Friday, April 26, 2024

Punjab

ਕੈਪਟਨ ਅਮਰਿੰਦਰ ਸਿੰਘ ਵਲੋਂ ਉੱਘੇ ਪੱਤਰਕਾਰ ਸੁਰਿੰਦਰ ਅਵਸਥੀ ਦੇ ਦੇਹਾਂਤ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

October 30, 2020 09:27 PM

ਚੰਡੀਗੜ੍ਹ:  ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ੁੱਕਰਵਾਰ ਨੂੰ ਉੱਘੇ ਪੱਤਰਕਾਰ ਅਤੇ ਸਾਬਕਾ ਰਾਜ ਸੂਚਨਾ ਕਮਿਸ਼ਨਰ ਸੁਰਿੰਦਰ ਅਵਸਥੀ (70) ਦੇ ਦੇਹਾਂਤ ’ਤੇ ਦੁੱਖ ਪ੍ਰਗਟਾਇਆ, ਜਿਨ੍ਹਾਂ ਦਾ ਅੱਜ ਸਵੇਰੇ ਇੱਕ ਸੰਖੇਪ ਬਿਮਾਰੀ ਤੋਂ ਬਾਅਦ ਪੀਜੀਆਈ ਵਿਖੇ ਦੇਹਾਂਤ ਹੋ ਗਿਆ, ਜਿਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਸੀ। ਉਹ ਆਪਣੇ ਪਿੱਛੇ ਪਤਨੀ ਅਤੇ ਦੋ ਧੀਆਂ ਛੱਡ ਗਏ ਹਨ।
ਆਪਣੇ ਸ਼ੋਕ ਸੰਦੇਸ਼ ਵਿੱਚ, ਮੁੱਖ ਮੰਤਰੀ ਨੇ ਸੁਰਿੰਦਰ ਅਵਸਥੀ, ਜਿਹਨਾਂ ਨੇ ਟਾਈਮਜ਼ ਆਫ਼ ਇੰਡੀਆ ਵਿੱਚ ਵੀ ਕੰਮ ਕੀਤਾ, ਨੂੰ ਇੱਕ ਉੱਘੇ ਪੱਤਰਕਾਰ ਅਤੇ ਚੰਗੇ ਗੁਣਾਂ ਵਾਲਾ ਇੱਕ ਵਧੀਆ ਇਨਸਾਨ ਦੱਸਿਆ ਜੋ ਹਮੇਸ਼ਾ ਪ੍ਰੈਸ ਦੀ ਆਜ਼ਾਦੀ ਦੇ ਹਿਮਾਇਤੀ ਰਹੇ ਸਨ। ਕੈਪਟਨ ਅਮਰਿੰਦਰ ਸਿੰਘ ਨੇ ਅੱਗੇ ਕਿਹਾ ਕਿ ਸੁਰਿੰਦਰ ਅਵਸਥੀ ਦੇ ਦੇਹਾਂਤ ਨਾਲ ਮੀਡੀਆ ਭਾਈਚਾਰੇ ਵਿਚ ਵੱਡਾ ਖ਼ਲਾਅ ਪੈਦਾ ਹੋ ਗਿਆ ਹੈ, ਜਿਸ ਨੂੰ ਭਰਨਾ ਮੁਸ਼ਕਲ ਹੈ।
ਦੁਖੀ ਪਰਿਵਾਰ ਨਾਲ ਦਿਲੀ ਹਮਦਰਦੀ ਸਾਂਝੀ ਕਰਦਿਆਂ, ਮੁੱਖ ਮੰਤਰੀ ਨੇ ਵਿਛੜੀ ਹੋਈ ਰੂਹ ਦੀ ਆਤਮਿਕ ਸ਼ਾਂਤੀ ਅਤੇ ਪਿੱਛੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ ਲਈ ਵਾਹਿਗੁਰੂ ਅੱਗੇ ਅਰਦਾਸ ਕੀਤੀ।
ਇਸ ਦੌਰਾਨ ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ ਨੇ ਵੀ ਸੁਰਿੰਦਰ ਅਵਸਥੀ ਦੇ ਦੇਹਾਂਤ ’ਤੇ ਸੋਗ ਪ੍ਰਗਟ ਕੀਤਾ, ਜਿਨ੍ਹਾਂ ਨੂੰ ਪੱਤਰਕਾਰੀ ਦੇ ਖੇਤਰ ਵਿੱਚ ਉਨ੍ਹਾਂ ਦੇ ਯੋਗਦਾਨ ਲਈ ਸਦਾ ਯਾਦ ਰੱਖਿਆ ਜਾਵੇਗਾ।

Have something to say? Post your comment

google.com, pub-6021921192250288, DIRECT, f08c47fec0942fa0

Punjab

ਸੁਖਬੀਰ ਸਿੰਘ ਬਾਦਲ ਵੱਲੋਂ ਐਸ.ਓ.ਆਈ ਦੇ ਜਥੇਬੰਦਕ ਢਾਂਚੇ ਦਾ ਐਲਾਨ

ਨਿਵੇਕਲੀ ਪਹਿਲਕਦਮੀ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 19 ਅਪ੍ਰੈਲ ਨੂੰ ਫੇਸਬੁੱਕ ਉੱਤੇ ਹੋਣਗੇ ਲਾਈਵ

ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀ

ਸੁਖਬੀਰ ਸਿੰਘ ਬਾਦਲ ਨੇ ਭਰੋਸੇਯੋਗਤਾ ਖਤਮ ਕਰ ਲਈ- ਹਰਚੰਦ ਸਿੰਘ ਬਰਸਟ

ਸੁਖਬੀਰ ਸਿੰਘ ਬਾਦਲ ਵੱਲੋਂ ਅਕਾਲੀ ਸਰਕਾਰ ਬਣਨ ’ਤੇ ਘੜਾਮ ਵਿਖੇ ਪ੍ਰਭੂ ਸ੍ਰੀ ਰਾਮ ਤੇ ਮਾਤਾ ਕੌਸ਼ਲਿਆ ਦੀ ਇਤਿਹਾਸਕ ਯਾਦਗਾਰ ਬਣਾਉਣ ਦਾ ਐਲਾਨ

15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਮੂਲਮੰਤਰ ਤੇ ਗੁਰਮੰਤਰ ਦਾ ਜਾਪ ਕਰਕੇ ਪੰਥ ਦੀ ਚੜ੍ਹਦੀ ਕਲਾ ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤੀ ਅਰਦਾਸ

ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਉੱਤੇ ਪ੍ਰਾਈਮ ਸਿਨੇਮਾ ਦੇ ਮਾਲਕ ਅਤੇ ਪ੍ਰਬੰਧਕਾਂ ਖਿਲਾਫ ਮਾਮਲਾ ਦਰਜ: ਮੁੱਖ ਚੋਣ ਅਧਿਕਾਰੀ

ਭਗਤਾਂਵਾਲਾ ਕੂੜ ਡੰਪ ਹਰ ਹਾਲ ’ਚ ਸ਼ਹਿਰ ਤੋਂ ਬਾਹਰ ਕੱਢਿਆ ਜਾਵੇਗਾ : ਤਰਨਜੀਤ ਸਿੰਘ ਸੰਧੂ

ਮੁੱਖ ਮੰਤਰੀ ਨੇ ਕਣਕ ਦੇ ਇੱਕ-ਇੱਕ ਦਾਣੇ ਦੀ ਨਿਰਵਿਘਨ ਖਰੀਦ ਪ੍ਰਤੀ ਦ੍ਰਿੜ ਵਚਨਬੱਧਤਾ ਦੁਹਰਾਈ