Wednesday, May 15, 2024

Punjab

ਰਾਜ ਸਭਾ ਲਈ ਬਾਹਰਲੇ ਨਾਮਜ਼ਦ ਕਰ ਕੇ ਆਮ ਆਦਮੀ ਪਾਰਟੀ ਨੇ ਪੰਜਾਬ ਤੇ ਪੰਜਾਬੀਅਤ ਨੁੰ ਪਹਿਲੀ ਵੱਡੀ ਸੱਟ ਮਾਰੀ : ਅਕਾਲੀ ਦਲ

ਅਮਰੀਕ ਸਿੰਘ | March 21, 2022 07:39 PM

ਚੰਡੀਗੜ੍ਹ:ਸ਼੍ਰੋਮਣੀ ਅਕਾਲੀ ਦਲ ਨੇ ਅੱਜ ਕਿਹਾ ਕਿ ਆਮ ਆਦਮੀ ਪਾਰਟੀ ਨੇ ਰਾਜ ਸਭਾ ਲਈ ਬਾਹਰਲੇ ਵਿਅਕਤੀ ਨਾਮਜ਼ਦ ਕਰ ਕੇ ਪੰਜਾਬ ਅਤੇ ਪੰਜਾਬੀਅਤ ਨੁੰ ਪਹਿਲੀ ਵੱਡੀ ਸੱਟ ਮਾਰੀ ਹੈ ਅਤੇ ਅਜਿਹਾ ਕਰਦਿਆਂ ਸੂਬੇ ਦੇ ਲੋਕਾਂ ਨਾਲ ਧੋਖਾ ਕੀਤਾ ਹੈ ਜਦੋਂ ਕਿ ਲੋਕਾਂ ਨੇ ਵਿਆਪਕ ਹਾਂ ਪੱਖੀ ਬਦਲਾਅ ਲਿਆਉਣ ਲਈ ਇਸਦੀ ਗੱਲ ’ਤੇ ਵਿਸ਼ਵਾਸ ਕੀਤਾ ਤੇ ਪਾਰਟੀ ਨੁੰ ਇਹ ਬਦਲਾਅ ਲਿਆਉਣ ਵਾਸਤੇ ਵੱਡਾ ਫਤਵਾ ਦਿੱਤਾ।
ਇਥੇ ਜਾਰੀ ਕੀਤੇ ਇਕ ਬਿਆਨ ਵਿਚ ਅਕਾਲੀ ਦਲ ਦੇ ਵਿਧਾਨਕਾਰ ਦਲ ਦੇ ਨੇਤਾ ਸਰਦਾਰ ਮਨਪ੍ਰੀਤ ਸਿੰਘ ਇਆਲੀ ਨੇ ਕਿਹਾ ਕਿ ‘ਇਸੇ ਬਦਲਾਅ ਦੀ ਗੱਲ ਆਮ ਆਦਮੀ ਪਾਰਟੀ ਕਰ ਰਹੀ ਸੀ ? ਪੰਜਾਬ ਪੱਖੀ ਤੇ ਪੰਜਾਬੀਅਤ ਪੱਖੀ ਬਦਲਾਅ ਲਿਆਉਣ ਤੋਂ ਕੋਹਾਂ ਦੂਰ ਆਮ ਆਦਮੀ ਪਾਰਟੀ ਨੇ ਰਾਜ ਸਭਾ ਟਿਕਟਾਂ ਵਾਪਰੀਆਂ ਨੁੰ ਦੇ ਕੇ ਪੰਜਾਬੀਆਂ ਨਾਲ ਵੱਡਾ ਧੋਖਾ ਕੀਤਾ। ਇਹੀ ਧੋਖਾ ਇਸਨੇ ਪਹਿਲਾਂ ਦਿੱਲੀ ਵਿਚ ਕੀਤਾ ਸੀ। ਉਹਨਾਂ ਕਿਹਾ ਕਿ ਇਸਨੇ ਆਪਣੀਆ ਟਿਕਟਾਂ ਆਪਣੇ ਗੁਰਗਿਆਂ ਨੁੰ ਦਿੱਤੀਆਂ ਤੇ ਪਿਛੇ ਕਮਰੇ ਵਿਚ ਬਹਿ ਕੇ ਰਣਨੀਤੀ ਘੜਨ ਵਾਲਿਆਂ ਨੁੰ ਇਨਾਮਾਂ ਨਾਲ ਨਿਵਾਜਿਆ ਹੈ। ਅਜਿਹਾ ਕਰਦਿਆਂ ਇਸਨੇ ਉਹਨਾਂ ਹਜ਼ਾਰਾਂ ਪਾਰਟੀ ਵਰਕਰਾਂ ਨੁੰ ਅਣਡਿੱਠ ਕੀਤਾ ਹੈ ਜਿਹਨਾਂ ਦਾ ਹੱਕ ਬਣਦਾ ਸੀ ਤੇ ਨਾਲ ਉਹ ਪੰਜਾਬੀ ਅਣਗੌਲੇ ਕੀਤੇ ਹਨ ਜਿਹਨਾਂ ਦਾ ਇਸ ਮਾਣ ’ਤੇ ਹੱਕ ਬਣਦਾ ਸੀ।
ਸਰਦਾਰ ਇਆਲੀ ਨੇ ਜ਼ੋਰ ਦੇ ਕੇ ਕਿਹਾ ਕਿ ਆਮ ਆਦਮੀ ਪਾਰਟੀ ਪੰਜਾਬ ਨੁੰ ਜਿੱਤਿਆ ਹੋਇਆ ਇਲਾਕਾ ਮੰਨ ਰਹੀ ਹੈ ਤੇ ਇਹ ਲੁੱਟ ਦਾ ਹਿੱਸਾ ਆਪਣੇ ਗੁਰਗਿਆਂ ਤੇ ਇਸਦੀ ਮੁਹਿੰਮ ਲਈ ਪੈਸਾ ਦੇਣ ਵਾਲਿਆਂ ਨੁੰ ਦੇ ਰਹੀ ਹੈ। ਉਹਨਾਂ ਕਿਹਾ ਕਿ ਇਹ ਹੈਰਾਨੀ ਵਾਲੀ ਗੱਲ ਹੈ ਕਿ ਆਮ ਆਦਮੀ ਪਾਰਟੀ ਨੂੰ ਰਾਜ ਸਭਾ ਵਿਚ ਭੇਜਣ ਲਈ ਕੋਈ ਪੰਥਕ ਪ੍ਰਤੀਨਿਧ ਨਹੀਂ ਲੱਭਾ। ਉਹਨਾਂ ਕਿਹਾ ਕਿ ਇਹ ਵੀ ਹੈਰਾਨੀ ਵਾਲੀ ਗੱਲ ਹੈ ਕਿ ਆਮ ਆਦਮੀ ਪਾਰਟੀ ਨੇ ਇਕ ਵੀ ਮਹਿਲਾ ਨੁੰ ਨਾਮਜ਼ਦ ਨਹੀਂ ਕੀਤਾ ਤੇ ਇਹ ਭੁੱਲ ਗਈ ਕਿ ਪਵਿੱਤਰ ਸਦਨ ਵਾਸਤੇ ਮਹਿਲਾਵਾਂ ਨੁੰ ਬਰਾਬਰ ਹੱਕ ਮਿਲਣਾ ਚਾਹੀਦਾ ਹੈ। ਉਹਨਾਂ ਕਿਹਾ ਕਿ ਪੰਜਾਬੀਅਤ ਦੇ ਕਿਸੇ ਵੀ ਮੁਦੱਈ ਜਾਂ ਕਿਸੇ ਵੀ ਪ੍ਰਮੁੱਖ ਸਮਾਜਿਕ ਵਰਕਰ ਜਾਂ ਫਿਰ ਪੰਜਾਬ ਦੇ ਹੱਕਾਂ ਲਈ ਲੜਨ ਵਾਸਤੇ ਕਿਸੇ ਵੀ ਵਿਅਕਤੀ ਨੁੰ ਨਾਮਜ਼ਦ ਨਾ ਕਰਨ ਨਾਲ ਇਸ ਫੈਸਲੇ ਤੋਂ ਭਾਈ ਭਤੀਜਾਵਾਦ ਦੀ ਬਦਬੂ ਆ ਰਹੀ ਹੈ ਤੇ ਇਹ ਸੂਬੇ ਦੇ ਲੋਕਾਂ ਨੁੰ ਪੂਰੀ ਤਰ੍ਹਾਂ ਅਣਡਿੱਠ ਕਰਨਾ ਹੈ।
ਅਕਾਲੀ ਆਗੂ ਨੇ ਕਿਹਾ ਕਿ ਪਹਿਲਾਂ ਇਹ ਖਦਸ਼ੇ ਪ੍ਰਗਟਾਏ ਗਏ ਕਿ ਆਮ ਆਦਮੀ ਪਾਰਟੀ ਨੁੰ ਦਿੱਲੀ ਤੋਂ ਰਿਮੋਰਟ ਕੰਟਰੋਲ ਨਾਲ ਚਲਾਇਆ ਜਾਵੇਗਾ ਤੇ ਹੁਣ ਹੌਲੀ ਹੌਲੀ ਇਹ ਖਦਸ਼ੇ ਸੱਚੇ ਵੀ ਸਾਬਤ ਹੋ ਰਹੇ ਹਨ। ਉਹਨਾਂ ਕਿਹਾ ਕਿ ਆਮ ਆਦਮੀ ਪਾਰਟੀ ਅੰਦਰੂਨੀ ਲੋਕਤੰਤਰ ਅਨੁਸਾਰ ਚੱਲਣ ਦੇ ਵੱਡੇ ਵੱਡੇ ਐਲਾਨ ਕਰਦੀ ਹੈ। ਮੈਂ ਇਹ ਨਹੀਂ ਮੰਨਦਾ ਕਿ ਆਮ ਆਦਮੀ ਪਾਰਟੀ ਦੇ ਆਗੂਆਂ ਅਤੇ ਵਰਕਰਾਂ ਨੇ ਇਸ ਸੂਚੀ ’ਤੇ ਮੋਹਰ ਲਗਾਈ ਹੈ। ਉਹਨਾਂ ਕਿਹਾ ਕਿ ਪਾਰਟੀ ਨੂੰ ਜਵਾਬ ਦੇਣਾ ਚਾਹੀਦਾ ਹੈ ਤੇ ਇਹ ਦੱਸਣਾ ਚਾਹੀਦਾ ਹੈ ਕਿ ਕੀ ਸੂਚੀ ਬਾਰੇ ਪੰਜਾਬ ਇਕਾਈ ਅਤੇ ਇਸਦੇ ਕੋ ਕਨਵੀਨਰ ਭਗਵੰਤ ਮਾਨ ਨਾਲ ਚਰਚਾ ਕੀਤੀ ਗਈ ਸੀ। ਜੇਕਰ ਨਹੀਂ ਤਾਂ ਫਿਰ ਮੁੱਖ ਮੰਤਰੀ ਭਗਵੰਤ ਮਾਨ ਪੰਜਾਬੀਆਂ ਨੁੰ ਇਹ ਜਵਾਬ ਦੇਣ ਕਿ ਉਹਨਾਂ ਨੇ ਦਖਲ ਦੇ ਕੇ ਇਸਦਾ ਵਿਰੋਧ ਕਿਉਂ ਨਹੀਂ ਕੀਤਾ ਤੇ ਇਹ ਯਕੀਲੀ ਕਿਉਂ ਨਹੀਂ ਬਣਾਇਆ ਕਿ ਸਾਰੀਆਂ ਨਾਮਜ਼ਦਗੀਆਂ ਪੰਜਾਬੀਆਂ ਦੀਆਂ ਆਸਾਂ ਦਾ ਝਲਕਾਰਾ ਹੋਣ।
ਸਰਦਾਰ ਇਆਲੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਵਰਕਰ ਵੀ ਠੱਗੇ ਹੋਏ ਮਹਿਸੂਸ ਕਰ ਰਹੇ ਹਨ। ਉਹਨਾਂ ਕਿਹਾ ਕਿ ਹੈਰਾਨੀ ਵਾਲੀ ਗੱਲ ਹੈ ਕਿ ਪਾਰਟੀ ਨੁੰ ਰਾਜ ਸਭਾ ਲਈ ਨਾਮਜ਼ਦ ਕਰਨ ਵਾਸਤੇ ਇਕ ਵੀ ‘ਆਮ ਆਦਮੀ’ ਨਹੀਂ ਲੱਭਾ ਅਤੇ ਇਸਨੇ ਸਿਰਫ ‘ਖਾਸ ਆਦਮੀ’ ਦੀ ਚੋਣ ਹੀ ਕੀਤੀ। ਉਹਨਾਂ ਕਿਹਾ ਕਿ ਇਹਨਾਂ ਗੱਲ ਦਾ ਪਹਿਲਾਂ ਹੀ ਪਤਾ ਲੱਗ ਗਿਆ ਸੀ। ਉਹਨਾਂ ਕਿਹਾ ਕਿ ਜੇਕਰ ਆਮ ਆਦਮੀ ਪਾਰਟੀ ਆਪਣੇ ਵਰਕਰਾਂ ਅਤੇ ਇਸਨੁੰ ਮਿਲੇ ਫਤਵੇ ਦਾ ਅਪਮਾਨ ਕਰ ਸਕਦੀ ਹੈ ਤਾਂ ਫਿਰ ਦਰਿਆਈ ਪਾਣੀਆਂ ਵਰਗੇ ਪੰਜਾਬ ਦੇ ਪ੍ਰਮੁੱਖ ਮੁੱਦੇ ਇਸ ਲਈ ਅਹਿਮ ਕਿਵੇਂ ਹੋ ਸਕਦੇ ਹਨ ?
ਅਕਾਲੀ ਦਲ ਦੀ ਵਿਧਾਨਕਾਰ ਪਾਰਟੀ ਦੇ ਆਗੂ ਨੇ ਸਪਸ਼ਟ ਕਿਹਾ ਕਿ ਅਕਾਲੀ ਦਲ ਆਮ ਆਦਮੀ ਪਾਰਟੀ ਦੀ ਕਿਸੇ ਵੀ ਪੰਜਾਬ ਪੱਖੀ ਪਹਿਲਕਦਮੀ ਦੀ ਹਮਾਇਤ ਕਰੇਗਾ ਤੇ ਅਸੀਂ ਵਿਹਲੇ ਨਹੀਂ ਬੈਠਾਂਗੇ ਅਤੇ ਕਿਸੇ ਵੀ ਕੀਮਤ ’ਤੇ ਸੂਬੇ ਦੇ ਹਿੱਤ ਖੋਹੇ ਜਾਂਦੇ ਨਹੀਂ ਵੇਖਾਂਗੇ। ਉਹਨਾਂ ਕਿਹਾ ਕਿ ਆਮ ਆਦਮੀ ਪਾਰਟੀ ਪੰਜਾਬ ਅਤੇ ਪੰਜਾਬੀਆਂ ਦਾ ਸਨਮਾਨ ਕਰਨਾ ਸਿੱਖੇ। ਇਸਨੁੰ ਕਿਸੇ ਵੀ ਕੀਮਤ ’ਤੇ ਮਿਲੇ ਫਤਵੇ ਤੋਂ ਮੁਨਾਫਾ ਕਮਾਉਣ ਲਈ ਕੰਮ ਨਹੀਂ ਕਰਨਾ ਚਾਹੀਦਾ।

Have something to say? Post your comment

google.com, pub-6021921192250288, DIRECT, f08c47fec0942fa0

Punjab

ਅੰਮ੍ਰਿਤਸਰ ਦੇ ਬਜ਼ਾਰਾਂ ਵਿੱਚ ਮੰਗਾਂ ਨੂੰ ਲੈ ਕੇ ਪੱਤਰਕਾਰਾਂ ਨੇ ਕੀਤਾ ਸਰਕਾਰ ਖਿਲਾਫ ਰੋਸ ਮਾਰਚ, ਤੱਗੜ ਨੂੰ ਬਿਨਾਂ ਕਿਸੇ ਦੇਰੀ ਦੇ ਰਿਹਾਅ ਕੀਤਾ ਜਾਵੇ

ਸੁਖਬੀਰ ਸਿੰਘ ਬਾਦਲ ਵੱਲੋਂ ਐਸ.ਓ.ਆਈ ਦੇ ਜਥੇਬੰਦਕ ਢਾਂਚੇ ਦਾ ਐਲਾਨ

ਨਿਵੇਕਲੀ ਪਹਿਲਕਦਮੀ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 19 ਅਪ੍ਰੈਲ ਨੂੰ ਫੇਸਬੁੱਕ ਉੱਤੇ ਹੋਣਗੇ ਲਾਈਵ

ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀ

ਸੁਖਬੀਰ ਸਿੰਘ ਬਾਦਲ ਨੇ ਭਰੋਸੇਯੋਗਤਾ ਖਤਮ ਕਰ ਲਈ- ਹਰਚੰਦ ਸਿੰਘ ਬਰਸਟ

ਸੁਖਬੀਰ ਸਿੰਘ ਬਾਦਲ ਵੱਲੋਂ ਅਕਾਲੀ ਸਰਕਾਰ ਬਣਨ ’ਤੇ ਘੜਾਮ ਵਿਖੇ ਪ੍ਰਭੂ ਸ੍ਰੀ ਰਾਮ ਤੇ ਮਾਤਾ ਕੌਸ਼ਲਿਆ ਦੀ ਇਤਿਹਾਸਕ ਯਾਦਗਾਰ ਬਣਾਉਣ ਦਾ ਐਲਾਨ

15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਮੂਲਮੰਤਰ ਤੇ ਗੁਰਮੰਤਰ ਦਾ ਜਾਪ ਕਰਕੇ ਪੰਥ ਦੀ ਚੜ੍ਹਦੀ ਕਲਾ ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤੀ ਅਰਦਾਸ

ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਉੱਤੇ ਪ੍ਰਾਈਮ ਸਿਨੇਮਾ ਦੇ ਮਾਲਕ ਅਤੇ ਪ੍ਰਬੰਧਕਾਂ ਖਿਲਾਫ ਮਾਮਲਾ ਦਰਜ: ਮੁੱਖ ਚੋਣ ਅਧਿਕਾਰੀ

ਭਗਤਾਂਵਾਲਾ ਕੂੜ ਡੰਪ ਹਰ ਹਾਲ ’ਚ ਸ਼ਹਿਰ ਤੋਂ ਬਾਹਰ ਕੱਢਿਆ ਜਾਵੇਗਾ : ਤਰਨਜੀਤ ਸਿੰਘ ਸੰਧੂ