Tuesday, May 07, 2024

Punjab

ਸ਼੍ਰੋਮਣੀ ਕਮੇਟੀ ਨੇ ਯੂ.ਕੇ. ਦੀ ਗ੍ਰਹਿ ਸਕੱਤਰ ਵੱਲੋਂ ਸਿੱਖਾਂ ਵਿਰੁੱਧ ਟਿੱਪਣੀ ਨੂੰ ਲੈ ਕੇ ਬ੍ਰਿਟਿਸ਼ ਹਾਈ ਕਮਿਸ਼ਨਰ ਨੂੰ ਲਿਖਿਆ ਪੱਤਰ

amrik singh | February 05, 2022 07:46 PM

ਅੰਮ੍ਰਿਤਸਰ:ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਯੂਨਾਈਟਿਡ ਕਿੰਗਡਮ (ਯੂਕੇ) ਦੀ ਗ੍ਰਹਿ ਸਕੱਤਰ ਪ੍ਰੀਤੀ ਪਟੇਲ ਵੱਲੋਂ ਸਿੱਖਾਂ ਵਿਰੁੱਧ ਕੀਤੀ ਟਿੱਪਣੀ ਨੂੰ ਲੈ ਕੇ ਬ੍ਰਿਟਿਸ਼ ਹਾਈ ਕਮਿਸ਼ਨਰ ਨੂੰ ਪੱਤਰ ਲਿਖਿਆ ਹੈ। ਪ੍ਰੀਤੀ ਪਟੇਲ ਨੇ 19 ਨਵੰਬਰ, 2021 ਨੂੰ ਵਾਸ਼ਿਗਟਨ ਡੀ.ਸੀ. ਵਿਖੇ ਹੈਰੀਟੇਜ ਫਾਊਂਡੇਸ਼ਨ ਨੂੰ ਆਪਣੇ ਸੰਬੋਧਨ ਦੌਰਾਨ ਸਿੱਖਾਂ ਵਿਰੁੱਧ ਬਿਆਨ ਦਿੱਤਾ ਸੀ, ਜੋ ਹੁਣ ਸਾਹਮਣੇ ਆਇਆ ਹੈ। ਉਸ ਨੇ ਕਿਹਾ ਸੀ ਕਿ ਸਿੱਖ ਵੱਖਵਾਦੀ ਕੱਟੜਪੰਥੀਆਂ ਨੇ ਵੀ ਹਾਲ ਹੀ ਦੇ ਸਾਲਾਂ ਵਿਚ ਕਾਫੀ ਤਣਾਅ ਪੈਦਾ ਕੀਤਾ ਹੈ।
ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਬ੍ਰਿਟਿਸ਼ ਹਾਈ ਕਮਿਸ਼ਨਰ ਨੂੰ ਲਿਖੇ ਪੱਤਰ ਵਿਚ ਕਿਹਾ ਹੈ ਕਿ 19 ਨਵੰਬਰ 2021 ਨੂੰ ਯੂ.ਕੇ. ਦੀ ਗ੍ਰਹਿ ਸਕੱਤਰ ਪ੍ਰੀਤੀ ਪਟੇਲ ਨੇ ਵਾਸ਼ਗਿਟਨ ਡੀਸੀ ਵਿਚ ਇਕ ਭਾਸ਼ਨ ਦਿੱਤਾ ਸੀ, ਜਿਸ ਵਿਚ ਸਿੱਖਾਂ ਵਿਰੁੱਧ ਵਿਚਾਰ ਹਨ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਯੂਕੇ ਦੀਆਂ ਸਿੱਖ ਜਥੇਬੰਦੀਆਂ ਨੇ ਇਸ ਮੁੱਦੇ ਨੂੰ ਸ਼੍ਰੋਮਣੀ ਗੁਰਦੁਆਰ ਪ੍ਰਬੰਧਕ ਕਮੇਟੀ ਦੇ ਧਿਆਨ ਵਿਚ ਲਿਆਂਦਾ ਹੈ। ਉਨ੍ਹਾਂ ਕਿਹਾ ਕਿ ਪ੍ਰੀਤੀ ਪਟੇਲ ਦਾ ਸੰਬੋਧਨ ਸਿੱਖ ਕੌਮ ਦੇ ਅਕਸ ਨੂੰ ਭਾਰੀ ਠੇਸ ਪਹੁੰਚਾਉਣ ਵਾਲਾ ਹੈ।
ਐਡਵੋਕੇਟ ਧਾਮੀ ਨੇ ਕਿਹਾ ਕਿ ਯੂਕੇ ਵਿਚ ਸਿੱਖਾਂ ਦਾ ਸਕਾਰਾਤਮਕ ਯੋਗਦਾਨ ਪਾਉਣ ਦਾ ਲੰਮਾ ਇਤਿਹਾਸ ਹੈ। ਕੋਵਿਡ-19 ਮਹਾਂਮਾਰੀ ਦੌਰਾਨ, ਯੂਕੇ ਸਮੇਤ ਦੁਨੀਆਂ ਭਰ ਦੇ ਸਿੱਖ ਭਾਈਚਾਰੇ ਨੇ ਮਾਨਵਤਾਵਾਦੀ ਯਤਨਾਂ ਵਿਚ ਵੱਡਾ ਯੋਗਦਾਨ ਪਾਇਆ। ਉਨ੍ਹਾਂ ਕਿਹਾ ਕਿ ਦੁਨੀਆਂ ਭਰ ਦੇ ਸਿੱਖਾਂ ਨੇ ਆਪਣੀ ਮਿਹਤਨ ਨਾਲ ਵੱਖ-ਵੱਖ ਦੇਸ਼ਾਂ ਵਿਚ ਉੱਚ ਪੱਧਰ ’ਤੇ ਮੁਕਾਮ ਹਾਸਲ ਕੀਤਾ ਹੈ, ਪਰ ਪਟੇਲ ਵਰਗੇ ਨੇਤਾਵਾਂ ਵੱਲੋਂ ਕੀਤਾ ਜਾ ਰਿਹਾ ਪ੍ਰਚਾਰ ਸਿੱਖ ਕੌਮ ਦੇ ਅਕਸ ਨੂੰ ਢਾਹ ਲਾਉਣ ਵਾਲਾ ਹੈ। ਉਨ੍ਹਾਂ ਕਿਹਾ ਕਿ ਸਾਨੂੰ ਇਸ ਗੱਲ ਦੀ ਡੂੰਘੀ ਚਿੰਤਾ ਹੈ ਕਿ ਸੀਨੀਅਰ ਸਿਆਸਤਦਾਨਾਂ ਦੁਆਰਾ ਵੰਡਣ ਵਾਲੀ ਬੇਬੁਨਿਆਦ ਬਿਆਨਬਾਜ਼ੀ ਦੁਨੀਆਂ ਭਰ ਵਿਚ ਸਿੱਖਾਂ ਵਿਰੁੱਧ ਨਫ਼ਰਤੀ ਅਪਰਾਧ ਨੂੰ ਜਨਮ ਦੇ ਸਕਦੀ ਹੈ। ਉਨ੍ਹਾਂ ਕਿਹਾ ਕਿ ਗ੍ਰਹਿ ਸਕੱਤਰ ਪਟੇਲ ਸਿੱਖ ਕੌਮ ਨੂੰ ਠੇਸ ਪਹੁੰਚਾਉਣ ਵਾਲੀਆਂ ਹਰਕਤਾਂ ਕਰਕੇ ਸਿੱਖ ਸਮਾਜ ਦੇ ਵਿਰੁੱਧ ਬੇਬੁਨਿਆਦ ਦਾਅਵੇ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪ੍ਰੀਤੀ ਪਟੇਲ ਸਿੱਖ ਭਾਈਚਾਰੇ ਵਿਰੁੱਧ ਕੀਤੀ ਬਿਆਨਬਾਜ਼ੀ ਲਈ ਮੁਆਫ਼ੀ ਮੰਗਣ ਅਤੇ ਇਸ ਬੇਬੁਨਿਆਦ ਬਿਆਨ ਨੂੰ ਵਾਪਸ ਲੈਣ।

Have something to say? Post your comment

google.com, pub-6021921192250288, DIRECT, f08c47fec0942fa0

Punjab

ਅੰਮ੍ਰਿਤਸਰ ਦੇ ਬਜ਼ਾਰਾਂ ਵਿੱਚ ਮੰਗਾਂ ਨੂੰ ਲੈ ਕੇ ਪੱਤਰਕਾਰਾਂ ਨੇ ਕੀਤਾ ਸਰਕਾਰ ਖਿਲਾਫ ਰੋਸ ਮਾਰਚ, ਤੱਗੜ ਨੂੰ ਬਿਨਾਂ ਕਿਸੇ ਦੇਰੀ ਦੇ ਰਿਹਾਅ ਕੀਤਾ ਜਾਵੇ

ਸੁਖਬੀਰ ਸਿੰਘ ਬਾਦਲ ਵੱਲੋਂ ਐਸ.ਓ.ਆਈ ਦੇ ਜਥੇਬੰਦਕ ਢਾਂਚੇ ਦਾ ਐਲਾਨ

ਨਿਵੇਕਲੀ ਪਹਿਲਕਦਮੀ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 19 ਅਪ੍ਰੈਲ ਨੂੰ ਫੇਸਬੁੱਕ ਉੱਤੇ ਹੋਣਗੇ ਲਾਈਵ

ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀ

ਸੁਖਬੀਰ ਸਿੰਘ ਬਾਦਲ ਨੇ ਭਰੋਸੇਯੋਗਤਾ ਖਤਮ ਕਰ ਲਈ- ਹਰਚੰਦ ਸਿੰਘ ਬਰਸਟ

ਸੁਖਬੀਰ ਸਿੰਘ ਬਾਦਲ ਵੱਲੋਂ ਅਕਾਲੀ ਸਰਕਾਰ ਬਣਨ ’ਤੇ ਘੜਾਮ ਵਿਖੇ ਪ੍ਰਭੂ ਸ੍ਰੀ ਰਾਮ ਤੇ ਮਾਤਾ ਕੌਸ਼ਲਿਆ ਦੀ ਇਤਿਹਾਸਕ ਯਾਦਗਾਰ ਬਣਾਉਣ ਦਾ ਐਲਾਨ

15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਮੂਲਮੰਤਰ ਤੇ ਗੁਰਮੰਤਰ ਦਾ ਜਾਪ ਕਰਕੇ ਪੰਥ ਦੀ ਚੜ੍ਹਦੀ ਕਲਾ ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤੀ ਅਰਦਾਸ

ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਉੱਤੇ ਪ੍ਰਾਈਮ ਸਿਨੇਮਾ ਦੇ ਮਾਲਕ ਅਤੇ ਪ੍ਰਬੰਧਕਾਂ ਖਿਲਾਫ ਮਾਮਲਾ ਦਰਜ: ਮੁੱਖ ਚੋਣ ਅਧਿਕਾਰੀ

ਭਗਤਾਂਵਾਲਾ ਕੂੜ ਡੰਪ ਹਰ ਹਾਲ ’ਚ ਸ਼ਹਿਰ ਤੋਂ ਬਾਹਰ ਕੱਢਿਆ ਜਾਵੇਗਾ : ਤਰਨਜੀਤ ਸਿੰਘ ਸੰਧੂ