Tuesday, October 06, 2026
ਤਾਜਾ ਖਬਰਾਂ
• ਕੈਬਨਿਟ ਮੀਟਿੰਗ ਵਿੱਚ ਭਰਤੀ ਦਾ ਐਲਾਨ ਨਾ ਹੋਣ 'ਤੇ ਭੜਕੇ ਬੇਰੁਜ਼ਗਾਰ ਅਧਿਆਪਕ • ਕੀਆ ਇੰਡੀਆ ਨੇ ਕੈਂਟੋਨਮੈਂਟ ਬੋਰਡ ਅੰਬਾਲਾ ਦੇ ਸਹਿਯੋਗ ਨਾਲ ਪ੍ਰੋਜੈਕਟ ਡੀ.ਆਰ.ਓ.ਪੀ. ਦੇ ਪੰਜਵੇਂ ਪੜਾਅ ਦੀ ਸ਼ੁਰੂਆਤ ਕੀਤੀ, ਇੰਡਿਅਨ ਪਾਲਿਊਸ਼ਨ ਕੰਟਰੋਲ ਐਸੋਸੀਏਸ਼ਨ ਵੱਲੋਂ ਕੀਤਾ ਗਿਆ ਲਾਗੂਕਰਨ • ਤਿੰਨ ਮਾਸੂਮ ਬੱਚਿਆਂ ਦੀ ਮੌਤ ਦਾ ਮਾਮਲਾ ਟਰੇਸ, ਮਾਂ ਹੀ ਨਿਕਲੀ ਬੱਚਿਆਂ ਦੀ ਕਾਤਿਲ • ਕੈਨੇਡਾ ਦੇ ਸਸਕੈਚਵਨ ਵਿੱਚ ਜਹਾਜ਼ ਹਾਦਸੇ ਵਿੱਚ ਦੋ ਭਾਰਤੀ ਸਿਖਲਾਈ ਪਾਇਲਟਾਂ ਦੀ ਮੌਤ • ਬੀਐਸਐਫ ਨੇ ਅਕਾਲ ਤਖ਼ਤ ਦੇ ਜਥੇਦਾਰ, ਸਿੱਖ ਸੰਗਤ ਨੂੰ ਜ਼ੀਰੋ ਲਾਈਨ ਅੱਗੇ ਜਾਣ ਦੀ ਇਜਾਜ਼ਤ ਨਹੀਂ ਦਿੱਤੀ; ਅਕਾਲ ਤਖ਼ਤ ਦੇ ਜਥੇਦਾਰ ਨੇ ਕਰਤਾਰਪੁਰ ਲਾਂਘਾ ਮੁੜ ਖੋਲ੍ਹਣ ਲਈ ਅਰਦਾਸ ਕੀਤੀ • ਮਾਲੇਰਕੋਟਲਾ ਦੇ ਡੀਸੀ 'ਤੇ ਸਟਾਫ ਨੂੰ 'ਅਪਮਾਨਿਤ' ਕਰਨ ਦਾ ਦੋਸ਼; ਕਰਮਚਾਰੀਆਂ ਨੇ 25 ਸਤੰਬਰ ਨੂੰ ਹੜਤਾਲ ਦਾ ਐਲਾਨ ਕੀਤਾ

Punjab

ਕਿਸਾਨ ਵਿਰੋਧੀ ਕਾਲੇ ਕਾਨੂੰਨਾਂ ਵਿਰੁਧ ਸ. ਸੁਖਦੇਵ ਸਿੰਘ ਢੀਂਡਸਾ ਨੇ ਪਦਮ ਭੂਸ਼ਣ ਸਨਮਾਨ ਵਾਪਸ ਕਰਨ ਦਾ ਐਲਾਨ ਕੀਤਾ

ਪੰਜਾਬ ਨਿਊਜ਼ ਐਕਸਪ੍ਰੈਸ | December 03, 2020 09:46 PM

ਚੰਡੀਗੜ੍: ਕਿਸਾਨ ਵਿਰੋਧੀ ਕਾਲੇ ਕਾਨੂੰਨਾਂ ਵਿਰੁਧ ਸ਼੍ਰੋਮਣੀ ਅਕਾਲੀ ਦਲ (ਡੈਮੋਕਰੇਟਿਕ) ਦੇ ਪ੍ਰਧਾਨ ਅਤੇ ਰਾਜ ਸਭਾ ਮੈਂਬਰ ਸ. ਸੁਖਦੇਵ ਸਿੰਘ ਢੀਂਡਸਾ ਨੇ ਪਦਮ ਭੂਸ਼ਣ ਸਨਮਾਨ ਵਾਪਸ ਕਰਨ ਦਾ ਐਲਾਨ ਕੀਤਾ ਹੈ। ਸਾਲ 2019 ਵਿਚ ਸ. ਸੁਖਦੇਵ ਸਿੰਘ ਢੀਂਡਸਾ ਨੂੰ ਦੇਸ਼ ਦੇ ਰਾਸ਼ਟਰਪਤੀ ਵੱਲੋਂ ਇਸ ਸਨਮਾਨ ਨਾਲ ਨਵਾਜ਼ਿਆ ਗਿਆ ਸੀ।

ਸਨਮਾਨ ਵਾਪਸ ਕਰਨ ਦਾ ਐਲਾਨ ਕਰਨ ਸਮੇਂ ਸ. ਢੀਂਡਸਾ ਨੇ ਕਿਹਾ ਕਿ ਕੇਂਦਰ ਵੱਲੋਂ ਲਾਗੂ ਕੀਤੇ ਗਏ ਕਿਸਾਨ ਵਿਰੋਧੀ ਕਾਲੇ ਕਾਨੂੰਨਾਂ ਨੂੰ ਲੈਕੇ ਪਿਛਲੇ ਕਾਫ਼ੀ ਸਮੇਂ ਤੋਂ ਦੇਸ਼ ਦਾ ਅੰਨਦਾਤਾ ਅੰਦਲੋਨ ਕਰ ਰਿਹਾ ਹੈ। ਜਿਸ ਵਿਚ ਪੰਜਾਬ ਦੀ ਸਭਤੋਂ ਵੱਡੀ ਸ਼ਮੂਲੀਅਤ ਹੈ। ਉਨ੍ਹਾ ਕਿਹਾ ਕਿ ਕੇਂਦਰ ਵੱਲੋਂ ਹਾਲੇ ਤਕ ਉਨ੍ਹਾ ਦੀ ਵਾਜਬ ਮੰਗਾਂ ਨੂੰ ਨਹੀ ਮੰਨਿਆ ਗਿਆ ਹੈ। ਜਿਸਦੀ ਉਹ ਸਖ਼ਤ ਸ਼ਬਦਾਂ ਵਿਚ ਨਿੰਦਿਆ ਕਰਦੇ ਹਨ ਅਤੇ ਇਸਦੇ ਵਿਰੋਧ ਵਿਚ ਪਦਮ ਭੂਸ਼ਣ ਸਨਮਾਨ ਵਾਪਸ ਕਰਨ ਦਾ ਐਲਾਨ ਕਰ ਰਹੇ ਹਨ। ਉਨ੍ਹਾ ਇਹ ਵੀ ਕਿਹਾ ਕਿ ਅੱਜ ਇਨ੍ਹਾ ਕਾਲੇ ਕਾਨੂੰਨਾਂ ਕਰਕੇ ਸਮੁੱਚਾ ਪੰਜਾਬ ਦੁੱਖੀ ਹੈ। ਅਜਿਹੇ ਵਿਚ ਦੇਸ਼ ਦੀ ਸਰਕਾਰ ਵੱਲੋਂ ਦਿਤੇ ਗਏ ਇਸ ਸਨਮਾਨ ਨੂੰ ਰੱਖਣਾ ਉਨ੍ਹਾਂ ਦੀ ਜ਼ਮੀਰ ਦੇ ਖ਼ਿਲਾਫ ਹੈ। ਸ. ਢੀਂਡਸਾ ਨੇ ਕੇਂਦਰ ਸਰਕਾਰ ਨੂੰ ਫੌਰੀ ਕਿਸਾਨਾਂ ਨਾਲ ਗੱਲਬਾਤ ਕਰਕੇ ਇਹ ਗੰਭੀਰ ਮਸਲਾ ਹੱਲ ਕਰਨ ਦੀ ਅਪੀਲ ਕੀਤੀ ਹੈ।

Have something to say? Post your comment

google.com, pub-6021921192250288, DIRECT, f08c47fec0942fa0

Punjab

ਕੈਬਨਿਟ ਮੀਟਿੰਗ ਵਿੱਚ ਭਰਤੀ ਦਾ ਐਲਾਨ ਨਾ ਹੋਣ 'ਤੇ ਭੜਕੇ ਬੇਰੁਜ਼ਗਾਰ ਅਧਿਆਪਕ

ਆਪ ਸਰਕਾਰ ਨੇ ਪਨਬੱਸ/ਪੀ.ਆਰ.ਟੀ.ਸੀ. ਠੇਕਾ ਮੁਲਾਜ਼ਮਾਂ ਦੀਆਂ ਮੰਗਾਂ ਦੇ ਨਿਪਟਾਰੇ ਲਈ ਸਮਾਂ-ਸੀਮਾ ਕੀਤੀ ਤੈਅ

ਵੱਡੀ ਖ਼ਬਰ: 180 ਈ.ਟੀ.ਟੀ. ਅਧਿਆਪਕਾਂ ਨੂੰ ਜੂਨੀਅਰਾਂ ਦੇ ਮੁਕਾਬਲੇ ਤਨਖਾਹ ਅਸਮਾਨਤਾ ਤੋਂ ਮਿਲੇਗੀ ਰਾਹਤ: ਹਰਪਾਲ ਚੀਮਾ

ਸੂਬੇ ਦੀਆਂ ਮੰਡੀਆਂ ਵਿੱਚ 3.83 ਲੱਖ ਮੀਟ੍ਰਿਕ ਟਨ ਝੋਨੇ ਦੀ ਆਮਦ: 3.83 ਲੱਖ ਮੀਟ੍ਰਿਕ ਟਨ ਦੀ ਖਰੀਦ, ਕਿਸਾਨਾਂ ਨੂੰ 188 ਕਰੋੜ ਰੁਪਏ ਦੀ ਅਦਾਇਗੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਵੱਲੋਂ ਲਏ ਗਏ ਕਿਹੜੇ-ਕਿਹੜੇ ਫੈਸਲੇ, ਪੜ੍ਹੋ ਪੂਰਾ ਵੇਰਵਾ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 258ਵਾਂ ਦਿਨ: ਪੰਜਾਬ ਪੁਲਿਸ ਵੱਲੋਂ 575 ਥਾਈਂ ਛਾਪੇਮਾਰੀ; 231 ਕਾਬੂ

ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤਾ ਆਪਣਾ ਹੀ ਮੁਲਾਜ਼ਮ

ਵੱਡੀ ਖ਼ਬਰ: ਕਾਂਗਰਸੀ ਆਗੂ ਦਿਨੇਸ਼ ਬੱਸੀ ਗ੍ਰਿਫ਼ਤਾਰ

ਪੰਜਾਬ ਦੀਆਂ 518 ਗਊਸ਼ਾਲਾਵਾਂ ਦੇ 100 ਕਰੋੜ ਰੁਪਏ ਤੋਂ ਵੱਧ ਦੇ ਬਿਜਲੀ ਬਿੱਲ ਮੁਆਫ਼

ਧੜੇਬੰਦੀਆਂ ਦੇ ਸਮਝੌਤਿਆਂ ’ਤੇ ਟਿਕੀ ਲੀਡਰਸ਼ਿਪ ਤੋਂ ਕਾਂਗਰਸੀ ਵਰਕਰ ਨਿਰਾਸ਼: ਅਮਨ ਅਰੋੜਾ