Wednesday, April 24, 2024

Punjab

ਕਾਲੇ ਕਾਨੂੰਨਾਂ ਅਤੇ ਕਿਸਾਨੀ ਸੰਘਰਸ਼ ਬਾਰੇ ਮੁੱਖ ਮੰਤਰੀ ਦੀ ਨੀਅਤ ਖੋਟੀ-ਹਰਪਾਲ ਸਿੰਘ ਚੀਮਾ

ਪੰਜਾਬ ਨਿਊਜ਼ ਐਕਸਪ੍ਰੈਸ | October 16, 2020 09:25 PM

ਚੰਡੀਗੜ੍ਹ:    ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਦੋਸ਼ ਲਗਾਇਆ ਕਿ ਖੇਤੀ ਬਾਰੇ ਕੇਂਦਰ ਦੇ ਕਾਲੇ ਕਾਨੂੰਨਾਂ ਅਤੇ ਕਿਸਾਨੀ ਸੰਘਰਸ਼ ਨੂੰ ਲੈ ਕੇ ਮੁੱਖ ਮੰਤਰੀ ਅਮਰਿੰਦਰ ਸਿੰਘ ਦੋਗਲੀ ਨੀਤੀ ਅਪਣਾ ਰਹੇ ਹਨ ਅਤੇ ਪੰਜਾਬ ਦੀ ਜਨਤਾ ਖ਼ਾਸ ਕਰਕੇ ਕਿਸਾਨਾਂ ਨੂੰ ਗੁਮਰਾਹ ਕਰ ਰਹੇ ਹਨ।

ਸ਼ੁੱਕਰਵਾਰ ਨੂੰ ਇੱਥੇ ਪ੍ਰੈੱਸ ਕਾਨਫ਼ਰੰਸ ਨੂੰ ਸੰਬੋਧਨ ਕਰਦੇ ਹੋਏ ਹਰਪਾਲ ਸਿੰਘ ਚੀਮਾ ਨੇ ਕਾਲੇ ਕਾਨੂੰਨਾਂ ਬਾਰੇ ਪੰਜਾਬ ਸਰਕਾਰ ਵੱਲੋਂ 19 ਅਕਤੂਬਰ ਨੂੰ ਪੰਜਾਬ ਵਿਧਾਨ ਸਭਾ ਦੇ ਇੱਕ ਰੋਜ਼ਾ ਇਜਲਾਸ ਨੂੰ ਅੱਖਾਂ ‘ਚ ਘੱਟਾ (ਆਈਵਾਸ਼) ਕਰਾਰ ਦਿੰਦੇ ਹੋਏ ਕਿਹਾ ਕਿ ਐਨੇ ਵੱਡੇ ਅਤੇ ਸੰਵੇਦਨਸ਼ੀਲ ਮੁੱਦੇ ‘ਤੇ ਘੱਟੋ-ਘੱਟ 7 ਦਿਨ ਦਾ ਸੈਸ਼ਨ ਹੋਣਾ ਚਾਹੀਦਾ ਸੀ। ਸੈਸ਼ਨ ਤੋਂ ਪਹਿਲਾਂ ਸਾਰੀਆਂ ਸਿਆਸੀ ਧਿਰਾਂ ਸਮੇਤ ਖੇਤੀ ਮਾਹਿਰਾਂ, ਕਿਸਾਨ ਜਥੇਬੰਦੀਆਂ ਅਤੇ ਸਾਰੇ ਪ੍ਰਭਾਵਿਤ ਵਰਗਾਂ ਦੇ ਨੁਮਾਇੰਦਿਆਂ ਨਾਲ ਸਾਂਝੀ ਬੈਠਕ ਬੁਲਾਉਣੀ ਚਾਹੀਦੀ ਸੀ, ਤਾਂ ਕਿ ਉਸ ਬੈਠਕ ਦੇ ਨਿਚੋੜ ਮੁਤਾਬਿਕ ਵਿਧਾਨ ਸਭਾ ‘ਚ ਫ਼ੈਸਲਾ ਲਿਆ ਜਾਂਦਾ, ਪਰੰਤੂ ਮੁੱਖ ਮੰਤਰੀ ਸੰਘਰਸ਼ਸ਼ੀਲ ਕਿਸਾਨਾਂ-ਮਜ਼ਦੂਰਾਂ, ਖੇਤੀਬਾੜੀ ਮਾਹਿਰਾਂ, ਵਿਰੋਧੀ ਸਿਆਸੀ ਧਿਰਾਂ ਇੱਥੋਂ ਤੱਕ ਕਿ ਮੀਡੀਆ ਦਾ ਵੀ ਸਾਹਮਣਾ ਕਰਨ ਤੋਂ ਭੱਜ ਰਹੇ ਹਨ, ਕਿਉਂਕਿ ਅਮਰਿੰਦਰ ਸਿੰਘ ਸਰਕਾਰ ਕਿਸਾਨਾਂ ਅਤੇ ਪੰਜਾਬ ਦੇ ਹੱਕਾਂ ‘ਚ ਮੋਦੀ ਸਰਕਾਰ ਨਾਲ ਸਿੱਧਾ ਮੱਥਾ ਨਹੀਂ ਲਗਾਉਣਾ ਚਾਹੁੰਦੀ। ਜਿਸ ਦਾ ਕਾਰਨ ਭਿ੍ਰਸ਼ਟਾਚਾਰ, ਵਿਦੇਸ਼ੀ ਬੈਂਕ ਖਾਤੇ ਅਤੇ ਵਿਦੇਸ਼ੀ ਮਹਿਮਾਨਾਂ ਕਾਰਨ ਬਣੀਆਂ ਨਿੱਜੀ ਕਮਜ਼ੋਰੀਆਂ ਹਨ। ਇਸ ਮੌਕੇ ਉਨ੍ਹਾਂ ਸੂਬਾ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ ਵੀ ਹਾਜਰ ਸਨ।

ਚੀਮਾ ਨੇ ਕਿਹਾ ਕਿ ਮੋਦੀ ਸਰਕਾਰ ਨੂੰ ਖ਼ੁਸ਼ ਕਰਨ ਲਈ ਮੁੱਖ ਮੰਤਰੀ ਪੰਜਾਬ ਦੇ ਲੋਕਾਂ ਅਤੇ ਕਿਸਾਨਾਂ ਨੂੰ ਗੁਮਰਾਹ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਜੇਕਰ ਪੰਜਾਬ ਸਰਕਾਰ ਗੰਭੀਰ ਅਤੇ ਸਪਸ਼ਟ ਹੁੰਦੀ ਤਾਂ ਹੁਣ ਤੱਕ ਸਾਰੀਆਂ ਸਿਆਸੀ ਧਿਰਾਂ ਅਤੇ ਕਿਸਾਨ ਸੰਗਠਨਾਂ ਨੂੰ ਪਤਾ ਹੁੰਦਾ ਕਿ ਵਿਧਾਨ ਸਭਾ ਸੈਸ਼ਨ ਦੌਰਾਨ ਸਰਕਾਰ ਕਿਹੜਾ ਵਿਧਾਨ ਕਦਮ ਉਠਾਉਣ ਜਾ ਰਹੀ ਹੈ, ਜਿਸ ਨਾਲ ਪੰਜਾਬ ਅਤੇ ਖੇਤੀਬਾੜੀ ਨੂੰ ਮੋਦੀ ਦੇ ਕਾਲੇ ਕਾਨੂੰਨਾਂ ਦੀ ਘਾਤਕ ਮਾਰ ਤੋਂ ਬਚਾਇਆ ਜਾ ਸਕਦਾ ਹੋਵੇ, ਪਰੰਤੂ ਅੱਜ (ਸ਼ੁੱਕਰਵਾਰ) ਤੱਕ ਸਰਕਾਰ ਦੀ ਤਰਫ਼ੋਂ ਕੋਈ ਏਜੰਡਾ ਮੁੱਖ ਵਿਰੋਧੀ ਧਿਰ ਹੋਏ ਦੇ ਨਾਤੇ ਸਾਡੇ (ਆਪ) ਕੋਲ ਵੀ ਨਹੀਂ ਭੇਜਿਆ ਗਿਆ। ਜਦਕਿ ਇਹ ਏਜੰਡਾ ਸਾਰੀਆਂ ਸਿਆਸੀ ਧਿਰਾਂ ਅਤੇ ਕਿਸਾਨ ਜਥੇਬੰਦੀਆਂ ਨੂੰ ਵੀ ਭੇਜਿਆ ਜਾਣਾ ਚਾਹੀਦਾ ਸੀ।  

ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਇਸ ਤੋਂ ਪਤਾ ਚੱਲਦਾ ਹੈ ਕਿ 28 ਅਗਸਤ ਵਾਲੇ ਵਿਸ਼ੇਸ਼ ਇਜਲਾਸ ਵਾਂਗ ਇਹ ਇਜਲਾਸ ਵੀ ਅੱਖਾਂ ‘ਚ ਘੱਟਾ ਪਾਉਣ ਦੀ ਕਾਰਵਾਈ ਤੋਂ ਵੱਧ ਕੁੱਝ ਵੀ ਨਹੀਂ, ਕਿਉਂਕਿ ਉਸ ਸੈਸ਼ਨ ‘ਚ ਕਾਲੇ ਕਾਨੂੰਨਾਂ ਨੂੰ ਰੱਦ ਕਰਨ ਸੰਬੰਧੀ ਜੋ ਮਤਾ ਪਾਸ ਕੀਤਾ ਸੀ, ਉਸ ਨੂੰ ਤੁਰੰਤ ਕੇਂਦਰ ਸਰਕਾਰ ਕੋਲ ਭੇਜਣ ਦੀ ਥਾਂ 18 ਦਿਨ ਇੱਥੇ (ਵਿਧਾਨ ਸਭਾ ਸਕੱਤਰੇਤ ਅਤੇ ਪੰਜਾਬ ਸਕੱਤਰੇਤ) ‘ਚ ਦੱਬੀ ਰੱਖਿਆ, ਜਿਸ ਦਿਨ ਇਹ ਬਿਲ ਸੰਸਦ ‘ਚ ਆਉਣੇ ਸਨ, ਉਸ ਤੋਂ ਇੱਕ ਦਿਨ ਪਹਿਲਾਂ ਭੇਜ ਕੇ ਖਾਨਾਪੂਰਤੀ ਕਰ ਦਿੱਤੀ।

ਹਰਪਾਲ ਸਿੰਘ ਚੀਮਾ ਨੇ ਸਵਾਲ ਉਠਾਇਆ ਕਿ ਪੰਜਾਬ ‘ਚ ਰਾਹੁਲ ਗਾਂਧੀ ਦੇ ਟਰੈਕਟਰ ਡਰਾਮੇ ਕਰਾਉਣ ਵਾਲੇ ਅਮਰਿੰਦਰ ਸਿੰਘ ਬਤੌਰ ਮੁੱਖ ਮੰਤਰੀ ਇਸ ਮੁੱਦੇ ‘ਤੇ ਪ੍ਰਧਾਨ ਮੰਤਰੀ ਜਾਂ ਕੇਂਦਰੀ ਖੇਤੀ ਬਾੜੀ ਮੰਤਰੀ ਨੂੰ ਕਿਉਂ ਨਹੀਂ ਮਿਲੇ? ਜਦਕਿ ਸਰਬ ਪਾਰਟੀ ਬੈਠਕ ‘ਚ ਇੱਕ ਵਫ਼ਦ ਲੈ ਕੇ ਜਾਣ ਦਾ ਵਾਅਦਾ ਕੀਤਾ ਸੀ।

ਹਰਪਾਲ ਸਿੰਘ ਚੀਮਾ ਨੇ ਵਿਧਾਨ ਸਭਾ ਸੈਸ਼ਨ ਦੌਰਾਨ ਕਵਰੇਜ ਲਈ ਮੀਡੀਆ ਨੂੰ ਵਿਧਾਨ ਸਭਾ ਪ੍ਰੈੱਸ ਗੈਲਰੀ ਦੀ ਥਾਂ ਕੋਰੋਨਾ ਦੀ ਆੜ ‘ਚ ਪੰਜਾਬ ਭਵਨ ‘ਚ ਬਿਠਾਉਣ ਦੀ ਸਖ਼ਤ ਆਲੋਚਨਾ ਕਰਦੇ ਹੋਏ ਕਿਹਾ ਕਿ ਮੀਡੀਆ ਨੂੰ ਸਾਜ਼ਿਸ਼ ਤਹਿਤ ਦੂਰ ਰੱਖਿਆ ਜਾ ਰਿਹਾ ਹੈ। ਜੋ ਲੋਕਾਂ ਨਾਲ ਧੋਖਾ ਅਤੇ ਮੀਡੀਆ ਦੀ ਆਜ਼ਾਦੀ ‘ਤੇ ਹਮਲਾ ਹੈ। ਚੀਮਾ ਨੇ ਸਾਰੇ ਮਾਨਤਾ ਪ੍ਰਾਪਤ ਮੀਡੀਆ ਨੂੰ ਵਿਧਾਨ ਸਭਾ ਦੇ ਅੰਦਰੋਂ ਕਵਰੇਜ ਦੀ ਇਜਾਜ਼ਤ ਅਤੇ ਸਮੁੱਚੀ ਕਾਰਵਾਈ ਦਾ ਲਾਈਵ ਟੈਲੀਕਾਸਟ ਕਰਨ ਦੀ ਮੰਗ ਵੀ ਕੀਤੀ।   

Have something to say? Post your comment

google.com, pub-6021921192250288, DIRECT, f08c47fec0942fa0

Punjab

ਸੁਖਬੀਰ ਸਿੰਘ ਬਾਦਲ ਵੱਲੋਂ ਐਸ.ਓ.ਆਈ ਦੇ ਜਥੇਬੰਦਕ ਢਾਂਚੇ ਦਾ ਐਲਾਨ

ਨਿਵੇਕਲੀ ਪਹਿਲਕਦਮੀ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 19 ਅਪ੍ਰੈਲ ਨੂੰ ਫੇਸਬੁੱਕ ਉੱਤੇ ਹੋਣਗੇ ਲਾਈਵ

ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀ

ਸੁਖਬੀਰ ਸਿੰਘ ਬਾਦਲ ਨੇ ਭਰੋਸੇਯੋਗਤਾ ਖਤਮ ਕਰ ਲਈ- ਹਰਚੰਦ ਸਿੰਘ ਬਰਸਟ

ਸੁਖਬੀਰ ਸਿੰਘ ਬਾਦਲ ਵੱਲੋਂ ਅਕਾਲੀ ਸਰਕਾਰ ਬਣਨ ’ਤੇ ਘੜਾਮ ਵਿਖੇ ਪ੍ਰਭੂ ਸ੍ਰੀ ਰਾਮ ਤੇ ਮਾਤਾ ਕੌਸ਼ਲਿਆ ਦੀ ਇਤਿਹਾਸਕ ਯਾਦਗਾਰ ਬਣਾਉਣ ਦਾ ਐਲਾਨ

15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਮੂਲਮੰਤਰ ਤੇ ਗੁਰਮੰਤਰ ਦਾ ਜਾਪ ਕਰਕੇ ਪੰਥ ਦੀ ਚੜ੍ਹਦੀ ਕਲਾ ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤੀ ਅਰਦਾਸ

ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਉੱਤੇ ਪ੍ਰਾਈਮ ਸਿਨੇਮਾ ਦੇ ਮਾਲਕ ਅਤੇ ਪ੍ਰਬੰਧਕਾਂ ਖਿਲਾਫ ਮਾਮਲਾ ਦਰਜ: ਮੁੱਖ ਚੋਣ ਅਧਿਕਾਰੀ

ਭਗਤਾਂਵਾਲਾ ਕੂੜ ਡੰਪ ਹਰ ਹਾਲ ’ਚ ਸ਼ਹਿਰ ਤੋਂ ਬਾਹਰ ਕੱਢਿਆ ਜਾਵੇਗਾ : ਤਰਨਜੀਤ ਸਿੰਘ ਸੰਧੂ

ਮੁੱਖ ਮੰਤਰੀ ਨੇ ਕਣਕ ਦੇ ਇੱਕ-ਇੱਕ ਦਾਣੇ ਦੀ ਨਿਰਵਿਘਨ ਖਰੀਦ ਪ੍ਰਤੀ ਦ੍ਰਿੜ ਵਚਨਬੱਧਤਾ ਦੁਹਰਾਈ