Wednesday, May 08, 2024

Punjab

ਮਾਈਨਿੰਗ ਮਾਫ਼ੀਆ ਨੂੰ ਠੱਲ੍ਹ ਪਾਉਣ ਲਈ ਰਾਜਿੰਦਰ ਸਿੰਘ ਬਡਹੇੜੀ ਨੇ ਸੀਨੀਅਰ ਪੁਲਿਸ ਕਪਤਾਨ ਮੋਹਾਲ਼ੀ ਨਾਲ਼ ਕੀਤੀ ਮੁਲਾਕਾਤ

ਪੰਜਾਬ ਨਿਊਜ਼ ਐਕਸਪ੍ਰੈਸ | October 30, 2020 09:18 PM

ਮੋਹਾਲ਼ੀ: ਆਲ ਇੰਡੀਆ ਜੱਟ ਮਹਾਂ ਸਭਾ ਦੇ ਕੌਮੀ ਡੈਲੀਗੇਟ ਅਤੇ ਪੰਜਾਬ ਮੰਡੀ ਬੋਰਡ ਦੇ ਡਾਇਰੈਕਟਰ ਰਾਜਿੰਦਰ ਸਿੰਘ ਬਡਹੇੜੀ ਨੇ ਜ਼ਿਲ੍ਹਾ ਮੋਹਾਲ਼ੀ ਦੇ ਸੀਨੀਅਰ ਪੁਲਿਸ ਕਪਤਾਨ ਸ੍ਰੀ ਸਤਿੰਦਰ ਸਿੰਘ ਪੀ.ਪੀ.ਐੱਸ. ਨਾਲ਼ ਮੁਲਾਕਾਤ ਕਰਕੇ ਮਾਈਨਿੰਗ ਮਾਫ਼ੀਆ ਨੂੰ ਠੱਲ੍ਹ ਪਾਉਣ ਲਈ ਗੱਲ-ਬਾਤ ਕੀਤੀ।

ਬਡਹੇੜੀ ਨੇ ਦੱਸਿਆ ਕਿ ਸੀਨੀਅਰ ਪੁਲਿਸ ਕਪਤਾਨ ਨੇ ਦੱਸਿਆ ਕਿ ਇਸ ਮਾਮਲੇ ਸੰਬੰਧੀ ਜਦੋਂ ਉਹਨਾਂ ਦੇ ਧਿਆਨ ਆਇਆ ਤਾਂ ਪੁਲਿਸ ਨੇ ਚੌਕਸੀ ਕੀਤੀ ਹੈ ਕਈ ਜੇ.ਸੀ.ਬੀ.ਮਸ਼ੀਨਾਂ ਕਬਜ਼ੇ ਵਿੱਚ ਲਈਆਂ ਹਨ ਦੋਸ਼ੀਆਂ ਖ਼ਿਲਾਫ਼ ਕਾਨੂੰਨੀ ਕਾਰਵਾਈ ਕੀਤੀ ਗਈ ਹੈ ਬਡਹੇੜੀ ਨੇ ਦੱਸਿਆ ਕਿ ਉਹ ਖ਼ੁਦ ਮਾਈਨਿੰਗ ਦਾ ਕਾਨੂੰਨੀ ਤੌਰ ‘ਤੇ ਕਾਰੋਬਾਰ ਕੀਤਾ ਹੈ ਕਈ ਠੇਕੇਦਾਰ ਉਹਨਾਂ ਨੂੰ ਦੱਸਦੇ ਹਨ ਕਿ ਇਸ ਗੈਰਕਾਨੂਨੀ ਕਾਰੋਬਾਰ ਵਿੱਚ ਪੰਜਾਬ ਯੂਥ ਕਾਂਗਰਸ ਦਾ ਪ੍ਰਧਾਨ ਬਰਿੰਦਰ ਢਿੱਲੋਂ ਸ਼ਾਮਲ ਹੈ ਕਈ ਬਾਦਲ ਦਲਦਲ ਦੇ ਮੈਂਬਰ ਸ਼ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਦਲਜੀਤ ਸਿੰਘ ਚੀਮਾ ਦੀ ਸਰਪ੍ਰਸਤੀ ਹੇਠ ਇਸ ਕਾਰੋਬਾਰ ਵਿੱਚ ਸ਼ਾਮਲ ਹਨ ਅਤੇ ਕੰਵਲਜੀਤ ਸਿੰਘ ਰੋਜ਼ੀ ਬਰਕੰਦੀ, ਹਰਮੀਤ ਸਿੰਘ ਭੀਟੀਵਾਲ਼ਾ ਸਾਬਕਾ ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ ਸ੍ਰੀ ਮੁਕਤਸਰ ਵੀ ਸੰਬੰਧਤ ਹਨ ਮੋਹਾਲ਼ੀ ਜ਼ਿਲ੍ਹੇ ਦੇ ਬਲਾਕ ਮਾਜਰੀ ਅਤੇ ਖਰੜ ਦੇ ਵਾਸੀ ਜ਼ਿਮੀਂਦਾਰ ਬਹੁਤ ਪ੍ਰੇਸ਼ਾਨ ਹਨ।

ਬਡਹੇੜੀ ਨੇ ਮੀਡੀਆ ਨੂੰ ਦੱਸਿਆ ਕਿ ਉਹਨਾਂ ਨੂੰ ਜਾਣਕਾਰੀ ਇਲਾਕਾ ਵਾਸੀ ਦੇ ਰਹੇ ਹਨ ਕਿ ਕਾਨੂੰਨੀ ਤੌਰ ‘ਤੇ ਮਾਈਨਿੰਗ ਦਾ ਕੰਮ ਕਰਨ ਵਾਲ਼ੇ ਠੇਕੇਦਾਰ ਵੀ ਪ੍ਰੇਸ਼ਾਨ ਹਨ ਬਡਹੇੜੀ ਨੇ ਬੈਠਕ ਤੋਂ ਬਾਅਦ ਦੱਸਿਆ ਕਿ ਸੀਨੀਅਰ ਪੁਲਿਸ ਕਪਤਾਨ ਨੇ ਮਾਈਨਿੰਗ ਮਾਫ਼ੀਆ ਨਾਲ਼ ਪੂਰੀ ਮੁਸ਼ਤੈਦੀ ਨਾਲ਼ ਨਜਿੱਠਣ ਲਈ ਬੈਠਕ ਸਮੇਂ ਹਾਜ਼ਰ ਉਪ ਪੁਲਿਸ ਕਪਤਾਨ ਮਹੇਸ਼ ਇੰਦਰ ਸਿੰਘ ਨੂੰ ਤਾਲਮੇਲ ਰੱਖਣ ਲਈ ਕਿਹਾ ਬੈਠਕ ਕੁੱਲ ਮਿਲਾ ਕੇ ਤਸੱਲੀਬਖਸ਼ ਰਹੀ ਉਮੀਦ ਹੈ ਕਿ ਮਾਈਨਿੰਗ ਮਾਫੀਆ ਨੂੰ ਠੱਲ੍ਹ ਪੈਣ ਦੀ ਉਮੀਦ ਜਾਗੀ ਹੈ।

Have something to say? Post your comment

google.com, pub-6021921192250288, DIRECT, f08c47fec0942fa0

Punjab

ਅੰਮ੍ਰਿਤਸਰ ਦੇ ਬਜ਼ਾਰਾਂ ਵਿੱਚ ਮੰਗਾਂ ਨੂੰ ਲੈ ਕੇ ਪੱਤਰਕਾਰਾਂ ਨੇ ਕੀਤਾ ਸਰਕਾਰ ਖਿਲਾਫ ਰੋਸ ਮਾਰਚ, ਤੱਗੜ ਨੂੰ ਬਿਨਾਂ ਕਿਸੇ ਦੇਰੀ ਦੇ ਰਿਹਾਅ ਕੀਤਾ ਜਾਵੇ

ਸੁਖਬੀਰ ਸਿੰਘ ਬਾਦਲ ਵੱਲੋਂ ਐਸ.ਓ.ਆਈ ਦੇ ਜਥੇਬੰਦਕ ਢਾਂਚੇ ਦਾ ਐਲਾਨ

ਨਿਵੇਕਲੀ ਪਹਿਲਕਦਮੀ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 19 ਅਪ੍ਰੈਲ ਨੂੰ ਫੇਸਬੁੱਕ ਉੱਤੇ ਹੋਣਗੇ ਲਾਈਵ

ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀ

ਸੁਖਬੀਰ ਸਿੰਘ ਬਾਦਲ ਨੇ ਭਰੋਸੇਯੋਗਤਾ ਖਤਮ ਕਰ ਲਈ- ਹਰਚੰਦ ਸਿੰਘ ਬਰਸਟ

ਸੁਖਬੀਰ ਸਿੰਘ ਬਾਦਲ ਵੱਲੋਂ ਅਕਾਲੀ ਸਰਕਾਰ ਬਣਨ ’ਤੇ ਘੜਾਮ ਵਿਖੇ ਪ੍ਰਭੂ ਸ੍ਰੀ ਰਾਮ ਤੇ ਮਾਤਾ ਕੌਸ਼ਲਿਆ ਦੀ ਇਤਿਹਾਸਕ ਯਾਦਗਾਰ ਬਣਾਉਣ ਦਾ ਐਲਾਨ

15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਮੂਲਮੰਤਰ ਤੇ ਗੁਰਮੰਤਰ ਦਾ ਜਾਪ ਕਰਕੇ ਪੰਥ ਦੀ ਚੜ੍ਹਦੀ ਕਲਾ ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤੀ ਅਰਦਾਸ

ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਉੱਤੇ ਪ੍ਰਾਈਮ ਸਿਨੇਮਾ ਦੇ ਮਾਲਕ ਅਤੇ ਪ੍ਰਬੰਧਕਾਂ ਖਿਲਾਫ ਮਾਮਲਾ ਦਰਜ: ਮੁੱਖ ਚੋਣ ਅਧਿਕਾਰੀ

ਭਗਤਾਂਵਾਲਾ ਕੂੜ ਡੰਪ ਹਰ ਹਾਲ ’ਚ ਸ਼ਹਿਰ ਤੋਂ ਬਾਹਰ ਕੱਢਿਆ ਜਾਵੇਗਾ : ਤਰਨਜੀਤ ਸਿੰਘ ਸੰਧੂ