Monday, August 17, 2026

Punjab

ਭਾਰਤੀ ਚੋਣ ਕਮਿਸ਼ਨ ਵਲੋਂ ਜਾਰੀ ਹਦਾਇਤਾਂ ਤਹਿਤ ਹੀ ਰਾਜਨਿਤਕ ਪਾਰਟੀਆਂ ਵੀਡਿਓ/ਡੀਜੀਟਲ ਵੈਨਾਂ ਰਾਹੀਂ ਪ੍ਰਚਾਰ ਕਰਨ: ਜ਼ਿਲ੍ਹਾ ਚੋਣ ਅਫਸਰ

ਅਮਰੀਕ ਸਿੰਘ | January 27, 2022 07:29 PM

ਅੰਮ੍ਰਿਤਸਰ :ਜ਼ਿਲ੍ਹਾ ਚੋਣ ਅਫਸਰ ਸ੍ਰ ਗੁਰਪ੍ਰੀਤ ਸਿੰਘ ਖਹਿਰਾ ਨੇ ਦੱਸਿਆ ਕਿ ਭਾਰਤੀ ਚੋਣ ਕਮਿਸ਼ਨ ਵਲੋਂ ਜਾਰੀ ਹਦਾਇਤਾਂ ਤਹਿਤ ਹੀ ਰਾਜਨਿਤਕ ਪਾਰਟੀਆਂ ਅਤੇ ਉਮੀਦਵਾਰ ਵੀਡਿਓ/ਡੀਜੀਟਲ ਵੈਨਾਂ ਰਾਹੀਂ ਪ੍ਰਚਾਰ ਕਰਨ ਜਿਸ ਦੀ ਪ੍ਰਵਾਨਗੀ ਰਾਜ ਪੱਧਰ ਉਤੇ ਮੁੱਖ ਚੋਣ ਅਫਸਰ ਪੰਜਾਬ ਅਤੇ ਜ਼ਿਲ੍ਹਾ ਪੱਧਰ ਤੇ ਜ਼ਿਲ੍ਹਾ ਚੋਣ ਅਫਸਰ ਤੋਂ ਲਾਜ਼ਮੀ ਤੌਰ ਤੇ ਲੈਣ।

ਉਨ੍ਹਾਂ ਕਿਹਾ ਕਿ ਕੋਵਿਡ ਪਾਬੰਦੀਆਂ ਦੇ ਮੱਦੇਨਜ਼ਰ ਰਾਜਨਿਤਕ ਪਾਰਟੀਆਂ ਵਲੋਂ ਚੋਣ ਪ੍ਰਚਾਰ ਲਈ ਵੀਡਿਓ/ਡੀਜੀਟਲ ਵੈਨਾਂ ਦੀ ਵਰਤੋਂ ਕੀਤੀ ਜਾ ਰਹੀ ਹੈ ਜਿਸ ਲਈ ਇਹ ਲਾਜ਼ਮੀ ਹੈ ਕਿ ਕੋਈ ਵੀ ਰਾਜਨਿਤਕ ਪਾਰਟੀ/ਉਮੀਦਵਾਰ ਬਿਨ੍ਹਾਂ ਪ੍ਰਵਾਨਗੀ (ਪ੍ਰੀ ਸਰਟੀਫਿਕੇਸ਼ਨ) ਤੋਂ ਪ੍ਰਚਾਰ ਲਈ ਵੈਨਾਂ ਦੀ ਵਰਤੋਂ ਨਾ ਕਰਨ। ਉਨ੍ਹਾਂ ਜ਼ਿਲ੍ਹੇ ਦੇ 11 ਹਲਕਿਆਂ ਦੇ ਰਿਟਰਨਿੰਗ ਅਫਸਰਾਂ ਨੂੰ ਹਦਾਇਤ ਜਾਰੀ ਕਰ ਦਿੱਤੀ ਗਈ ਹੈ ਕਿ ਜੇਕਰ ਕਿਸੇ ਵਲੋਂ ਆਦਰਸ਼ ਚੋਣ ਜ਼ਾਬਤੇ ਦੌਰਾਨ ਨਿਯਮਾਂ ਦੀ ਉਲੰਘਣਾ ਕੀਤੀ ਜਾਂਦੀ ਹੈ ਤਾਂ ਉਸ ਖਿਲਾਫ ਸਖਤ ਕਾਰਵਾਈ ਕੀਤੀ ਜਾਵੇ।

ਸ੍ਰ ਖਹਿਰਾ ਨੇ ਕਿਹਾ ਕਿ ਜੇਕਰ ਕਿਸੇ ਵੈਨ ਨੂੰ ਡੀਜੀਟਲ ਵੈਨ ਚੋਣ ਪ੍ਰਚਾਰ ਲਈ ਵਰਤੋਂ ਵਿੱਚ ਲਿਆ ਜਾਂਦਾ ਹੈ ਤਾਂ ਉਸ ਵੈਨ ਦੇ ਮਾਲਿਕ ਨੂੰ ਮੋਟਰ ਵਹੀਕਲ ਐਕਟ ਤਹਿਤ ਸਬੰਧਿਤ ਟਰਾਂਸਪੋਰਟ ਨੋਡਲ ਅਫਸਰ ਤੋਂ ਸਰਟੀਫ਼ਿਕੇਟ ਲੈਣਾ ਲਾਜ਼ਮੀ ਹੋਵੇਗਾ। ਵੀਡਿਓ ਵੈਨ ਪ੍ਰਚਾਰ ਕਰਨ ਤੋਂ ਪਹਿਲਾਂ ਰਾਜ ਪੱਧਰੀ/ਜ਼ਿਲ੍ਹਾ ਪੱਧਰੀ ਐਮ.ਸੀ.ਐਮ.ਸੀ ਤੋਂ ਪੂਰਵ-ਪ੍ਰਵਾਨਗੀ ਲੈਣਾ ਵੀ ਲਾਜ਼ਮੀ ਹੈ। ਸਿਆਸੀ ਪਾਰਟੀਆਂ ਇਨ੍ਹਾਂ ਵੀਡਿਓ ਵੈਨਾਂ ਦੀ ਵਰਤੋਂ ਆਪਣੇ ਪ੍ਰੋਗਰਾਮ ਅਤੇ ਨੀਤੀਆਂ ਦਾ ਪ੍ਰਚਾਰ ਕਰਕੇ ਵੋਟਾਂ ਮੰਗਣ ਲਈ ਵਰਤੋਂ ਕਰਦੀ ਹੈ ਇਸ ਦਾ ਖਰਚਾ ਪਾਰਟੀ ਦੇ ਖਾਤੇ ਵਿੱਚ ਪਾਇਆ ਜਾਵੇਗਾ ਜਿਸ ਨੂੰ ਭਾਰਤੀ ਚੋਣ ਕਮਿਸ਼ਨ ਨੂੰ ਚੋਣਾਂ ਉਪਰੰਤ ਭੇਜਿਆ ਜਾਵੇਗਾ।

ਉਨ੍ਹਾਂ ਕਿਹਾ ਕਿ ਪ੍ਰਚਾਰ ਲਈ ਵਰਤੀਆਂ ਜਾਣ ਵਾਲੀਆਂ ਇਹਨਾਂ ਵੈਨਾਂ ਦੇ ਰੂਟ ਬਾਰੇ ਵੀ ਸਥਾਨਕ ਪ੍ਰਸ਼ਾਸ਼ਨ/ਜ਼ਿਲ੍ਹਾ ਚੋਣ ਅਫਸਰ ਨੂੰ ਸੂਚਨਾ ਦੇਣਾ ਲਾਜ਼ਮੀ ਹੈ।

ਜ਼ਿਕਰਯੋਗ ਹੈ ਕਿ ਇਹ ਵੀਡਿਓ ਵੈਨਾਂ ਸਵੇਰੇ 8 ਵਜੇ ਤੋਂ ਲੈਕੇ ਰਾਤ 8 ਵਜੇ ਤੱਕ ਹੀ ਪ੍ਰਚਾਰ ਕਰ ਸਕਦੀਆਂ ਹਨ ਅਤੇ ਇਹ ਵੈਨਾਂ ਕਿਸੇ ਵੀ ਰੈਲੀਆਂ ਅਤੇ ਰੋਡ ਸ਼ੋਅ ਲਈ ਨਹੀਂ ਵਰਤੀਆਂ ਜਾ ਸਕਦੀਆਂ। ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਕੋਵਿਡ-19 ਦੇ ਵੱਧਦੇ ਮਾਮਲਿਆਂ ਨੂੰ ਮੱਦੇਨਜ਼ਰ ਰੱਖਦੇ ਹੋਏ ਸਾਰੀਆਂ ਰਾਜਨਿਤਕ ਪਾਰਟੀਆਂ ਅਤੇ ਉਮੀਦਵਾਰਾਂ ਨੂੰ ਸਖਤ ਹਦਾਇਤਾਂ ਦਿੱਤੀਆਂ ਗਈਆਂ ਹਨ ਕਿ ਉਨ੍ਹਾਂ ਸਾਰਿਆਂ ਵਲੋਂ ਪ੍ਰਚਾਰ ਕਰਦੇ ਹੋਏ ਸ਼ੋਸ਼ਲ ਡਿਸਟੈਂਸਿੰਗ ਅਤੇ ਮਾਸਕ ਪਹਿਨਣਾ ਆਦਿ ਦੀ ਪਾਲਣਾ ਯਕੀਨੀ ਕੀਤੀ ਜਾਵੇ।

Have something to say? Post your comment

google.com, pub-6021921192250288, DIRECT, f08c47fec0942fa0

Punjab

ਸੜਕ ਹਾਦਸੇ ਵਿੱਚ ਮਾਸੂਮ ਬੱਚੇ ਦੀ ਮੌਤ

ਆਈ.ਪੀ.ਆਰ.ਓ. ਅਮਨਪ੍ਰੀਤ ਸਿੰਘ ਮਨੌਲੀ ਦੇ ਪਿਤਾ ਮਨਜੀਤ ਸਿੰਘ ਮਨੌਲੀ ਨਮਿਤ ਅੰਤਿਮ ਅਰਦਾਸ ਹੋਈ

ਗੈਂਗਸਟਰਾਂ 'ਤੇ ਵਾਰ ਦਾ 208ਵਾਂ ਦਿਨ: ਪੰਜਾਬ ਪੁਲਿਸ ਵੱਲੋਂ 571 ਥਾਈਂ ਛਾਪੇਮਾਰੀ; 307 ਕਾਬੂ

ਪੰਜਾਬ ਪੁਲਿਸ ਨੇ ਪੁਲਿਸ ਅਦਾਰੇ 'ਤੇ ਹਮਲੇ ਦੀ ਸਾਜ਼ਿਸ਼ ਨੂੰ ਕੀਤਾ ਨਾਕਾਮ ਕੀਤਾ; IED ਬਰਾਮਦ

ਭੈਣ ਦੇ ਵਿਆਹ ਦੇ ਕਾਰਡ ਵੰਡ ਰਹੇ ਦੋ ਭੈਣਾਂ ਦੇ ਭਾਈ ਦੀ ਰੱਖੜੀ ਤੋਂ ਪਹਿਲਾਂ ਮੌਤ ਸੜਕ ਹਾਦਸੇ 'ਚ ਮੌਤ

ਪੰਜਾਬ ਵਿੱਚ ਭਾਜਪਾ ਦੀ ਸਰਕਾਰ ਬਣਨ 'ਤੇ ਨਸ਼ਾ ਵੇਚਣ ਵਾਲਿਆਂ ਨੂੰ ਕਰਾਂਗੇ ਬਾਹਰ - ਹਰਿਆਣਾ CM ਸੈਣੀ

ਸੁਤੰਤਰਤਾ ਦਿਵਸ ਮੌਕੇ ਪੰਜਾਬ ਨੇ ‘ਯੁੱਧ ਨਸ਼ਿਆਂ ਵਿਰੁੱਧ’ ਦੇ ਜ਼ਮੀਨੀ ਪੱਧਰ ਦੇ ਵਲੰਟੀਅਰਾਂ ਨੂੰ ਕੀਤਾ ਸਨਮਾਨਿਤ

ਪੰਜਾਬ ਤੋਂ ਆਏ ਕਿਸਾਨਾਂ ਦੇ ਜਥੇ ਨੂੰ ਹਰਿਆਣਾ ਪੁਲਿਸ ਨੇ ਖਨੌਰੀ ਸਰਹੱਦ 'ਤੇ ਰੋਕਿਆ

ਜ਼ਮੀਨੀ ਵਿਵਾਦ ਵਿੱਚ ਦੋ ਧਿਰਾਂ ਵਿਚਾਲੇ ਚੱਲੀ ਗੋਲੀ: ਦੋ ਦੀ ਮੌਤ

ਕੈਬਨਿਟ ਮੰਤਰੀਆਂ ਹਰਪਾਲ ਸਿੰਘ ਚੀਮਾ ਅਤੇ ਤਰੁਨਪ੍ਰੀਤ ਸਿੰਘ ਸੌਂਦ ਨੇ ਸ਼ਹੀਦ ਮਾਸਟਰ ਕਰਨੈਲ ਸਿੰਘ ਈਸੜੂ ਨੂੰ ਸ਼ਰਧਾ ਦੇ ਫੁੱਲ ਕੀਤੇ ਭੇਂਟ