Sunday, May 19, 2024

Punjab

30 ਕਿਸਾਨ-ਜਥੇਬੰਦੀਆਂ ਵੱਲੋਂ ਭਲਕੇ ਦਿੱਲੀ ਵਿਖੇ ਕੇਂਦਰ-ਸਰਕਾਰ ਨਾਲ ਮੀਟਿੰਗ ਕਰਨ ਦਾ ਫੈਸਲਾ

PUNJAB NEWS EXPRESS | November 13, 2020 07:22 AM

ਚੰਡੀਗੜ੍ਹ:30 ਕਿਸਾਨ-ਜਥੇਬੰਦੀਆਂ ਵੱਲੋਂ ਕਿਸਾਨ ਭਵਨ, ਚੰਡੀਗੜ੍ਹ ਵਿਖੇ ਸਾਂਝੀ-ਮੀਟਿੰਗ ਦੌਰਾਨ ਕੇਂਦਰ-ਸਰਕਾਰ ਦੇ ਗੱਲਬਾਤ ਦੇ ਸੱਦੇ ਨੂੰ ਸਵੀਕਾਰ ਕੀਤਾ ਗਿਆ। ਕਿਸਾਨ ਆਗੂ ਹਰਮੀਤ ਸਿੰਘ ਕਾਦੀਆਂ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਦੌਰਾਨ ਕਰੀਬ 5 ਘੰਟੇ ਲੰਬੀ ਵਿਚਾਰ-ਚਰਚਾ ਹੋਈ। ਭਾਰਤੀ ਕਿਸਾਨ ਯੂਨੀਅਨ-ਏਕਤਾ(ਡਕੌਂਦਾ) ਦੇ ਪ੍ਰਧਾਨ ਬੂਟਾ ਸਿੰਘ ਬੁਰਜ਼ਗਿੱਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਦਿੱਲੀ ਵਿਖੇ ਖੇਤੀਬਾੜੀ ਮੰਤਰੀ ਨਰਿੰਦਰ ਤੋਮਰ ਅਤੇ ਰੇਲਵੇ ਮੰਤਰੀ ਪਿਊਸ਼ ਗੋਇਲ ਨਾਲ ਮੀਟਿੰਗ ਲਈ ਤਿੰਨ ਬੁਲਾਰੇ- ਡਾ. ਦਰਸ਼ਨਪਾਲ, ਬਲਬੀਰ ਸਿੰਘ ਰਾਜੇਵਾਲ ਅਤੇ ਕੁਲਵੰਤ ਸਿੰਘ ਸੰਧੂ ਤੈਅ ਕੀਤੇ ਗਏ ਹਨ, ਜਦੋਂਕਿ ਮੀਟਿੰਗ ਦੌਰਾਨ ਸਾਰੀਆਂ 30 ਕਿਸਾਨ-ਜਥੇਬੰਦੀਆਂ ਦੀ ਸ਼ਮੂਲੀਅਤ ਹੋਵੇਗੀ। ਬੁਰਜ਼ਗਿੱਲ ਨੇ ਦੱਸਿਆ ਕਿ ਕਿਸਾਨ-ਜਥੇਬੰਦੀਆਂ ਨੇ ਦੇਸ਼-ਭਰ ਦੀਆਂ ਕਰੀਬ 500 ਜਥੇਬੰਦੀਆਂ ਦੀ ਅਗਵਾਈ 'ਚ 26-27 ਨਵੰਬਰ ਤੋਂ ਅਣਮਿੱਥੇ ਸਮੇਂ ਲਈ ਦਿੱਤੇ ਦਿੱਲੀ-ਚੱਲੋ ਦੇ ਸੱਦੇ 'ਤੇ ਵੀ ਤਿਆਰੀਆਂ ਦਾ ਸਮੀਖਿਆ ਕੀਤੀ ਅਤੇ ਟਰੈਕਟਰ-ਟਰਾਲੀਆਂ ਦੇ ਵੱਡੇ ਕਾਫ਼ਲਿਆਂ ਨਾਲ ਲੱਖਾਂ ਦੀ ਗਿਣਤੀ 'ਚ ਸ਼ਮੂਲੀਅਤ ਕਰਨ ਦਾ ਫੈਸਲਾ ਕੀਤਾ। ਸਾਰੀਆਂ ਜਥੇਬੰਦੀਆਂ ਨੇ ਦਿੱਲੀ-ਪੁਲਿਸ ਵੱਲੋਂ ਕਿਸਾਨਾਂ ਦੇ ਇਕੱਠ ਸਬੰਧੀ ਕਰੋਨਾ ਦਾ ਹਵਾਲਾ ਦਿੰਦਿਆਂ ਪਾਬੰਦੀਆਂ ਮੜ੍ਹਨ ਦੀ ਨਿਖੇਧੀ ਕੀਤੀ। ਆਗੂਆਂ ਨੇ ਕਿਹਾ ਕਿ ਬਿਹਾਰ ਚੋਣਾਂ ਵੇਲ਼ੇ ਭਾਜਪਾ ਵੱਡੀਆਂ-ਵੱਡੀਆਂ ਰੈਲੀਆਂ ਕੀਤੀਆਂ ਗਈਆਂ, ਪਰ ਹੁਣ ਕਿਸਾਨਾਂ ਦੀ ਆਵਾਜ਼ ਦਬਾਉਣ ਲਈ ਪਾਬੰਦੀਆਂ ਮੜ੍ਹੀਆਂ ਜਾ ਰਹੀਆਂ ਹਨ। ਪਰ ਦੇਸ਼ ਦੇ ਕਿਸਾਨ ਸਰਕਾਰ ਦੇ ਤਾਨਾਸ਼ਾਹੀ ਰਵੱਈਏ ਦਾ ਮੂੰਹ ਤੋੜ ਜਵਾਬ ਦੇਣਗੇ। ਮੀਟਿੰਗ ਦੌਰਾਨ ਕਿਸਾਨ-ਜਥੇਬੰਦੀਆਂ ਨੇ ਫੈਸਲਾ ਕੀਤਾ ਕਿ ਦੀਵਾਲੀ ਮੌਕੇ ਵੀ ਕਿਸਾਨ ਪੱਕੇ-ਮੋਰਚਿਆਂ 'ਤੇ ਡਟੇ ਰਹਿਣਗੇ, ਮੋਰਚਿਆਂ 'ਤੇ ਮਸ਼ਾਲਾਂ ਜਗਾਉਂਦਿਆਂ, ਦੀਵਾਲੀ ਮਨਾਉਂਦਿਆਂ ਘੋਲ਼ ਨੂੰ ਚੜ੍ਹਦੀਕਲਾ 'ਚ ਰੱਖਿਆ ਜਾਵੇਗਾ। ਕਿਸਾਨ-ਜਥੇਬੰਦੀਆਂ ਨੇ ਪੰਜਾਬ-ਸਰਕਾਰ ਤੋਂ ਮੰਗ ਕੀਤੀ ਕਿ ਗੰਨੇ ਦੀ ਬਕਾਇਆ ਰਾਸ਼ੀ ਕਿਸਾਨਾਂ ਨੂੰ ਤੁਰੰਤ ਜਾਰੀ ਕਰਵਾਈ ਜਾਵੇ ਅਤੇ ਰੇਟ ਘੱਟੋ-ਘੱਟ 350 ਰੁਪਏ ਤੈਅ ਹੋਵੇ। ਜਥੇਬੰਦੀਆਂ ਨੇ ਮੰਗ ਕੀਤੀ ਕਿ ਜੇਲ੍ਹਾਂ 'ਚ ਨਜ਼ਬੰਦ ਬੁੱਧੀਜੀਵੀਆਂ ਨੂੰ ਤੁਰੰਤ ਰਿਹਾਅ ਕੀਤਾ ਜਾਵੇ। ਸਰਕਾਰ ਆਲੋਚਕਾਂ ਦੀਆਂ ਆਵਾਜ਼ਾਂ ਨੂੰ ਦਬਾਉਣਾ ਬੰਦ ਕਰੇ। ਜਥੇਬੰਦੀਆਂ ਦੀ ਅਗਲੀ ਮੀਟਿੰਗ 18 ਨਵੰਬਰ ਨੂੰ ਮੁੜ ਕਿਸਾਨ ਭਵਨ, ਚੰਡੀਗੜ੍ਹ ਵਿਖੇ ਹੋਵੇਗੀ। +91 94173 54165, 98760-94427

Have something to say? Post your comment

google.com, pub-6021921192250288, DIRECT, f08c47fec0942fa0

Punjab

ਅੰਮ੍ਰਿਤਸਰ ਦੇ ਬਜ਼ਾਰਾਂ ਵਿੱਚ ਮੰਗਾਂ ਨੂੰ ਲੈ ਕੇ ਪੱਤਰਕਾਰਾਂ ਨੇ ਕੀਤਾ ਸਰਕਾਰ ਖਿਲਾਫ ਰੋਸ ਮਾਰਚ, ਤੱਗੜ ਨੂੰ ਬਿਨਾਂ ਕਿਸੇ ਦੇਰੀ ਦੇ ਰਿਹਾਅ ਕੀਤਾ ਜਾਵੇ

ਸੁਖਬੀਰ ਸਿੰਘ ਬਾਦਲ ਵੱਲੋਂ ਐਸ.ਓ.ਆਈ ਦੇ ਜਥੇਬੰਦਕ ਢਾਂਚੇ ਦਾ ਐਲਾਨ

ਨਿਵੇਕਲੀ ਪਹਿਲਕਦਮੀ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 19 ਅਪ੍ਰੈਲ ਨੂੰ ਫੇਸਬੁੱਕ ਉੱਤੇ ਹੋਣਗੇ ਲਾਈਵ

ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀ

ਸੁਖਬੀਰ ਸਿੰਘ ਬਾਦਲ ਨੇ ਭਰੋਸੇਯੋਗਤਾ ਖਤਮ ਕਰ ਲਈ- ਹਰਚੰਦ ਸਿੰਘ ਬਰਸਟ

ਸੁਖਬੀਰ ਸਿੰਘ ਬਾਦਲ ਵੱਲੋਂ ਅਕਾਲੀ ਸਰਕਾਰ ਬਣਨ ’ਤੇ ਘੜਾਮ ਵਿਖੇ ਪ੍ਰਭੂ ਸ੍ਰੀ ਰਾਮ ਤੇ ਮਾਤਾ ਕੌਸ਼ਲਿਆ ਦੀ ਇਤਿਹਾਸਕ ਯਾਦਗਾਰ ਬਣਾਉਣ ਦਾ ਐਲਾਨ

15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਮੂਲਮੰਤਰ ਤੇ ਗੁਰਮੰਤਰ ਦਾ ਜਾਪ ਕਰਕੇ ਪੰਥ ਦੀ ਚੜ੍ਹਦੀ ਕਲਾ ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤੀ ਅਰਦਾਸ

ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਉੱਤੇ ਪ੍ਰਾਈਮ ਸਿਨੇਮਾ ਦੇ ਮਾਲਕ ਅਤੇ ਪ੍ਰਬੰਧਕਾਂ ਖਿਲਾਫ ਮਾਮਲਾ ਦਰਜ: ਮੁੱਖ ਚੋਣ ਅਧਿਕਾਰੀ

ਭਗਤਾਂਵਾਲਾ ਕੂੜ ਡੰਪ ਹਰ ਹਾਲ ’ਚ ਸ਼ਹਿਰ ਤੋਂ ਬਾਹਰ ਕੱਢਿਆ ਜਾਵੇਗਾ : ਤਰਨਜੀਤ ਸਿੰਘ ਸੰਧੂ