Monday, June 15, 2026
ਤਾਜਾ ਖਬਰਾਂ
ਕੇਂਦਰ ਸਰਕਾਰ ਪੰਜਾਬ ਨੂੰ ਵਿਸ਼ੇਸ਼ ਸ਼੍ਰੇਣੀ ਦਾ ਦਰਜਾ ਅਤੇ ਸਰਹੱਦੀ ਖੇਤਰਾਂ ਲਈ ਵਿਸ਼ੇਸ਼ ਪੈਕੇਜ ਦੇਵੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨਪੰਜਾਬ ਨੇ ਅਪ੍ਰੈਲ ਮਹੀਨੇ ਦੌਰਾਨ 15 ਬਾਲ ਵਿਆਹ ਰੋਕ ਕੇ ਬੱਚਿਆਂ ਦਾ ਬਚਪਨ ਬਚਾਇਆ : ਡਾ. ਬਲਜੀਤ ਕੌਰਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਵਜ਼ਾਰਤ ਵੱਲੋਂ ਪੰਜਾਬ ਵਿੱਚ ਨੀਟ ਦੀ ਮੁੜ ਪ੍ਰੀਖਿਆ ਦੇਣ ਵਾਲੇ ਉਮੀਦਵਾਰਾਂ ਲਈ ਮੁਫ਼ਤ ਸਫ਼ਰ ਨੂੰ ਮਨਜ਼ੂਰੀਵਿਆਹ ਤੋਂ ਪਹਿਲਾਂ ਸੈਕਸ ਨੂੰ ਨੈਤਿਕ ਗਿਰਾਵਟ ਨਹੀਂ ਮੰਨਿਆ ਜਾ ਸਕਦਾ: ਸੁਪਰੀਮ ਕੋਰਟ ਨੇ ਪੁਲਿਸ ਭਰਤੀ ਦੀ ਨਿਯੁਕਤੀ ਦਾ ਹੁਕਮ ਦਿੱਤਾਕਾਂਗਰਸ ਵੱਲੋਂ ਝਾੜੂ ਦੀ ‘ਬੇਅਦਬੀ’ ਦੇ ਦੋਸ਼ਾਂ ਹੇਠ ਟਾਂਡਾ ਦੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਖ਼ਿਲਾਫ਼ ਸੂਬਾ ਪੱਧਰੀ ਰੋਸ ਪ੍ਰਦਰਸ਼ਨਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ ਪਲਾਸਟਿਕ ਦੇ ਬਦਲੇ ਕੰਪੋਸਟੇਬਲ ਲਿਫ਼ਾਫਿਆਂ ਦੇ ਵਰਤੋਂ ਦੀ ਅਪੀਲ

Punjab

ਸਿਹਤ ਵਿਭਾਗ ਪੰਜਾਬ ਵੱਲੋਂ ਵਿਸ਼ਵ ਟੀ.ਬੀ. ਦਿਵਸ ਦੇ ਸਬੰਧ ਵਿੱਚ ਸਹੁੰ ਚੁੱਕ ਸਮਾਗਮ ਦਾ ਕੀਤਾ ਗਿਆ ਆਯੋਜਨ

PUNJABNEWS EXPRESS | March 22, 2022 06:52 PM

ਚੰਡੀਗੜ੍ਹ:ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਵੱਲੋਂ ਵਿਸ਼ਵ ਟੀ.ਬੀ. ਦਿਵਸ ਜੋ ਕਿ ਹਰ ਸਾਲ 24 ਮਾਰਚ ਦੇ ਦਿਨ ਮਨਾਇਆ ਜਾਂਦਾ ਹੈ। ਇਸ ਦੇ ਸਬੰਧ ਵਿੱਚ ਸੈਕਟਰ 34-ਏ ਚੰਡੀਗੜ੍ਹ ਵਿਖੇ ਸਥਿਤ ਵਿਭਾਗ ਦੇ ਮੁੱਖ ਦਫ਼ਤਰ ਦੇ ਕਾਨਫ਼ਰੰਸ ਹਾਲ ਵਿੱਚ ਟੀ.ਬੀ. ਹਾਰੇਗਾ ਅਤੇ ਦੇਸ਼ ਜਿੱਤੇਗਾ ਦੇ ਨਾਅਰੇ ਨਾਲ਼ ਡਾਇਰੈਕਟਰ ਸਿਹਤ ਅਤੇ ਪਰਿਵਾਰ ਭਲਾਈ ਪੰਜਾਬ ਡਾ. ਜੀ.ਬੀ. ਸਿੰਘ ਜੀ ਦੀ ਅਗਵਾਈ ਵਿੱਚ ਟੀ.ਬੀ. ਦੇ ਵਿਰੁੱਧ ਜੰਗ ਜਿੱਤਣ ਲਈ ਇੱਕ ਸਹੁੰ ਚੁੱਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਡਾਇਰੈਕਟਰ ਪਰਿਵਾਰ ਭਲਾਈ ਪੰਜਾਬ ਡਾ. ਓ.ਪੀ. ਗੋਜਰਾ, ਸਮੂਹ ਡਿਪਟੀ ਡਾਇਰੈਕਟਰ, ਸਟੇਟ ਨੋਡਲ ਅਫ਼ਸਰ (ਟੀ.ਬੀ.) ਡਾ. ਕਿਰਨ ਛਾਬੜਾ, ਸਮੂਹ ਸਹਾਇਕ ਡਾਇਰੈਕਟਰ ਅਤੇ ਮੁੱਖ ਦਫ਼ਤਰ ਦੇ ਸਮੂਹ ਅਧਿਕਾਰੀ/ਕਰਮਚਾਰੀ ਹਾਜਰ ਸਨ।

ਇਸ ਮੌਕੇ ਆਪਣੇ ਸੰਬੋਧਨ ਦੌਰਾਨ ਬੋਲਦਿਆਂ ਡਾ. ਜੀ.ਬੀ. ਸਿੰਘ ਨੇ ਦੱਸਿਆ ਕਿ ਰਾਸ਼ਟਰੀ ਟੀ.ਬੀ. ਮੁਕਤ ਅਭਿਆਨ ਤਹਿਤ ਭਾਰਤ ਵਿੱਚ ਸਾਲ 2025 ਤੱਕ ਟੀ.ਬੀ. ਦੀ ਬਿਮਾਰੀ ਨੂੰ ਖਤਮ ਕਰਨ ਦਾ ਟੀਚਾ ਮਿੱਥਿਆ ਗਿਆ ਹੈ।ਉਨ੍ਹਾਂ ਦੱਸਿਆ ਕਿ ਇਹ ਇੱਕ ਛੂਤ ਦੀ ਬਿਮਾਰੀ ਹੈ ਜੋ ਕਿ ਪੂਰੀ ਤਰ੍ਹਾਂ ਨਾਲ਼ ਇਲਾਜਯੋਗ ਹੈ। ਇਸ ਸਾਲ ਦਾ ਟੀ.ਬੀ. ਦਿਵਸ ਦਾ ਥੀਮ 'ਟੀ.ਬੀ. ਦੇ ਖਾਤਮੇ ਲਈ ਪ੍ਰਤੀਬੱਧ ਹੋਈਏ ਅਤੇ ਜਾਨਾਂ ਬਚਾਈਏ' ਹੈ । ਪੰਜਾਬ ਦੇ ਸਿਹਤ ਵਿਭਾਗ ਦੀ ਟੀ.ਬੀ. ਦੇ ਖਾਤਮੇ ਲਈ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ਬਾਰੇ ਦੱਸਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਰਾਜ ਦੇ ਤਿੰਨ ਜਿਲ੍ਹਿਆਂ ਨੂੰ ਟੀ.ਬੀ. ਦੇ ਨਵੇਂ ਕੇਸ ਲੋਡ ਵਿੱਚ 20 ਪ੍ਰਤੀਸ਼ਤ ਤੋਂ ਜ਼ਿਆਦਾ ਕਮੀ ਲਿਆਉਣ ਲਈ ਕਾਂਸੇ ਦੀ ਸ਼੍ਰੇਣੀ ਨਾਲ਼ ਨਿਵਾਜ਼ਿਆ ਗਿਆ ਹੈ ਅਤੇ ਹੁਣ ਪੰਜ ਹੋਰ ਜਿਲ੍ਹਿਆਂ ਨੂੰ ਵੀ ਇਸ ਸ਼੍ਰੇਣੀ ਵਿੱਚ ਲਿਆਉਣ ਲਈ ਕੇਂਦਰ ਸਰਕਾਰ ਵੱਲੋਂ ਵਿਸ਼ਵ ਟੀ.ਬੀ. ਦਿਵਸ ਦੇ ਮੌਕੇ ਤੇ ਸਿਹਤ ਵਿਭਾਗ ਪੰਜਾਬ ਨੂੰ ਇਸ ਉਪਲਬਧੀ ਲਈ ਸਨਮਾਨਿਤ ਕੀਤਾ ਜਾਵੇਗਾ।

ਸਮਾਗਮ ਦੌਰਾਨ ਡਾ.ਜੀ.ਬੀ. ਸਿੰਘ ਵੱਲੋਂ ਸਮੂਹ ਹਾਜਰੀਨ ਨੂੰ ਟੀ.ਬੀ. ਦੇ ਖਾਤਮੇ ਵਿੱਚ ਆਪਣਾ ਯੋਗਦਾਨ ਪਾਉਣ ਬਾਰੇ ਸਹੁੰ ਚੁਕਾਈ ਗਈ ਅਤੇ ਟੀ.ਬੀ. ਵਿਰੁੱਧ ਇੱਕ ਹਸਤਾਖਰ ਮੁਹਿੰਮ ਦੀ ਵੀ ਸ਼ੁਰੂਆਤ ਕੀਤੀ ਗਈ। ਇਸ ਮੌਕੇ ਟੀ.ਬੀ. ਦੀ ਬਿਮਾਰੀ ਬਾਰੇ ਖਾਸ ਤੌਰ ਤੇ ਬੱਚਿਆਂ ਅਤੇ ਆਮ ਲੋਕਾਂ ਵਿੱਚ ਜਾਗਰੂਕਤਾ ਵਧਾਉਣ ਲਈ ਇੱਕ ਲੂਡੋ ਖੇਡ ਵੀ ਜਾਰੀ ਕੀਤੀ ਗਈ।

ਇਸ ਮੌਕੇ ਸਟੇਟ ਟੀ.ਬੀ. ਅਫ਼ਸਰ ਡਾ. ਰਾਜੇਸ਼ ਭਾਸਕਰ ਨੇ ਦੱਸਿਆ ਕਿ ਟੀ.ਬੀ. ਦੇ ਇਲਾਜ ਲਈ ਮਿਲਣ ਵਾਲੀਆਂ ਜਾਂਚ ਸੁਵਿਧਾਵਾਂ ਬਾਰੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਟੀ.ਬੀ. ਦੀ ਵਧੇਰੇ ਸਹੀ ਅਤੇ ਜਲਦੀ ਜਾਂਚ ਲਈ ਪੰਜਾਬ ਰਾਜ ਦੇ ਸਾਰੇ ਜਿਲ੍ਹਿਆਂ ਅਤੇ ਸਰਕਾਰੀ ਮੈਡੀਕਲ ਕਾਲਜਾਂ ਵਿੱਚ ਸੀ.ਬੀ.ਨੈਟ ਅਤੇ ਟਰੂਨੈਟ ਮਸ਼ੀਨਾਂ ਸਥਾਪਿਤ ਕੀਤੀਆਂ ਗਈਆਂ ਹਨ। ਇਸ ਬਿਮਾਰੀ ਦੀ ਗੰਭੀਰਤਾ ਬਾਰੇ ਦੱਸਦਿਆਂ ਉਨ੍ਹਾਂ ਕਿਹਾ ਕਿ ਟੀ.ਬੀ. ਕਾਰਨ ਮੌਤਾਂ ਦੇ ਮਾਮਲੇ ਵਿੱਚ, ਕੋਵਿਡ-19 ਤੋਂ ਬਾਅਦ ਟੀ.ਬੀ. ਦੂਜੀ ਸਭ ਤੋਂ ਖਤਰਨਾਕ ਛੂਤ ਦੀ ਬਿਮਾਰੀ ਹੈ। ਇਸ ਲਈ ਇਸ ਬਿਮਾਰੀ ਦੀ ਤੋਂ ਬਚਾਅ ਲਈ ਸਾਨੂੰ ਸਭ ਨੂੰ ਜਾਰਗੂਕ ਹੋਣ ਦੀ ਲੋੜ ਹੈ।

ਸਮਾਗਮ ਦੌਰਾਨ, ਟੀ.ਬੀ. ਦੇ ਖਾਤਮੇ ਲਈ ਸਿਹਤ ਵਿਭਾਗ ਪੰਜਾਬ ਦੇ ਨਾਲ਼ ਸਹਿਯੋਗ ਕਰ ਰਹੀਆਂ ਐਨ.ਜੀ.ਓ. ਯੂਨਾਈਟ ਟੂ ਐਕਟ, ਗਲੋਬਲ ਫ਼ੰਡ ਪਾਰਟਨਰ ਅਤੇ ਵਰਡ ਹੈਲਥ ਪਾਰਟਨਰ ਦੇ ਨੁਮਾਇਂਦਿਆਂ ਵੱਲੋਂ ਵੀ ਆਪਣੇ ਕੰਮਾਂ ਬਾਰੇ ਵਿਸਥਾਰ ਨਾਲ਼ ਦੱਸਿਆ ਗਿਆ। ਇਸ ਮੌਕੇ ਟੀ.ਬੀ. ਦੀ ਬਿਮਾਰੀ ਤੋਂ ਪੂਰੀ ਤਰ੍ਹਾਂ ਠੀਕ ਹੋ ਚੁੱਕੇ ਟੀ.ਬੀ. ਚੈੰਪੀਅਨਾਂ ਨੇ ਵੀ ਆਪਣੇ ਤਜ਼ਰਬੇ ਸਾਂਝੇ ਕੀਤੇ ਅਤੇ ਵਿਭਾਗ ਵੱਲੋਂ ਉਨ੍ਹਾਂ ਨੂੰ ਸਨਮਾਨਿਤ ਵੀ ਕੀਤਾ ਗਿਆ।

Have something to say? Post your comment

google.com, pub-6021921192250288, DIRECT, f08c47fec0942fa0

Punjab

30 ਕਿਲੋਗ੍ਰਾਮ ਹੈਰੋਇਨ ਬਰਾਮਦਗੀ ਮਾਮਲਾ: ਨਾਬਾਲਗ ਸਮੇਤ ਦੋ ਸਾਥੀ ਗ੍ਰਿਫ਼ਤਾਰ, 5 ਕਿਲੋ ਹੋਰ ਹੈਰੋਇਨ ਬਰਾਮਦ

ਗੈਂਗਸਟਰਾਂ ‘ਤੇ ਵਾਰ ਦਾ 145ਵਾਂ ਦਿਨ: ਪੰਜਾਬ ਪੁਲਿਸ ਵੱਲੋਂ 529 ਥਾਈਂ ਛਾਪੇਮਾਰੀ; 302 ਗ੍ਰਿਫ਼ਤਾਰ

ਇਨਸਾਫ਼ ਲਈ ਔਰਤ ਪਾਣੀ ਦੀ ਟੈਂਕੀ 'ਤੇ ਚੜ੍ਹੀ

ਪੰਜਾਬ ਸਰਕਾਰ ਨੇ 'ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ' ਤਹਿਤ ਮੁਫ਼ਤ ਤੀਰਥ ਯਾਤਰਾ ਦਾ ਦਾਇਰਾ ਵਧਾਇਆ

ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਦੇ 7 ਕੈਡੇਟ ਫ਼ੌਜ ਅਤੇ ਹਵਾਈ ਸੈਨਾ ਵਿੱਚ ਕਮਿਸ਼ਨਡ ਅਫ਼ਸਰ ਬਣੇ

ਗੈਂਗਸਟਰਾਂ ‘ਤੇ ਵਾਰ ਦਾ 144ਵਾਂ ਦਿਨ: ਪੰਜਾਬ ਪੁਲਿਸ ਵੱਲੋਂ 519 ਥਾਈਂ ਛਾਪੇਮਾਰੀ; 249 ਗ੍ਰਿਫ਼ਤਾਰ

ਮਾਵਾਂ-ਧੀਆਂ ਸਤਿਕਾਰ ਯੋਜਨਾ ਦਾ ਲਾਭ ਹਰ ਯੋਗ ਮਹਿਲਾ ਤੱਕ ਪਹੁੰਚਾਉਣਾ ਸਾਡਾ ਸੰਕਲਪ : ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ

ਮਾਨ ਸਰਕਾਰ ਨੇ ਸੀਨੀਅਰ ਨਾਗਰਿਕਾਂ ਲਈ ਸਰਬ-ਸਾਂਝੇ ਸ਼ਾਸਨ ਦਾ ਮਾਡਲ ਕੀਤਾ ਪੇਸ਼

ਜੇਲ੍ਹ ਵਿੱਚ ਬੰਦ ਗੈਂਗਸਟਰ ਨਾਲ ਜੁੜੇ ਦੋ ਵਿਅਕਤੀ ਬਠਿੰਡਾ ਤੋਂ ਗ੍ਰਿਫ਼ਤਾਰ; ਦੋ ਪਿਸਤੌਲ ਬਰਾਮਦ

ਸਪੀਕਰ ਸੰਧਵਾਂ ਵੱਲੋਂ ਪਰਿਵਾਰਕ ਤੰਦਾਂ ਨੂੰ ਮਜ਼ਬੂਤ ਕਰਨ ਲਈ ਮਾਪਿਆਂ ਨੂੰ ਆਪਣੇ ਬੱਚਿਆਂ ਨਾਲ ਵੱਧ ਤੋਂ ਵੱਧ ਸਮਾਂ ਬਿਤਾਉਣ ਦੀ ਅਪੀਲ