Monday, August 17, 2026

Punjab

ਸਕੂਲ, ਕਾਲਜ, ਆਈ.ਟੀ.ਆਈ., ਲਾਇਬ੍ਰੇਰੀਆਂ, ਕੋਚਿੰਗ ਅਤੇ ਸਿਖਲਾਈ ਸੰਸਥਾਵਾਂ ਖੋਲ੍ਹਣ ਦੀ ਇਜਾਜ਼ਤ

PUNJABNEWS EXPRESS | February 16, 2022 07:21 PM

ਸਹੀਦ ਭਗਤ ਸਿੰਘ ਨਗਰ:ਕੋਵਿਡ ਮਹਾਂਮਾਰੀ ਦੀ ਸਥਿਤੀ ਵਿੱਚ ਸੁਧਾਰ ਹੋਣ ਦੇ ਨਾਲ ਨਵੇਂ ਦਿਸ਼ਾ ਨਿਰਦੇਸ਼ ਜਾਰੀ ਕਰਦਿਆਂ ਜਲ੍ਹਿਾ ਮੈਜਿਸਟਰੇਟ ਵਿਸ਼ੇਸ਼ ਸਾਰੰਗਲ ਨੇ ਕਿਹਾ ਕਿ ਸਿਰਫ਼ ਉਨ੍ਹਾਂ ਵਿਅਕਤੀਆਂ ਨੂੰ ਹੀ ਜ਼ਿਲ੍ਹੇ ਵਿੱਚ ਦਾਖਲ ਹੋਣ ਦੀ ਇਜਾਜ਼ਤ ਹੋਵੇਗੀ ਜੋ ਕੋਵਿਡ ਤੋਂ ਬਚਾਅ ਦੇ ਟੀਕੇ ਦੀਆਂ ਦੋਵੇਂ ਖੁਰਾਕਾਂ ਲੈ ਚੁੱਕੇ ਹਨ ਜਾਂ ਕੋਵਿਡ ਤੋਂ ਠੀਕ ਹੋਏ ਹਨ ਜਾਂ 72 ਘੰਟਿਆਂ ਤੋਂ ਘੱਟ ਸਮੇਂ ਦੀ ਨੈਗੇਟਿਵ ਆਰ ਟੀ ਪੀ ਸੀ ਆਰ ਰਿਪੋਰਟ ਵਾਲੇ ਹਨ।

ਉਸਨੇ ਇਹ ਵੀ ਸਪੱਸ਼ਟ ਕੀਤਾ ਕਿ ਜੇਕਰ ਕਿਸੇ ਯਾਤਰੀ ਕੋਲ ਇਹਨਾਂ ਵਿੱਚੋਂ ਕੋਈ ਵੀ ਨਹੀਂ ਹੈ, ਤਾਂ ਉਸ ਦੀ ਰੈਪਿਡ ਟੈਸਟਿੰਗ ਲਾਜ਼ਮੀ ਹੋਵੇਗੀ। ਹਵਾਈ ਉਡਾਣਾਂ ਰਾਹੀਂ ਯਾਤਰਾ ਕਰਨ ਵਾਲੇ ਯਾਤਰੀਆਂ ਨੂੰ ਲਾਜ਼ਮੀ ਤੌਰ ’ਤੇ ਪੂਰੀ ਤਰ੍ਹਾਂ ਟੀਕਾਕਰਣ ਜਾਂ ਕੋਵਿਡ ਤੋਂ ਠੀਕ ਹੋਣ ਜਾਂ 72 ਘੰਟਿਆਂ ਤੋਂ ਘੱਟ ਸਮੇਂ ਦੀ ਨੈਗੇਟਿਵ ਆਰ ਟੀ ਪੀ ਸੀ ਆਰ ਰਿਪੋਰਟ ਦੀ ਲਾਜ਼ਮੀ ਤੌਰ ’ਤੇ ਲੋੜ ਹੋਵੇਗੀ।ਉਨ੍ਹਾਂ ਕਿਹਾ ਕਿ ਦਿਵਿਆਂਗ ਵਿਅਕਤੀਆਂ ਅਤੇ ਗਰਭਵਤੀ ਮਹਿਲਾ ਕਰਮਚਾਰੀਆਂ ਨੂੰ ਦਫ਼ਤਰ ਆਉਣ ਤੋਂ ਛੋਟ ਦਿੱਤੀ ਗਈ ਹੈ ਪਰ ਉਨ੍ਹਾਂ ਲਈ ਘਰ ਤੋਂ ਕੰਮ ਕਰਨਾ ਲਾਜ਼ਮੀ ਹੈ।ਜ਼ਿਲ੍ਹਾ ਮੈਜਿਸਟਰੇਟ ਨੇ ਇਹ ਵੀ ਕਿਹਾ ਕਿ ਸਰਕਾਰੀ ਅਤੇ ਨਿੱਜੀ ਦਫ਼ਤਰਾਂ ਵਿੱਚ ਮਾਸਕ ਤੋਂ ਬਿਨਾਂ ਕਿਸੇ ਵੀ ਵਿਅਕਤੀ ਨੂੰ ਕੋਈ ਸੇਵਾ ਨਹੀਂ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਭਵਿੱਖ ਵਿੱਚ ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਵਿੱਚ ਸਕੂਲ, ਕਾਲਜ, ਆਈ.ਟੀ.ਆਈ., ਲਾਇਬ੍ਰੇਰੀਆਂ, ਕੋਚਿੰਗ ਅਤੇ ਸਿਖਲਾਈ ਸੰਸਥਾਵਾਂ ਨੂੰ ਕਲਾਸਾਂ ਲਈ ਖੋਲ੍ਹਣ ਦੀ ਇਜਾਜ਼ਤ ਦਿੱਤੀ ਗਈ ਹੈ ਜਦਕਿ ਔਨਲਾਈਨ ਕਲਾਸਾਂ ਦਾ ਬਦਲ ਵੀ ਬਣਿਆ ਰਹੇਗਾ।ਉਨ੍ਹਾਂ ਕਿਹਾ ਕਿ ਸਕੂਲ ਪ੍ਰਬੰਧਕਾਂ, ਅਧਿਆਪਕਾਂ ਅਤੇ ਵਿਦਿਆਰਥੀਆਂ ਦੁਆਰਾ ਕੋਵਿਡ-19 ਦੇ ਢੁਕਵੇਂ ਵਿਵਹਾਰ ਸੰਬੰਧੀ ਨਿਯਮਾਂ ਦੀ ਸਖਤੀ ਨਾਲ ਪਾਲਣਾ ਕਰਦੇ ਹੋਏ ਸਰੀਰਕ ਕਲਾਸਾਂ ਲਗਾਈਆਂ ਜਾਣਗੀਆਂ, ਜਿਸ ਵਿੱਚ ਮਾਸਕ, ਸਮਾਜਿਕ ਦੂਰੀ ਦੇ ਨਿਯਮਾਂ ਅਤੇ ਨਿਯਮਤ ਸੈਨੀਟਾਈਜ਼ੇਸ਼ਨ ਸ਼ਾਮਲ ਹਨ।ਉਨ੍ਹਾਂ ਨੇ ਸੰਸਥਾਵਾਂ ਨੂੰ ਅੱਗੇ ਕਿਹਾ ਕਿ ਉਹ 15 ਸਾਲ ਤੋਂ ਵੱਧ ਉਮਰ ਦੇ ਵਿਦਿਆਰਥੀਆਂ ਨੂੰ ਸਰੀਰਕ ਕਲਾਸਾਂ ਵਿੱਚ ਸ਼ਾਮਲ ਹੋਣ ਸਮੇਂ ਟੀਕਾਕਰਨ ਦੀ ਘੱਟੋ-ਘੱਟ ਪਹਿਲੀ ਖੁਰਾਕ ਲੈਣ ਦੀ ਸਲਾਹ ਦੇਣ।ਸ਼੍ਰੀ ਸਾਰੰਗਲ ਨੇ ਅੱਗੇ ਕਿਹਾ ਕਿ ਸਬੰਧਤ ਸਥਾਨ ਦੀ ਸਮਰੱਥਾ ਦੇ ਵੱਧ ਤੋਂ ਵੱਧ 50% ਤੱਕ ਇਕੱਠ ਕਰਨ ਦੀ ਆਗਿਆ ਹੋਵੇਗੀ। ਇਨ੍ਹਾਂ ਇਕੱਠਾਂ ਦੀ ਇਜਾਜ਼ਤ ਸਿਰਫ਼ ਕੋਵਿਡ ਦੇ ਢੁਕਵੇਂ ਵਿਵਹਾਰ ਦੀ ਪਾਲਣਾ ਨਾਲ ਹੀ ਦਿੱਤੀ ਜਾਵੇਗੀ।ਉਨ੍ਹਾਂ ਕਿਹਾ ਕਿ ਸਾਰੇ ਬਾਰ, ਸਿਨੇਮਾ ਹਾਲ, ਮਲਟੀਪਲੈਕਸ, ਮਾਲ, ਰੈਸਟੋਰੈਂਟ, ਸਪਾ, ਜਿੰਮ, ਸਪੋਰਟਸ ਕੰਪਲੈਕਸ, ਅਜਾਇਬ ਘਰ, ਚਿੜੀਆਘਰ ਆਦਿ ਨੂੰ ਆਪਣੀ ਸਮਰੱਥਾ ਦੇ 75 ਪ੍ਰਤੀਸ਼ਤ ਨਾਲ ਕੰਮ ਕਰਨ ਦੀ ਆਗਿਆ ਦਿੱਤੀ ਗਈ ਹੈ, ਜਿਸ ਦੇ ਅਧੀਨ ਸਾਰੇ ਸਟਾਫ ਮੈਂਬਰਾਂ ਦਾ ਪੂਰੀ ਤਰ੍ਹਾਂ ਟੀਕਾਕਰਣ ਹੋਣਾ ਜ਼ਰੂਰੀ ਹੈ। ਏ ਸੀ ਬੱਸਾਂ ਨੂੰ ਸਮਰੱਥਾ ਦੇ 50 ਫੀਸਦੀ ’ਤੇ ਚੱਲਣ ਦੀ ਇਜਾਜ਼ਤ ਹੈ।

Have something to say? Post your comment

google.com, pub-6021921192250288, DIRECT, f08c47fec0942fa0

Punjab

ਸੜਕ ਹਾਦਸੇ ਵਿੱਚ ਮਾਸੂਮ ਬੱਚੇ ਦੀ ਮੌਤ

ਆਈ.ਪੀ.ਆਰ.ਓ. ਅਮਨਪ੍ਰੀਤ ਸਿੰਘ ਮਨੌਲੀ ਦੇ ਪਿਤਾ ਮਨਜੀਤ ਸਿੰਘ ਮਨੌਲੀ ਨਮਿਤ ਅੰਤਿਮ ਅਰਦਾਸ ਹੋਈ

ਗੈਂਗਸਟਰਾਂ 'ਤੇ ਵਾਰ ਦਾ 208ਵਾਂ ਦਿਨ: ਪੰਜਾਬ ਪੁਲਿਸ ਵੱਲੋਂ 571 ਥਾਈਂ ਛਾਪੇਮਾਰੀ; 307 ਕਾਬੂ

ਪੰਜਾਬ ਪੁਲਿਸ ਨੇ ਪੁਲਿਸ ਅਦਾਰੇ 'ਤੇ ਹਮਲੇ ਦੀ ਸਾਜ਼ਿਸ਼ ਨੂੰ ਕੀਤਾ ਨਾਕਾਮ ਕੀਤਾ; IED ਬਰਾਮਦ

ਭੈਣ ਦੇ ਵਿਆਹ ਦੇ ਕਾਰਡ ਵੰਡ ਰਹੇ ਦੋ ਭੈਣਾਂ ਦੇ ਭਾਈ ਦੀ ਰੱਖੜੀ ਤੋਂ ਪਹਿਲਾਂ ਮੌਤ ਸੜਕ ਹਾਦਸੇ 'ਚ ਮੌਤ

ਪੰਜਾਬ ਵਿੱਚ ਭਾਜਪਾ ਦੀ ਸਰਕਾਰ ਬਣਨ 'ਤੇ ਨਸ਼ਾ ਵੇਚਣ ਵਾਲਿਆਂ ਨੂੰ ਕਰਾਂਗੇ ਬਾਹਰ - ਹਰਿਆਣਾ CM ਸੈਣੀ

ਸੁਤੰਤਰਤਾ ਦਿਵਸ ਮੌਕੇ ਪੰਜਾਬ ਨੇ ‘ਯੁੱਧ ਨਸ਼ਿਆਂ ਵਿਰੁੱਧ’ ਦੇ ਜ਼ਮੀਨੀ ਪੱਧਰ ਦੇ ਵਲੰਟੀਅਰਾਂ ਨੂੰ ਕੀਤਾ ਸਨਮਾਨਿਤ

ਪੰਜਾਬ ਤੋਂ ਆਏ ਕਿਸਾਨਾਂ ਦੇ ਜਥੇ ਨੂੰ ਹਰਿਆਣਾ ਪੁਲਿਸ ਨੇ ਖਨੌਰੀ ਸਰਹੱਦ 'ਤੇ ਰੋਕਿਆ

ਜ਼ਮੀਨੀ ਵਿਵਾਦ ਵਿੱਚ ਦੋ ਧਿਰਾਂ ਵਿਚਾਲੇ ਚੱਲੀ ਗੋਲੀ: ਦੋ ਦੀ ਮੌਤ

ਕੈਬਨਿਟ ਮੰਤਰੀਆਂ ਹਰਪਾਲ ਸਿੰਘ ਚੀਮਾ ਅਤੇ ਤਰੁਨਪ੍ਰੀਤ ਸਿੰਘ ਸੌਂਦ ਨੇ ਸ਼ਹੀਦ ਮਾਸਟਰ ਕਰਨੈਲ ਸਿੰਘ ਈਸੜੂ ਨੂੰ ਸ਼ਰਧਾ ਦੇ ਫੁੱਲ ਕੀਤੇ ਭੇਂਟ