Thursday, November 06, 2025
ਤਾਜਾ ਖਬਰਾਂ
'ਹਰਿਆਣਾ ਦੇ 10 ਬੂਥਾਂ 'ਤੇ ਬ੍ਰਾਜ਼ੀਲੀ ਮਾਡਲ ਨੇ ਵੋਟ ਪਾਈ': ਰਾਹੁਲ ਗਾਂਧੀ ਦੀ ਵੋਟ ਚੋਰੀ 'ਤੇ ਤਾਜ਼ਾ ਟਿੱਪਣੀਭਾਰਤੀ ਮੂਲ ਦੇ ਨੌਜਵਾਨ ਮੁਸਲਿਮ ਡੈਮੋਕ੍ਰੇਟਿਕ ਸੋਸ਼ਲਿਸਟ ਜ਼ੋਹੈਰ ਮਮਦਾਨੀ ਨਿਊਯਾਰਕ ਦੇ ਮੇਅਰ ਚੁਣੇ ਗਏਸ਼ਬਦਾਂ ਦੇ ਹੇਰਫੇਰ ਨਾਲ ਪੰਜਾਬੀਆਂ ਨੂੰ ਮੂਰਖ ਨਾ ਬਣਾਓ, ਪੰਜਾਬ ਯੂਨੀਵਰਸਿਟੀ ਬਾਰੇ ਫੈਸਲਾ ਤੁਰੰਤ ਵਾਪਸ ਲਓ: ਮੁੱਖ ਮੰਤਰੀ ਵੱਲੋਂ ਭਾਰਤ ਸਰਕਾਰ ਪਾਸੋਂ ਮੰਗਪੰਜਾਬ ਦੇ ਮੁੱਖ ਮੰਤਰੀ ਨੇ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ 'ਤੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ, ਕਰਤਾਰਪੁਰ ਸਾਹਿਬ ਲਾਂਘਾ ਖੋਲ੍ਹਣ ਦੀ ਮੰਗ ਕੀਤੀ7 ਨਵੰਬਰ ਨੂੰ ਤਰਨ ਤਾਰਨ ਵਿੱਚ ਜੇਲ੍ਹ ਭਰੋ ਅੰਦੋਲਨ ਦੀਆਂ ਤਿਆਰੀਆਂ ਮੁਕੰਮਲ: ਮਦਨੀਪੁਰਪੰਜਾਬ ਯੂਨੀਵਰਸਿਟੀ ਦੀ ਸੈਨੇਟ ਬਹਾਲੀ ਪੰਜਾਬੀ ਕਲਚਰਲ ਕੌਂਸਲ ਵੱਲੋਂ ਲੋਕਤੰਤਰੀ ਕਦਰਾਂ-ਕੀਮਤਾਂ ਦੀ ਜਿੱਤ ਕਰਾਰ

Punjab

10 ਦਿਨਾਂ ਵਿਚ ਘੁਟਾਲੇ ਦੇ ਪੈਸਾ ਦਲਿਤਾਂ ਨੂੰ ਨਾ ਕੀਤੇ ਵਾਪਸ ਤਾਂ ਕੈਪਟਨ ਨਤੀਜਾ ਭੁਗਤਣ ਲਈ ਰਹਿਣ ਤਿਆਰ- ਹਰਪਾਲ ਸਿੰਘ ਚੀਮਾ

ਪੰਜਾਬ ਨਿਊਜ਼ ਐਕਸਪ੍ਰੈਸ | October 08, 2020 09:45 PM

ਚੰਡੀਗੜ੍: ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਸੰਤ ਸਮਾਜ ਸੰਘਰਸ਼ ਕਮੇਟੀ ਅਤੇ ਅਨੁਸੂਚਿਤ ਜਾਤੀਆਂ ਦੀਆਂ ਹੋਰ ਜਥੇਬੰਦੀਆਂ ਵੱਲੋਂ 10 ਅਕਤੂਬਰ ਨੂੰ ਸਵੇਰੇ 10 ਵਜੇ ਤੋਂ ਲੈ ਕੇ ਦੁਪਹਿਰ 1 ਵਜੇ ਤੱਕ ਪੰਜਾਬ ਭਰ 'ਚ ਚੱਕਾ ਜਾਮ ਕਰਨ ਦਾ ਜੋ ਐਲਾਨ ਕੀਤਾ ਹੈ, 'ਆਪ' ਉਸ ਦਾ ਸੰਪੂਰਨ ਸਮਰਥਨ ਕਰਦੀ ਹੈ। ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਚੰਡੀਗੜ੍ਹ ਵਿਖੇ ਪ੍ਰੈੱਸ ਕਾਨਫ਼ਰੰਸ ਨੂੰ ਸੰਬੋਧਨ ਕਰ ਰਹੇ ਸਨ। ਇਸ ਮੌਕੇ ਉਨ੍ਹਾਂ ਨਾਲ ਕੁਲਤਾਰ ਸਿੰਘ ਸੰਧਵਾਂ, ਪ੍ਰੋ. ਬਲਜਿੰਦਰ ਕੌਰ, ਮਨਜੀਤ ਸਿੰਘ ਬਿਲਾਸਪੁਰ, ਮਾਸਟਰ ਬਲਦੇਵ ਸਿੰਘ ਜੈਤੋਂ, ਰੁਪਿੰਦਰ ਕੌਰ ਰੂਬੀ ਵੀ ਸ਼ਾਮਲ ਸਨ।
ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਇਸ ਤੋਂ ਜ਼ਿਆਦਾ ਘਿਣਾਉਣਾ ਘੋਟਾਲਾ ਹੋਰ ਕੀ ਹੋ ਸਕਦਾ ਹੈ, ਜੋ ਮੰਤਰੀ (ਧਰਮਸੋਤ) ਦਲਿਤ ਵਿਦਿਆਰਥੀਆਂ ਦੇ ਫ਼ੀਸਾਂ ਦੇ ਪੈਸੇ ਤੱਕ ਹੜੱਪ ਕਰ ਜਾਵੇ। ਅਜਿਹੇ ਮੰਤਰੀ ਨੂੰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਮੰਤਰੀ ਮੰਡਲ ਵਿਚੋਂ ਬਰਖ਼ਾਸਤ ਕਰਕੇ ਇਸ ਨੂੰ ਗ੍ਰਿਫਤਾਰ ਕਰਵਾਉਣਾ ਚਾਹੀਦਾ ਸੀ ਪਰੰਤੂ ਅਫ਼ਸੋਸ ਕੈਪਟਨ ਦਲਿਤਾਂ ਨੂੰ ਇਨਸਾਫ਼ ਦਿਵਾਉਣ ਦੀ ਬਜਾਏ ਘੋਟਾਲੇ ਬਾਜ਼ੀ ਮੰਤਰੀ ਦੀ ਹਰ ਸੰਭਵ ਮਦਦ ਕਰਕੇ ਉਸ ਨੂੰ ਬਚਾ ਰਹੇ ਹਨ।
ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਦਲਿਤ ਵਿਰੋਧੀ ਕੈਪਟਨ ਅਮਰਿੰਦਰ ਸਿੰਘ ਸਾਧੂ ਸਿੰਘ ਧਰਮਸੋਤ ਨੂੰ ਨਾ ਤਾਂ ਮੰਤਰੀ ਮੰਡਲ ਵਿਚੋਂ ਬਾਹਰ ਕੱਢ ਰਹੇ ਹਨ ਅਤੇ ਨਾ ਹੀ ਇਸ ਪੂਰੇ ਘੋਟਾਲੇ ਦੀ ਜਾਂਚ ਫਿਰ ਤੋਂ ਕਰਵਾ ਰਹੇ ਹਨ, ਜਿਸ ਦਾ ਸਾਫ਼ ਮਤਲਬ ਹੈ ਕਿ ਵਜ਼ੀਫ਼ਾ ਘੁਟਾਲੇ ਦਾ ਪੈਸਾ ਅਮਰਿੰਦਰ ਸਿੰਘ ਕੋਲ ਵੀ ਪਹੁੰਚਾਇਆ ਗਿਆ ਹੈ। ਚੀਮਾ ਨੇ ਕਿਹਾ ਕਿ ਸ਼ਰਮ ਆਉਂਦੀ ਹੈ ਅਜਿਹੇ ਮੰਤਰੀਆਂ 'ਤੇ ਜਿਹੜਾ ਗ਼ਰੀਬ ਬੱਚਿਆਂ ਦੇ ਪੈਸੇ ਵੀ ਹੜੱਪ ਕਰਕੇ ਉਨ੍ਹਾਂ ਦਾ ਭਵਿੱਖ ਬਰਬਾਦ ਕਰ ਦਿੱਤਾ ਹੈ। ਜੇਕਰ ਕੈਪਟਨ ਅਮਰਿੰਦਰ ਕੋਲ ਥੋੜ੍ਹੀ ਬਹੁਤ ਸ਼ਰਮ ਹੈ ਤਾਂ ਉਨ੍ਹਾਂ ਨੂੰ ਆਪਣੇ ਮੁੱਖ ਮੰਤਰੀ ਦੇ ਅਹੁਦੇ ਤੋਂ ਤੁਰੰਤ ਅਸਤੀਫ਼ਾ ਦੇ ਦੇਣਾ ਚਾਹੀਦਾ ਹੈ।
ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਅੱਜ ਵੀਰਵਾਰ ਨੂੰ ਜਦੋਂ 'ਆਪ' ਦੇ ਸਮੂਹ ਵਿਧਾਇਕਾਂ ਨੇ 9 ਲੱਖ ਤੋਂ ਜ਼ਿਆਦਾ ਹੋਣਹਾਰ ਵਿਦਿਆਰਥੀਆਂ ਦੀ ਪੋਸਟ ਮੈਟ੍ਰਿਕ ਸਕਾਲਰਸ਼ਿਪ (ਵਜ਼ੀਫ਼ਾ) ਸਕੀਮ 'ਚ ਹੋਏ ਘੁਟਾਲੇ ਦੇ ਦੋਸ਼ੀ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ 'ਕਲੀਨ ਚਿੱਟ' ਦੇਣ ਦਾ ਵਿਰੋਧ ਕਰਦਿਆਂ ਕੈਪਟਨ ਦਾ ਸਿਸਵਾਂ ਫਾਰਮ ਹਾਊਸ ਦਾ ਘਿਰਾਓ ਕਰਨ ਜਾ ਰਹੇ ਸਨ ਤਾਂ ਉਨ੍ਹਾਂ ਨੂੰ ਪੁਲਿਸ ਪ੍ਰਸ਼ਾਸਨ ਨੇ ਰਸਤੇ ਵਿਚ ਹਿਰਾਸਤ ਲੈ ਲਿਆ ਗਿਆ। ਜਿਸ ਤੋਂ ਸਾਫ਼ ਪਤਾ ਚੱਲਦਾ ਹੈ ਕਿ ਕੈਪਟਨ ਅਮਰਿੰਦਰ ਸਿੰਘ ਸ਼ਰੇਆਮ ਧਰਮਸੋਤ ਨੂੰ ਬਚਾਉਣ ਦੀਆਂ ਨਾਕਾਮ ਕੋਸ਼ਿਸ਼ਾਂ ਕਰ ਰਹੇ ਹਨ।
ਹਰਪਾਲ ਸਿੰਘ ਚੀਮਾ ਨੇ ਚੇਤਾਵਨੀ ਭਰੇ ਲਹਿਜ਼ੇ 'ਚ ਕਿਹਾ ਕਿ ਜੇਕਰ ਘੋਟਾਲੇ ਬਾਜ਼ੀ, ਦਲਿਤ ਵਿਰੋਧੀ ਕੈਪਟਨ ਅਮਰਿੰਦਰ ਸਿੰਘ ਨੇ ਆਉਂਦੇ 10 ਦਿਨਾਂ ਵਿਚ ਘੁਟਾਲੇ ਦਾ ਸਾਰਾ ਪੈਸਾ ਦਲਿਤਾਂ ਨੂੰ ਨਾ ਦਿੱਤੇ ਅਤੇ ਭ੍ਰਿਸ਼ਟ ਮੰਤਰੀ ਸਾਧੂ ਸਿੰਘ ਧਰਮਸੋਤ ਬਰਖ਼ਾਸਤ ਕਰਕੇ ਗ੍ਰਿਫਤਾਰ ਨਾ ਕਰਵਾਇਆ ਤਾਂ ਇਸ ਦੇ ਨਤੀਜੇ ਭੁਗਤਣ ਲਈ ਤਿਆਰ ਰਹਿਣ।

Have something to say? Post your comment

google.com, pub-6021921192250288, DIRECT, f08c47fec0942fa0

Punjab

ਸ਼ਬਦਾਂ ਦੇ ਹੇਰਫੇਰ ਨਾਲ ਪੰਜਾਬੀਆਂ ਨੂੰ ਮੂਰਖ ਨਾ ਬਣਾਓ, ਪੰਜਾਬ ਯੂਨੀਵਰਸਿਟੀ ਬਾਰੇ ਫੈਸਲਾ ਤੁਰੰਤ ਵਾਪਸ ਲਓ: ਮੁੱਖ ਮੰਤਰੀ ਵੱਲੋਂ ਭਾਰਤ ਸਰਕਾਰ ਪਾਸੋਂ ਮੰਗ

ਪੰਜਾਬ ਦੇ ਮੁੱਖ ਮੰਤਰੀ ਨੇ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ 'ਤੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ, ਕਰਤਾਰਪੁਰ ਸਾਹਿਬ ਲਾਂਘਾ ਖੋਲ੍ਹਣ ਦੀ ਮੰਗ ਕੀਤੀ

7 ਨਵੰਬਰ ਨੂੰ ਤਰਨ ਤਾਰਨ ਵਿੱਚ ਜੇਲ੍ਹ ਭਰੋ ਅੰਦੋਲਨ ਦੀਆਂ ਤਿਆਰੀਆਂ ਮੁਕੰਮਲ: ਮਦਨੀਪੁਰ

ਬੁੱਢਾ ਦਰਿਆ  ਪੁਨਰ -ਸੁਰਜੀਤੀ ਕਾਰਜਾਂ ਦੇ ਸਕਾਰਾਤਮਕ ਨਤੀਜੇ ਸਾਹਮਣੇ ਆਉਣ ਲੱਗੇ :ਸੰਜੀਵ ਅਰੋੜਾ 

ਸਤਨਾਮ ਸਿੰਘ ਚਹਲ ਵੱਲੋਂ ਪੰਜਾਬ ਯੂਨੀਵਰਸਿਟੀ ਸੈਨੇਟ  ਮਾਮਲੇ 'ਤੇ ਪੰਜਾਬ ਵਿਧਾਨ ਸਭਾ ਦੀ ਖਾਸ ਬੈਠਕ ਬੁਲਾਉਣ ਦੀ ਮੰਗ

ਹਾਈ ਕੋਰਟ ਨੇ ਪੰਜਾਬ ਦੇ ਡੀਜੀਪੀ ਅਤੇ ਤਿੰਨ ਆਈਏਐਸ ਅਧਿਕਾਰੀਆਂ 'ਤੇ 2 ਲੱਖ ਰੁਪਏ ਦਾ ਜੁਰਮਾਨਾ ਲਗਾਇਆ ਹੈ, ਜਿਸ ਦੀ ਕਟੌਤੀ ਉਨ੍ਹਾਂ ਦੀ ਤਨਖਾਹ ਤੋਂ ਕੀਤੀ ਜਾਵੇਗੀ।

ਨੌਵੇਂ ਪਾਤਸ਼ਾਹ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮ

ਸਾਡੀਆਂ ਧੀਆਂ ਸੂਬੇ ਦੀਆਂ 'ਬ੍ਰਾਂਡ ਅੰਬੈਸਡਰ' ਹਨ": ਵਿਸ਼ਵ ਕੱਪ ਜਿੱਤ 'ਤੇ ਬੋਲੇ ਮੁੱਖ ਮੰਤਰੀ ਭਗਵੰਤ ਮਾਨ

ਚੋਣ ਜ਼ਾਬਤਾ ਲਾਗੂ ਹੋਣ ਮਗਰੋਂ 57 ਕਰੋੜ ਰੁਪਏ ਤੋਂ ਵੱਧ ਦੀ ਜ਼ਬਤੀ : ਸਿਬਿਨ ਸੀ

ਐਡਵੋਕੇਟ ਹਰਜਿੰਦਰ ਸਿੰਘ ਧਾਮੀ ਲਗਾਤਾਰ ਪੰਜਵੀਂ ਵਾਰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬਣੇ