Thursday, April 25, 2024

Punjab

ਭਾਜਪਾ ਨਾਲ ਗਠਜੋੜ ਕਾਇਮ ਰੱਖਕੇ ਬਾਦਲ ਦਲ ਦਾ ਕਿਸਾਨਾ ਦਾ ਹਿਤੈਸ਼ੀ ਬਣਨਾ ਮਗਰਮੱਛ ਦੇ ਹੰਝੂਕੇਰਨ ਵਾਲੀ ਗੱਲ: -ਕਰਨੈਲ ਸਿੰਘ ਪੀਰਮੁਹੰਮਦ

ਪੰਜਾਬ ਨਿਊਜ਼ ਐਕਸਪ੍ਰੈਸ | September 23, 2020 08:49 PM

ਚੰਡੀਗੜ:   ਅਕਾਲੀ ਦਲ ਬਾਦਲ ਜਦ ਤੱਕ ਭਾਜਪਾ ਨਾਲੋ ਨਾਤਾ ਨਹੀ ਤੋੜ ਲੈਦਾ ਉਸ ਵੇਲੇ ਤੱਕ ਉਸ ਨੂੰ ਕੋਈ ਹੱਕ ਨਹੀ ਕਿ ਉਹ ਕਿਸਾਨ ਅੰਦੋਲਨ ਦਾ ਹਿੱਸਾ ਬਣੇ ਇਹਨਾ ਵਿਚਾਰਾ ਦਾ ਪ੍ਰਗਟਾਵਾ ਕਰਦਿਆ ਸ੍ਰੌਮਣੀ ਅਕਾਲੀ ਦਲ ਟਕਸਾਲੀ ਦੇ ਜਨਰਲ ਸਕੱਤਰ ਅਤੇ ਮੁੱਖ ਬੁਲਾਰੇ ਸ੍ ਕਰਨੈਲ ਸਿੰਘ ਪੀਰਮੁਹੰਮਦ ਨੇ ਕਿਹਾ ਹੈ ਕਿ ਅਲੱਗ ਅਲੱਗ ਰਾਜਨੀਤਿਕ ਦਲ ਆਪਣੀ ਆਪਣੀ ਰਾਜਨੀਤਿਕ ਜਮੀਨ ਤਿਆਰ ਕਰਨ ਲਈ ਆਪਣੀ ਪਾਰਟੀ ਦਾ ਪ੍ਰੋਗਰਾਮ ਦੇ ਰਹੇ ਹਨ ਜਿਸ ਨਾਲ ਕਿਸਾਨ ਅੰਦੋਲਨ ਤਾਰੋਪੀਡ ਹੋ ਰਿਹਾ ਹੈ ਜਦ ਕਿ ਚਾਹੀਦਾ ਇਹ ਹੈ ਕਿ ਉਹ ਕਿਸਾਨ ਜਥੇਬੰਦੀਆ ਵੱਲੋ ਦਿੱਤੇ ਪ੍ਰੋਗਰਾਮ ਨੂੰ ਹੀ ਸਿਰੇ ਚਾੜ੍ਹਨ ਵਿੱਚ ਸਹਿਯੋਗ ਕਰਨ |

ਉਹਨਾ ਕਿਹਾ ਕਿ ਕੇਦਰ ਸਰਕਾਰ ਵੱਲੋ ਪੰਜਾਬ ਦੇ ਕਿਸਾਨੀ ਕਿੱਤੇ ਨੂੰ ਬਰਬਾਦ ਕਰਨ ਤੇ ਦੇਸ਼ ਦੇ ਸੰਘੀ ਢਾਂਚੇ ਨੂੰ ਤੋੜਨ ਲਈ ਲਿਆਂਦੇ ਤਿੰਨੇ ਖੇਤੀ ਆਰਡੀਨੈਂਸ ਤੇ ਬਿਜਲੀ ਸੋਧ ਬਿੱਲ 2020 ਦੇ ਵਿਰੁੱਧ ਸੰਘਰਸ਼ ਤਿੱਖਾ ਕਰਨ ਸਬੰਧੀ 25 ਸਤੰਬਰ ਨੂੰ ਪੰਜਾਬ ਬੰਦ ਦੇ ਸੱਦੇ ਨੂੰ ਸ਼੍ਰੋਮਣੀ ਅਕਾਲੀ ਦਲ ( ਟਕਾਸਲੀ) ਦੇ ਪ੍ਰਧਾਨ  ਸ ਰਣਜੀਤ ਸਿੰਘ ਬ੍ਰਹਮਪੁਰਾ ਨੇ ਪੂਰਨ ਹਮਾਇਤ ਦਾ ਐਲਾਨ ਪਹਿਲਾ ਹੀ  ਕੀਤਾ ਹੋਇਆ ਹੈ। ਸ੍ ਕਰਨੈਲ ਸਿੰਘ ਪੀਰਮੁਹੰਮਦ ਨੇ ਕਿਹਾ ਕਿ  ਪੰਜਾਬ ਤੇ ਦੇਸ਼ ਭਰ ਵਿੱਚ ਆਰਡੀਨੈਂਸਾ ਵਿਰੁੱਧ ਚੱਲ ਰਹੇ ਘੋਲ ਦੀ ਪੁਰਜੋਰ ਹਮਾਇਤ ਕਰਦਿਆਂ   25 ਸਤੰਬਰ ਨੂੰ ਪੰਜਾਬ ਬੰਦ ਦੇ ਦਿੱਤੇ ਸੱਦੇ ਨੂੰ ਸ੍ਰੌਮਣੀ ਅਕਾਲੀ ਦਲ ਟਕਸਾਲੀ ਅਤੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਵੱਲੋ ਭਰਪੂਰ ਸਮਰਥਨ ਦਿੱਤਾ ਜਾਵੇਗਾ । ਉਨਾ ਕਿਹਾ ਕਿ ਦੇਸ਼ ਨੂੰ ਆਤਮ ਨਿਰਭਰ ਕਰਨ ਵਾਲਾ ਕਿਸਾਨ ਅੱਜ ਸੜਕਾਂ ਤੇ ਰੁੱਲ ਰਿਹਾ ਹੈ, ਕੇਦਰ ਵੱਲੋ ਸਰਮਾਏਦਾਰ ਕੰਪਨੀਆਂ ਨੂੰ ਮਾਲੋ ਮਾਲ ਕਰਨ ਲਈ ਲਿਆਦਾ ਗਿਆ,   ਇਹ ਬਿੱਲ ਕਿਸਾਨ, ਮਜ਼ਦੂਰ ਆੜਤੀਆਂ ਦੇ ਪੇਟ ਤੇ ਲੱਤ ਮਾਰਨ ਵਾਲਾ ਹੈ। ਜੱਥੇਦਾਰ ਬ੍ਰਹਮਪੁਰਾ ਨੇ ਕਿਹਾ ਕਿ ਅਵਾਮ ਨੂੰ ਚਾਹੀਦਾ ਹੈ ਕਿ ਉਹ ਅੰਨਦਾਤੇ ਨਾਲ ਖੜਨ, ਜੋ ਪੂਰੇ ਦੇਸ਼ ਦਾ ਢਿੱਡ ਭਰਦਾ ਹੈ। ਉਨਾ ਪੰਜਾਬ ਦੇ ਕਿਸਾਨਾਂ ਮਜ਼ਦੂਰਾਂ, ਦੁਕਾਨਦਾਰਾਂ ਤੇ ਆਮ ਲੋਕਾਂ ਨੂੰ ਪੰਜਾਬ ਬੰਦ ਦੇ ਅੰਦੋਲਨ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ ਗਈ ਤੇ ਇਸ ਅੰਦੋਲਨ ਨੂੰ ਪੰਜਾਬ ਦੇ ਸਾਰੇ ਵਰਗਾਂ ਦਾ ਸੰਘਰਸ਼ ਬਣਾਉਣ ਦਾ ਸੱਦਾ ਦਿੱਤਾ । ਇਸੇ ਦੌਰਾਨ ਸ਼੍ਰੋਮਣੀ ਅਕਾਲੀ ਦਲ ( ਟਕਾਸਲੀ) ਦੀ ਕੌਰ ਕਮੇਟੀ ਮੈਬਰਾਂ ਜੱਥੇਦਾਰ ਉਜਾਗਰ ਸਿੰਘ ਬਡਾਲੀ, ਮਨਮੋਹਨ ਸਿੰਘ ਸਠਿਆਲਾ, ਮਹਿੰਦਰ ਸਿੰਘ ਹੁਸੈਨਪੁਰ , ਮੱਖਣ ਸਿੰਘ ਨੰਗਲ, ਗੁਰਪ੍ਰਤਾਪ ਸਿੰਘ ਰਿਆੜ, ਕਰਨੈਲ ਸਿੰਘ ਪੀਰ ਮਹੁੰਮਦ, ਤੇ ਸੀਨੀਅਰ ਆਗੂ ਰਵਿੰਦਰ ਸਿੰਘ ਬ੍ਰਹਮਪੁਰਾ ਨੇ ਸਾਂਝੇ ਤੋਰ ਤੇ ਕਿਹਾ ਕਿ 25 ਸਤੰਬਰ ਦੇ ਪੰਜਾਬ ਬੰਦ ਨੂੰ ਸਭ ਨੂੰ ਮਿਲ ਕੇ ਇਕੱਠੇ ਹੋਣ ਦੀ ਜ਼ਰੂਰਤ ਹੈ ।  ਉਕਤ ਆਗੂਆਂ ਮੋਦੀ ਸਰਕਾਰ ਵੱਲੋ ਪੰਜਾਬ ਤੇ ਦੇਸ਼ ਦੇ ਕਿਸਾਨਾਂ ਦੇ ਵਿਰੋਧ ਨੂੰ ਦਰਕਿਨਾਰ ਕਰਕੇ ਪਾਰਲੀਮੈਂਟ ਵਿੱਚ ਕਾਰਪੋਰੇਟ ਜਗਤ ਦੇ ਹੱਕ ਵਿੱਚ ਬਿੱਲ ਪਾਸ ਕਰਵਾਉਣ ਦੀ ਸਖਤ ਨਿਖੇਧੀ ਕੀਤੀ ਗਈ ਤੇ ਮੰਗ ਕੀਤੀ ਗਈ ਕਿ ਉਕਤ ਤਿੰਨੇ ਖੇਤੀ ਆਰਡੀਨੈਂਸ ਤੇ ਬਿਜਲੀ ਸੋਧ ਬਿੱਲ 2020 ਰੱਦ ਕੀਤੇ ਜਾਣ, ਕਿਸਾਨਾਂ ਮਜ਼ਦੂਰਾਂ ਦਾ ਸਮੁੱਚਾ ਕਰਜ਼ਾ ਖਤਮ ਕੀਤਾ ਜਾਵੇ।

Have something to say? Post your comment

google.com, pub-6021921192250288, DIRECT, f08c47fec0942fa0

Punjab

ਸੁਖਬੀਰ ਸਿੰਘ ਬਾਦਲ ਵੱਲੋਂ ਐਸ.ਓ.ਆਈ ਦੇ ਜਥੇਬੰਦਕ ਢਾਂਚੇ ਦਾ ਐਲਾਨ

ਨਿਵੇਕਲੀ ਪਹਿਲਕਦਮੀ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 19 ਅਪ੍ਰੈਲ ਨੂੰ ਫੇਸਬੁੱਕ ਉੱਤੇ ਹੋਣਗੇ ਲਾਈਵ

ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀ

ਸੁਖਬੀਰ ਸਿੰਘ ਬਾਦਲ ਨੇ ਭਰੋਸੇਯੋਗਤਾ ਖਤਮ ਕਰ ਲਈ- ਹਰਚੰਦ ਸਿੰਘ ਬਰਸਟ

ਸੁਖਬੀਰ ਸਿੰਘ ਬਾਦਲ ਵੱਲੋਂ ਅਕਾਲੀ ਸਰਕਾਰ ਬਣਨ ’ਤੇ ਘੜਾਮ ਵਿਖੇ ਪ੍ਰਭੂ ਸ੍ਰੀ ਰਾਮ ਤੇ ਮਾਤਾ ਕੌਸ਼ਲਿਆ ਦੀ ਇਤਿਹਾਸਕ ਯਾਦਗਾਰ ਬਣਾਉਣ ਦਾ ਐਲਾਨ

15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਮੂਲਮੰਤਰ ਤੇ ਗੁਰਮੰਤਰ ਦਾ ਜਾਪ ਕਰਕੇ ਪੰਥ ਦੀ ਚੜ੍ਹਦੀ ਕਲਾ ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤੀ ਅਰਦਾਸ

ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਉੱਤੇ ਪ੍ਰਾਈਮ ਸਿਨੇਮਾ ਦੇ ਮਾਲਕ ਅਤੇ ਪ੍ਰਬੰਧਕਾਂ ਖਿਲਾਫ ਮਾਮਲਾ ਦਰਜ: ਮੁੱਖ ਚੋਣ ਅਧਿਕਾਰੀ

ਭਗਤਾਂਵਾਲਾ ਕੂੜ ਡੰਪ ਹਰ ਹਾਲ ’ਚ ਸ਼ਹਿਰ ਤੋਂ ਬਾਹਰ ਕੱਢਿਆ ਜਾਵੇਗਾ : ਤਰਨਜੀਤ ਸਿੰਘ ਸੰਧੂ

ਮੁੱਖ ਮੰਤਰੀ ਨੇ ਕਣਕ ਦੇ ਇੱਕ-ਇੱਕ ਦਾਣੇ ਦੀ ਨਿਰਵਿਘਨ ਖਰੀਦ ਪ੍ਰਤੀ ਦ੍ਰਿੜ ਵਚਨਬੱਧਤਾ ਦੁਹਰਾਈ