Saturday, May 18, 2024

Punjab

ਸਿਹਤ ਮੰਤਰੀ ਨੇ 96 ਮਲਟੀਪਰਪਜ਼ ਹੈਲਥ ਵਰਕਰਾਂ ਨੂੰ ਨਿਯੁਕਤੀ ਪੱਤਰ ਦਿੱਤੇ

PUNJAB NEWS EXPRESS | December 19, 2020 04:29 PM

ਚੰਡੀਗੜ: ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਪੰਜਾਬ ਸ: ਬਲਬੀਰ ਸਿੰਘ ਸਿੱਧੂ ਨੇ ਅੱਜ 96 ਮਲਟੀਪਰਪਜ਼ ਹੈਲਥ ਵਰਕਰਾਂ (ਐਮ. ਪੀ.ਐਚ.ਡਬਲਿਯੂ.) ਨੂੰ ਨਿਯੁਕਤੀ ਪੱਤਰ ਸੌਂਪੇ। ਇਸ ਮੌਕੇ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਦੇ ਪ੍ਰਮੁੱਖ ਸਕੱਤਰ ਹੁਸਨ ਲਾਲ ਵਿਸ਼ੇਸ਼ ਤੌਰ ‘ਤੇ ਮੌਜੂਦ ਸਨ।

ਅੱਜ ਇੱਥੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਹਤ ਮੰਤਰੀ ਨੇ ਦੱਸਿਆ ਕਿ ਮਲਟੀਪਰਪਜ਼ ਹੈਲਥ ਵਰਕਰਾਂ ਦੀਆਂ ਕੁੱਲ 200 ਮਨਜ਼ੂਰਸ਼ੁਦਾ ਅਸਾਮੀਆਂ ਵਿਚੋਂ ਅੱਜ 96 ਹੈਲਥ ਵਰਕਰਾਂ ਨੂੰ ਨਿਯੁਕਤੀ ਪੱਤਰ ਦਿੱਤੇ ਗਏ ਹਨ। ਜਦੋਂ ਕਿ ਬਾਕੀ ਅਸਾਮੀਆਂ ਛੇਤੀ ਤੋਂ ਛੇਤੀ ਪੜਾਅਵਾਰ ਢੰਗ ਨਾਲ ਭਰੀਆਂ ਜਾਣਗੀਆਂ। ਇਹ ਸਾਰੀਆਂ ਨਿਯੁਕਤੀਆਂ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਵਲੋਂ ਯੋਗਤਾ ਦੇ ਅਧਾਰ ‘ਤੇ ਪਾਰਦਰਸ਼ੀ ਢੰਗ ਨਾਲ ਭਰੀਆਂ ਜਾ ਰਹੀਆਂ ਹਨ।ਸ੍ਰੀ ਬਲਬੀਰ ਸਿੰਘ ਸਿੱਧੂ ਨੇ ਨਵੇਂ ਨਿਯੁਕਤ ਹੋਏ ਮਲਟੀਪਰਪਜ਼ ਹੈਲਥ ਵਰਕਰਾਂ ਨੂੰ ਵਧਾਈ ਦਿੱਤੀ ਅਤੇ ਉਨਾਂ ਨੂੰ ਸਿਹਤ ਸੰਸਥਾਵਾਂ ਵਿੱਚ ਇਮਾਨਦਾਰੀ ਅਤੇ ਤਨਦੇਹੀ ਨਾਲ ਆਪਣੀਆਂ ਜ਼ਿੰਮੇਵਾਰੀਆਂ ਨਿਭਾਉਣ ਲਈ ਉਸ਼ਾਹਤ ਕੀਤਾ। ਉਨਾਂ ਕਿਹਾ ਕਿ ਕੋਰੋਨਾ ਮਹਾਂਮਾਰੀ ਦੌਰਾਨ ਸਿਹਤ ਵਿਭਾਗ ਦੇ ਅਮਲੇ ਨੇ ਪੂਰੀ ਸੁਹਿਰਦਤਾ ਨਾਲ ਆਪਣੀ ਜਿੰਮੇਵਾਰੀ ਨਿਭਾਈ ਹੈ ਅਤੇ ਸ਼ਾਨਦਾਰ ਕਾਰਗੁਜ਼ਾਰੀ ਵਾਲੇ ਕਰਮਚਾਰੀਆਂ ਦਾ ਸਨਮਾਨ ਵੀ ਕੀਤਾ ਗਿਆ ਹੈ।


ਸਿਹਤ ਮੰਤਰੀ ਨੇ ਦੱਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ‘ਘਰ ਘਰ ਰੋਜ਼ਗਾਰ ਯੋਜਨਾ’ ਤਹਿਤ ਨੌਕਰੀਆਂ ਦੇਣ ਦਾ ਵਾਅਦਾ ਕੀਤਾ ਸੀ ਅਤੇ ਇਸ ਟੀਚੇ ਨੂੰ ਹਾਸਲ ਕਰਨ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾ ਰਹੀ ਹੈ। ਜ਼ਿਕਰਯੋਗ ਹੈ ਕਿ ਸਿਹਤ ਵਿਭਾਗ ਵੱਲੋਂ ਸਾਲ 2017 ਤੋਂ 2019 ਦੌਰਾਨ ਪੈਰਾ ਮੈਡੀਕਲ ਅਤੇ ਮੈਡੀਕਲ ਅਫਸਰਾਂ ਸਮੇਤ ਹੋਰ ਸਟਾਫ਼ ਦੀਆਂ ਕੁੱਲ 7000 ਅਸਾਮੀਆਂ ਭਰੀਆਂ ਗਈਆਂ ਹਨ ਜਦੋਂ ਕਿ 3954 ਅਸਾਮੀਆਂ ਦੀ ਭਰਤੀ ਪ੍ਰਕਿਰਿਆ ਅਧੀਨ ਹੈ।

ਸਿਹਤ ਸੇਵਾਵਾਂ (ਪਰਿਵਾਰ ਭਲਾਈ) ਦੇ ਡਾਇਰੈਕਟਰ ਪ੍ਰਭਦੀਪ ਕੌਰ ਜੌਹਲ ਨੇ ਸਿਹਤ ਵਿਭਾਗ ਵਿੱਚ ਨੌਕਰੀਆਂ ਹਾਸਲ ਕਰਨ ਵਾਲੇ ਨਵ-ਨਿਯੁਕਤ ਸਟਾਫ਼ ਦਾ ਸਵਾਗਤ ਕੀਤਾ। ਉਨਾਂ ਕਿਹਾ ਕਿ ਕੋਰੋਨਾ ਮਹਾਂਮਾਰੀ ਨੂੰ ਕਾਫੀ ਹੱਦ ਤੱਕ ਕਾਬੂ ਕਰ ਲਿਆ ਗਿਆ ਹੈ ਅਤੇ ਬਿਮਾਰੀ ਦਾ ਅਜੇ ਤੱਕ ਪੂਰੀ ਤਰਾਂ ਖ਼ਾਤਮਾ ਨਹੀਂ ਹੋਇਆ ਹੈ। ਰੋਜ਼ਾਨਾ ਸੈਂਕੜੇ ਕੇਸ ਸਾਹਮਣੇ ਆ ਰਹੇ ਹਨ। ਇਸ ਲਈ ਕੋਰੋਨਾ ਨਾਲ ਨਜਿੱਠਣ ਲਈ ਮਾਸਕ ਪਹਿਨਣਾ ਅਤੇ ਸਮੇਂ- ਸਮੇਂ ‘ਤੇ ਆਪਣੇ ਹੱਥ ਧੋਣੇ ਚਾਹੀਦੇ ਹਨ ਅਤੇ ਸਮਾਜਿਕ ਦੂਰੀ ਦੇ ਨਿਯਮਾਂ ਦੀ ਸਖ਼ਤੀ ਨਾਲ ਪਾਲਣਾ ਕੀਤਾ ਜਾਣਾ ਲਾਜ਼ਮੀ ਹੈ।

ਇਸ ਮੌਕੇ ਸਿਹਤ ਮੰਤਰੀ ਦੇ ਸਿਆਮੀ ਸਕੱਤਰ ਸ੍ਰੀ ਹਰਕੇਸ਼ ਚੰਦ ਸ਼ਰਮਾ, ਸਿਹਤ ਮੰਤਰੀ ਦੇ ਓ.ਐੱਸ.ਡੀ. ਡਾ. ਬਲਵਿੰਦਰ ਸਿੰਘ, ਪਰਿਵਾਰ ਭਲਾਈ ਵਿਭਾਗ ਦੇ ਡਾਇਰੈਕਟਰ ਦੇ ਨਿੱਜੀ ਸਹਾਇਕ ਪਰਵਿੰਦਰ ਸਿੰਘ, ਸੁਪਰਡੈਂਟ ਸੂਰਜ ਕੁਮਾਰ, ਮਾਸ ਮੀਡੀਆ ਅਫ਼ਸਰ ਗੁਰਮੀਤ ਸਿੰਘ ਰਾਣਾ ਅਤੇ ਹੋਰ ਅਧਿਕਾਰੀ ਵੀ ਮੌਜੂਦ ਸਨ।

Have something to say? Post your comment

google.com, pub-6021921192250288, DIRECT, f08c47fec0942fa0

Punjab

ਅੰਮ੍ਰਿਤਸਰ ਦੇ ਬਜ਼ਾਰਾਂ ਵਿੱਚ ਮੰਗਾਂ ਨੂੰ ਲੈ ਕੇ ਪੱਤਰਕਾਰਾਂ ਨੇ ਕੀਤਾ ਸਰਕਾਰ ਖਿਲਾਫ ਰੋਸ ਮਾਰਚ, ਤੱਗੜ ਨੂੰ ਬਿਨਾਂ ਕਿਸੇ ਦੇਰੀ ਦੇ ਰਿਹਾਅ ਕੀਤਾ ਜਾਵੇ

ਸੁਖਬੀਰ ਸਿੰਘ ਬਾਦਲ ਵੱਲੋਂ ਐਸ.ਓ.ਆਈ ਦੇ ਜਥੇਬੰਦਕ ਢਾਂਚੇ ਦਾ ਐਲਾਨ

ਨਿਵੇਕਲੀ ਪਹਿਲਕਦਮੀ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 19 ਅਪ੍ਰੈਲ ਨੂੰ ਫੇਸਬੁੱਕ ਉੱਤੇ ਹੋਣਗੇ ਲਾਈਵ

ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀ

ਸੁਖਬੀਰ ਸਿੰਘ ਬਾਦਲ ਨੇ ਭਰੋਸੇਯੋਗਤਾ ਖਤਮ ਕਰ ਲਈ- ਹਰਚੰਦ ਸਿੰਘ ਬਰਸਟ

ਸੁਖਬੀਰ ਸਿੰਘ ਬਾਦਲ ਵੱਲੋਂ ਅਕਾਲੀ ਸਰਕਾਰ ਬਣਨ ’ਤੇ ਘੜਾਮ ਵਿਖੇ ਪ੍ਰਭੂ ਸ੍ਰੀ ਰਾਮ ਤੇ ਮਾਤਾ ਕੌਸ਼ਲਿਆ ਦੀ ਇਤਿਹਾਸਕ ਯਾਦਗਾਰ ਬਣਾਉਣ ਦਾ ਐਲਾਨ

15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਮੂਲਮੰਤਰ ਤੇ ਗੁਰਮੰਤਰ ਦਾ ਜਾਪ ਕਰਕੇ ਪੰਥ ਦੀ ਚੜ੍ਹਦੀ ਕਲਾ ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤੀ ਅਰਦਾਸ

ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਉੱਤੇ ਪ੍ਰਾਈਮ ਸਿਨੇਮਾ ਦੇ ਮਾਲਕ ਅਤੇ ਪ੍ਰਬੰਧਕਾਂ ਖਿਲਾਫ ਮਾਮਲਾ ਦਰਜ: ਮੁੱਖ ਚੋਣ ਅਧਿਕਾਰੀ

ਭਗਤਾਂਵਾਲਾ ਕੂੜ ਡੰਪ ਹਰ ਹਾਲ ’ਚ ਸ਼ਹਿਰ ਤੋਂ ਬਾਹਰ ਕੱਢਿਆ ਜਾਵੇਗਾ : ਤਰਨਜੀਤ ਸਿੰਘ ਸੰਧੂ