Sunday, October 18, 2026
ਤਾਜਾ ਖਬਰਾਂ
• ਨੇਹਾ ਸ਼ੋਰੀ ਤੋਂ ਪਰਵਿੰਦਰ ਝੋਟਾ ਤੱਕ: ਕਤਲਾਂ ਨੇ ਪੰਜਾਬ ਦੇ ਕਥਿਤ ਡਰੱਗ-ਪੁਲਿਸ ਗਠਜੋੜ 'ਤੇ ਸਵਾਲ ਉਠਾਏ • ਝੋਟਾ ਕਤਲ: ਅਪਰਾਧ ਸਥਾਨ ਨੂੰ ਢਾਹੁਣ ਨਾਲ ਪਰਦਾ ਪਾਉਣ ਦੇ ਦੋਸ਼ ਲੱਗੇ, ਮਾਨ ਸਰਕਾਰ ਅਤੇ ਪੁਲਿਸ ਜਾਂਚ ਦੇ ਘੇਰੇ ਵਿੱਚ  • ਝੋਟਾ ਕਤਲ ਮਾਮਲੇ 'ਤੇ 15 ਅਕਤੂਬਰ ਨੂੰ ਪੰਜਾਬ ਬੰਦ ਨੂੰ ਕਿਸਾਨ ਯੂਨੀਅਨਾਂ, ਸ਼੍ਰੋਮਣੀ ਕਮੇਟੀ, ਅਕਾਲੀ ਦਲ, ਕਾਂਗਰਸ ਅਤੇ ਭਾਜਪਾ ਦਾ ਸਮਰਥਨ ਪ੍ਰਾਪਤ  • ਸੰਤ ਸੀਚੇਵਾਲ ਨੇ ਪਰਵਿੰਦਰ ਸਿੰਘ ਝੋਟਾ ਦੀ ਹੱਤਿਆ ਨੂੰ ਮੰਦਭਾਗਾ ਦੱਸਿਆ, ਪੰਜਾਬ ਵਿੱਚ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਰਸਤਿਆਂ 'ਤੇ ਸਵਾਲ ਉਠਾਏ • ਪੰਜਾਬ ਕ੍ਰਿਕਟ ਐਸੋਸੀਏਸ਼ਨ ਵੱਲੋਂ ਅੰਮ੍ਰਿਤਸਰ ਅਤੇ ਬਠਿੰਡਾ ਵਿੱਚ 78 ਕਰੋੜ ਰੁਪਏ ਦੀ ਜ਼ਮੀਨ ਖਰੀਦੇ ਜਾਣ 'ਤੇ ਈਡੀ ਨੇ ਐਫਆਈਆਰ ਦਰਜ ਕਰਨ ਦੀ ਮੰਗ ਕੀਤੀ • ਗੈਂਗਸਟਰਾਂ ਨਾਲ ਸਬੰਧ ਰੱਖਣ ਵਾਲੇ ਅੰਮ੍ਰਿਤਸਰ ਦੇ ਦੋ ਨੌਜਵਾਨ ਜ਼ਖਮੀ, ਪੰਚਕੂਲਾ ਪੁਲਿਸ ਨਾਲ ਮੁਕਾਬਲੇ ਤੋਂ ਬਾਅਦ ਗ੍ਰਿਫ਼ਤਾਰ

Punjab

ਪਰਕਸ ਵੱਲੋਂ ਡਾ. ਕੁਲਦੀਪ ਸਿੰਘ ਧੀਰ ਦੇ ਅਕਾਲ ਚਲਾਣੇ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਪੰਜਾਬ ਨਿਊਜ਼ ਐਕਸਪ੍ਰੈਸ | October 17, 2020 06:04 PM

ਅੰਮ੍ਰਿਤਸਰ:  ਪੰਜਾਬੀ ਰਾਈਟਰਜ਼ ਕੋ-ਆਪਰੇਟਿਵ ਸੁਸਾਇਟੀ ਲਿਮਿਟਿਡ ਲੁਧਿਆਣਾ/ਅੰਮ੍ਰਿਤਸਰ (ਪਰਕਸ) ਵੱਲੋਂ 65 ਪੁਸਤਕਾਂ  ਦੇ ਲੇਖਕ ਪੰਜਾਬੀ ਯੂਨੀਵਰਸਿਟੀ, ਪਟਿਆਲਾ  ਦੇ ਪੰਜਾਬੀ ਵਿਭਾਗ ਦੇ  ਸਾਬਕਾ ਮੁੱਖੀ ਤੇ ਡੀਨ  ਅਕਾਦਮਿਕ ਮਾਮਲੇ  ਡਾ. ਕੁਲਦੀਪ ਸਿੰਘ ਧੀਰ ਦੇ ਅਕਾਲ ਚਲਾਣੇ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ।

ਸੁਸਾਇਟੀ ਦੇ ਪ੍ਰਧਾਨ ਡਾ. ਬਿਕਰਮ ਸਿੰਘ ਘੁੰਮਣ, ਮੀਤ ਪ੍ਰਧਾਨ ਡਾ. ਬ੍ਰਹਮਜਗਦੀਸ਼ ਸਿੰਘ, ਮੈਨੇਜਿੰਗ ਡਾਇਰੈਕਟਰ ਡਾ. ਚਰਨਜੀਤ ਸਿੰਘ ਗੁਮਟਾਲਾ, ਪ੍ਰੈਸ ਸਕੱਤਰ ਪ੍ਰਿੰਸੀਪਲ ਅੰਮ੍ਰਿਤ ਲਾਲ ਮੰਨਣ, ਸਕੱਤਰ ਗੁਰਮੀਤ ਪਲਾਹੀ ਤੇ ਬੋਰਡ ਦੇ ਡਾਇਰੈਟਰ ਡਾ. ਬ੍ਰਿਜਪਾਲ ਸਿੰਘ, ਸ੍ਰੀ ਮਤੀ ਜਸਬੀਰ ਕੌਰ, ਡਾ. ਬੂਟਾ ਸਿੰਘ ਬਰਾੜ, ਡਾ. ਸੁਰਿੰਦਰਪਾਲ ਸਿੰਘ ਮੰਡ, ਸ੍ਰੀ ਹਰਜਿੰਦਰ ਸਿੰਘ ਸੂਰਜੇਵਾਲੀਆ ਤੇ ਡਾ. ਜੀਤ ਸਿੰਘ ਜੋਸ਼ੀ  ਵੱਲੋਂ ਇੱਕ ਸਾਂਝੇ ਬਿਆਨ ਵਿੱਚ ਕਿਹਾ ਗਿਆ ਹੈ ਕਿ  ਭਾਸ਼ਾ ਵਿਭਾਗ, ਪੰਜਾਬ ਵਲੋਂ ਸ਼੍ਰੋਮਣੀ ਪੰਜਾਬੀ ਲੇਖਕ ਪੁਰਸਕਾਰ ਨਾਲ ਸਨਮਾਨਿਤ ਡਾ. ਧੀਰ ਨੇ ਪੰਜਾਬੀ ਵਿਚ ਵਿਗਿਆਨ ਨਾਲ ਸਬੰਧਿਤ  ਲੇਖ ਤੇ ਕਿਤਾਬਾਂ ਲਿਖ ਕੇ ਪੰਜਾਬੀ ਭਾਸ਼ਾ ਤੇ ਸਾਹਿਤ ਨੂੰ ਮਾਲਾਮਾਲ ਕੀਤਾ।ਵੈਸੇ ਉਨ੍ਹਾਂ ਦਾ ਲਿਖਣ ਖੇਤਰ ਬਹੁਤ ਵਸੀਹ ਹੈ ਜਿਵੇਂ ਕਿ ਉਨ੍ਹਾਂ ਦੀ ਲਿਖਤਾਂ ਤੋਂ ਸਪੱਸ਼ਟ ਹੈ। ਉਨ੍ਹਾਂ ਨੇ  ਨਵੀਆਂ ਧਰਤੀਆਂ ਨਵੇਂ ਆਕਾਸ਼ , ਵਿਗਿਆਨ ਦੇ ਅੰਗ ਸੰਗ , ਸਿੱਖ ਰਾਜ ਦੇ ਵੀਰ ਨਾਇਕ, ਦਰਿਆਵਾਂ ਦੀ ਦੋਸਤੀ, ਵਿਗਿਆਨ ਦੀ ਦੁਨੀਆਂ, ਗੁਰਬਾਣੀ ਜੋਤ ਅਤੇ ਜੁਗਤ, ਕਹਾਣੀ ਐਟਮ ਬੰਬ ਦੀ,    ਜਹਾਜ਼ ਰਾਕਟ ਅਤੇ ਉਪਗ੍ਰਹਿ, ਤਾਰਿਆ ਵੇ ਤੇਰੀ ਲੋਅ,     ਧਰਤ ਅੰਬਰ ਦੀਆਂ ਬਾਤਾਂ,       ਬਿੱਗ ਬੈਂਗ ਤੋਂ ਬਿੱਗ ਕਰੰਚ , ਹਿਗਸ ਬੋਸਨ ਉਰਫ ਗਾਡ ਪਾਰਟੀਕਲ  ਆਦਿ ਪੁਸਤਕਾਂ ਲਿਖੀਆਂ ।ਉਹ ਭਾਵੇਂ ਅੱਜ ਸਾਡੇ ਵਿੱਚ ਨਹੀਂ ਰਹੇ ਪਰ ਉਨ੍ਹਾਂ ਦੁਆਰਾ ਪੰਜਾਬੀ ਭਾਸ਼ਾ ਤੇ ਸਾਹਿਤ ਲਈ ਪਾਏ ਵੱਡਮੂਲੇ ਯੋਗਦਾਨ ਲਈ ਉਨ੍ਹਾਂ ਨੂੰ ਹਮੇਸ਼ਾਂ ਯਾਦ ਕੀਤਾ ਜਾਂਦਾ ਰਹੇਗਾ।

Have something to say? Post your comment

google.com, pub-6021921192250288, DIRECT, f08c47fec0942fa0

Punjab

ਪੰਜਾਬ ਪੁਲਿਸ ਦੇ ਗ੍ਰਿਫ਼ਤਾਰ ਮੁਲਾਜ਼ਮ ਕੋਲੋਂ 10 ਕਿਲੋ ਹੋਰ ਹੈਰੋਇਨ ਬਰਾਮਦ

ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਲਈ 11 ਕਰੋੜ ਰੁਪਏ ਦਾ ਸਿੰਚਾਈ ਤੋਹਫ਼ਾ: ਨਿਊ ਚੌਂਤਰਾ ਮਾਈਨਰ ਦੀ ਰੀਲਾਈਨਿੰਗ ਦਾ ਕੰਮ ਜਲਦ ਹੋਵੇਗਾ ਸ਼ੁਰੂ: ਡਾ. ਬਲਜੀਤ ਕੌਰ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 271ਵਾਂ ਦਿਨ: ਪੰਜਾਬ ਪੁਲਿਸ ਵੱਲੋਂ 539 ਥਾਵਾਂ ’ਤੇ ਛਾਪੇਮਾਰੀ; 215 ਵਿਅਕਤੀ ਗ੍ਰਿਫ਼ਤਾਰ

ਗਊਸ਼ਾਲਾਵਾਂ ਦੇ ਪ੍ਰਬੰਧਕਾਂ ਦੇ ਵਫਦ ਨੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਕੀਤੀ ਮੀਟਿੰਗ

ਨਸ਼ਾ ਤਸਕਰਾਂ, ਉਨ੍ਹਾਂ ਦੇ ਸਰਪ੍ਰਸਤਾਂ ਅਤੇ ਡਿਊਟੀ ਵਿੱਚ ਕੁਤਾਹੀ ਕਰਨ ਵਾਲੇ ਅਧਿਕਾਰੀਆਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ: ਅਮਨ ਅਰੋੜਾ

ਐਡਵੋਕੇਟ ਨਿਸਾਰ ਚੌਧਰੀ ਆਮ ਆਦਮੀ ਪਾਰਟੀ ਪੰਜਾਬ ਦੇ ਲੀਗਲ ਵਿੰਗ ਦੇ ਸੂਬਾ ਸੰਯੁਕਤ ਸਕੱਤਰ ਨਿਯੁਕਤ

ਪੰਜਾਬ ਵਿੱਚ ਗ਼ੈਰ-ਕਾਨੂੰਨੀ ਮਾਈਨਿੰਗ ਵਿਰੁੱਧ ਚਾਰ ਵੱਖ-ਵੱਖ ਥਾਈਂ ਛਾਪੇ, ਭਾਰੀ ਗਿਣਤੀ ਵਿੱਚ ਮਸ਼ੀਨਰੀ ਤੇ ਵਾਹਨ ਜ਼ਬਤ

ਪੰਜਾਬੀਆਂ ਨੂੰ ਪੱਗਾਂ ਸੰਭਾਲਣ ਦਾ ਹੋਕਾ ਦੇਣ ਤੋਂ ਪਹਿਲਾਂ ਚਰਨਜੀਤ ਚੰਨੀ ਆਪਣੇ ਕਾਰਜਕਾਲ ਦੌਰਾਨ ਹੋਈ ਮਾਈਨਿੰਗ ਬਾਰੇ ਜਵਾਬ ਦੇਣ: ਜਸਵੀਰ ਗੜ੍ਹੀ

‘ਗੈਂਗਸਟਰਾਂ ’ਤੇ ਵਾਰ’ ਦਾ 270ਵਾਂ ਦਿਨ: ਪੰਜਾਬ ਪੁਲਿਸ ਵੱਲੋਂ 500 ਥਾਈਂ ਛਾਪੇਮਾਰੀ; 175 ਵਿਅਕਤੀ ਕਾਬੂ

ਅਕਾਲੀ ਦਲ 10 ਨਵੰਬਰ ਤੋਂ ਤਖਤ ਸ੍ਰੀ ਦਮਦਮਾ ਸਾਹਿਬ ਤੋਂ ਸੂਬਾ ਪੱਧਰੀ ਯਾਤਰਾ ਕਰੇਗਾ ਸ਼ੁਰੂ