Friday, April 26, 2024

Punjab

ਪੰਜਾਬ ਦੇ ਨੌਜਵਾਨ ਕਿਸਾਨਾਂ ਦੇ ਸੰਘਰਸ਼ ਨੂੰ ਸ਼ਿਖਰ ’ਤੇ ਪਹੁੰਚਾ ਦੇਣਗੇ: ਸੁਖਵਿੰਦਰ ਬਿੰਦਰਾ

ਪੰਜਾਬ ਨਿਊਜ਼ ਐਕਸਪ੍ਰੈਸ | October 22, 2020 08:17 PM

ਚੰਡੀਗੜ:  ਪੰਜਾਬ ਯੁਵਕ ਵਿਕਾਸ ਬੋਰਡ( ਪੀ.ਵਾਈ.ਡੀ.ਬੀ) ਦੇ ਚੇਅਰਮੈਨ ਸੁਖਵਿੰਦਰ ਸਿੰਘ ਬਿੰਦਰਾ ਨੇ ਅੱਜ ਕਿਹਾ ਕਿ ਕੇਂਦਰ ਸਰਕਾਰ ਵਲੋਂ ਪਾਸ ਕੀਤੇ ਮਾਰੂ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਵਿੱਢੇ ਕਿਸਾਨੀ ਸੰਘਰਸ਼ ਨੂੰ ਸੂਬੇ ਦੇ ਨੌਜਵਾਨ ਬੁਲੰਦੀਆਂ ਤੱਕ ਪਹੁੰਚਾ ਦੇਣਗੇ।
ਨੌਜਵਾਨਾਂ ਦੇ ਸਸ਼ਕਤੀਕਰਨ ਸਬੰਧੀ ਸਕੀਮਾਂ ਦਾ ਜਾਇਜ਼ਾ ਲੈਣ ਮੌਕੇ ਸ੍ਰੀ ਬਿੰਦਰਾ ਨੇ ਸਪੱਸ਼ਟ ਕੀਤਾ ਕਿ ਭਾਜਪਾ ਸਰਕਾਰ ਵਲੋਂ ਪਾਸ ਕੀਤੇ ਤਿੰਨ ਕਾਲੇ ਖੇਤੀ ਕਾਨੂੰਨ ਕਿਸਾਨਾਂ, ਖਪਤਕਾਰਾਂ, ਖ਼ੁਰਾਕ ਸੁਰੱਖਿਆ ਅਤੇ ਇੱਥੋਂ ਤੱਕ ਦੇਸ਼ ਦੇ ਸੰਘੀ ਢਾਂਚੇ ਦੇ ਵਿਰੁੱਧ ਹਨ। ਉਹਨਾਂ ਕਿਹਾ ਕਿ ਇਨਾਂ ਕਾਨੂੰਨਾਂ ਦੀ ਮਾਰ ਤੋਂ ਬਚਾਉਣ ਲਈ ਪੰਜਾਬ ਸਰਕਾਰ ਨੇ ਬਿੱਲ ਪਾਸ ਕੀਤੇ ਹਨ ਤਾਂ ਜੋ ਕਿਸਾਨਾਂ ਦੇ ਹਿੱਤਾਂ ਦੀ ਰੱਖਿਆ ਕੀਤੀ ਜਾ ਸਕੇ। ਭਾਵੇਂ  ਕਈ ਕਾਰਪੋਰੇਟ ਘਰਾਣੇ ਹੁਣ ਪੰਜਾਬ ਵਿੱਚ ਦਾਖਲ ਹੋਣ ਜਾ ਰਹੇ ਹਨ ਪਰ ਇਸ ਸਭ ਸਰਕਾਰ ਦੀ ਨਿਗਰਾਨੀ ਹੇਠ ਹੋਵੇਗਾ। ਕਿਸੇ ਝਗੜੇ ਦੀ ਸੂਰਤ ਵਿੱਚ ਕਿਸਾਨਾਂ ਕੋਲ ਕਾਨੂੰਨੀ ਰਾਹ ਅਖ਼ਤਿਆਰ ਕਰਨ ਦਾ ਹੱਕ ਵੀ ਦਿੱਤਾ ਗਿਆ ਹੈ। ਉਨਾਂ ਦੱਸਿਆ ਕਿ  ਬੋਰਡ, ਪੀੜਤ ਕਿਸਾਨਾਂ ਦੀ ਲੜਾਈ ਨੂੰ ਨਵੇਂ ਸ਼ਿਖ਼ਰਾਂ ਤੱਕ ਲੈ ਜਾਵੇਗਾ ਕਿਉਂ ਜੋ ਇਹੋ ਸਮੇਂ ਦੀ ਮੰਗ ਹੈ।
ਮੀਟਿੰਗ ਦੌਰਾਨ ਚੇਅਰਮੈਨ ਨੇ ਨੌਜਵਾਨਾਂ ਨਾਲ ਸਬੰਧਤ ਵੱਖ-ਵੱਖ ਵਿਭਾਗਾਂ ਦੀਆਂ ਸਕੀਮਾਂ ਦਾ ਜਾਇਜ਼ਾ ਵੀ ਲਿਆ ਅਤੇ ਉੱਚ ਅਧਿਕਾਰੀਆਂ ਨੂੰ ਇਨਾਂ ਯੋਜਨਾਵਾਂ ਦਾ ਦਾਇਰਾ ਹੋਰ ਵਧਾਉਣ ਦੀ ਹਦਾਇਤ ਕੀਤੀ ਤਾਂ ਜੋ ਵੱਡੀ ਗਿਣਤੀ ਵਿੱਚ  ਸਾਡੇ ਨੌਜਵਾਨਾਂ ਨੂੰ ਇਸਦਾ ਲਾਭ ਮਿਲ ਸਕੇ। ਬੋਰਡ ਦੇ ਸੀਨੀਅਰ ਵਾਈਸ ਚੇਅਰਮੈਨ ਪਿ੍ਰੰਸ ਖੁੱਲਰ, ਵਾਈਸ ਚੇਅਰਮੈਨ ਸ੍ਰੀ ਵਿਕਰਮ ਕੰਬੋਜ਼, ਸ੍ਰੀ ਜਸਵਿੰਦਰ ਸਿੰਘ ਧੁੰਨਾ, ਸ੍ਰੀ ਲਖਵੀਰ ਸਿੰਘ, ਸ੍ਰੀ ਜਸਪ੍ਰੀਤ ਸਿੰਘ, ਸ੍ਰੀ ਨਿਰਮਲ ਦੁੱਲਤ ਅਤੇ ਅਵਜਿੰਦਰ ਸਿੰਘ (ਸਾਰੇ ਮੈਂਬਰ) ਅਤੇ ਖੇਡਾਂ ਤੇ ਯੁਵਕ ਸੇਵਾਵਾਂ ਦੇ ਡਾਇਰੈਕਟਰ ਸ੍ਰੀ  ਡੀ.ਪੀ ਐਸ ਖਰਬੰਦਾ ਅਤੇ ਤਕਨੀਕੀ ਸਿੱਖਿਆ ਤੇ ਉਦਯੋਗਿਕ ਸਿਖਲਾਈ, ਰੁਜ਼ਗਾਰ ਉਤਪਤੀ ਅਤੇ ਸਿਖਲਾਈ, ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇੇ ਬਾਲ ਵਿਕਾਸ, ਸਮਾਜਿਕ ਨਿਆਂ ਅਤੇ ਘੱਟਗਿਣਤੀ ਵਿਭਾਗਾਂ ਦੇ ਹੋਰ ਅਧਿਕਾਰੀ ਵੀ ਇਸ ਮੌਕੇ ਹਾਜ਼ਰ ਸਨ।

Have something to say? Post your comment

google.com, pub-6021921192250288, DIRECT, f08c47fec0942fa0

Punjab

ਸੁਖਬੀਰ ਸਿੰਘ ਬਾਦਲ ਵੱਲੋਂ ਐਸ.ਓ.ਆਈ ਦੇ ਜਥੇਬੰਦਕ ਢਾਂਚੇ ਦਾ ਐਲਾਨ

ਨਿਵੇਕਲੀ ਪਹਿਲਕਦਮੀ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 19 ਅਪ੍ਰੈਲ ਨੂੰ ਫੇਸਬੁੱਕ ਉੱਤੇ ਹੋਣਗੇ ਲਾਈਵ

ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀ

ਸੁਖਬੀਰ ਸਿੰਘ ਬਾਦਲ ਨੇ ਭਰੋਸੇਯੋਗਤਾ ਖਤਮ ਕਰ ਲਈ- ਹਰਚੰਦ ਸਿੰਘ ਬਰਸਟ

ਸੁਖਬੀਰ ਸਿੰਘ ਬਾਦਲ ਵੱਲੋਂ ਅਕਾਲੀ ਸਰਕਾਰ ਬਣਨ ’ਤੇ ਘੜਾਮ ਵਿਖੇ ਪ੍ਰਭੂ ਸ੍ਰੀ ਰਾਮ ਤੇ ਮਾਤਾ ਕੌਸ਼ਲਿਆ ਦੀ ਇਤਿਹਾਸਕ ਯਾਦਗਾਰ ਬਣਾਉਣ ਦਾ ਐਲਾਨ

15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਮੂਲਮੰਤਰ ਤੇ ਗੁਰਮੰਤਰ ਦਾ ਜਾਪ ਕਰਕੇ ਪੰਥ ਦੀ ਚੜ੍ਹਦੀ ਕਲਾ ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤੀ ਅਰਦਾਸ

ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਉੱਤੇ ਪ੍ਰਾਈਮ ਸਿਨੇਮਾ ਦੇ ਮਾਲਕ ਅਤੇ ਪ੍ਰਬੰਧਕਾਂ ਖਿਲਾਫ ਮਾਮਲਾ ਦਰਜ: ਮੁੱਖ ਚੋਣ ਅਧਿਕਾਰੀ

ਭਗਤਾਂਵਾਲਾ ਕੂੜ ਡੰਪ ਹਰ ਹਾਲ ’ਚ ਸ਼ਹਿਰ ਤੋਂ ਬਾਹਰ ਕੱਢਿਆ ਜਾਵੇਗਾ : ਤਰਨਜੀਤ ਸਿੰਘ ਸੰਧੂ

ਮੁੱਖ ਮੰਤਰੀ ਨੇ ਕਣਕ ਦੇ ਇੱਕ-ਇੱਕ ਦਾਣੇ ਦੀ ਨਿਰਵਿਘਨ ਖਰੀਦ ਪ੍ਰਤੀ ਦ੍ਰਿੜ ਵਚਨਬੱਧਤਾ ਦੁਹਰਾਈ