Saturday, May 18, 2024

Punjab

ਸਨੌਰ ਹਲਕੇ ਦੇ ਲੋਕ ਇਤਿਹਾਸ ਰਚਣ ਦੇ ਮੂਡ ‘ਚ - ਬਿਕਰਮ ਚਹਿਲ

PUNJABNEWS EXPRESS | February 19, 2022 07:55 PM

ਸਨੌਰ:ਪੰਜਾਬ ਦੀਆਂ ਵਿਧਾਨ ਸਭਾ ਚੋਣਾਂ ਲਈ ਪ੍ਰਚਾਰ ਖਤਮ ਹੋ ਚੁੱਕਾ ਹੈ । ਸਨੌਰ ਹਲਕੇ ਤੋਂ ਪੰਜਾਬ ਲੋਕ ਕਾਂਗਰਸ, ਭਾਰਤੀ ਜਨਤਾ ਪਾਰਟੀ ਅਤੇ ਸ਼੍ਰੋਮਣੀ ਅਕਾਲੀ ਦਲ(ਸੰਯੁਕਤ) ਦੇ ਸਾਂਝੇ ਉਮੀਦਵਾਰ ਬਿਕਰਮਜੀਤ ਇੰਦਰ ਸਿੰਘ ਚਹਿਲ ਨੇ ਕਿਹਾ ਕਿ ਚੋਣ ਪ੍ਰਚਾਰ ਦੌਰਾਨ ਉਹਨਾਂ ਦੇ ਸਮਰਥਕਾਂ ਅਤੇ ਪਾਰਟੀ ਵਰਕਰਾਂ ਨੇ ਉਹਨਾਂ ਦੀ ਚੋਣ ਮੁਹਿੰਮ ਨੂੰ ਆਪ ਹੀ ਸੰਭਾਲਿਆ ਹੋਇਆ ਸੀ। ਜਿਸ ਦੇ ਨਤੀਜੇ ਵਜੋਂ ਉਹ ਆਪਣੀ ਲੋਕ ਸੇਵਾ ਦੀ ਭਾਵਨਾ ਨੂੰ ਹਲਕੇ ਦੇ ਹਰੇਕ ਪਿੰਡ ਵਿੱਚ ਘਰ-ਘਰ ਪਹੁੰਚਾਉਣ ਵਿੱਚ ਕਾਮਯਾਬ ਹੋਏ ਹਨ।ਆਪਣੀ ਚੋਣ ਮੁਹਿੰਮ ਨੂੰ ਸਫ਼ਲ ਕਰਾਰ ਦਿੰਦਿਆਂ ਬਿਕਰਮ ਚਹਿਲ ਨੇ ਕਿਹਾ ਕਿ ਸਨੌਰ ਹਲਕੇ ਦੇ ਲੋਕ ਇਸ ਵਾਰ ਇਤਿਹਾਸ ਰਚਣ ਦੇ ਮੂਡ ਵਿੱਚ ਹਨ ਅਤੇ ਲੋਕ ਵੱਡੀ ਗਿਣਤੀ ਵਿੱਚ ਵੋਟਾਂ ਪਾ ਕੇ ਉਹਨਾਂ ਨੂੰ ਭਾਰੀ ਬਹੁਮਤ ਨਾਲ ਜਿਤਾਉਣਗੇ।
ਇਸ ਦੇ ਨਾਲ ਹੀ ਬਿਕਰਮ ਚਹਿਲ ਨੇ ਸਨੌਰ ਹਲਕਾ ਨਿਵਾਸੀਆਂ ਦੇ ਨਾਲ ਨਾਲ ਸਮੁੱਚੇ ਪੰਜਾਬ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਬਿਨਾਂ ਕਿਸੇ ਡਰ, ਦਬਾਅ ਜਾਂ ਲਾਲਚ ਦੇ ਆਪਣੀ ਵੋਟ ਦੀ ਤਾਕਤ ਦਾ ਇਸਤੇਮਾਲ ਕਰਨ। ਇਸ ਦੇ ਨਾਲ ਹੀ ਉਹਨਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਪਾਰਟੀਬਾਜ਼ੀ ਜਾਂ ਧੜੇਬਾਜ਼ੀ ਤੋਂ ਉਪਰ ਉੱਠ ਕੇ ਹਲਕੇ ਅਤੇ ਲੋਕਾਂ ਦੀ ਸੇਵਾ ਕਰਨ ਵਾਲਾ ਅਤੇ ਪੜ੍ਹਿਆ ਲਿਖਿਆ ਨੁੰਮਾਇਦਾ ਹੀ ਚੁਣ ਕੇ ਵਿਧਾਨ ਸਭਾ ਵਿੱਚ ਭੇਜਣ ।

Have something to say? Post your comment

google.com, pub-6021921192250288, DIRECT, f08c47fec0942fa0

Punjab

ਅੰਮ੍ਰਿਤਸਰ ਦੇ ਬਜ਼ਾਰਾਂ ਵਿੱਚ ਮੰਗਾਂ ਨੂੰ ਲੈ ਕੇ ਪੱਤਰਕਾਰਾਂ ਨੇ ਕੀਤਾ ਸਰਕਾਰ ਖਿਲਾਫ ਰੋਸ ਮਾਰਚ, ਤੱਗੜ ਨੂੰ ਬਿਨਾਂ ਕਿਸੇ ਦੇਰੀ ਦੇ ਰਿਹਾਅ ਕੀਤਾ ਜਾਵੇ

ਸੁਖਬੀਰ ਸਿੰਘ ਬਾਦਲ ਵੱਲੋਂ ਐਸ.ਓ.ਆਈ ਦੇ ਜਥੇਬੰਦਕ ਢਾਂਚੇ ਦਾ ਐਲਾਨ

ਨਿਵੇਕਲੀ ਪਹਿਲਕਦਮੀ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 19 ਅਪ੍ਰੈਲ ਨੂੰ ਫੇਸਬੁੱਕ ਉੱਤੇ ਹੋਣਗੇ ਲਾਈਵ

ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀ

ਸੁਖਬੀਰ ਸਿੰਘ ਬਾਦਲ ਨੇ ਭਰੋਸੇਯੋਗਤਾ ਖਤਮ ਕਰ ਲਈ- ਹਰਚੰਦ ਸਿੰਘ ਬਰਸਟ

ਸੁਖਬੀਰ ਸਿੰਘ ਬਾਦਲ ਵੱਲੋਂ ਅਕਾਲੀ ਸਰਕਾਰ ਬਣਨ ’ਤੇ ਘੜਾਮ ਵਿਖੇ ਪ੍ਰਭੂ ਸ੍ਰੀ ਰਾਮ ਤੇ ਮਾਤਾ ਕੌਸ਼ਲਿਆ ਦੀ ਇਤਿਹਾਸਕ ਯਾਦਗਾਰ ਬਣਾਉਣ ਦਾ ਐਲਾਨ

15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਮੂਲਮੰਤਰ ਤੇ ਗੁਰਮੰਤਰ ਦਾ ਜਾਪ ਕਰਕੇ ਪੰਥ ਦੀ ਚੜ੍ਹਦੀ ਕਲਾ ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤੀ ਅਰਦਾਸ

ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਉੱਤੇ ਪ੍ਰਾਈਮ ਸਿਨੇਮਾ ਦੇ ਮਾਲਕ ਅਤੇ ਪ੍ਰਬੰਧਕਾਂ ਖਿਲਾਫ ਮਾਮਲਾ ਦਰਜ: ਮੁੱਖ ਚੋਣ ਅਧਿਕਾਰੀ

ਭਗਤਾਂਵਾਲਾ ਕੂੜ ਡੰਪ ਹਰ ਹਾਲ ’ਚ ਸ਼ਹਿਰ ਤੋਂ ਬਾਹਰ ਕੱਢਿਆ ਜਾਵੇਗਾ : ਤਰਨਜੀਤ ਸਿੰਘ ਸੰਧੂ