Saturday, April 20, 2024
ਤਾਜਾ ਖਬਰਾਂ
ਨਿਵੇਕਲੀ ਪਹਿਲਕਦਮੀ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 19 ਅਪ੍ਰੈਲ ਨੂੰ ਫੇਸਬੁੱਕ ਉੱਤੇ ਹੋਣਗੇ ਲਾਈਵਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਸੁਖਬੀਰ ਸਿੰਘ ਬਾਦਲ ਵੱਲੋਂ ਅਕਾਲੀ ਸਰਕਾਰ ਬਣਨ ’ਤੇ ਘੜਾਮ ਵਿਖੇ ਪ੍ਰਭੂ ਸ੍ਰੀ ਰਾਮ ਤੇ ਮਾਤਾ ਕੌਸ਼ਲਿਆ ਦੀ ਇਤਿਹਾਸਕ ਯਾਦਗਾਰ ਬਣਾਉਣ ਦਾ ਐਲਾਨ15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂਮੂਲਮੰਤਰ ਤੇ ਗੁਰਮੰਤਰ ਦਾ ਜਾਪ ਕਰਕੇ ਪੰਥ ਦੀ ਚੜ੍ਹਦੀ ਕਲਾ ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤੀ ਅਰਦਾਸਬਹੁ-ਕਰੋੜੀ ਨੇਚਰ ਹਾਈਟਸ ਇਨਫਰਾ ਘੁਟਾਲਾ: 9 ਸਾਲਾਂ ਤੋਂ ਫਰਾਰ ਦੋਸ਼ੀ ਨੀਰਜ ਅਰੋੜਾ ਨੂੰ ਪੰਜਾਬ ਪੁਲਿਸ ਨੇ ਉਤਰਾਖੰਡ ਤੋਂ ਕੀਤਾ ਗ੍ਰਿਫਤਾਰ

Punjab

ਪਟਿਆਲਾ ਜਿਲ੍ਹੇ ਦੇ ਸਾਰੇ ਸਰਕਾਰੀ ਸਕੂਲਾਂ 'ਚ ਬਣੇ ਬੂਸਟਰ ਕਲੱਬ

ਪੰਜਾਬ ਨਿਊਜ਼ ਐਕਸਪ੍ਰੈਸ | October 17, 2020 07:27 PM

ਪਟਿਆਲਾ: ਸਿੱਖਿਆ ਵਿਭਾਗ ਵੱਲੋਂ ਰਾਜ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਅੰਗਰੇਜ਼ੀ ਭਾਸ਼ਾ ਬੋਲਣ ਤੇ ਲਿਖਣ 'ਚ ਪ੍ਰਪੱਕ ਬਣਾਉਣ ਲਈ ਕੀਤੇ ਜਾ ਰਹੇ ਉਪਰਾਲਿਆਂ ਤਹਿਤ ਪਟਿਆਲਾ ਜਿਲ੍ਹੇ ਦੇ ਸਾਰੇ 376 ਸਕੂਲਾਂ 'ਚ ਬੂਸਟਰ ਕਲੱਬ ਸਥਾਪਤ ਹੋ ਗਏ ਹਨ। ਜਿਲ੍ਹਾ ਸਿੱਖਿਆ ਅਫਸਰ (ਸੈ.) ਹਰਿੰਦਰ ਕੌਰ ਨੇ ਦੱਸਿਆ ਕਿ ਅੰਗਰੇਜ਼ੀ ਭਾਸ਼ਾ ਪ੍ਰਤੀ ਝਿਜਕ ਤੇ ਡਰ ਨੂੰ ਦੂਰ ਕਰਕੇ ਅੰਗਰੇਜ਼ੀ ਭਾਸ਼ਾ ਦੇ ਸਹੀ ਉਚਾਰਨ ਸਹਿਤ ਭਾਸ਼ਾ ਕੌਸ਼ਲਾਂ ਦਾ ਵਿਕਾਸ ਕਰਨ ਦੇ ਉਦੇਸ਼ ਨਾਲ ਸਥਾਪਿਤ ਕੀਤੇ ਗਏ '|

ਅੰਗਰੇਜ਼ੀ ਬੂਸਟਰ ਕਲੱਬਾਂ' ਦੀ ਸਥਾਪਨਾ ਸਦਕਾ ਅਧਿਆਪਕਾਂ ਦੇ ਨਾਲ-ਨਾਲ ਵਿਦਿਆਰਥੀਆਂ ਵਿੱਚ ਪੈਦਾ ਹੋਏ ਉਤਸ਼ਾਹ ਤੋਂ ਇੰਝ ਪ੍ਰਤੀਤ ਹੁੰਦਾ ਹੈ ਕਿ ਹੁਣ ਉਹ ਦਿਨ ਵੀ ਦੂਰ ਨਹੀਂ ਜਦੋਂ ਸਰਕਾਰੀ ਸਕੂਲਾਂ ਦੇ ਵਿਦਿਆਰਥੀ ਵੀ ਫਰਾਟੇਦਾਰ ਅੰਗਰੇਜ਼ੀ ਬੋਲ ਸਕਣਗੇ ਅਤੇ ਅਨੇਕਾਂ ਪ੍ਰਾਈਵੇਟ ਸਕੂਲਾਂ ਵਿੱਚੋਂ ਹਟ ਕੇ ਸਰਕਾਰੀ ਸਕੂਲਾਂ ਵਿੱਚ ਦਾਖ਼ਲ ਹੋਏ ਵਿਦਿਆਰਥੀਆਂ ਦੇ ਮਾਪਿਆਂ ਦੁਆਰਾ ਸਰਕਾਰੀ ਸਕੂਲਾਂ ਵਿੱਚ ਪ੍ਰਗਟਾਇਆ ਵਿਸ਼ਵਾਸ ਹੋਰ ਪਕੇਰਾ ਹੋਵੇਗਾ। ਅੰਗਰੇਜ਼ੀ ਵਿਸ਼ੇ ਦੀ ਜਿਲ੍ਹਾ ਮੈਂਟਰ ਕੁਲਬੀਰ ਕੌਰ ਨੇ ਅਨੁਸਾਰ ਜਿਲ੍ਹੇ ਦੇ 376 ਸਰਕਾਰੀ ਸਕੂਲਾਂ 'ਚ ਸਥਾਪਤ ਬੂਸਟਰ ਕਲੱਬਾਂ 7428 ਵਿਦਿਆਰਥੀ ਸ਼ਾਮਿਲ ਹੋ ਚੁੱਕੇ ਹਨ। ਜਿਸ ਲਈ ਸਕੂਲ ਮੁਖੀ ਅਤੇ ਅਧਿਆਪਕ ਵਧਾਈ ਦੇ ਪਾਤਰ ਹਨ।
ਇਸ ਸਬੰਧੀ ਪ੍ਰਿੰ. ਸੰਦੀਪ ਕੁਮਾਰ ਝਾਂਸਲਾ ਦਾ ਕਹਿਣਾ ਹੈ ਕਿ ਦਾ ਕਹਿਣਾ ਹੈ ਕਿ ਭਾਵੇਂ ਵਿਭਾਗ ਵੱਲੋਂ ਦਿੱਤੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਇਹਨਾਂ ਕਲੱਬਾਂ ਵਿੱਚ ਸਕੂਲ ਮੁਖੀ, ਅੰਗਰੇਜ਼ੀ ਲੈਕਚਰਾਰ, ਅੰਗਰੇਜ਼ੀ ਮਾਸਟਰ/ਮਿਸਟ੍ਰੈਸ ਦੀ ਸ਼ਮੂਲੀਅਤ ਜ਼ਰੂਰੀ ਹੋਵੇਗੀ ਅਤੇ ਬਾਕੀ ਸਕੂਲ ਅਮਲਾ ਸਵੈ-ਇਛੁੱਕ ਮੈਂਬਰ ਹੋਵੇਗਾ, ਪਰ ਇਹਨਾਂ ਕਲੱਬਾਂ ਵਿੱਚ ਆਪਣੀ ਸਵੈ-ਇੱਛਾ ਨਾਲ ਮੈਂਬਰ ਬਣਨ ਵਾਲੇ ਬਾਕੀ ਸਕੂਲ ਅਧਿਆਪਕਾਂ ਦੀ ਗਿਣਤੀ ਵਧਣਾ ਵੀ ਇਹਨਾਂ ਕਲੱਬਾਂ ਦੀ ਹਰਮਨਪਿਆਰਤਾ ਦਾ ਪ੍ਰਮਾਣ ਹੈ।ਅੰਗਰੇਜ਼ੀ ਅਧਿਆਪਕਾ ਗੁਰਸ਼ਰਨ ਕੌਰ ਸਰਕਾਰੀ ਹਾਈ ਸਕੂਲ ਬੋਲੜ ਕਲਾਂ ਦਾ ਕਹਿਣਾ ਹੈ ਕਿ ਵਿਭਾਗ ਦੀ ਇਸ ਪਹਿਲਕਦਮੀ ਸਦਕਾ ਵਿਦਿਆਰਥੀਆਂ ਵਿੱਚ ਅੰਗਰੇਜ਼ੀ ਵਿਸ਼ੇ ਪ੍ਰਤੀ ਰੁਚੀ ਵਿਕਸਿਤ ਹੋਣ ਨਾਲ ਵਿਸ਼ੇ ਦੇ ਨਤੀਜੇ ਵੀ ਉੱਤਮ ਆਉਣਗੇ। ਉਹਨਾਂ ਕਿਹਾ ਕਿ ਇਸ ਸਬੰਧੀ ਕੀਤੀ ਗਈ ਪੂਰਨ ਯੋਜਨਾਬੰਦੀ ਸਦਕਾ ਉਹ ਵਿਦਿਆਰਥੀਆਂ ਨੂੰ ਪਹਿਲਾਂ ਅੰਗਰੇਜ਼ੀ ਬੋਲਣ ਦੀ ਆਡੀਓ ਸਮੱਗਰੀ ਮੁਹੱਈਆ ਕਰਵਾ ਰਹੇ ਹਨ ਜਿਸ ਨੂੰ ਬੜੇ ਉਤਸ਼ਾਹ ਸਦਕਾ ਵਿਦਿਆਰਥੀਆਂ ਦੁਆਰਾ ਸੁਣ ਕੇ ਆਪਣਾ ਉਚਾਰਨ ਸ਼ੁੱਧ ਕੀਤਾ ਜਾ ਰਿਹਾ ਹੈ। ਨਾਲ ਹੀ ਵਿਦਿਆਰਥੀਆਂ ਨੂੰ ਆਪਣੀ ਅੰਗਰੇਜ਼ੀ ਬੋਲਦਿਆਂ ਦੀ ਵੀਡੀਓ ਬਣਾਉਣ ਲਈ ਜ਼ਰੂਰੀ ਨੁਕਤੇ ਵੀ ਦੱਸ ਰਹੇ ਹਾਂ। ਵਿਦਿਆਰਥੀਆਂ ਦੇ ਮਾਪੇ ਆਪਣੇ ਬੱਚਿਆਂ ਨੂੰ ਅੰਗਰੇਜ਼ੀ ਭਾਸ਼ਾ ਆਤਮਵਿਸ਼ਵਾਸ ਨਾਲ ਬੋਲਦੇ ਵੇਖ ਕੇ ਬਾਗੋ-ਬਾਗ ਹੋ ਰਹੇ ਹਨ। ਅੰਗਰੇਜ਼ੀ ਵਿਸ਼ੇ ਦੇ ਬਲਾਕ ਮੈਂਟਰ ਰਾਜਿੰਦਰ ਸਿੰਘ ਮਾੜੂ ਦਾ ਕਹਿਣਾ ਹੈ ਕਿ ਉਹਨਾਂ ਨੂੰ ਪੂਰਨ ਭਰੋਸਾ ਹੈ ਕਿ ਅੰਗਰੇਜ਼ੀ ਵਿਸ਼ੇ ਦੇ ਅਧਿਆਪਕ ਵਿਦਿਆਰਥੀਆਂ ਵਿੱਚ ਅੰਗਰੇਜ਼ੀ ਵਿਸ਼ੇ ਦੇ ਭਿੰਨ-ਭਿੰਨ ਕੌਸ਼ਲਾਂ ਦਾ ਵਿਕਾਸ ਕਰਦੇ ਹੋਏ ਅਨੇਕਾਂ ਮਾਪਿਆਂ ਦੁਆਰਾ ਸਰਕਾਰੀ ਸਕੂਲਾਂ ਵਿੱਚ ਅੰਗਰੇਜ਼ੀ ਵਿਸ਼ੇ ਦੀ ਪੜ੍ਹਾਈ ਸਬੰਧੀ ਪੈਦਾ ਹੋਏ ਸ਼ੰਕਿਆਂ ਨੂੰ ਦੂਰ ਕਰਕੇ ਸਰਕਾਰੀ ਸਕੂਲਾਂ ਦੀ ਗੁਣਾਤਮਿਕ ਸਿੱਖਿਆ ਦੀ ਸਹੀ ਤਸਵੀਰਪੇਸ਼ ਕਰਨਗੇ।

Have something to say? Post your comment

google.com, pub-6021921192250288, DIRECT, f08c47fec0942fa0

Punjab

ਨਿਵੇਕਲੀ ਪਹਿਲਕਦਮੀ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 19 ਅਪ੍ਰੈਲ ਨੂੰ ਫੇਸਬੁੱਕ ਉੱਤੇ ਹੋਣਗੇ ਲਾਈਵ

ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀ

ਸੁਖਬੀਰ ਸਿੰਘ ਬਾਦਲ ਨੇ ਭਰੋਸੇਯੋਗਤਾ ਖਤਮ ਕਰ ਲਈ- ਹਰਚੰਦ ਸਿੰਘ ਬਰਸਟ

ਸੁਖਬੀਰ ਸਿੰਘ ਬਾਦਲ ਵੱਲੋਂ ਅਕਾਲੀ ਸਰਕਾਰ ਬਣਨ ’ਤੇ ਘੜਾਮ ਵਿਖੇ ਪ੍ਰਭੂ ਸ੍ਰੀ ਰਾਮ ਤੇ ਮਾਤਾ ਕੌਸ਼ਲਿਆ ਦੀ ਇਤਿਹਾਸਕ ਯਾਦਗਾਰ ਬਣਾਉਣ ਦਾ ਐਲਾਨ

15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਮੂਲਮੰਤਰ ਤੇ ਗੁਰਮੰਤਰ ਦਾ ਜਾਪ ਕਰਕੇ ਪੰਥ ਦੀ ਚੜ੍ਹਦੀ ਕਲਾ ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤੀ ਅਰਦਾਸ

ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਉੱਤੇ ਪ੍ਰਾਈਮ ਸਿਨੇਮਾ ਦੇ ਮਾਲਕ ਅਤੇ ਪ੍ਰਬੰਧਕਾਂ ਖਿਲਾਫ ਮਾਮਲਾ ਦਰਜ: ਮੁੱਖ ਚੋਣ ਅਧਿਕਾਰੀ

ਭਗਤਾਂਵਾਲਾ ਕੂੜ ਡੰਪ ਹਰ ਹਾਲ ’ਚ ਸ਼ਹਿਰ ਤੋਂ ਬਾਹਰ ਕੱਢਿਆ ਜਾਵੇਗਾ : ਤਰਨਜੀਤ ਸਿੰਘ ਸੰਧੂ

ਮੁੱਖ ਮੰਤਰੀ ਨੇ ਕਣਕ ਦੇ ਇੱਕ-ਇੱਕ ਦਾਣੇ ਦੀ ਨਿਰਵਿਘਨ ਖਰੀਦ ਪ੍ਰਤੀ ਦ੍ਰਿੜ ਵਚਨਬੱਧਤਾ ਦੁਹਰਾਈ

ਹੋਲੇ-ਮਹੱਲੇ ਮੌਕੇ ਕੌਮਾਂਤਰੀ ਸਿੱਖ ਸ਼ਸਤਰ ਵਿੱਦਿਆ ਕੌਂਸਲ ਵੱਲੋਂ 10ਵੇਂ ਵਿਰਸਾ ਸੰਭਾਲ ਗੱਤਕਾ ਮੁਕਾਬਲੇ