Saturday, April 20, 2024
ਤਾਜਾ ਖਬਰਾਂ
ਨਿਵੇਕਲੀ ਪਹਿਲਕਦਮੀ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 19 ਅਪ੍ਰੈਲ ਨੂੰ ਫੇਸਬੁੱਕ ਉੱਤੇ ਹੋਣਗੇ ਲਾਈਵਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਸੁਖਬੀਰ ਸਿੰਘ ਬਾਦਲ ਵੱਲੋਂ ਅਕਾਲੀ ਸਰਕਾਰ ਬਣਨ ’ਤੇ ਘੜਾਮ ਵਿਖੇ ਪ੍ਰਭੂ ਸ੍ਰੀ ਰਾਮ ਤੇ ਮਾਤਾ ਕੌਸ਼ਲਿਆ ਦੀ ਇਤਿਹਾਸਕ ਯਾਦਗਾਰ ਬਣਾਉਣ ਦਾ ਐਲਾਨ15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂਮੂਲਮੰਤਰ ਤੇ ਗੁਰਮੰਤਰ ਦਾ ਜਾਪ ਕਰਕੇ ਪੰਥ ਦੀ ਚੜ੍ਹਦੀ ਕਲਾ ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤੀ ਅਰਦਾਸਬਹੁ-ਕਰੋੜੀ ਨੇਚਰ ਹਾਈਟਸ ਇਨਫਰਾ ਘੁਟਾਲਾ: 9 ਸਾਲਾਂ ਤੋਂ ਫਰਾਰ ਦੋਸ਼ੀ ਨੀਰਜ ਅਰੋੜਾ ਨੂੰ ਪੰਜਾਬ ਪੁਲਿਸ ਨੇ ਉਤਰਾਖੰਡ ਤੋਂ ਕੀਤਾ ਗ੍ਰਿਫਤਾਰ

Punjab

ਡਿਪਟੀ ਕਮਿਸ਼ਨਰ ਵੱਲੋਂ ਸਾਰੀਆਂ ਸੇਵਾ ਸਕੀਮਾਂ ਦੇ ਬਕਾਇਆ ਪਏ ਕੇਸਾਂ ਦਾ ਤੁਰੰਤ ਨਿਬੇੜਾ ਕਰਨ ਦੀਆਂ ਹਦਾਇਤਾਂ

ਅਮਰੀਕ ਸਿੰਘ | March 31, 2022 06:54 PM

ਅੰਮ੍ਰਿਤਸਰ:ਡਿਪਟੀ ਕਮਿਸ਼ਨਰ ਸ. ਗੁਰਪ੍ਰੀਤ ਸਿੰਘ ਖਹਿਰਾ ਨੇ ਸਾਰੇ ਵਿਭਾਗਾਂ ਦੇ ਜਿਲ੍ਹਾ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਵਿਚ ਹਦਾਇਤ ਕੀਤੀ ਕਿ ਹਰੇਕ ਵਿਭਾਗ ਆਪਣੇ ਅਧੀਨ ਚੱਲ ਰਹੀਆਂ ਸਕੀਮਾਂ ਲਏ ਆਏ ਕੇਸਾਂ ਦਾ ਤਰੁੰਤ ਨਿਬੇੜਾ ਕਰਨ, ਤਾਂ ਜੋ ਆਮ ਲੋਕਾਂ ਦੇ ਕੰਮ ਜੋ ਕਿ ਵੋਟਾਂ ਦੇ ਕੰਮ ਕਾਰਨ ਨਹੀਂ ਕੀਤੇ ਜਾ ਸਕੇ, ਨੂੰ ਰਾਹਤ ਦਿੱਤੀ ਜਾ ਸਕੇ।

ਸ. ਖਹਿਰਾ ਨੇ ਕਿਹਾ ਕਿ ਹਰੇਕ ਦਫਤਰ ਵਿਚ ਆਮ ਲੋਕਾਂ ਦੇ ਵੱਖ-ਵੱਖ ਕੰਮ ਬਕਾਇਆ ਪਏ ਹਨ, ਜੋ ਕਿ ਵਿਭਾਗਾਂ ਦੇ ਆਨ-ਲਾਇਨ ਡੈਟੇ ਵਿਚ ਵੀ ਬੋਲ ਰਹੇ ਹਨ, ਸੋ ਪਹਿਲ ਦੇ ਅਧਾਰ ਉਤੇ ਇਹ ਕੇਸ ਹੱਲ ਕੀਤੇ ਜਾਣ। ਸ. ਖਹਿਰਾ ਨੇ ਕਿਹਾ ਕਿ ਇਸ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਕੋਲ ਆਨ ਲਾਇਨ ਪ੍ਰਾਪਤ ਹੋਈਆਂ ਸ਼ਿਕਾਇਤਾਂ ਵਿਖਾਈ ਦੇ ਰਹੀਆਂ ਹਨ, ਜੋ ਕਿ ਨਿੱਜੀ ਧਿਆਨ ਦੇ ਕੇ ਹੱਲ ਕੀਤੀਆਂ ਜਾਣ। ਸ. ਖਹਿਰਾ ਨੇ ਕਿਹਾ ਕਿ ਅੰਮਿ੍ਰ੍ਰਤਸਰ ਸ਼ਹਿਰ ਦੀ ਟਰੈਫਿਕ ਅਤੇ ਸਾਫ-ਸਫਾਈ ਵਿਚ ਸੁਧਾਰ ਦੀ ਵੱਡੀ ਲੋੜ ਹੈ, ਜਿਸ ਲਈ ਕਾਰਪੋਰਸ਼ਨ ਤੇ ਪੁਲਿਸ ਵਿਭਾਗ ਆਪਣੀ ਰਣਨੀਤੀ ਤਿਆਰ ਕਰੇ। ਉਨਾਂ ਕਿਹਾ ਕਿ ਡੀਪੂ ਹੋਲਡਰਾਂ ਵੱਲੋਂ ਲੋਕਾਂ ਨੂੰ ਦਿੱਤੀ ਜਾਂਦੀ ਕਣਕ ਤੇ ਹੋਰ ਸਮਗਰੀ ਵੀ ਉਸ ਪਰਿਵਾਰ ਨੂੰ ਪ੍ਰਵਾਨ ਕੀਤੀ ਮਿਕਦਾਰ ਅਨੁਸਾਰ ਮਿਲਣੀ ਯਕੀਨੀ ਬਣਾਈ ਜਾਵੇ ਅਤੇ ਇਹ ਵੀ ਯਕੀਨੀ ਬਣਾਇਆ ਜਾਵੇ ਕਿ ਕੋਈ ਡੀਪੂ ਹੋਲਡਰ ਜਾਂ ਹੋਰ ਕਰਮਚਾਰੀ ਇਸ ਦੀ ਕੁਆਲਟੀ ਨਾਲ ਖਿਲਵਾੜ ਨਾ ਕਰੇ। ਸ. ਖਹਿਰਾ ਨੇ ਰੋਜ਼ਗਾਰ ਉਤਪਤੀ ਬਿਊਰੋ ਦੇ ਅਧਿਕਾਰੀਆਂ ਨੂੰ ਜਿਲ੍ਹੇ ਵਿਚ ਰੋਜ਼ਗਾਰ ਦੇ ਮੌਕੇ ਤਲਾਸ਼ਣ ਤੇ ਉਸ ਅਨੁਸਾਰ ਨੌਜਵਾਨਾਂ ਨੂੰ ਸਿੱਖਿਅਤ ਕਰਨ ਤੇ ਰਾਹ-ਦਸੇਰਾ ਬਣਨ ਦੀ ਹਦਾਇਤ ਕੀਤੀ। ਸ. ਖਹਿਰਾ ਨੇ ਕਿਹਾ ਕਿ ਜੋ ਵਿਅਕਤੀ ਰੋਜ਼ਗਾਰ ਬਿਊਰੋ ਕੋਲ ਕੰਮ ਦੀ ਤਲਾਸ਼ ਵਿਚ ਆਇਆ ਹੈ, ਨੂੰ ਜ਼ਰੂਰੀ ਨਹੀਂ ਕਿ ਨੌਕਰੀ ਦੀ ਪੇਸ਼ਕਸ ਕੀਤੀ ਜਾਵੇ, ਬਲਕਿ ਉਸਦੀ ਸਮਰੱਥਾ ਤੇ ਸਿੱਖਿਆ ਦਾ ਮੁਲਾਂਕਣ ਕਰਕੇ ਉਸ ਨੂੰ ਉਦਮੀ ਬਣਨ ਲਈ ਪ੍ਰੇਰਿਤ ਕੀਤਾ ਜਾਵੇ ਅਤੇ ਇਸ ਲਈ ਉਸਨੂੰ ਬੈਂਕ ਤੋਂ ਕਰਜ਼ਾ ਅਤੇ ਹੋਰ ਜ਼ਰੂਰੀ ਸਹਾਇਤਾ ਦੇਣ ਦਾ ਪ੍ਰਬੰਧ ਕੀਤਾ ਜਾਵੇ। ਸ. ਖਹਿਰਾ ਨੇ ਸਾਰੇ ਜਿਲ੍ਹਾ ਅਧਿਕਾਰੀਆਂ ਨੂੰ ਕਿਹਾ ਕਿ ਉਹ ਆਪਣੇ-ਆਪਣੇ ਵਿਭਾਗ ਦੀ ਕਾਰਜਸ਼ੈਲੀ ਸੁਧਾਰਨ ਲਈ ਕੰਮ ਕਰਨ ਤਾਂ ਜੋ ਲੋਕਾਂ ਨੂੰ ਕਿਸੇ ਵੀ ਦਫਤਰ ਵਿਚ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸ੍ਰੀਮਤੀ ਰੂਹੀ ਦੁੱਗ, ਵਧੀਕ ਡਿਪਟੀ ਕਮਿਸ਼ਨਰ ਸ੍ਰੀ ਰਣਬੀਰ ਸਿੰਘ ਮੂਧਲ ਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ।

Have something to say? Post your comment

google.com, pub-6021921192250288, DIRECT, f08c47fec0942fa0

Punjab

ਨਿਵੇਕਲੀ ਪਹਿਲਕਦਮੀ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 19 ਅਪ੍ਰੈਲ ਨੂੰ ਫੇਸਬੁੱਕ ਉੱਤੇ ਹੋਣਗੇ ਲਾਈਵ

ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀ

ਸੁਖਬੀਰ ਸਿੰਘ ਬਾਦਲ ਨੇ ਭਰੋਸੇਯੋਗਤਾ ਖਤਮ ਕਰ ਲਈ- ਹਰਚੰਦ ਸਿੰਘ ਬਰਸਟ

ਸੁਖਬੀਰ ਸਿੰਘ ਬਾਦਲ ਵੱਲੋਂ ਅਕਾਲੀ ਸਰਕਾਰ ਬਣਨ ’ਤੇ ਘੜਾਮ ਵਿਖੇ ਪ੍ਰਭੂ ਸ੍ਰੀ ਰਾਮ ਤੇ ਮਾਤਾ ਕੌਸ਼ਲਿਆ ਦੀ ਇਤਿਹਾਸਕ ਯਾਦਗਾਰ ਬਣਾਉਣ ਦਾ ਐਲਾਨ

15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਮੂਲਮੰਤਰ ਤੇ ਗੁਰਮੰਤਰ ਦਾ ਜਾਪ ਕਰਕੇ ਪੰਥ ਦੀ ਚੜ੍ਹਦੀ ਕਲਾ ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤੀ ਅਰਦਾਸ

ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਉੱਤੇ ਪ੍ਰਾਈਮ ਸਿਨੇਮਾ ਦੇ ਮਾਲਕ ਅਤੇ ਪ੍ਰਬੰਧਕਾਂ ਖਿਲਾਫ ਮਾਮਲਾ ਦਰਜ: ਮੁੱਖ ਚੋਣ ਅਧਿਕਾਰੀ

ਭਗਤਾਂਵਾਲਾ ਕੂੜ ਡੰਪ ਹਰ ਹਾਲ ’ਚ ਸ਼ਹਿਰ ਤੋਂ ਬਾਹਰ ਕੱਢਿਆ ਜਾਵੇਗਾ : ਤਰਨਜੀਤ ਸਿੰਘ ਸੰਧੂ

ਮੁੱਖ ਮੰਤਰੀ ਨੇ ਕਣਕ ਦੇ ਇੱਕ-ਇੱਕ ਦਾਣੇ ਦੀ ਨਿਰਵਿਘਨ ਖਰੀਦ ਪ੍ਰਤੀ ਦ੍ਰਿੜ ਵਚਨਬੱਧਤਾ ਦੁਹਰਾਈ

ਹੋਲੇ-ਮਹੱਲੇ ਮੌਕੇ ਕੌਮਾਂਤਰੀ ਸਿੱਖ ਸ਼ਸਤਰ ਵਿੱਦਿਆ ਕੌਂਸਲ ਵੱਲੋਂ 10ਵੇਂ ਵਿਰਸਾ ਸੰਭਾਲ ਗੱਤਕਾ ਮੁਕਾਬਲੇ