Saturday, May 18, 2024

Punjab

ਵਰਕਰਾਂ ਤੇ ਸਮਰਥਕਾਂ ਨੇ ਬਿਕਰਮ ਚਹਿਲ ਦੀ ਚੋਣ ਮੁਹਿੰਮ ਦੂਜੀਆਂ ਪਾਰਟੀਆਂ 'ਤੇ ਪਾਈ ਭਾਰੀ

PUNJABNEWS EXPRESS | February 14, 2022 08:02 PM

ਸਨੌਰ:ਵਿਧਾਨ ਸਭਾ ਹਲਕਾ ਸਨੌਰ ਤੋਂ ਪੰਜਾਬ ਲੋਕ ਕਾਂਗਰਸ, ਭਾਰਤੀ ਜਨਤਾ ਪਾਰਟੀ ਅਤੇ ਸ਼੍ਰੋਮਣੀ ਅਕਾਲੀ ਦਲ(ਸੰਯੁਕਤ) ਦੇ ਸਾਂਝੇ ਉਮੀਦਵਾਰ ਬਿਕਰਮਜੀਤ ਇੰਦਰ ਸਿੰਘ ਚਹਿਲ ਦੀ ਚੋਣ ਮੁਹਿੰਮ ਸਾਰੀਆਂ ਸਿਆਸੀਆਂ ਪਾਰਟੀਆਂ ‘ਤੇ ਭਾਰੀ ਪੈਂਦੀ ਦਿਖਾਈ ਦੇ ਰਹੀ ਹੈ। ਚੋਣ ਮੀਟਿੰਗਾਂ ਦੌਰਾਨ ਹਲਕਾ ਨਿਵਾਸੀਆਂ ਵੱਲੋਂ ਬਿਕਰਮ ਚਹਿਲ ਨੂੰ ਮਿਲ ਰਹੇ ਜਬਰਦਸਤ ਹੁੰਗਾਰੇ ਨੂੰ ਦੇਖਦੇ ਹੋਏ ਵਿਰੋਧੀ ਸਫਾਂ ਵਿੱਚ ਨਿਰਾਸ਼ਾ ਛਾਈ ਹੋਈ ਹੈ।

ਉਹਨਾਂ ਦੇ ਸਮਰਥਕਾਂ ਅਤੇ ਪਾਰਟੀ ਵਰਕਰਾਂ ਨੇ ਖੁਦ ਹੀ ਉਹਨਾਂ ਦੀ ਚੋਣ ਮੁਹਿੰਮ ਦੀ ਕਮਾਨ ਸੰਭਾਲੀ ਹੋਈ ਹੈ ਅਤੇ ਉਹ ਲਗਾਤਾਰ ਹਲਕੇ ਦੇ ਪਿੰਡਾਂ ਦੇ ਦੌਰੇ ਕਰ ਰਹੇ ਹਨ ਤੇ ਘਰ ਘਰ ਜਾ ਕੇ ਉਹਨਾਂ ਲਈ ਵੋਟਾਂ ਮੰਗ ਰਹੇ ਹਨ। ਬਿਕਰਮ ਚਹਿਲ ਨੇ ਆਖਿਆ ਕਿ ਉਹਨਾਂ ਨੇ ਬਿਨਾਂ ਕਿਸੇ ਸਿਆਸੀ ਅਹੁਦੇ ਤੋਂ ਵੀ ਹਲਕੇ ਦੇ ਲੋਕਾਂ ਦੀ ਪੂਰੀ ਤਨਦੇਹੀ ਨਾਲ ਸੇਵਾ ਕੀਤੀ ਹੈ ਅਤੇ ਉਹ ਭਵਿੱਖ ਵਿੱਚ ਵੀ ਆਪਣੇ ਲੋਕ ਭਲਾਈ ਦੇ ਇਹਨਾਂ ਕੰਮਾਂ ਨੂੰ ਜਾਰੀ ਰੱਖਣਗੇ। ਉਹਨਾਂ ਕਿਹਾ ਕਿ ਉਹਨਾਂ ਵੱਲੋਂ ਔਰਤਾਂ, ਨੌਜਵਾਨਾਂ ਅਤੇ ਲੜਕੀਆਂ ਦੀ ਸਿੱਖਿਆ ‘ਤੇ ਰੁਜ਼ਗਾਰ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾਣਗੇ। ਉਹਨਾਂ ਅੱਗੇ ਕਿਹਾ ਕਿ ਉਹ ਵਿਕਾਸ ਪੱਖੋਂ ਸਨੌਰ ਹਲਕੇ ਨੂੰ ਪੰਜਾਬ ਭਰ ਵਿੱਚ ਪਹਿਲੇ ਨੰਬਰ ਤੇ ਲਿਜਾਣ ਲਈ ਦਿਨ ਰਾਤ ਕੰਮ ਕਰਨਗੇ ਅਤੇ ਹਲਕੇ ਦੀ ਨੁਹਾਰ ਬਦਲਣ ਲਈ ਵਿਸ਼ੇਸ਼ ਪ੍ਰਾਜੈਕਟ ਲਿਆਉਣਗੇ। ਇਸ ਦੇ ਨਾਲ ਹੀ ਹਲਕੇ ਦੇ ਲੋਕਾਂ ਵੱਲੋਂ ਮਿਲ ਰਹੇ ਭਰਵੇਂ ਸਮਰਥਨ ਨੂੰ ਦੇਖਦੇ ਹੋਏ ਬਿਕਰਮ ਚਹਿਲ ਨੇ ਕਿਹਾ ਹੈ ਕਿ ਉਹਨਾਂ ਨੂੰ ਪੂਰਾ ਭਰੋਸਾ ਹੈ ਕਿ ਲੋਕਾਂ ਦਾ ਪਿਆਰ ਉਹਨਾਂ ਨੂੰ ਚੋਣਾਂ ਵਿੱਚ ਭਾਰੀ ਬਹੁਮਤ ਨਾਲ ਜਿੱਤ ਦਿਵਾਏਗਾ।

Have something to say? Post your comment

google.com, pub-6021921192250288, DIRECT, f08c47fec0942fa0

Punjab

ਅੰਮ੍ਰਿਤਸਰ ਦੇ ਬਜ਼ਾਰਾਂ ਵਿੱਚ ਮੰਗਾਂ ਨੂੰ ਲੈ ਕੇ ਪੱਤਰਕਾਰਾਂ ਨੇ ਕੀਤਾ ਸਰਕਾਰ ਖਿਲਾਫ ਰੋਸ ਮਾਰਚ, ਤੱਗੜ ਨੂੰ ਬਿਨਾਂ ਕਿਸੇ ਦੇਰੀ ਦੇ ਰਿਹਾਅ ਕੀਤਾ ਜਾਵੇ

ਸੁਖਬੀਰ ਸਿੰਘ ਬਾਦਲ ਵੱਲੋਂ ਐਸ.ਓ.ਆਈ ਦੇ ਜਥੇਬੰਦਕ ਢਾਂਚੇ ਦਾ ਐਲਾਨ

ਨਿਵੇਕਲੀ ਪਹਿਲਕਦਮੀ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 19 ਅਪ੍ਰੈਲ ਨੂੰ ਫੇਸਬੁੱਕ ਉੱਤੇ ਹੋਣਗੇ ਲਾਈਵ

ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀ

ਸੁਖਬੀਰ ਸਿੰਘ ਬਾਦਲ ਨੇ ਭਰੋਸੇਯੋਗਤਾ ਖਤਮ ਕਰ ਲਈ- ਹਰਚੰਦ ਸਿੰਘ ਬਰਸਟ

ਸੁਖਬੀਰ ਸਿੰਘ ਬਾਦਲ ਵੱਲੋਂ ਅਕਾਲੀ ਸਰਕਾਰ ਬਣਨ ’ਤੇ ਘੜਾਮ ਵਿਖੇ ਪ੍ਰਭੂ ਸ੍ਰੀ ਰਾਮ ਤੇ ਮਾਤਾ ਕੌਸ਼ਲਿਆ ਦੀ ਇਤਿਹਾਸਕ ਯਾਦਗਾਰ ਬਣਾਉਣ ਦਾ ਐਲਾਨ

15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਮੂਲਮੰਤਰ ਤੇ ਗੁਰਮੰਤਰ ਦਾ ਜਾਪ ਕਰਕੇ ਪੰਥ ਦੀ ਚੜ੍ਹਦੀ ਕਲਾ ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤੀ ਅਰਦਾਸ

ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਉੱਤੇ ਪ੍ਰਾਈਮ ਸਿਨੇਮਾ ਦੇ ਮਾਲਕ ਅਤੇ ਪ੍ਰਬੰਧਕਾਂ ਖਿਲਾਫ ਮਾਮਲਾ ਦਰਜ: ਮੁੱਖ ਚੋਣ ਅਧਿਕਾਰੀ

ਭਗਤਾਂਵਾਲਾ ਕੂੜ ਡੰਪ ਹਰ ਹਾਲ ’ਚ ਸ਼ਹਿਰ ਤੋਂ ਬਾਹਰ ਕੱਢਿਆ ਜਾਵੇਗਾ : ਤਰਨਜੀਤ ਸਿੰਘ ਸੰਧੂ