Wednesday, April 24, 2024

Punjab

ਆਪ ਨੇ ਨੌਜਵਾਨ ਵਿਧਾਇਕ ਮੀਤ ਹੇਅਰ ਨੂੰ ਸੌਂਪੀ ਯੂਥ ਵਿੰਗ ਪੰਜਾਬ ਦੀ ਕਮਾਨ

ਪੰਜਾਬ ਨਿਊਜ਼ ਐਕਸਪ੍ਰੈਸ | October 25, 2020 05:11 PM

ਚੰਡੀਗੜ: ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਪਾਰਟੀ ਦੇ ਜਥੇਬੰਦਕ ਢਾਂਚੇ ਨੂੰ ਹੋਰ ਜ਼ਿਆਦਾ ਮਜ਼ਬੂਤ ਅਤੇ ਸੁਚਾਰੂ ਬਣਾਉਂਦਿਆਂ ਬਰਨਾਲਾ ਤੋਂ ਨੌਜਵਾਨ ਵਿਧਾਇਕ ਗੁਰਮੀਤ ਸਿੰਘ ਮੀਤ ਹੇਅਰ ਨੂੰ ਪਾਰਟੀ ਦੇ ਯੂਥ ਵਿੰਗ ਦਾ ਸੂਬਾ ਪ੍ਰਧਾਨ ਨਿਯੁਕਤ ਕੀਤਾ ਹੈ। ਮੀਤ ਹੇਅਰ ਨਾਲ ਤਿੰਨ ਸੂਬਾ (ਉਪ) ਵਾਇਸ ਪ੍ਰਧਾਨ ਵੀ ਲਗਾਏ ਗਏ ਹਨ।
ਪਾਰਟੀ ਹੈਡਕੁਆਰਟਰ ਤੋਂ ਸੂਚੀ ਜਾਰੀ ਕਰਦਿਆਂ ਪਾਰਟੀ ਦੇ ਸੂਬਾ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਅਤੇ ਪੰਜਾਬ ਮਾਮਲਿਆਂ ਦੇ ਇੰਚਾਰਜ ਜਰਨੈਲ ਸਿੰਘ (ਐਮ.ਐਲ.ਏ) ਨੇ ਐਤਵਾਰ ਨੂੰ ਇਨਾਂ ਨਵੀਆਂ ਨਿਯੁਕਤੀਆਂ ਦਾ ਰਸਮੀ ਐਲਾਨ ਕੀਤਾ ਹੈ। ਜਿਸ ਮੁਤਾਬਿਕ ਮੀਤ ਹੇਅਰ ਨੂੰ ਯੂਥ ਵਿੰਗ ਪੰਜਾਬ ਦਾ ਪ੍ਰਧਾਨ, ਸ਼ੈਰੀ ਕਲਸੀ, ਜਗਦੀਪ ਸਿੰਘ ਸੰਧੂ ਅਤੇ ਹਰਮੰਦਰ ਸਿੰਘ ਸੰਧੂ ਨੂੰ ਸੂਬਾ ਵਾਇਸ ਪ੍ਰਧਾਨ ਨਿਯੁਕਤ ਕੀਤਾ ਗਿਆ। ਨੌਜਵਾਨ ਆਗੂ ਸ਼ੈਰੀ ਕਲਸੀ ਬਟਾਲਾ ਨਾਲ ਸਬੰਧਿਤ ਪਾਰਟੀ ਲਈ ਗੁਰਦਾਸਪੁਰ ਦੇ ਜ਼ਿਲਾ ਇੰਚਾਰਜ ਵਜੋਂ ਜ਼ਿੰਮੇਵਾਰੀ ਨਿਭਾ ਚੁੱਕੇ ਹਨ। ਦੁਆਬੇ ਦੀ ਸਰਜਮੀ ਨਾਲ ਸਬੰਧਿਤ ਹਰਮਿੰਦਰ ਸਿੰਘ ਸੰਧੂ ਚੱਬੇਵਾਲ ਦੇ ਨੌਜਵਾਨ ਸਰਪੰਚ ਅਤੇ ਪਾਰਟੀ ਦੇ ਸਰਗਰਮ ਨੌਜਵਾਨ ਆਗੂ ਹਨ ਹਰਮਿੰਦਰ ਸਿੰਘ ਦੇ ਪਿਤਾ ਵੀ ਚੱਬੇਵਾਲ ਦੇ ਸਰਪੰਚ ਰਹਿ ਚੁੱਕੇ ਹਨ। ਸ੍ਰੀ ਮੁਕਤਸਰ ਸਾਹਿਬ ਨਾਲ ਸਬੰਧਿਤ ਜਗਦੀਪ ਸਿੰਘ ਸੰਧੂ ਦੇ ਨਾਮਵਾਰ ਨੌਜਵਾਨ ਆਗੂ ਹਨ। ਜਗਦੀਪ ਸਿੰਘ ਸੰਧੂ ਨੇ 2017 ਪਾਰਟੀ ਵੱਲੋਂ ਗਿੱਦੜਬਾਹਾ ਹਲਕੇ ਤੋਂ ਵਿਧਾਨ ਸਭਾ ਚੋਣ ਵੀ ਲੜੀ ਸੀ ਅਤੇ 25300 ਵੋਟਾਂ ਹਾਸਲ ਕੀਤੀਆਂ ਸਨ।
ਭਗਵੰਤ ਮਾਨ ਅਤੇ ਜਰਨੈਲ ਸਿੰਘ ਨੇ ਕਿਹਾ ਕਿ ਮੀਤ ਹੇਅਰ ਅਤੇ ਤਿੰਨੋ ਵਾਇਸ ਪ੍ਰਧਾਨਾਂ ਦੀ ਅਗਵਾਈ ਹੇਠ ਪਾਰਟੀ ਦਾ ਨੌਜਵਾਨ ਵਿੰਗ ਨੌਜਵਾਨਾਂ, ਕਿਸਾਨਾਂ ਸਮੇਤ ਸਾਰੇ ਵਰਗਾਂ ਲਈ ਹਰ ਮੁਹਾਜ਼ ਤੇ ਡਟ ਕੇ ਲੜਾਈ ਲੜੇਗਾ ਅਤੇ ਪਾਰਟੀ ਦੀ ਰੀੜ ਦੀ ਹੱਡੀ ਵਜੋਂ ਪਾਰਟੀ ਨੂੰ ਨਵੀਆਂ ਬੁਲੰਦੀਆਂ ‘ਤੇ ਪੁੰਹਚਾਵੇਗਾ।  

Have something to say? Post your comment

google.com, pub-6021921192250288, DIRECT, f08c47fec0942fa0

Punjab

ਸੁਖਬੀਰ ਸਿੰਘ ਬਾਦਲ ਵੱਲੋਂ ਐਸ.ਓ.ਆਈ ਦੇ ਜਥੇਬੰਦਕ ਢਾਂਚੇ ਦਾ ਐਲਾਨ

ਨਿਵੇਕਲੀ ਪਹਿਲਕਦਮੀ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 19 ਅਪ੍ਰੈਲ ਨੂੰ ਫੇਸਬੁੱਕ ਉੱਤੇ ਹੋਣਗੇ ਲਾਈਵ

ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀ

ਸੁਖਬੀਰ ਸਿੰਘ ਬਾਦਲ ਨੇ ਭਰੋਸੇਯੋਗਤਾ ਖਤਮ ਕਰ ਲਈ- ਹਰਚੰਦ ਸਿੰਘ ਬਰਸਟ

ਸੁਖਬੀਰ ਸਿੰਘ ਬਾਦਲ ਵੱਲੋਂ ਅਕਾਲੀ ਸਰਕਾਰ ਬਣਨ ’ਤੇ ਘੜਾਮ ਵਿਖੇ ਪ੍ਰਭੂ ਸ੍ਰੀ ਰਾਮ ਤੇ ਮਾਤਾ ਕੌਸ਼ਲਿਆ ਦੀ ਇਤਿਹਾਸਕ ਯਾਦਗਾਰ ਬਣਾਉਣ ਦਾ ਐਲਾਨ

15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਮੂਲਮੰਤਰ ਤੇ ਗੁਰਮੰਤਰ ਦਾ ਜਾਪ ਕਰਕੇ ਪੰਥ ਦੀ ਚੜ੍ਹਦੀ ਕਲਾ ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤੀ ਅਰਦਾਸ

ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਉੱਤੇ ਪ੍ਰਾਈਮ ਸਿਨੇਮਾ ਦੇ ਮਾਲਕ ਅਤੇ ਪ੍ਰਬੰਧਕਾਂ ਖਿਲਾਫ ਮਾਮਲਾ ਦਰਜ: ਮੁੱਖ ਚੋਣ ਅਧਿਕਾਰੀ

ਭਗਤਾਂਵਾਲਾ ਕੂੜ ਡੰਪ ਹਰ ਹਾਲ ’ਚ ਸ਼ਹਿਰ ਤੋਂ ਬਾਹਰ ਕੱਢਿਆ ਜਾਵੇਗਾ : ਤਰਨਜੀਤ ਸਿੰਘ ਸੰਧੂ

ਮੁੱਖ ਮੰਤਰੀ ਨੇ ਕਣਕ ਦੇ ਇੱਕ-ਇੱਕ ਦਾਣੇ ਦੀ ਨਿਰਵਿਘਨ ਖਰੀਦ ਪ੍ਰਤੀ ਦ੍ਰਿੜ ਵਚਨਬੱਧਤਾ ਦੁਹਰਾਈ