Friday, March 29, 2024
ਤਾਜਾ ਖਬਰਾਂ
ਹੋਲੇ-ਮਹੱਲੇ ਮੌਕੇ ਕੌਮਾਂਤਰੀ ਸਿੱਖ ਸ਼ਸਤਰ ਵਿੱਦਿਆ ਕੌਂਸਲ ਵੱਲੋਂ 10ਵੇਂ ਵਿਰਸਾ ਸੰਭਾਲ ਗੱਤਕਾ ਮੁਕਾਬਲੇ25,000 ਰੁਪਏ ਰਿਸ਼ਵਤ ਲੈਂਦਾ ਨਗਰ ਕੌਂਸਲ ਦਾ ਬਿਲਡਿੰਗ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂਜਨਤਕ ਜਥੇਬੰਦੀਆਂ ਵੱਲੋਂ 23 ਮਾਰਚ ਨੂੰ ਬਰਨਾਲਾ ਦੀ 'ਸ਼ਹੀਦੀ ਕਾਨਫਰੰਸ' ਦੀਆਂ ਤਿਆਰੀਆਂ ਮੁਕੰਮਲ 2 ਲੱਖ ਰੁਪਏ ਦਾ ਇਨਾਮੀ ਮੁਜਰਿਮ ਇਸ਼ਤਿਹਾਰੀ ਅਮਨਦੀਪ ਕੰਬੋਜ ਉਰਫ ਅਮਨ ਸਕੋਡਾ ਨੂੰ ਜਿਲ੍ਹਾ ਫਾਜਿਲਕਾ ਦੀ ਪੁਲਿਸ ਵੱਲੋਂ ਵਾਰਾਨਸੀ (ਉੱਤਰ ਪ੍ਰਦੇਸ਼) ਤੋਂ ਗ੍ਰਿਫਤਾਰ ਕਰਨ ਵਿੱਚ ਮਿਲੀ ਸਫਲਤਾਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਪ੍ਰੈਸ ਕਾਨਫਰੰਸ:  ਸਿਬਿਨ ਸੀ ਨੇ ਆਜ਼ਾਦ ਅਤੇ ਨਿਰਪੱਖ ਚੋਣਾਂ ਯਕੀਨੀ ਬਣਾਉਣ ਦੀ ਵਚਨਬੱਧਤਾ ਪ੍ਰਗਟਾਈਭਾਰਤੀ ਚੋਣ ਕਮਿਸ਼ਨ ਵੱਲੋਂ ਜਲੰਧਰ ਦੇ ਡਿਪਟੀ ਕਮਿਸ਼ਨਰ ਦਾ ਤਬਾਦਲਾ ਕਰਨ ਦੇ ਨਿਰਦੇਸ਼, ਰੋਪੜ ਰੇਂਜ ਅਤੇ ਬਾਰਡਰ ਰੇਂਜ ਦੇ ਪੁਲਿਸ ਅਧਿਕਾਰੀਆਂ ਨੂੰ ਵੀ ਹਟਾਉਣ ਦੇ ਨਿਰਦੇਸ਼ 

Punjab

ਵਿਜੈ ਇੰਦਰ ਸਿੰਗਲਾ ਦੀ ਅਗਵਾਈ ’ਚ ਸਿੱਖਿਆ ਵਿਭਾਗ ਦੀ ਕਾਇਆ-ਕਲਪ

PUNJAB NEWS EXPRESS | December 29, 2020 03:09 PM

ਚੰਡੀਗੜ੍ਹ: ਪੰਜਾਬ ਸਰਕਾਰ ਨੇ ਚਾਲੂ ਸਾਲ ਦੌਰਾਨ ਸਕੂਲੀ ਸਿੱਖਿਆ ਦੀ ਕਾਇਆ-ਕਲਪ ਹੋਏ ਵਿਦਿਆਰਥੀਆਂ ਨੂੰ ਸਮਾਰਟ ਫੋਨ ਵੰਡਣ, ਪ੍ਰੀ-ਪ੍ਰਾਇਮਰੀ ਤੋਂ ਬਾਰ੍ਹਵੀਂ ਤੱਕ ਪੜ੍ਹੇ ਸਾਰੇ ਵਿਦਿਆਰਥੀਆਂ ਨੂੰ ਮੁਫ਼ਤ ਸਿੱਖਿਆ ਦੇਣ, ਸਮਾਰਟ ਸਕੂਲ ਬਨਾਉਣ ਦੀ ਦਿਸ਼ਾ ਵੱਲ ਵੱਡੀ ਪ੍ਰਗਤੀ ਕਰਨ ਅਤੇ ਅਧਿਆਪਕਾਂ ਦੀਆਂ ਤਕਰੀਬਨ 15 ਹਜ਼ਾਰ ਦੇ ਕਰੀਬ ਅਸਾਮੀਆਂ ਭਰਨ ਅਤੇ ਸਕੂਲੀ ਬੁਨਿਆਦੀ ਢਾਂਚੇ ਵਿੱਚ ਸੁਧਾਰ ਵਰਗੇ ਅਹਿਮ ਕਦਮ ਪੁੱਟੇ ਹਨ।

ਸਿੱਖਿਆ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਦੀ ਅਗਵਾਈ ਵਿੱਚ ਸਕੂਲ ਸਿੱਖਿਆ ਵਿਭਾਗ ਨੇ ਸਰਕਾਰੀ ਸਕੂਲਾਂ ’ਚ ਬਾਰ੍ਹਵੀਂ ਵਿੱਚ ਪੜ੍ਹਦੇ 1.74 ਲੱਖ ਵਿਦਿਆਰਥੀਆਂ ਨੂੰ ਸਮਾਰਟ ਫੋਨ ਮੁਫ਼ਤ ਮੁਹੱਈਆ ਕਰਨ ਲਈ ਮੁਹਿੰਮ ਆਰੰਭੀ ਹੈ। ਇਸ ਦੇ ਨਾਲ ਹੀ ਪ੍ਰੀ-ਪ੍ਰਾਇਮਰੀ ਤੋਂ ਬਾਰ੍ਹਵੀਂ ਤੱਕ ਸਾਰੇ ਵਿਦਿਆਰਥੀਆਂ ਨੂੰ ਮੁਫ਼ਤ ਸਿੱਖਿਆ ਮੁਹੱਈਆ ਕਰਵਾਉਣ ਦਾ ਇਨਕਲਾਬੀ ਫੈਸਲਾ ਲਿਆ ਹੈ।

ਸਕੂਲ ਸਿੱਖਿਆ ਵਿਭਾਗ ਦੇ ਇੱਕ ਬੁਲਾਰੇ ਦੇ ਅਨੁਸਾਰ ਚਾਲੂ ਸਾਲ ਦੌਰਾਨ ਪ੍ਰੀ-ਪ੍ਰਾਇਮਰੀ ਸਿੱਖਿਆ ਲਈ 8393 ਅਧਿਆਪਕਾਂ ਦੀਆਂ ਅਸਾਮੀਆਂ ਭਰਨ ਲਈ ਪ੍ਰਕਿਰਿਆ ਆਰੰਭੀ ਗਈ ਹੈ। ਸਿੱਧੀ ਭਰਤੀ ਰਾਹੀਂ 154 ਪਿ੍ਰੰਸੀਪਲਾਂ, 672 ਮੁੱਖ ਅਧਿਆਪਕਾਂ, 38 ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰਾਂ, 375 ਸੈਂਟਰ ਹੈੱਡ ਟੀਚਰਾਂ ਅਤੇ 1558 ਹੈੱਡ ਟੀਚਰਾਂ ਦੀ ਨਿਯੁਕਤੀ ਕੀਤੀ ਗਈ ਹੈ । ਇਸ ਦੇ ਨਾਲ ਹੀ ਮਾਸਟਰ ਕਾਡਰ ਦੀਆਂ 3704, ਈਟੀਟੀ ਕਾਡਰ ਦੀਆਂ 2364 ਅਸਾਮੀਆਂ ਦੀ ਭਰਤੀ ਅਤੇ ਸਿੱਧੀ ਭਰਤੀ ਰਾਹੀਂ 173 ਪਿ੍ਰੰਸੀਪਲਾਂ, 337 ਹੈੱਡਮਾਸਟਰਾਂ ਅਤੇ 75 ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰਾਂ ਦੀ ਭਰਤੀ ਦੀ ਪ੍ਰਕਿਰਿਆ ਆਰੰਭੀ ਗਈ ਹੈ।

ਬੁਲਾਰੇ ਅਨੁਸਾਰ ਇਸ ਸਾਲ ਸਰਕਾਰੀ ਸਕੂਲਾਂ ਵਿੱਚ ਦਾਖ਼ਲੇ ਅਤੇ ਨਤੀਜਿਆਂ ਵਿੱਚ ਵੀ ਸਿੱਖਿਆ ਵਿਭਾਗ ਨੇ ਵੱਡੀ ਪ੍ਰਾਪਤੀ ਕੀਤੀ ਹੈ। ਸੂਬੇ ਭਰ ਦੇ ਸਰਕਾਰੀ ਸਕੂਲਾਂ ਵਿੱਚ ਪ੍ਰੀ-ਪ੍ਰਾਇਮਰੀ ਕਲਾਸਾਂ ਵਿੱਚ 3.30 ਲੱਖ ਬੱਚਿਆਂ ਦਾ ਦਾਖ਼ਲਾ ਹੋਇਆ ਹੈ। ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਦੇ ਦਾਖ਼ਲਿਆਂ ਵਿੱਚ ਇਸ ਵਾਰ 14.08 ਪ੍ਰਤੀਸਤ ਦਾ ਰਿਕਾਰਡ ਵਾਧਾ ਦਰਜ ਕੀਤਾ ਗਿਆ ਹੈ। ਬੋਰਡ ਦੀ ਬਾਰ੍ਹਵੀਂ ਜਮਾਤ ਦੇ ਮਾਰਚ-2020 ਦੇ ਨਤੀਜਿਆਂ ਵਿੱਚ 96.95 ਫੀਸਦੀ ਪਾਸ-ਪ੍ਰਤੀਸ਼ਤਤਾ ਨਾਲ ਸਰਕਾਰੀ ਸਕੂਲਾਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ। ਵਿਭਾਗ ਨੇ ਪ੍ਰੀ-ਪ੍ਰਾਇਮਰੀ ਤੋਂ ਬਾਰ੍ਹਵੀਂ ਤੱਕ ਵਿਦਿਆਰਥੀਆਂ ਵਿੱਚ ਨੈਤਿਕ ਕਦਰਾਂ ਕੀਮਤਾਂ ਦਾ ਵਿਕਾਸ ਕਰਨ ਲਈ ਨਵਾਂ ਵਿਸ਼ਾ ‘ਸਵਾਗਤ ਜ਼ਿੰਦਗੀ’ ਸ਼ੁਰੂ ਕੀਤਾ ਗਿਆ। ਇਸੇ ਦੌਰਾਨ ਵਿਦਿਆਰਥੀਆਂ ਦੀ ਅੰਗਰੇਜ਼ੀ ਭਾਸ਼ਾ ਦੀ ਸਮਰੱਥਾ ਵਿੱਚ ਵਾਧਾ ਕਰਨ ਲਈ ਵੀ ਕਦਮ ਚੁੱਕੇ ਗਏ ਹਨ।

ਕੋਵਿਡ-19 ਕਾਰਨ ਹੋਏ ਲਾਕਡਾਊਨ ਦੌਰਾਨ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਆਨਲਾਈਨ ਸਿੱਖਿਆ ਦੇਣ ਲਈ ‘ਪੰਜਾਬ ਐਜੂਕੇਅਰ ਐਪ’ ਲਾਂਚ ਕੀਤਾ ਗਿਆ ਅਤੇ ਵਿਦਿਆਰਥੀਆਂ ਨੂੰ ਲਗਾਤਾਰ ਪਾਠਕ੍ਰਮ ਨਾਲ ਜੋੜੀ ਰੱਖਿਆ। ਅਧਿਆਪਕਾਂ ਨੇ ‘ਘਰ ਬੈਠੇ ਸਿੱਖਿਆ’ ਪ੍ਰੋਗਰਾਮ ਤਹਿਤ ਆਨਲਾਈਨ ਵੀਡੀਓ ਅਤੇ ਆਡੀਓ ਕਲਾਸਰੂਮ ਸਥਾਪਿਤ ਕਰਕੇ ਕਰੋਨਾ ਦੇ ਸਮੇਂ ਦੌਰਾਨ ਵੀ ਵਿਦਿਆਰਥੀਆਂ ਦੀ ਪੜ੍ਹਾਈ ਜਾਰੀ ਰੱਖੀ ਹੈ।

ਸ੍ਰੀ ਸਿੰੰਗਲਾ ਦੇ ਨਿਰਦੇਸ਼ਾਂ ਹੇਠ ਸਿੱਖਿਆ ਵਿਭਾਗ ਵੱਲੋਂ ਪਹਿਲੀ ਵਾਰ ਪੰਜਾਬ ਪ੍ਰਾਪਤੀ ਸਰਵੇਖਣ ਨਾਲ ਵਿਦਿਆਰਥੀਆਂ ਦੇ ਸਿੱਖਣ ਦੇ ਪਰਿਣਾਮਾਂ ਦਾ ਮੁਲ਼ਾਂਕਣ ਕੀਤਾ ਗਿਆ। ਇਸ ਦੇ ਨਾਲ ਵਿਦਿਆਰਥੀਆਂ ਦੇ ਗਿਆਨ ਵਿੱਚ ਵਾਧਾ ਹੋਇਆ ਹੈ। ਵਿਦਿਆਰਥੀਆਂ ਨੂੰ ਪਾਠਕ੍ਰਮ ਦੇ ਨਾਲ-ਨਾਲ ਭਵਿੱਖ ਵਿੱਚ ਵਜ਼ੀਫਾ ਅਤੇ ਹੋਰ ਪ੍ਰਤੀਯੋਗੀ ਪ੍ਰੀਖਿਆਵਾਂ ਦੀ ਤਿਆਰੀ ਲਈ ਵਿਸ਼ੇਸ਼ ਕੋਚਿੰਗ ਮੁਹਿੰਮ ਸ਼ੁਰੂ ਕਰਵਾਈ। ਸਿੱਖਿਆ ਵਿਭਾਗ ਨੇ ਸਮੂਹ ਅਧਿਆਪਕਾਂ ਅਤੇ ਕਰਮਚਾਰੀਆਂ ਦੇ ਸਮਰੱਥਾ ਨਿਰਮਾਣ ਦੇ ਪ੍ਰੋਗਰਾਮ ਤਹਿਤ ਓਰੀਐਂਟੇਸ਼ਨ ਕਰਵਾਈ ਗਈ।

ਵਿਦਿਆਰਥੀਆਂ ਨੂੰ ਪੜ੍ਹਾਈ ਦੀਆਂ ਵਧੀਆ ਸਹੂਲਤਾਂ ਅਤੇ ਮਹੌਲ ਦੇਣ ਲਈ ਸੂਬੇ ਵਿੱਚ 6832 ਸਮਾਰਟ ਸਕੂਲ ਬਣਾਏ ਗਏ ਅਤੇ ਸਰਕਾਰੀ ਸਕੂਲਾਂ ਵਿੱਚ 4543 ਨਵੇਂ ਕਲਾਸ ਰੂਮ ਬਨਾਉਣ ਲਈ 341.17 ਕਰੋੜ ਰੁਪਏ ਦਾ ਖਰਚ ਕੀਤਾ ਗਿਆ ਹੈ। ਸਕੂਲਾਂ ਵਿੱਚ ਫਰਨੀਚਰ ਮੁਹੱਈਆ ਕਰਨ, ਬਿਲਡਿੰਗ ਐਜ਼ ਲਰਨਿੰਗ ਏਡ (ਬਾਲਾ) ਵਰਕ ਅਤੇ ਸਕੂਲਾਂ ਵਿੱਚ ਵਿੱਦਿਅਕ ਪਾਰਕਾਂ ਲਈ 35.15 ਕਰੋੜ ਰੁਪਏ ਖਰਚ ਕੀਤੇ ਗਏ ਹਨ। ਇਸੇ ਦੌਰਾਨ ਹੀ ਸੂਬੇ ਦੇ ਸਕੂਲਾਂ ਨੂੰ ਪ੍ਰੋਜੈਕਟਰ ਅਤੇ ਟੈਬਲੇਟ ਦਿੱਤੇ ਗਏ ਹਨ।

ਬੁਲਾਰੇ ਅਨੁਸਾਰ ਆਈ.ਸੀ.ਟੀ. ਤਹਿਤ 613 ਸਕੂਲਾਂ ਵਿੱਚ ਨਵੀਆਂ ਕੰਪਿਊਟਰ ਲੈਬ ਸਥਾਪਤ ਕੀਤੀਆਂ ਗਈਆਂ ਹਨ ਅਤੇ ਸਰਕਾਰੀ ਸਕੂਲਾਂ ਵਿੱਚ 3048 ਨਵੇਂ ਪਖਾਨਿਆਂ ਦਾ ਨਿਰਮਾਣ ਕੀਤਾ ਗਿਆ ਹੈ।

ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿੱਦਿਅਕ ਮੁਕਾਬਲਿਆਂ ਦੇ ਆਨ-ਲਾਈਨ ਆਯੋਜਨ ਵਿੱਚ ਵਿਦਿਆਰਥੀਆਂ ਨੇ ਉਤਸ਼ਾਹ ਅਤੇ ਸ਼ਰਧਾ-ਭਾਵਨਾ ਭਰਪੂਰ ਸ਼ਮੂਲੀਅਤ ਕੀਤੀ।

Have something to say? Post your comment

google.com, pub-6021921192250288, DIRECT, f08c47fec0942fa0

Punjab

ਹੋਲੇ-ਮਹੱਲੇ ਮੌਕੇ ਕੌਮਾਂਤਰੀ ਸਿੱਖ ਸ਼ਸਤਰ ਵਿੱਦਿਆ ਕੌਂਸਲ ਵੱਲੋਂ 10ਵੇਂ ਵਿਰਸਾ ਸੰਭਾਲ ਗੱਤਕਾ ਮੁਕਾਬਲੇ

25,000 ਰੁਪਏ ਰਿਸ਼ਵਤ ਲੈਂਦਾ ਨਗਰ ਕੌਂਸਲ ਦਾ ਬਿਲਡਿੰਗ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਜਨਤਕ ਜਥੇਬੰਦੀਆਂ ਵੱਲੋਂ 23 ਮਾਰਚ ਨੂੰ ਬਰਨਾਲਾ ਦੀ 'ਸ਼ਹੀਦੀ ਕਾਨਫਰੰਸ' ਦੀਆਂ ਤਿਆਰੀਆਂ ਮੁਕੰਮਲ 

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਪ੍ਰੈਸ ਕਾਨਫਰੰਸ:  ਸਿਬਿਨ ਸੀ ਨੇ ਆਜ਼ਾਦ ਅਤੇ ਨਿਰਪੱਖ ਚੋਣਾਂ ਯਕੀਨੀ ਬਣਾਉਣ ਦੀ ਵਚਨਬੱਧਤਾ ਪ੍ਰਗਟਾਈ

ਚੋਣਾਂ ਦੇ ਆਖਰੀ ਪੜਾਅ 'ਚ ਭਾਜਪਾ ਪੰਜਾਬ 'ਚ ਵੋਟਰਾਂ ਨੂੰ ਪ੍ਰਭਾਵਿਤ ਕਰਨ ਦੀ ਕੋਸ਼ਿਸ਼ ਕਰ ਸਕਦੀ ਹੈ: ਬਾਜਵਾ

ਸੰਘਰਸ਼ਸ਼ੀਲ ਜਥੇਬੰਦੀਆਂ ਅਤੇ ਲੋਕਾਂ 'ਚ ਦਹਿਸ਼ਤ ਵਾਲਾ ਮਾਹੌਲ ਸਿਰਜਣ ਖ਼ਿਲਾਫ 22 ਮਾਰਚ ਨੂੰ ਸੰਗਰੂਰ 'ਚ ਵਿਸ਼ਾਲ ਰੋਸ ਮੁਜ਼ਾਹਰਾ ਕਰਨ ਦਾ ਐਲਾਨ 

ਪੰਜਾਬ ਪੇਅ ਸਕੇਲ ਬਹਾਲੀ ਸਾਂਝੇ ਫਰੰਟ ਦੀ ਕੈਬਨਿਟ ਸਬ-ਕਮੇਟੀ ਨਾਲ ਮੀਟਿੰਗ ਬੇਸਿੱਟਾ

ਪੰਜਾਬ ਪੁਲਿਸ ਵੱਲੋਂ ਕੀਰਤਪੁਰ ਸਾਹਿਬ ਵਿਖੇ ਫੌਜ ਦੇ ਜਵਾਨਾਂ 'ਤੇ ਹਮਲਾ ਕਰਨ ਵਾਲੇ ਚਾਰ ਮੁਲਜ਼ਮ ਗ੍ਰਿਫਤਾਰ

ਕੈਬਨਿਟ ਸਬ-ਕਮੇਟੀ ਵੱਲੋਂ ਵੱਖ-ਵੱਖ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗਾਂ, ਜਾਇਜ਼ ਮੰਗਾਂ ਦੇ ਜਲਦੀ ਹੱਲ ਲਈ ਸਬੰਧਤ ਵਿਭਾਗਾਂ ਨੂੰ ਨਿਰਦੇਸ਼ ਦਿੱਤੇ

ਸੰਯੁਕਤ ਕਿਸਾਨ ਮੋਰਚੇ ਵੱਲੋਂ ਦਿੱਲੀ 'ਚ ਕਿਸਾਨ ਮਜ਼ਦੂਰ ਮਹਾਪੰਚਾਇਤ ਦੀਆਂ ਤਿਆਰੀਆਂ ਮੁਕੰਮਲ