Tuesday, May 07, 2024

Punjab

ਈ ਵੀ ਐਮਜ਼ ਅਤੇ ਚੋਣ ਸਟਾਫ਼ ਦੀ ਦੂਜੀ ਰੈਂਡੇਮਾਈਜੇਸ਼ਨ ਕੀਤੀ ਗਈ

PUNJABNEWS EXPRESS | February 07, 2022 07:34 PM

ਨਵਾਂਸ਼ਹਿਰ:ਜ਼ਿਲ੍ਹਾ ਪ੍ਰਸ਼ਾਸਨ ਨੇ ਸੋਮਵਾਰ ਨੂੰ ਉਮੀਦਵਾਰਾਂ ਅਤੇ ਰਾਜਨੀਤਿਕ ਪਾਰਟੀਆਂ ਦੀ ਮੌਜੂਦਗੀ ਵਿੱਚ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਮਤਦਾਨ ਦੌਰਾਨ ਵਰਤੀਆਂ ਜਾਣ ਵਾਲੀਆਂ ਇਲੈਕਟ੍ਰਾਨਿਕ ਵੋਟਿੰਗ ਮਸ਼ੀਨਾਂ (ਈ ਵੀ ਐਮ) ਸਮੇਤ ਵੋਟਰ ਵੈਰੀਫਾਈਏਬਲ ਪੇਪਰ ਆਡਿਟ ਟ੍ਰੇਲਜ਼ (ਵੀਵੀਪੀਏਟੀ) ਅਤੇ ਤਾਇਨਾਤ ਕੀਤੇ ਜਾਣ ਵਾਲੇ 3189 ਕਰਮਚਾਰੀਆਂ ਵਾਲੇ ਚੋਣ ਅਮਲੇ ਦੀ ਦੂਜੀ ਰੈਂਡੇਮਾਈਜੇਸ਼ਨ ਕੀਤੀ ਗਈ।
ਜਨਰਲ ਆਬਜ਼ਰਵਰ ਅਮੋਦ ਕੁਮਾਰ ਅਤੇ ਜ਼ਿਲ੍ਹਾ ਚੋਣ ਕਮਿਸ਼ਨਰ ਵਿਸ਼ੇਸ਼ ਸਾਰੰਗਲ ਜੋ ਕਿ ਇਸ ਪ੍ਰਕਿਰਿਆ ਦੀ ਵਿਸ਼ੇਸ਼ ਤੌਰ ’ਤੇ ਨਿਗਰਾਨੀ ਕਰ ਰਹੇ ਸਨ, ਨੇ ਦੱਸਿਆ ਕਿ ਜ਼ਿਲ੍ਹੇ ਦੇ ਤਿੰਨ ਵਿਧਾਨ ਸਭਾ ਹਲਕਿਆਂ ਵਿੱਚ 614 ਪੋਲਿੰਗ ਬੂਥ ਬਣਾਏ ਹਨ। ਇਨ੍ਹਾਂ ਲਈ ਕੁੱਲ 738 ਬੈਲੇਟ ਯੂਨਿਟਾਂ ਅਤੇ ਕੰਟਰੋਲ ਯੂਨਿਟਾਂ ਦਾ ਅਤੇ 800 ਵੋਟਰ ਵੈਰੀਫਾਈਬਲ ਪੇਪਰ ਆਡਿਟ ਟ੍ਰੇਲਜ਼ ਦੀ ਬੂਥਵਾਰ ਵੰਡ ਭਾਰਤ ਦੇ ਚੋਣ ਕਮਿਸ਼ਨ ਦੁਆਰਾ ਵਿਕਸਤ ਕੀਤੇ ਗਏ ਸਾਫਟਵੇਅਰ, ਈ ਵੀ ਐਮ ਪ੍ਰਬੰਧਨ ਸਿਸਟਮ ਦੀ ਮਦਦ ਨਾਲ ਮੁਕੰਮਲ ਕੀਤੀ ਗਈ।
ਇਸ ਤੋਂ ਇਲਾਵਾ ਡਾਈਸ ਸਾਫਟਵੇਅਰ ਦੀ ਮਦਦ ਨਾਲ ਚੋਣ ਬੂਥਾਂ ’ਤੇ ਤਾਇਨਾਤ ਕੀਤੇ ਜਾਣ ਵਾਲੇ 3189 ਕਰਮਚਾਰੀਆਂ ਵਾਲੇ ਚੋਣ ਅਮਲੇ ਦੀ ਰੈਂਡੇਮਾਈਜ਼ੇਸ਼ਨ ਦਾ ਦੂਸਰਾ ਪੜਾਅ ਵੀ ਅੱਜ ਮੁਕੰਮਲ ਕੀਤਾ ਗਿਆ ਅਤੇ ਤਿੰਨ ਵਿਧਾਨ ਸਭਾ ਹਲਕਿਆਂ ਦੇ ਰਿਟਰਨਿੰਗ ਅਫ਼ਸਰਾਂ ਨੂੰ ਪੋਲਿੰਗ ਅਮਲੇ ਦੀ ਵੰਡ ਕਰ ਦਿੱਤੀ ਗਈ ਹੈ। ਜ਼ਿਲ੍ਹਾ ਚੋਣ ਅਫ਼ਸਰ ਅਨਸੁਾਰ ਅੱਜ ਪੋਲਿੰਗ ਪਾਰਟੀਆਂ ਦਾ ਗਠਨ ਕਰ ਲਿਆ ਗਿਆ ਹੈ ਅਤੇ ਤੀਜੇ ਪੜਾਅ ਦੀ ਰੈਂਡੇਮਾਈਜੇਸ਼ਨ ਦੌਰਾਨ ਬੂਥਵਾਰ ਅਲਾਟਮੈਂਟ ਕੀਤੀ ਜਾਵੇਗੀ।
ਉਨ੍ਹਾਂ ਨੇ ਅੱਗੇ ਦੱਸਿਆ ਕਿ ਸ਼ਹੀਦ ਭਗਤ ਸਿੰਘ ਨਗਰ ਦੇ 614 ਪੋਲਿੰਗ ਸਟੇਸ਼ਨਾਂ ਵਾਸਤੇ ਕੀਤੀ ਗਈ ਈ.ਵੀ.ਐਮਜ਼ ਅਤੇ ਵੀ.ਵੀ.ਪੈਟਸ ਦੀ ਦੂਜੇ ਪੜਾਅ ਦੀ ਰੈਂਡੇਮਾਈਜ਼ੇਸ਼ਨ ਦਾ ਮੰਤਵ ਇਨ੍ਹਾਂ ਮਸ਼ੀਨਾਂ ਦੀ ਬੂਥਵਾਰ ਵੰਡ ਕਰਨਾ ਸੀ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ ਬੈਲੇਟ ਅਤੇ ਕੰਟਰੋਲ ਯੂਨਿਟਸ 20-20 ਫ਼ੀਸਦੀ ਅਤੇ ਵੀ ਵੀ ਪੈਟਸ 30 ਫੀਸਦੀ ਵਾਧੂ (ਰਾਖਵੇਂ) ਰੱਖੇ ਗਏ ਹਨ, ਜੋ ਕਿ ਮਸ਼ੀਨ/ਵੀ ਵੀ ਪੈਟ ਦੀ ਖਰਾਬੀ ਦੀ ਸਥਿਤੀ ਵਿੱਚ ਵਰਤੇ ਜਾ ਸਕਣਗੇ।
ਉਨ੍ਹਾਂ ਦੱਸਿਆ ਕਿ ਰੈਂਡੇਮਾਈਜ਼ੇਸ਼ਨ ਦਾ ਉਦੇਸ਼ ਆਜ਼ਾਦ ਅਤੇ ਨਿਰਪੱਖ ਚੋਣਾਂ ਨੂੰ ਯਕੀਨੀ ਬਣਾਉਣਾ ਹੈ, ਜਿਸ ਵਿੱਚ ਕਿਸੇ ਵੀ ਬੂਥ ’ਤੇ ਕਿਹੜੀ ਮਸ਼ੀਨ ਜਾਵੇਗੀ ਜਾਂ ਕਿਹੜੀ ਪੋਲਿੰਗ ਪਾਰਟੀ ’ਚ ਕਿਹੜਾ ਕਰਮਚਾਰੀ ਹਵੇਗਾ, ਪੂਰੀ ਤਰ੍ਹਾਂ ਪਾਰਦਰਸ਼ੀ ਪ੍ਰਣਾਲੀ ਰਾਹੀਂ ਤੈਅ ਕੀਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਪਹਿਲੇ ਪੜਾਅ ਦੀ ਰੈਂਡੇਮਾਈਜ਼ੇਸ਼ਨ ਤੋਂ ਬਾਅਦ, ਈ ਵੀ ਐਮਜ਼ ਅਤੇ ਵੀ ਵੀ ਪੈਟਸ ਨੂੰ ਪਹਿਲਾਂ ਹੀ ਸਬੰਧਤ ਵਿਧਾਨ ਸਭਾ ਹਲਕਿਆਂ ’ਚ ਸਥਾਪਿਤ ਸਟਰਾਂਗ ਰੂਮਜ਼ ਵਿੱਚ ਤਬਦੀਲ ਕਰ ਦਿੱਤਾ ਗਿਆ ਹੈ, ਜਿੱਥੇ ਇਨ੍ਹਾਂ ਮਸ਼ੀਨਾਂ ਨੂੰ ਸਖ਼ਤ ਸੁਰੱਖਿਆ ਅਤੇ ਨੀਮ ਫੌਜੀ ਸੁਰੱਖਿਆ ਦਸਤਿਆਂ ਦੀ ਸੁਰੱਖਿਆ ਹੇਠ ਰੱਖਿਆ ਗਿਆ ਹੈ। ਉਨ੍ਹਾਂ ਕਿਹਾ ਕਿ ਚੋਣ ਅਮਲ ਦੌਰਾਨ ਡਿਊਟੀ ਨਿਭਾਉਣ ਵਿੱਚ ਕਿਸੇ ਵੀ ਤਰ੍ਹਾਂ ਦੀ ਢਿੱਲ-ਮੱਠ ਕਰਨ ਵਾਲਿਆਂ ਨਾਲ ਸਖ਼ਤੀ ਨਾਲ ਨਿਪਟਿਆ ਜਾਵੇਗਾ ਅਤੇ ਕਿਸੇ ਵੀ ਸੂਰਤ ਵਿੱਚ ਪਾਰਦਰਸ਼ਤਾ ਅਤੇ ਨਿਰਪੱਖਤਾ ਨਾਲ ਸਮਝੌਤਾ ਨਹੀਂ ਹੋਣ ਦਿੱਤਾ ਜਾਵੇਗਾ।
ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਚੋਣਾਂ ਨੂੰ ਨਿਰਵਿਘਨ, ਸੁਤੰਤਰ ਅਤੇ ਨਿਰਪੱਖ ਢੰਗ ਨਾਲ ਕਰਵਾਉਣ ਲਈ ਵਚਨਬੱਧ ਹੈ ਅਤੇ ਉਨ੍ਹਾਂ ਸਾਰੀਆਂ ਸਿਆਸੀ ਪਾਰਟੀਆਂ ਅਤੇ ਉਮੀਦਵਾਰਾਂ ਨੂੰ ਅਪੀਲ ਕੀਤੀ ਕਿ ਉਹ ਭਾਰਤੀ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਅਤੇ ਕੋਵਿਡ-19 ਪ੍ਰੋਟੋਕੋਲ ਦੀ ਪਾਲਣਾ ਕਰਨ। ਉਨ੍ਹਾਂ ਕਿਹਾ ਕਿ ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਹਰਗਿਜ਼ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

Have something to say? Post your comment

google.com, pub-6021921192250288, DIRECT, f08c47fec0942fa0

Punjab

ਅੰਮ੍ਰਿਤਸਰ ਦੇ ਬਜ਼ਾਰਾਂ ਵਿੱਚ ਮੰਗਾਂ ਨੂੰ ਲੈ ਕੇ ਪੱਤਰਕਾਰਾਂ ਨੇ ਕੀਤਾ ਸਰਕਾਰ ਖਿਲਾਫ ਰੋਸ ਮਾਰਚ, ਤੱਗੜ ਨੂੰ ਬਿਨਾਂ ਕਿਸੇ ਦੇਰੀ ਦੇ ਰਿਹਾਅ ਕੀਤਾ ਜਾਵੇ

ਸੁਖਬੀਰ ਸਿੰਘ ਬਾਦਲ ਵੱਲੋਂ ਐਸ.ਓ.ਆਈ ਦੇ ਜਥੇਬੰਦਕ ਢਾਂਚੇ ਦਾ ਐਲਾਨ

ਨਿਵੇਕਲੀ ਪਹਿਲਕਦਮੀ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 19 ਅਪ੍ਰੈਲ ਨੂੰ ਫੇਸਬੁੱਕ ਉੱਤੇ ਹੋਣਗੇ ਲਾਈਵ

ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀ

ਸੁਖਬੀਰ ਸਿੰਘ ਬਾਦਲ ਨੇ ਭਰੋਸੇਯੋਗਤਾ ਖਤਮ ਕਰ ਲਈ- ਹਰਚੰਦ ਸਿੰਘ ਬਰਸਟ

ਸੁਖਬੀਰ ਸਿੰਘ ਬਾਦਲ ਵੱਲੋਂ ਅਕਾਲੀ ਸਰਕਾਰ ਬਣਨ ’ਤੇ ਘੜਾਮ ਵਿਖੇ ਪ੍ਰਭੂ ਸ੍ਰੀ ਰਾਮ ਤੇ ਮਾਤਾ ਕੌਸ਼ਲਿਆ ਦੀ ਇਤਿਹਾਸਕ ਯਾਦਗਾਰ ਬਣਾਉਣ ਦਾ ਐਲਾਨ

15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਮੂਲਮੰਤਰ ਤੇ ਗੁਰਮੰਤਰ ਦਾ ਜਾਪ ਕਰਕੇ ਪੰਥ ਦੀ ਚੜ੍ਹਦੀ ਕਲਾ ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤੀ ਅਰਦਾਸ

ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਉੱਤੇ ਪ੍ਰਾਈਮ ਸਿਨੇਮਾ ਦੇ ਮਾਲਕ ਅਤੇ ਪ੍ਰਬੰਧਕਾਂ ਖਿਲਾਫ ਮਾਮਲਾ ਦਰਜ: ਮੁੱਖ ਚੋਣ ਅਧਿਕਾਰੀ

ਭਗਤਾਂਵਾਲਾ ਕੂੜ ਡੰਪ ਹਰ ਹਾਲ ’ਚ ਸ਼ਹਿਰ ਤੋਂ ਬਾਹਰ ਕੱਢਿਆ ਜਾਵੇਗਾ : ਤਰਨਜੀਤ ਸਿੰਘ ਸੰਧੂ