Wednesday, November 05, 2025

Punjab

ਪੰਜਾਬ ਦੇ ਮੁੱਖ ਮੰਤਰੀ ਵੱਲੋਂ ਬੱਸ ਆਪਰੇਟਰਾਂ ਲਈ 100 ਫੀਸਦੀ ਕਰ ਮੁਆਫੀ 31 ਦਸੰਬਰ ਤੱਕ ਵਧਾਈ ਗਈ, ਬਕਾਏ ਦੀ ਅਦਾਇਗੀ 31 ਮਾਰਚ ਤੱਕ ਅੱਗੇ ਪਾਈ

ਪੰਜਾਬ ਨਿਊਜ਼ ਐਕਸਪ੍ਰੈਸ | October 30, 2020 09:09 PM

ਚੰਡੀਗੜ:  ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਦੇ ਬੱਸ ਆਪਰੇਟਰਾਂ ਨੂੰ ਸ਼ੁੱਕਰਵਾਰ ਨੂੰ ਇੱਕ ਵੱਡੀ ਰਾਹਤ ਦਿੰਦੇ ਹੋਏ ਸਾਰੀਆਂ ਸਟੇਜ ਕੈਰਿਜ, ਮਿਨੀ ਅਤੇ ਸਕੂਲ ਬੱਸਾਂ ਲਈ ਮੋਟਰ ਵਹੀਕਲ ਕਰ ’ਤੇ 100 ਫੀਸਦੀ ਕਰ (ਟੈਕਸ) ਮੁਆਫੀ 31 ਦਸੰਬਰ ਤੱਕ ਵਧਾ ਦਿੱਤੀ ਹੈ। ਇਸ ਦੇ ਨਾਲ ਹੀ ਕਰਾਂ ਦੇ ਬਕਾਏ, ਵਿਆਜ ਅਤੇ ਜੁਰਮਾਨੇ ਤੋਂ ਬਿਨਾਂ, ਦੀ ਅਦਾਇਗੀ 31 ਮਾਰਚ, 2021 ਤੱਕ ਅੱਗੇ ਪਾ ਦਿੱਤੀ ਹੈ।

ਇਕ ਸਰਕਾਰੀ ਬੁਲਾਰੇ ਨੇ ਇਹ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਸ ਕਦਮ ਨਾਲ ਟਰਾਂਸਪੋਰਟ ਖੇਤਰ ਨੂੰ 100 ਕਰੋੜ ਰੁਪਏ ਦਾ ਕੁੱਲ ਵਿੱਤੀ ਲਾਭ ਹੋਵੇਗਾ। ਮੁੱਖ ਮੰਤਰੀ ਨੇ ਟਰਾਂਸਪੋਰਟ ਮੰਤਰੀ ਰਜ਼ੀਆ ਸੁਲਤਾਨਾ ਨੂੰ ਇਹ ਵੀ ਨਿਰਦੇਸ਼ ਦਿੱਤੇ ਹਨ ਕਿ ਮਿਨੀ ਪ੍ਰਾਈਵੇਟ ਬੱਸ ਮਾਲਕਾਂ ਨੂੰ ਦਰਪੇਸ਼ ਮੁੱਦੇ ਅਗਲੇ ਹਫਤੇ ਤੱਕ ਨਿਪਟਾ ਦਿੱਤੇ ਜਾਣ।
ਮੁੱਖ ਮੰਤਰੀ ਵੱਲੋਂ ਇਨਾਂ ਫੈਸਲਿਆਂ ਅਤੇ ਦਿਸ਼ਾ ਨਿਰਦੇਸ਼ਾਂ ਦਾ ਐਲਾਨ ਸੂਬੇ ਦੀਆਂ ਵੱਖੋ-ਵੱਖ ਪ੍ਰਾਈਵੇਟ ਟਰਾਂਸਪੋਰਟ ਐਸੋਸਿਏਸ਼ਨਾਂ ਨਾਲ ਇਕ ਵਰਚੁਅਲ ਕਾਨਫਰੈਂਸ ਦੌਰਾਨ ਕੀਤਾ ਗਿਆ। ਇਸ ਮੌਕੇ ਟਰਾਂਸਪੋਰਟ ਮੰਤਰੀ ਰਜ਼ੀਆ ਸੁਲਤਾਨਾ ਤੋਂ ਇਲਾਵਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਅਤੇ ਟਰਾਂਸਪੋਰਟ ਵਿਭਾਗ ਦੇ ਸਕੱਤਰ ਕੇ. ਸਿਵਾ ਪ੍ਰਸਾਦ ਵੀ ਹਾਜ਼ਿਰ ਸਨ।
ਹਾਲਾਂਕਿ ਟਰਾਂਸਪੋਰਟ ਵਿਭਾਗ ਵੱਲੋਂ ਪਹਿਲਾਂ 31 ਦਸੰਬਰ ਤੱਕ 50 ਫੀਸਦੀ ਤੱਕ ਹੀ ਕਰ ਮੁਆਫੀ ਦਾ ਸੁਝਾਅ ਦਿੱਤਾ ਗਿਆ ਸੀ ਪਰ ਮੁੱਖ ਮੰਤਰੀ ਟਰਾਂਸਪੋਰਟਰਾਂ ਦੇ ਖਦਸ਼ਿਆਂ ਮੁੱਖ ਰੱਖਦੇ ਹੋਏ ਵਿਭਾਗ ਦੇ ਸੁਝਾਅ ਤੋਂ ਅੱਗੇ ਵੱਧਦੇ ਹੋਏ 100 ਫੀਸਦੀ ਰਾਹਤ ਦਾ ਐਲਾਨ ਕਰ ਦਿੱਤਾ। ਧਿਆਨ ਦੇਣ ਯੋਗ ਹੈ ਕਿ ਪਹਿਲਾਂ ਸੂਬਾ ਸਰਕਾਰ ਦੁਆਰਾ ਟਰਾਂਸਪੋਟਰਾਂ ਨੂੰ ਦੋ ਮਹੀਨਿਆਂ ਲਈ 30 ਸਤੰਬਰ ਤੱਕ 100 ਫੀਸਦੀ ਰਾਹਤ ਦਿੱਤੀ ਗਈ ਸੀ।
ਮੁੱਖ ਮੰਤਰੀ ਨੇ ਟਰਾਂਸਪੋਟਰਾਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨੋਟਿਸ ਲਿਆ ਜਿਨਾਂ ਨੇ ਆਪਣਾ ਪੱਖ ਸਾਹਮਣੇ ਰੱਖਦੇ ਹੋਏ ਇਸ ਗੱਲ ਵੱਲ ਧਿਆਨ ਦਿਵਾਇਆ ਕਿ ਜਦੋਂ ਕਿ 10 ਫੀਸਦੀ ਤੋਂ ਵੀ ਘੱਟ ਲੋਕ ਬੱਸ ਸੇਵਾਵਾਂ ਦਾ ਇਸਤੇਮਾਲ ਕਰਦੇ ਹਨ ਤਾਂ ਇਸ ਸੂਰਤ ਵਿੱਚ ਉਨਾਂ ਵਾਸਤੇ ਆਪਣੇ ਵਾਹਨ ਚਲਾਉਣ ਲਈ ਡੀਜ਼ਲ ਦੀ ਲਾਗਤ ਪੂਰੀ ਕਰਨੀ ਵੀ ਔਖੀ ਹੋ ਰਹੀ ਹੈ। ਟਰਾਂਸਪੋਰਟ ਐਸੋਸਿਏਸ਼ਨਾਂ ਦੇ ਪ੍ਰਤੀਨਿਧਿਆਂ ਨੇ ਮੁੱਖ ਮੰਤਰੀ ਨੂੰ ਜਾਣੂੰ ਕਰਵਾਉਂਦੇ ਹੋਏ ਕਿਹਾ ਕਿ ਹਾਲਾਂਕਿ ਸੂਬੇ ਦੇ ਟਰਾਂਸਪੋਰਟ ਅਤੇ ਪੀ.ਆਰ.ਟੀ.ਸੀ ਦੀ ਮੁੱਖ ਰੂਟ ਹੋਣ ਕਾਰਨ ਕਾਫੀ ਮੰਗ ਹੈ, ਪਰ ਪ੍ਰਾਈਵੇਟ ਬੱਸ ਆਪਰੇਟਰਾਂ ਨੂੰ ਕੋਵਿਡ ਮਹਾਂਮਾਰੀ ਕਾਰਨ ਔਕੜਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਕੈਪਟਨ ਅਮਰਿੰਦਰ ਸਿੰਘ ਨੇ ਟਰਾਂਸਪੋਟਰਾਂ ਦੀ ਇਸ ਗੱਲ ਨਾਲ ਸਹਮਤਿ ਪ੍ਰਗਟ ਕੀਤੀ ਕਿ ਉਨਾਂ ਦੀ ਸਨਅਤ, ਜਿਸਦਾ ਸੰਚਾਲਨ ਪੂਰਨ ਤੌਰ ’ਤੇ ਪੰਜਾਬੀ ਹੀ ਕਰਦੇ ਹਨ, ਨੂੰ ਮੌਜੂਦਾ ਹਾਲਾਤ ਨੂੰ ਵੇਖਦੇ ਹੋਏ ਸੂਬਾ ਸਰਕਾਰ ਦੀ ਹੋਰ ਮਦਦ ਦੀ ਲੋੜ ਹੈ ਅਤੇ ਇਸੇ ਕਰਕੇ ਉਨਾਂ ਇਸ ਵਰੇ ਦੇ ਅੰਤ ਤੱਕ ਕੁੱਲ ਕਰ ’ਚ ਛੋਟ ਦਿੱਤੇ ਜਾਣ ਦੀ ਮੰਗ ਮੰਨ ਲਈ।

Have something to say? Post your comment

google.com, pub-6021921192250288, DIRECT, f08c47fec0942fa0

Punjab

ਸਤਨਾਮ ਸਿੰਘ ਚਹਲ ਵੱਲੋਂ ਪੰਜਾਬ ਯੂਨੀਵਰਸਿਟੀ ਸੈਨੇਟ  ਮਾਮਲੇ 'ਤੇ ਪੰਜਾਬ ਵਿਧਾਨ ਸਭਾ ਦੀ ਖਾਸ ਬੈਠਕ ਬੁਲਾਉਣ ਦੀ ਮੰਗ

ਹਾਈ ਕੋਰਟ ਨੇ ਪੰਜਾਬ ਦੇ ਡੀਜੀਪੀ ਅਤੇ ਤਿੰਨ ਆਈਏਐਸ ਅਧਿਕਾਰੀਆਂ 'ਤੇ 2 ਲੱਖ ਰੁਪਏ ਦਾ ਜੁਰਮਾਨਾ ਲਗਾਇਆ ਹੈ, ਜਿਸ ਦੀ ਕਟੌਤੀ ਉਨ੍ਹਾਂ ਦੀ ਤਨਖਾਹ ਤੋਂ ਕੀਤੀ ਜਾਵੇਗੀ।

ਨੌਵੇਂ ਪਾਤਸ਼ਾਹ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮ

ਸਾਡੀਆਂ ਧੀਆਂ ਸੂਬੇ ਦੀਆਂ 'ਬ੍ਰਾਂਡ ਅੰਬੈਸਡਰ' ਹਨ": ਵਿਸ਼ਵ ਕੱਪ ਜਿੱਤ 'ਤੇ ਬੋਲੇ ਮੁੱਖ ਮੰਤਰੀ ਭਗਵੰਤ ਮਾਨ

ਚੋਣ ਜ਼ਾਬਤਾ ਲਾਗੂ ਹੋਣ ਮਗਰੋਂ 57 ਕਰੋੜ ਰੁਪਏ ਤੋਂ ਵੱਧ ਦੀ ਜ਼ਬਤੀ : ਸਿਬਿਨ ਸੀ

ਐਡਵੋਕੇਟ ਹਰਜਿੰਦਰ ਸਿੰਘ ਧਾਮੀ ਲਗਾਤਾਰ ਪੰਜਵੀਂ ਵਾਰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬਣੇ

ਸੁਖਬੀਰ ਬਾਦਲ ਨੇ ਪੰਜਾਬ ਯੂਨੀਵਰਸਿਟੀ ਦੇ ਕਿਰਦਾਰ ਵਿੱਚ ਤਬਦੀਲੀ ਦਾ ਮੁੱਦਾ ਕੇਂਦਰ ਕੋਲ ਨਾ ਉਠਾਉਣ ਲਈ 'ਆਪ' ਸਰਕਾਰ ਦੀ ਨਿੰਦਾ ਕੀਤੀ

ਪੰਜਾਬ ਦੇ 50 ਹੈੱਡਮਾਸਟਰਾਂ ਦਾ ਚੌਥਾ ਬੈਚ ਆਈ.ਆਈ.ਐਮ. ਅਹਿਮਦਾਬਾਦ ਵਿਖੇ ਸਿਖਲਾਈ ਲਈ ਰਵਾਨਾ

ਵੱਡੀਆਂ ਚੁਣੌਤੀਆਂ ਦੇ ਬਾਵਜੂਦ ਪੰਜਾਬ ਦੀ ਜੀ.ਐਸ.ਟੀ. ਪ੍ਰਾਪਤੀ ਵਿੱਚ 21.51% ਦਾ ਵਾਧਾ: ਹਰਪਾਲ ਸਿੰਘ ਚੀਮਾ

ਗੈਂਗਸਟਰ ਗੁਰਦੇਵ ਜੱਸਲ ਅਤੇ ਗੁਰਲਾਲ ਉਰਫ਼ ਗੁੱਲੂ ਦੇ ਦੋ ਹੋਰ ਕਾਰਕੁਨ ਗੁਰਦਾਸਪੁਰ ਤੋਂ ਗ੍ਰਿਫ਼ਤਾਰ; ਤਿੰਨ ਪਿਸਤੌਲ ਬਰਾਮਦ