬਹਾਦਰ ਆਦਿ ਹਾਜ਼ਰ ਸਨ।

Have something to say? Post your comment

google.com, pub-6021921192250288, DIRECT, f08c47fec0942fa0

Punjab

ਸੜਕ ਹਾਦਸੇ ਵਿੱਚ ਮਾਸੂਮ ਬੱਚੇ ਦੀ ਮੌਤ

ਆਈ.ਪੀ.ਆਰ.ਓ. ਅਮਨਪ੍ਰੀਤ ਸਿੰਘ ਮਨੌਲੀ ਦੇ ਪਿਤਾ ਮਨਜੀਤ ਸਿੰਘ ਮਨੌਲੀ ਨਮਿਤ ਅੰਤਿਮ ਅਰਦਾਸ ਹੋਈ

ਗੈਂਗਸਟਰਾਂ 'ਤੇ ਵਾਰ ਦਾ 208ਵਾਂ ਦਿਨ: ਪੰਜਾਬ ਪੁਲਿਸ ਵੱਲੋਂ 571 ਥਾਈਂ ਛਾਪੇਮਾਰੀ; 307 ਕਾਬੂ

ਪੰਜਾਬ ਪੁਲਿਸ ਨੇ ਪੁਲਿਸ ਅਦਾਰੇ 'ਤੇ ਹਮਲੇ ਦੀ ਸਾਜ਼ਿਸ਼ ਨੂੰ ਕੀਤਾ ਨਾਕਾਮ ਕੀਤਾ; IED ਬਰਾਮਦ

ਭੈਣ ਦੇ ਵਿਆਹ ਦੇ ਕਾਰਡ ਵੰਡ ਰਹੇ ਦੋ ਭੈਣਾਂ ਦੇ ਭਾਈ ਦੀ ਰੱਖੜੀ ਤੋਂ ਪਹਿਲਾਂ ਮੌਤ ਸੜਕ ਹਾਦਸੇ 'ਚ ਮੌਤ

ਪੰਜਾਬ ਵਿੱਚ ਭਾਜਪਾ ਦੀ ਸਰਕਾਰ ਬਣਨ 'ਤੇ ਨਸ਼ਾ ਵੇਚਣ ਵਾਲਿਆਂ ਨੂੰ ਕਰਾਂਗੇ ਬਾਹਰ - ਹਰਿਆਣਾ CM ਸੈਣੀ

ਸੁਤੰਤਰਤਾ ਦਿਵਸ ਮੌਕੇ ਪੰਜਾਬ ਨੇ ‘ਯੁੱਧ ਨਸ਼ਿਆਂ ਵਿਰੁੱਧ’ ਦੇ ਜ਼ਮੀਨੀ ਪੱਧਰ ਦੇ ਵਲੰਟੀਅਰਾਂ ਨੂੰ ਕੀਤਾ ਸਨਮਾਨਿਤ

ਪੰਜਾਬ ਤੋਂ ਆਏ ਕਿਸਾਨਾਂ ਦੇ ਜਥੇ ਨੂੰ ਹਰਿਆਣਾ ਪੁਲਿਸ ਨੇ ਖਨੌਰੀ ਸਰਹੱਦ 'ਤੇ ਰੋਕਿਆ

ਜ਼ਮੀਨੀ ਵਿਵਾਦ ਵਿੱਚ ਦੋ ਧਿਰਾਂ ਵਿਚਾਲੇ ਚੱਲੀ ਗੋਲੀ: ਦੋ ਦੀ ਮੌਤ

ਕੈਬਨਿਟ ਮੰਤਰੀਆਂ ਹਰਪਾਲ ਸਿੰਘ ਚੀਮਾ ਅਤੇ ਤਰੁਨਪ੍ਰੀਤ ਸਿੰਘ ਸੌਂਦ ਨੇ ਸ਼ਹੀਦ ਮਾਸਟਰ ਕਰਨੈਲ ਸਿੰਘ ਈਸੜੂ ਨੂੰ ਸ਼ਰਧਾ ਦੇ ਫੁੱਲ ਕੀਤੇ ਭੇਂਟ