Monday, October 19, 2026
ਤਾਜਾ ਖਬਰਾਂ
• ਨੇਹਾ ਸ਼ੋਰੀ ਤੋਂ ਪਰਵਿੰਦਰ ਝੋਟਾ ਤੱਕ: ਕਤਲਾਂ ਨੇ ਪੰਜਾਬ ਦੇ ਕਥਿਤ ਡਰੱਗ-ਪੁਲਿਸ ਗਠਜੋੜ 'ਤੇ ਸਵਾਲ ਉਠਾਏ • ਝੋਟਾ ਕਤਲ: ਅਪਰਾਧ ਸਥਾਨ ਨੂੰ ਢਾਹੁਣ ਨਾਲ ਪਰਦਾ ਪਾਉਣ ਦੇ ਦੋਸ਼ ਲੱਗੇ, ਮਾਨ ਸਰਕਾਰ ਅਤੇ ਪੁਲਿਸ ਜਾਂਚ ਦੇ ਘੇਰੇ ਵਿੱਚ  • ਝੋਟਾ ਕਤਲ ਮਾਮਲੇ 'ਤੇ 15 ਅਕਤੂਬਰ ਨੂੰ ਪੰਜਾਬ ਬੰਦ ਨੂੰ ਕਿਸਾਨ ਯੂਨੀਅਨਾਂ, ਸ਼੍ਰੋਮਣੀ ਕਮੇਟੀ, ਅਕਾਲੀ ਦਲ, ਕਾਂਗਰਸ ਅਤੇ ਭਾਜਪਾ ਦਾ ਸਮਰਥਨ ਪ੍ਰਾਪਤ  • ਸੰਤ ਸੀਚੇਵਾਲ ਨੇ ਪਰਵਿੰਦਰ ਸਿੰਘ ਝੋਟਾ ਦੀ ਹੱਤਿਆ ਨੂੰ ਮੰਦਭਾਗਾ ਦੱਸਿਆ, ਪੰਜਾਬ ਵਿੱਚ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਰਸਤਿਆਂ 'ਤੇ ਸਵਾਲ ਉਠਾਏ • ਪੰਜਾਬ ਕ੍ਰਿਕਟ ਐਸੋਸੀਏਸ਼ਨ ਵੱਲੋਂ ਅੰਮ੍ਰਿਤਸਰ ਅਤੇ ਬਠਿੰਡਾ ਵਿੱਚ 78 ਕਰੋੜ ਰੁਪਏ ਦੀ ਜ਼ਮੀਨ ਖਰੀਦੇ ਜਾਣ 'ਤੇ ਈਡੀ ਨੇ ਐਫਆਈਆਰ ਦਰਜ ਕਰਨ ਦੀ ਮੰਗ ਕੀਤੀ • ਗੈਂਗਸਟਰਾਂ ਨਾਲ ਸਬੰਧ ਰੱਖਣ ਵਾਲੇ ਅੰਮ੍ਰਿਤਸਰ ਦੇ ਦੋ ਨੌਜਵਾਨ ਜ਼ਖਮੀ, ਪੰਚਕੂਲਾ ਪੁਲਿਸ ਨਾਲ ਮੁਕਾਬਲੇ ਤੋਂ ਬਾਅਦ ਗ੍ਰਿਫ਼ਤਾਰ

Punjab

ਮੁੱਖ ਮੰਤਰੀ ਦੇ ਹੁਕਮਾਂ ਦੀ ਸਖਤੀ ਨਾਲ ਪਾਲਣਾ ਕਰਦਿਆਂ ਪੰਜਾਬ ਪੁਲਿਸ ਵੱਲੋਂ 6 ਵਰਿਆਂ ਦੀ ਦਲਿਤ ਬੱਚੀ ਦੇ ਜਬਰ-ਜਿਨਾਹ ਤੇ ਕਤਲ ਮਾਮਲੇ ’ਚ 10 ਦਿਨਾਂ ਤੋਂ ਵੀ ਘੱਟ ਸਮੇਂ ’ਚ ਚਲਾਨ ਪੇਸ਼

ਪੰਜਾਬ ਨਿਊਜ਼ ਐਕਸਪ੍ਰੈਸ | October 30, 2020 08:52 PM

ਚੰਡੀਗੜ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਹੁਕਮਾਂ ’ਤੇ ਤੇਜ਼ੀ ਨਾਲ ਅਮਲ ਕਰਦੇ ਹੋਏ ਪੰਜਾਬ ਪੁਲਿਸ ਨੇ 10 ਦਿਨਾਂ ਤੋਂ ਵੀ ਘੱਟ ਸਮੇਂ ਵਿੱਚ ਪੜਤਾਲ ਪੂਰੀ ਕਰਦੇ ਹੋਏ ਹੋਸ਼ਿਆਰਪੁਰ ਵਿਖੇ 6 ਵਰਿਆਂ ਦੀ ਦਲਿਤ ਬੱਚੀ ਦੇ ਜਬਰ-ਜਿਨਾਹ ਤੇ ਕਤਲ ਮਾਮਲੇ ਵਿੱਚ ਸ਼ੁੱਕਰਵਾਰ ਨੂੰ ਚਲਾਨ ਪੇਸ਼ ਕਰ ਦਿੱਤਾ।

ਇਸ ਮਾਮਲੇ ਦੀ ਕਾਰਵਾਈ ਤੇਜੀ ਨਾਲ ਚਲਾਉਣ ਲਈ ਇਕ ਵਿਸ਼ੇਸ਼ ਵਕੀਲ ਦੀ ਨਿਯੁਕਤੀ ਵੀ ਕੀਤੀ ਗਈ ਹੈ। ਸੂਬਾ ਸਰਕਾਰ ਨੇ ਇਸ ਮਾਮਲੇ ’ਚ ਮੁਕੱਦਮੇ ਨੂੰ ਫਾਸਟ ਟਰੈਕ ਕੀਤੇ ਜਾਣ ਦੀ ਮੰਗ ਕੀਤੀ ਹੈ ਤਾਂ ਜੋ ਮੁਲਜ਼ਮਾਂ ਦੇ ਜ਼ਬਰ ਦਾ ਸ਼ਿਕਾਰ ਹੋਈ ਛੇ ਵਰਿਆਂ ਦੀ ਬੱਚੀ ਨੂੰ ਤੇਜ਼ੀ ਨਾਲ ਨਿਆਂ ਮਿਲ ਸਕੇ।
ਇਸ ਮਾਮਲੇ, ਜਿਸ ਨੂੰ ਕਿ ਭਾਰਤੀ ਜਨਤਾ ਪਾਰਟੀ (ਭਾਜਪਾ) ਨੇ ਹਾਥਰਸ ਮਾਮਲੇ ਨਾਲ ਤੁਲਨਾ ਕਰਕੇ ਸਿਆਸੀ ਰੰਗਤ ਕੀਤੀ ਸੀ ਜਿਸ ਦੀ ਜਾਂਚ ਹੁਣ ਸੀ.ਬੀ.ਆਈ. ਕਰ ਰਹੀ ਹੈ, ਵਿੱਚ ਟਾਂਡਾ ਪਿੰਡ ਵਿਖੇ ਨਾਬਾਲਿਗ ਬੱਚੀ ਨਾਲ ਜ਼ਬਰ-ਜਿਨਾਹ ਕਰਕੇ ਉਸ ਦਾ ਕਤਲ ਕਰਨ ਅਤੇ ਉਸ ਪਿੱਛੋਂ ਉਸ ਨੂੰ ਸਾੜ ਦੇਣ ਵਾਲੇ ਦੋਵੇਂ ਮੁਲਜ਼ਮਾਂ ਨੂੰ 21 ਅਕਤੂਬਰ ਦੀ ਰਾਤ ਨੂੰ ਗਿ੍ਰਫਤਾਰ ਕਰ ਲਿਆ ਗਿਆ ਸੀ। ਭਾਜਪਾ ਨੇ ਇਸ ਨੂੰ ਆਪਣੇ ਸਿਆਸੀ ਲਾਹੇ ਲਈ ਵਰਤਣ ਦੀ ਕੋਸ਼ਿਸ਼ ਵਜੋਂ ਇਸ ਮਾਮਲੇ ਦੀ ਤੁਲਨਾ ਹਾਥਰਸ ਮਾਮਲੇ ਨਾਲ ਕੀਤੀ ਸੀ ਜਿੱਥੇ ਕਿ ਪੀੜਿਤਾ ਦੇ ਪਰਿਵਾਰ ਨੂੰ ਅਜੇ ਵੀ ਇਨਸਾਫ ਨਹੀਂ ਮਿਲਿਆ ਅਤੇ ਉਨਾਂ ਨੂੰ ਪੁਲਿਸ ਤੇ ਸਥਾਨਕ ਪ੍ਰਸ਼ਾਸਨ ਦੁਆਰਾ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ ਜਿਸ ਕਰਕੇ ਉਨਾਂ ਨੇ ਉੱਤਰ ਪ੍ਰਦੇਸ਼ ਤੋਂ ਬਾਹਰ ਇਹ ਮਾਮਲਾ ਤਬਦੀਲ ਕੀਤੇ ਜਾਣ ਦੀ ਮੰਗ ਕੀਤੀ ਹੈ।
ਹੁਸ਼ਿਆਰਪੁਰ ਮਾਮਲੇ ਦਾ ਗੰਭੀਰ ਨੋਟਿਸ ਲੈਂਦੇ ਹੋਏ ਕੈਪਟਨ ਅਮਰਿੰਦਰ ਸਿੰਘ, ਜਿਨਾਂ ਕੋਲ ਗ੍ਰਹਿ ਵਿਭਾਗ ਵੀ ਹੈ, ਨੇ ਪੰਜਾਬ ਪੁਲਿਸ ਨੂੰ 10 ਦਿਨਾਂ ਦੇ ਅੰਦਰ ਆਪਣੀ ਚਾਰਜਸ਼ੀਟ (ਦੋਸ਼ ਪੱਤਰ) ਦਾਖਲ ਕਰਨ ਦੇ ਹੁਕਮ ਦਿੱਤੇ ਸਨ। ਮੁੱਖ ਮੰਤਰੀ ਦੁਆਰਾ ਦਿੱਤੇ ਗਏ ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ ਪੁਲਿਸ ਨੇ ਇਸ ਮਾਮਲੇ ਦੇ ਸਿਰਫ ਅੱਠ ਦਿਨਾਂ ਵਿਚ ਜਾਂਚ ਪੂਰੀ ਕਰਕੇ ਰਿਕਾਰਡ 9 ਦਿਨਾਂ ਵਿਚ ਆਪਣੀ ਅੰਤਿਮ ਰਿਪੋਰਟ ਅੱਜ ਨੀਲਮ ਅਰੋੜਾ ਦੀ ਵਿਸ਼ੇਸ਼ ਅਦਾਲਤ ਵਿਚ ਪੇਸ਼ ਕਰ ਦਿੱਤੀ।
ਇਸ ਮਾਮਲੇ ਵਿਚ ਕੀਤੀ ਗਈ ਜਾਂਚ ਪੜਤਾਲ, ਜੋ ਕਿ ਡੀ.ਐਸ.ਪੀ. (ਔਰਤਾਂ ਖਿਲਾਫ ਅਪਰਾਧ) ਹੁਸ਼ਿਆਰਪੁਰ ਮਾਧਵੀ ਸ਼ਰਮਾ ਵੱਲੋਂ ਐਸ.ਐਸ.ਪੀ. ਨਵਜੋਤ ਮਾਹਲ ਦੀ ਨਿਗਰਾਨੀ ਹੇਠ ਕੀਤੀ ਗਈ ਸੀ, ਬਾਰੇ ਜਾਣਕਾਰੀ ਦਿੰਦੇ ਹੋਏ ਡੀ.ਜੀ.ਪੀ. ਦਿਨਕਰ ਗੁਪਤਾ ਨੇ ਦੱਸਿਆ ਕਿ ਜਾਂਚ ਪੜਤਾਲ ਦੌਰਾਨ ਬੇਹੱਦ ਚੌਕਸੀ ਵਰਤੀ ਗਈ ਸੀ ਅਤੇ ਜਾਂਚ ਬੜੇ ਹੀ ਪੇਸ਼ੇਵਾਰਾਨਾ ਢੰਗ ਨਾਲ ਤੇਜ਼ੀ ਨਾਲ ਕੀਤੀ ਗਈ ਸੀ। ਵਾਰਦਾਤ ਵਾਲੀ ਥਾਂ ਤੋਂ ਸਬੂਤ ਇਕੱਠੇ ਕਰਨ ਲਈ ਫੌਰੈਂਸਿਕ ਟੀਮਾਂ ਨੂੰ ਸੱਦਿਆ ਗਿਆ ਸੀ ਜਦੋਂ ਕਿ ਅਤਿਆਧੁਨਿਕ ਲੈਬੋਰੇਟਰੀਆਂ ਵਿਚ ਫੌਰੈਂਸਿਕ ਪ੍ਰੀਖਣ ਲਈ ਤਕਨੀਕੀ ਸਬੂਤ ਅਤੇ ਡੀ.ਐਨ.ਏ. ਨਮੁਨੇ ਲਏ ਗਏ ਸਨ। ਉਨਾਂ ਅੱਗੇ ਦੱਸਿਆ ਕਿ ਮਿ੍ਰਤੱਕ ਬੱਚੀ ਦਾ ਪੋਸਟਮਾਰਟਮ ਮੈਡੀਕਲ ਅਫਸਰਾਂ ਦੇ ਇੱਕ ਬੋਰਡ ਦੁਆਰਾ ਕੀਤਾ ਗਿਆ ਹੈ।

Have something to say? Post your comment

google.com, pub-6021921192250288, DIRECT, f08c47fec0942fa0

Punjab

ਅਲੀਸ਼ੇਰ ਸੜਕ ਹਾਦਸਾ: 8 ਵਿਅਕਤੀਆਂ ਦੀ ਮੌਤ; 12 ਜ਼ਖ਼ਮੀ

ਪੰਜਾਬ ਦੇ ‘ਚਿੱਟੇ ਛੋਲੇ’ ਅਤੇ ‘ਰਾਜਮਾਂਹ’ ਪਹੁੰਚੇ ਗਲੋਬਲ ਮਾਰਕੀਟ ਵਿੱਚ; CM ਮਾਨ ਨੇ SIAL ਪੈਰਿਸ 2026’ ਵਿਖੇ ਸੋਹਣਾ ਦੇ ਨਵੇਂ ਉਤਪਾਦ ਕੀਤੇ ਲਾਂਚ

ਅਮਿਤ ਸ਼ਾਹ 20 ਅਕਤੂਬਰ ਨੂੰ ਪੰਜਾਬ ਆਉਣਗੇ

ਦਵਾਈਆਂ ਦੀ ਆੜ ਵਿੱਚ ਨਸ਼ਾ ਵੇਚਣ ਵਾਲਿਆਂ ਨੂੰ ਕਿਸੇ ਵੀ ਹਾਲਤ ਵਿੱਚ ਬਖ਼ਸ਼ਿਆ ਨਹੀਂ ਜਾਵੇਗਾ: ਅਮਨ ਅਰੋੜਾ

ਪੰਜਾਬ ਪੁਲਿਸ ਦੇ ਗ੍ਰਿਫ਼ਤਾਰ ਮੁਲਾਜ਼ਮ ਕੋਲੋਂ 10 ਕਿਲੋ ਹੋਰ ਹੈਰੋਇਨ ਬਰਾਮਦ

ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਲਈ 11 ਕਰੋੜ ਰੁਪਏ ਦਾ ਸਿੰਚਾਈ ਤੋਹਫ਼ਾ: ਨਿਊ ਚੌਂਤਰਾ ਮਾਈਨਰ ਦੀ ਰੀਲਾਈਨਿੰਗ ਦਾ ਕੰਮ ਜਲਦ ਹੋਵੇਗਾ ਸ਼ੁਰੂ: ਡਾ. ਬਲਜੀਤ ਕੌਰ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 271ਵਾਂ ਦਿਨ: ਪੰਜਾਬ ਪੁਲਿਸ ਵੱਲੋਂ 539 ਥਾਵਾਂ ’ਤੇ ਛਾਪੇਮਾਰੀ; 215 ਵਿਅਕਤੀ ਗ੍ਰਿਫ਼ਤਾਰ

ਗਊਸ਼ਾਲਾਵਾਂ ਦੇ ਪ੍ਰਬੰਧਕਾਂ ਦੇ ਵਫਦ ਨੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਕੀਤੀ ਮੀਟਿੰਗ

ਨਸ਼ਾ ਤਸਕਰਾਂ, ਉਨ੍ਹਾਂ ਦੇ ਸਰਪ੍ਰਸਤਾਂ ਅਤੇ ਡਿਊਟੀ ਵਿੱਚ ਕੁਤਾਹੀ ਕਰਨ ਵਾਲੇ ਅਧਿਕਾਰੀਆਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ: ਅਮਨ ਅਰੋੜਾ

ਐਡਵੋਕੇਟ ਨਿਸਾਰ ਚੌਧਰੀ ਆਮ ਆਦਮੀ ਪਾਰਟੀ ਪੰਜਾਬ ਦੇ ਲੀਗਲ ਵਿੰਗ ਦੇ ਸੂਬਾ ਸੰਯੁਕਤ ਸਕੱਤਰ ਨਿਯੁਕਤ