Thursday, April 25, 2024

Punjab

ਅਨੁਸੂਚਿਤ ਜਾਤੀ ਕਮਿਸ਼ਨ ਦੇ ਚੇਅਰਮੈਨ ਤੇ ਮੈਂਬਰ ਦਲਿਤ ਸਮੁਦਾਇ ਨਾਲ ਸਬੰਧਿਤ ਸ਼ਿਕਾਇਤਾ ਦਾ ਨਿਪਟਾਰਾ ਕਰਨ ਲਈ ਪਹੁੰਚੇ ਫ਼ਿਰੋਜ਼ਪੁਰ

ਅਮਰੀਕ ਸਿੰਘ | March 31, 2022 06:43 PM

ਫ਼ਿਰੋਜ਼ਪੁਰ :ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਚੰਡੀਗੜ੍ਹ ਤੋਂ ਸੀਨੀਅਰ ਵਾਈਸ ਚੇਅਰਮੈਨ ਸ੍ਰੀ. ਦੀਪਕ ਕੁਮਾਰ, ਮੈਂਬਰ ਸ਼ੀ ਗਿਆਨ ਚੰਦ ਅਤੇ ਸ੍ਰੀ ਪ੍ਰਭ ਦਿਆਲ ਦਲਿਤ ਸਮੁਦਾਇ ਨਾਲ ਸਬੰਧਿਤ ਜ਼ਿਲ੍ਹਾ ਫਿਰੋਜ਼ਪਰ ਦੀਆਂ ਸ਼ਿਕਾਇਤਾ ਦਾ ਨਿਪਟਾਰਾ ਕਰਨ ਲਈ ਫ਼ਿਰੋਜ਼ਪੁਰ ਪਹੁੰਚੇ। ਇਸ ਦੌਰਾਨ ਉਨ੍ਹਾਂ ਵੱਖ-ਵੱਖ ਅਨੁਸੂਚਿਤ ਜਾਤੀਆਂ ਨਾਲ ਸਬੰਧਿਤ ਲੋਕਾਂ ਵੱਲੋਂ ਪ੍ਰਾਪਤ ਹੋਈਆ ਸ਼ਿਕਾਇਤਾਂ ਦਾ ਹੱਲ ਕਰਨ ਸਬੰਧਿਤ ਅਧਿਕਾਰੀਆਂ ਨਾਲ ਵਿਚਾਰ ਚਰਚਾ ਕੀਤੀ।

ਇਸ ਮੌਕੇ ਕਮਿਸ਼ਨ ਦੇ ਵਾਈ ਚੈਅਰਮੈਨ ਅਤੇ ਮੈਂਬਰਾਂ ਵੱਲੋਂ ਫਿਰੋਜ਼ਪੁਰ ਜ਼ਿਲ੍ਹੇ ਦੇ ਪਿੰਡ ਸਤੀਏ ਵਾਲਾ ਦੇ ਸੁਰਿੰਦਰ ਸਿੰਘ ਅਤੇ ਰਾਮਚੰਦ, ਪਿੰਡ ਮਨਸੂਰ ਸਿੰਘ ਦੀ ਵਾਸੀ ਜੋਤੀ, ਪਿੰਡ ਨਵਾਂ ਬਾਰੇ ਕੇ ਦੀ ਰਹਿਣ ਵਾਲੀ ਪਰਮਜੀਤ ਕੌਰ, ਪਿੰਡ ਲੋਗੋਦੇਵਾ ਦੀ ਵਾਸੀ ਅਮਨਦੀਪ ਕੌਰ, ਬਸਤੀ ਸਾਧਾ ਸਿੰਘ ਵਾਲੀ ਦੀ ਵਾਸੀ ਸੀਤਾ, ਪਿੰਡ ਨੋਰੰਗ ਕੇ ਲੇਲੀ ਦੇ ਵਾਸੀ ਪ੍ਰਗਟ ਵੱਲੋਂ ਕੀਤੀਆਂ ਗਈਆਂ ਵੱਖ ਵੱਖ ਸ਼ਿਕਾਇਤਾਂ ਤੇ ਵਿਸਥਾਰ ਨਾਲ ਚਰਚਾ ਕੀਤੀ ਗਈ। ਇਸ ਦੌਰਾਨ ਮੈਂਬਰਾ ਵੱਲੋਂ ਸ਼ਿਕਾਇਤਕਰਤਾ ਦੀਆਂ ਸ਼ਿਕਾਇਤਾਂ ਸੁਣਨ ਉਪਰੰਤ ਪੁਲਿਸ ਦੇ ਅਧਿਕਾਰੀਆਂ ਅਤੇ ਹੋਰ ਵਿਭਾਗਾਂ ਦੇ ਸਬੰਧਿਤ ਅਧਿਕਾਰੀਆਂ ਨੂੰ ਸਾਰੀਆਂ ਸ਼ਿਕਾਇਤਾਂ ਨੂੰ ਚੰਗੀ ਤਰ੍ਹਾਂ ਨਿਰਪੱਖ ਜਾਂਚ ਕਰ ਕੇ ਜਾਂ ਬਣਦੀ ਕਾਰਵਾਈ ਕਰਨ ਉਪਰੰਤ ਜਲਦ ਹੀ ਇਸ ਸਬੰਧੀ ਰਿਪੋਰਟ ਐਸਸੀ ਕਮਿਸ਼ਨ ਨੂੰ ਭੇਜਣ ਲਈ ਕਿਹਾ।

ਉਨ੍ਹਾਂ ਨੇ ਕਿਹਾ ਕਿ ਕਿਸੇ ਵੀ ਅਨੁਸੂਚਿਤ ਜਾਤੀ ਸਬੰਧਿਤ ਵਿਅਕਤੀ ਨਾਲ ਕੋਈ ਬੇਇਨਸਾਫੀ ਨਹੀਂ ਹੋਣ ਦਿੱਤੀ ਜਾਵੇਗੀ ਅਤੇ ਜਲਦ ਹੀ ਉਨ੍ਹਾਂ ਦੀ ਸ਼ਿਕਾਇਤਾਂ ਦਾ ਨਿਪਟਾਰਾ ਕਰ ਕੇ ਬਣਦਾ ਇਨਸਾਫ ਦਵਾਇਆ ਜਾਵੇਗਾ। ਇਸ ਤੋਂ ਇਲਾਵਾ ਉਨ੍ਹਾਂ ਜ਼ਿਥੇ ਪਹਿਲਾਂ ਆਈਆਂ ਸ਼ਿਕਾਇਤਾ ਬਾਰੇ ਅਧਿਕਾਰੀਆਂ ਨੂੰ ਕਾਰਵਾਈ ਕਰਨ ਲਈ ਕਿਹਾ ਉਥੇ ਹੀ ਅੱਜ ਉਨ੍ਹਾਂ ਜ਼ਿਲ੍ਹੇ ਦੇ ਹੋਰ ਵਿਅਕਤੀਆਂ ਦੀਆਂ ਸ਼ਿਕਾਇਤਾਂ ਸੁਣੀਆਂ ਅਦੇ ਦਰਖਾਸਤਾਂ ਪ੍ਰਾਪਤ ਕਰ ਕੇ ਉਨ੍ਹਾਂ ਨੂੰ ਵਿਸ਼ਵਾਸ ਦਵਾਇਆ ਕਿ ਜਲਦ ਹੀ ਉਨ੍ਹਾਂ ਦੀਆਂ ਸ਼ਿਕਾਇਤਾ ਤੇ ਵੀ ਜਾਂਚ ਪੜਤਾਲ ਕਰ ਕੇ ਨਿਪਟਾਰਾ ਕੀਤਾ ਜਾਵੇਗਾ।

ਇਸ ਮੌਕੇ ਐਸਡੀਐਮ ਓਮ ਪ੍ਰਕਾਸ਼, ਐਸਪੀ ਡੀ ਮਨਵਿੰਦਰ ਸਿੰਘ, ਜ਼ਿਲ੍ਹਾ ਭਲਾਈ ਅਫਸਰ ਬਰਿੰਦਰ ਸਿੰਘ ਸਮੇਤ ਵੱਖ ਵੱਖ ਵਿਭਾਗਾ ਦੇ ਅਧਿਕਾਰੀ ਮੋਜੂਦ ਸਨ।

Have something to say? Post your comment

google.com, pub-6021921192250288, DIRECT, f08c47fec0942fa0

Punjab

ਸੁਖਬੀਰ ਸਿੰਘ ਬਾਦਲ ਵੱਲੋਂ ਐਸ.ਓ.ਆਈ ਦੇ ਜਥੇਬੰਦਕ ਢਾਂਚੇ ਦਾ ਐਲਾਨ

ਨਿਵੇਕਲੀ ਪਹਿਲਕਦਮੀ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 19 ਅਪ੍ਰੈਲ ਨੂੰ ਫੇਸਬੁੱਕ ਉੱਤੇ ਹੋਣਗੇ ਲਾਈਵ

ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀ

ਸੁਖਬੀਰ ਸਿੰਘ ਬਾਦਲ ਨੇ ਭਰੋਸੇਯੋਗਤਾ ਖਤਮ ਕਰ ਲਈ- ਹਰਚੰਦ ਸਿੰਘ ਬਰਸਟ

ਸੁਖਬੀਰ ਸਿੰਘ ਬਾਦਲ ਵੱਲੋਂ ਅਕਾਲੀ ਸਰਕਾਰ ਬਣਨ ’ਤੇ ਘੜਾਮ ਵਿਖੇ ਪ੍ਰਭੂ ਸ੍ਰੀ ਰਾਮ ਤੇ ਮਾਤਾ ਕੌਸ਼ਲਿਆ ਦੀ ਇਤਿਹਾਸਕ ਯਾਦਗਾਰ ਬਣਾਉਣ ਦਾ ਐਲਾਨ

15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਮੂਲਮੰਤਰ ਤੇ ਗੁਰਮੰਤਰ ਦਾ ਜਾਪ ਕਰਕੇ ਪੰਥ ਦੀ ਚੜ੍ਹਦੀ ਕਲਾ ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤੀ ਅਰਦਾਸ

ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਉੱਤੇ ਪ੍ਰਾਈਮ ਸਿਨੇਮਾ ਦੇ ਮਾਲਕ ਅਤੇ ਪ੍ਰਬੰਧਕਾਂ ਖਿਲਾਫ ਮਾਮਲਾ ਦਰਜ: ਮੁੱਖ ਚੋਣ ਅਧਿਕਾਰੀ

ਭਗਤਾਂਵਾਲਾ ਕੂੜ ਡੰਪ ਹਰ ਹਾਲ ’ਚ ਸ਼ਹਿਰ ਤੋਂ ਬਾਹਰ ਕੱਢਿਆ ਜਾਵੇਗਾ : ਤਰਨਜੀਤ ਸਿੰਘ ਸੰਧੂ

ਮੁੱਖ ਮੰਤਰੀ ਨੇ ਕਣਕ ਦੇ ਇੱਕ-ਇੱਕ ਦਾਣੇ ਦੀ ਨਿਰਵਿਘਨ ਖਰੀਦ ਪ੍ਰਤੀ ਦ੍ਰਿੜ ਵਚਨਬੱਧਤਾ ਦੁਹਰਾਈ