Saturday, February 07, 2026
ਤਾਜਾ ਖਬਰਾਂ
ਪੰਜਾਬ ਦੀ ਮਾਨ ਸਰਕਾਰ ਨੇ ਚੁੱਪ-ਚਾਪ ਰੋਜ਼ਾਨਾ ਅਜੀਤ ਦੇ ਮਾਲਕ ਬਰਜਿੰਦਰ ਸਿੰਘ ਹਮਦਰਦ ਵਿਰੁੱਧ 315 ਕਰੋੜ ਰੁਪਏ ਦੇ ਜੰਗ-ਏ-ਆਜ਼ਾਦੀ ਕੇਸ ਨੂੰ ਵਾਪਸ ਲਿਆਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਵਿੱਚ ਧਾਂਦਲੀ ਦੇ ਦੋਸ਼ ਲਗਾਉਣ ਵਾਲੀ ਆਡੀਓ ਕਲਿੱਪ ਦੀ ਫੋਰੈਂਸਿਕ ਜਾਂਚ ਦੇ ਹੁਕਮ ਦਿੱਤੇਚਾਰ ਸਾਲ, ਪੰਜ SIT, ਕੋਈ ਚਲਾਨ ਨਹੀਂ: ਬਿਕਰਮ ਮਜੀਠੀਆ ਵਿਰੁੱਧ 'ਆਪ' ਸਰਕਾਰ ਦਾ NDPS ਕੇਸ ਲਟਕਿਆ ਹੋਇਆਪੰਜਾਬ ਦੇ ਮੁੱਖ ਮੰਤਰੀ ਵੱਲੋਂ ਜਾਨ ਨੂੰ ਖ਼ਤਰਾ ਹੋਣ ਦਾ ਦੋਸ਼, ਸੁਪਰੀਮ ਕੋਰਟ ਵੱਲੋਂ ਜ਼ਮਾਨਤ ਮਿਲਣ ਤੋਂ ਬਾਅਦ ਬਿਕਰਮ ਮਜੀਠੀਆ ਨਾਭਾ ਜੇਲ੍ਹ ਤੋਂ ਬਾਹਰ ਆਏਅਕਾਲ ਤਖ਼ਤ ਦੇ ਟਕਰਾਅ ਤੋਂ ਬਾਅਦ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਡੇਰਾ ਰਾਧਾ ਸੁਆਮੀ ਬਿਆਸ ਮੁਖੀ ਵਿਰੁੱਧ ਨਵਾਂ ਮੋਰਚਾ ਖੋਲ੍ਹਿਆਗੈਂਗਸਟਰਾਂ ਨੇ 'ਆਪ' ਦੇ ਅਲਟੀਮੇਟਮਾਂ ਦੀ ਉਲੰਘਣਾ ਕੀਤੀ, ਪੰਜਾਬ ਵਿੱਚ ਨਿਸ਼ਾਨਾ ਬਣਾ ਕੇ ਕਤਲ ਬੇਰੋਕ ਜਾਰੀ

Punjab

ਸਕੂਲ, ਕਾਲਜ, ਆਈ.ਟੀ.ਆਈ., ਲਾਇਬ੍ਰੇਰੀਆਂ, ਕੋਚਿੰਗ ਅਤੇ ਸਿਖਲਾਈ ਸੰਸਥਾਵਾਂ ਖੋਲ੍ਹਣ ਦੀ ਇਜਾਜ਼ਤ

PUNJABNEWS EXPRESS | February 15, 2022 07:18 PM

ਨਵਾਂਸ਼ਹਿਰ:ਕੋਵਿਡ ਮਹਾਂਮਾਰੀ ਦੀ ਸਥਿਤੀ ਵਿੱਚ ਸੁਧਾਰ ਹੋਣ ਦੇ ਨਾਲ ਨਵੇਂ ਦਿਸ਼ਾ ਨਿਰਦੇਸ਼ ਜਾਰੀ ਕਰਦਿਆਂ ਜਲ੍ਹਿਾ ਮੈਜਿਸਟਰੇਟ ਵਿਸ਼ੇਸ਼ ਸਾਰੰਗਲ ਨੇ ਕਿਹਾ ਕਿ ਸਿਰਫ਼ ਉਨ੍ਹਾਂ ਵਿਅਕਤੀਆਂ ਨੂੰ ਹੀ ਜ਼ਿਲ੍ਹੇ ਵਿੱਚ ਦਾਖਲ ਹੋਣ ਦੀ ਇਜਾਜ਼ਤ ਹੋਵੇਗੀ ਜੋ ਕੋਵਿਡ ਤੋਂ ਬਚਾਅ ਦੇ ਟੀਕੇ ਦੀਆਂ ਦੋਵੇਂ ਖੁਰਾਕਾਂ ਲੈ ਚੁੱਕੇ ਹਨ ਜਾਂ ਕੋਵਿਡ ਤੋਂ ਠੀਕ ਹੋਏ ਹਨ ਜਾਂ 72 ਘੰਟਿਆਂ ਤੋਂ ਘੱਟ ਸਮੇਂ ਦੀ ਨੈਗੇਟਿਵ ਆਰ ਟੀ ਪੀ ਸੀ ਆਰ ਰਿਪੋਰਟ ਵਾਲੇ ਹਨ।

ਉਸਨੇ ਇਹ ਵੀ ਸਪੱਸ਼ਟ ਕੀਤਾ ਕਿ ਜੇਕਰ ਕਿਸੇ ਯਾਤਰੀ ਕੋਲ ਇਹਨਾਂ ਵਿੱਚੋਂ ਕੋਈ ਵੀ ਨਹੀਂ ਹੈ, ਤਾਂ ਉਸ ਦੀ ਰੈਪਿਡ ਟੈਸਟਿੰਗ ਲਾਜ਼ਮੀ ਹੋਵੇਗੀ। ਹਵਾਈ ਉਡਾਣਾਂ ਰਾਹੀਂ ਯਾਤਰਾ ਕਰਨ ਵਾਲੇ ਯਾਤਰੀਆਂ ਨੂੰ ਲਾਜ਼ਮੀ ਤੌਰ ’ਤੇ ਪੂਰੀ ਤਰ੍ਹਾਂ ਟੀਕਾਕਰਣ ਜਾਂ ਕੋਵਿਡ ਤੋਂ ਠੀਕ ਹੋਣ ਜਾਂ 72 ਘੰਟਿਆਂ ਤੋਂ ਘੱਟ ਸਮੇਂ ਦੀ ਨੈਗੇਟਿਵ ਆਰ ਟੀ ਪੀ ਸੀ ਆਰ ਰਿਪੋਰਟ ਦੀ ਲਾਜ਼ਮੀ ਤੌਰ ’ਤੇ ਲੋੜ ਹੋਵੇਗੀ।

ਉਨ੍ਹਾਂ ਕਿਹਾ ਕਿ ਦਿਵਿਆਂਗ ਵਿਅਕਤੀਆਂ ਅਤੇ ਗਰਭਵਤੀ ਮਹਿਲਾ ਕਰਮਚਾਰੀਆਂ ਨੂੰ ਦਫ਼ਤਰ ਆਉਣ ਤੋਂ ਛੋਟ ਦਿੱਤੀ ਗਈ ਹੈ ਪਰ ਉਨ੍ਹਾਂ ਲਈ ਘਰ ਤੋਂ ਕੰਮ ਕਰਨਾ ਲਾਜ਼ਮੀ ਹੈ।

ਜ਼ਿਲ੍ਹਾ ਮੈਜਿਸਟਰੇਟ ਨੇ ਇਹ ਵੀ ਕਿਹਾ ਕਿ ਸਰਕਾਰੀ ਅਤੇ ਨਿੱਜੀ ਦਫ਼ਤਰਾਂ ਵਿੱਚ ਮਾਸਕ ਤੋਂ ਬਿਨਾਂ ਕਿਸੇ ਵੀ ਵਿਅਕਤੀ ਨੂੰ ਕੋਈ ਸੇਵਾ ਨਹੀਂ ਦਿੱਤੀ ਜਾਵੇਗੀ।

ਉਨ੍ਹਾਂ ਦੱਸਿਆ ਕਿ ਭਵਿੱਖ ਵਿੱਚ ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਵਿੱਚ ਸਕੂਲ, ਕਾਲਜ, ਆਈ.ਟੀ.ਆਈ., ਲਾਇਬ੍ਰੇਰੀਆਂ, ਕੋਚਿੰਗ ਅਤੇ ਸਿਖਲਾਈ ਸੰਸਥਾਵਾਂ ਨੂੰ ਕਲਾਸਾਂ ਲਈ ਖੋਲ੍ਹਣ ਦੀ ਇਜਾਜ਼ਤ ਦਿੱਤੀ ਗਈ ਹੈ ਜਦਕਿ ਔਨਲਾਈਨ ਕਲਾਸਾਂ ਦਾ ਬਦਲ ਵੀ ਬਣਿਆ ਰਹੇਗਾ।

ਉਨ੍ਹਾਂ ਕਿਹਾ ਕਿ ਸਕੂਲ ਪ੍ਰਬੰਧਕਾਂ, ਅਧਿਆਪਕਾਂ ਅਤੇ ਵਿਦਿਆਰਥੀਆਂ ਦੁਆਰਾ ਕੋਵਿਡ-19 ਦੇ ਢੁਕਵੇਂ ਵਿਵਹਾਰ ਸੰਬੰਧੀ ਨਿਯਮਾਂ ਦੀ ਸਖਤੀ ਨਾਲ ਪਾਲਣਾ ਕਰਦੇ ਹੋਏ ਸਰੀਰਕ ਕਲਾਸਾਂ ਲਗਾਈਆਂ ਜਾਣਗੀਆਂ, ਜਿਸ ਵਿੱਚ ਮਾਸਕ, ਸਮਾਜਿਕ ਦੂਰੀ ਦੇ ਨਿਯਮਾਂ ਅਤੇ ਨਿਯਮਤ ਸੈਨੀਟਾਈਜ਼ੇਸ਼ਨ ਸ਼ਾਮਲ ਹਨ।

ਉਨ੍ਹਾਂ ਨੇ ਸੰਸਥਾਵਾਂ ਨੂੰ ਅੱਗੇ ਕਿਹਾ ਕਿ ਉਹ 15 ਸਾਲ ਤੋਂ ਵੱਧ ਉਮਰ ਦੇ ਵਿਦਿਆਰਥੀਆਂ ਨੂੰ ਸਰੀਰਕ ਕਲਾਸਾਂ ਵਿੱਚ ਸ਼ਾਮਲ ਹੋਣ ਸਮੇਂ ਟੀਕਾਕਰਨ ਦੀ ਘੱਟੋ-ਘੱਟ ਪਹਿਲੀ ਖੁਰਾਕ ਲੈਣ ਦੀ ਸਲਾਹ ਦੇਣ।

ਸ਼੍ਰੀ ਸਾਰੰਗਲ ਨੇ ਅੱਗੇ ਕਿਹਾ ਕਿ ਸਬੰਧਤ ਸਥਾਨ ਦੀ ਸਮਰੱਥਾ ਦੇ ਵੱਧ ਤੋਂ ਵੱਧ 50% ਤੱਕ ਇਕੱਠ ਕਰਨ ਦੀ ਆਗਿਆ ਹੋਵੇਗੀ। ਇਨ੍ਹਾਂ ਇਕੱਠਾਂ ਦੀ ਇਜਾਜ਼ਤ ਸਿਰਫ਼ ਕੋਵਿਡ ਦੇ ਢੁਕਵੇਂ ਵਿਵਹਾਰ ਦੀ ਪਾਲਣਾ ਨਾਲ ਹੀ ਦਿੱਤੀ ਜਾਵੇਗੀ।

ਉਨ੍ਹਾਂ ਕਿਹਾ ਕਿ ਸਾਰੇ ਬਾਰ, ਸਿਨੇਮਾ ਹਾਲ, ਮਲਟੀਪਲੈਕਸ, ਮਾਲ, ਰੈਸਟੋਰੈਂਟ, ਸਪਾ, ਜਿੰਮ, ਸਪੋਰਟਸ ਕੰਪਲੈਕਸ, ਅਜਾਇਬ ਘਰ, ਚਿੜੀਆਘਰ ਆਦਿ ਨੂੰ ਆਪਣੀ ਸਮਰੱਥਾ ਦੇ 75 ਪ੍ਰਤੀਸ਼ਤ ਨਾਲ ਕੰਮ ਕਰਨ ਦੀ ਆਗਿਆ ਦਿੱਤੀ ਗਈ ਹੈ, ਜਿਸ ਦੇ ਅਧੀਨ ਸਾਰੇ ਸਟਾਫ ਮੈਂਬਰਾਂ ਦਾ ਪੂਰੀ ਤਰ੍ਹਾਂ ਟੀਕਾਕਰਣ ਹੋਣਾ ਜ਼ਰੂਰੀ ਹੈ। ਏ ਸੀ ਬੱਸਾਂ ਨੂੰ ਸਮਰੱਥਾ ਦੇ 50 ਫੀਸਦੀ ’ਤੇ ਚੱਲਣ ਦੀ ਇਜਾਜ਼ਤ ਹੈ।

Have something to say? Post your comment

google.com, pub-6021921192250288, DIRECT, f08c47fec0942fa0

Punjab

ਪੰਜਾਬ ਦੀ ਮਾਨ ਸਰਕਾਰ ਨੇ ਚੁੱਪ-ਚਾਪ ਰੋਜ਼ਾਨਾ ਅਜੀਤ ਦੇ ਮਾਲਕ ਬਰਜਿੰਦਰ ਸਿੰਘ ਹਮਦਰਦ ਵਿਰੁੱਧ 315 ਕਰੋੜ ਰੁਪਏ ਦੇ ਜੰਗ-ਏ-ਆਜ਼ਾਦੀ ਕੇਸ ਨੂੰ ਵਾਪਸ ਲਿਆ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਵਿੱਚ ਧਾਂਦਲੀ ਦੇ ਦੋਸ਼ ਲਗਾਉਣ ਵਾਲੀ ਆਡੀਓ ਕਲਿੱਪ ਦੀ ਫੋਰੈਂਸਿਕ ਜਾਂਚ ਦੇ ਹੁਕਮ ਦਿੱਤੇ

ਚਾਰ ਸਾਲ, ਪੰਜ SIT, ਕੋਈ ਚਲਾਨ ਨਹੀਂ: ਬਿਕਰਮ ਮਜੀਠੀਆ ਵਿਰੁੱਧ 'ਆਪ' ਸਰਕਾਰ ਦਾ NDPS ਕੇਸ ਲਟਕਿਆ ਹੋਇਆ

ਪੰਜਾਬ ਦੇ ਮੁੱਖ ਮੰਤਰੀ ਵੱਲੋਂ ਜਾਨ ਨੂੰ ਖ਼ਤਰਾ ਹੋਣ ਦਾ ਦੋਸ਼, ਸੁਪਰੀਮ ਕੋਰਟ ਵੱਲੋਂ ਜ਼ਮਾਨਤ ਮਿਲਣ ਤੋਂ ਬਾਅਦ ਬਿਕਰਮ ਮਜੀਠੀਆ ਨਾਭਾ ਜੇਲ੍ਹ ਤੋਂ ਬਾਹਰ ਆਏ

ਅਕਾਲ ਤਖ਼ਤ ਦੇ ਟਕਰਾਅ ਤੋਂ ਬਾਅਦ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਡੇਰਾ ਰਾਧਾ ਸੁਆਮੀ ਬਿਆਸ ਮੁਖੀ ਵਿਰੁੱਧ ਨਵਾਂ ਮੋਰਚਾ ਖੋਲ੍ਹਿਆ

ਗੈਂਗਸਟਰਾਂ ਨੇ 'ਆਪ' ਦੇ ਅਲਟੀਮੇਟਮਾਂ ਦੀ ਉਲੰਘਣਾ ਕੀਤੀ, ਪੰਜਾਬ ਵਿੱਚ ਨਿਸ਼ਾਨਾ ਬਣਾ ਕੇ ਕਤਲ ਬੇਰੋਕ ਜਾਰੀ

ਗੋਲਡੀ ਬਰਾੜ ਨੇ ਫਿਰੌਤੀ ਮਾਮਲੇ ਵਿੱਚ ਮਾਪਿਆਂ ਦੀ ਗ੍ਰਿਫ਼ਤਾਰੀ ਤੋਂ ਬਾਅਦ ਪੰਜਾਬ ਸਰਕਾਰ ਅਤੇ ਪੁਲਿਸ ਨੂੰ ਦਿੱਤੀ ਧਮਕੀ

ਪੰਜਾਬ ਭਾਜਪਾ ਨੇ ਹਰਸਿਮਰਤ ਦੇ 'ਵੀਰ ਬਾਲ ਦਿਵਸ' 'ਤੇ ਦਿੱਤੇ ਬਿਆਨ ਦੀ ਨਿੰਦਾ ਕੀਤੀ

ਪੰਜਾਬ ਸਰਕਾਰ ਵੱਲੋਂ ਅੰਮ੍ਰਿਤਸਰ, ਸ੍ਰੀ ਆਨੰਦਪੁਰ ਸਾਹਿਬ ਅਤੇ ਤਲਵੰਡੀ ਸਾਬੋ ਪਵਿੱਤਰ ਸ਼ਹਿਰਾਂ ਵਜੋਂ ਨੋਟੀਫ਼ਾਈ

“ਅਸੀਂ ਪੰਜਾਬ ਸਰਕਾਰ ਵੱਲੋਂ ਮੱਤੇਵਾੜਾ ਜੰਗਲ ਨੇੜੇ ਗਰੀਬ ਸਿੱਖ ਪਰਿਵਾਰਾਂ 'ਤੇ ਅੱਤਿਆਚਾਰ ਬਰਦਾਸ਼ਤ ਨਹੀਂ ਕਰਾਂਗੇ”: ਅਕਾਲ ਤਖ਼ਤ ਸਾਹਿਬ ਦੇ ਜਥੇਦਾਰ