Thursday, April 25, 2024

Punjab

ਪੰਜਾਬ ਮੈਡੀਕਲ ਸਿੱਖਿਆ ਅਤੇ ਖੋਜ ਵਿਭਾਗ ਨੇ ਮਹਾਂਮਾਰੀ ਦੌਰਾਨ ਮੈਡੀਕਲ ਕੇਅਰ ਢਾਂਚੇ ਦਾ ਕੀਤਾ ਨਵੀਨੀਕਰਣ

PUNJAB NEWS EXPRESS | December 29, 2020 04:58 PM

ਚੰਡੀਗੜ੍ਹ: ਪੰਜਾਬ ਮੈਡੀਕਲ ਸਿੱਖਿਆ ਅਤੇ ਖੋਜ ਵਿਭਾਗ ਵਲੋਂ ਕੋਵਿਡ -19 ਵਿਰੁੱਧ ਲੜਾਈ ਵਿੱਚ ਬੁਨਿਆਦੀ ਢਾਂਚੇ ਦੇ ਨਿਰਮਾਣ ਲਈ ਸ਼ਾਨਦਾਰ ਕੰਮ ਕੀਤਾ ਗਿਆ। ਪਟਿਆਲਾ, ਅੰਮ੍ਰਿਤਸਰ ਅਤੇ ਫਰੀਦਕੋਟ ਦੇ ਤਿੰਨ ਸਰਕਾਰੀ ਮੈਡੀਕਲ ਕਾਲਜ 1494 ਆਈਸੋਲੇਸ਼ਨ ਬੈੱਡ ਅਤੇ 374 ਆਈਸੀਯੂ + ਡੀਐਚਯੂ ਬੈੱਡਾਂ ਸਮੇਤ 3711 ਬੈੱਡ ਪ੍ਰਦਾਨ ਕਰਕੇ ਤਿਆਰੀਆਂ ਵਿਚ ਮੋਹਰੀ ਰਹੇ ਜਿਹਨਾਂ ਦੀ ਗਿਣਤੀ ਵਿਚ ਹੋਰ ਵਾਧਾ ਕੀਤਾ ਜਾ ਸਕਦਾ ਹੈ। 10, 000 ਤੋਂ ਵੱਧ ਕੋਵਿਡ-19 ਪਾਜੇਟਿਵ ਮਰੀਜ਼ ਆਈਸੋਲੇਸ਼ਨ ਵਾਰਡਾਂ ਵਿਚ ਦਾਖ਼ਲ ਹੋਏ ਅਤੇ 8500 ਤੋਂ ਵੱਧ ਮਰੀਜ਼ ਠੀਕ ਹੋ ਗਏ ਅਤੇ ਉਨ੍ਹਾਂ ਨੂੰ ਛੁੱਟੀ ਦੇ ਦਿੱਤੀ ਗਈ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਮੈਡੀਕਲ ਸਿੱਖਿਆ ਅਤੇ ਖੋਜ ਮੰਤਰੀ ਸ੍ਰੀ ਓਮ ਪ੍ਰਕਾਸ਼ ਸੋਨੀ ਨੇ ਦੱਸਿਆ ਕਿ ਤਿੰਨ ਸਰਕਾਰੀ ਮੈਡੀਕਲ ਕਾਲਜਾਂ ਵਿਚ ਕੋਵਿਡ-19 ਪਾਜੇਟਿਵ ਮਰੀਜ਼ਾਂ ਲਈ ਸਮਰਪਿਤ ਲੇਬਰ ਰੂਮ ਅਤੇ ਆਈਸੋਲੇਸ਼ਨ ਵਾਰਡ ਸਥਾਪਿਤ ਕੀਤੇ ਗਏ ਹਨ। ਵਿਭਾਗ ਨੇ ਕੋਵਿਡ-19 ਸਥਿਤੀ ਦੇ ਪ੍ਰਬੰਧਨ ਲਈ ਉਪਲਬਧ ਸਹੂਲਤਾਂ ਦੀ ਪਛਾਣ ਕਰਨ ਅਤੇ ਲੋੜ ਪੈਣ 'ਤੇ ਉਨ੍ਹਾਂ ਨੂੰ ਵਾਧੂ ਸਰੋਤ ਮੁਹੱਈਆ ਕਰਵਾਉਣ ਲਈ 76 ਮਾਪਦੰਡਾਂ ਦੇ ਪੈਮਾਨੇ 'ਤੇ ਤਕਰੀਬਨ 250 ਨਿੱਜੀ ਹਸਪਤਾਲਾਂ ਦਾ ਵਿਆਪਕ ਸਰਵੇਖਣ ਕੀਤਾ। ਸੂਬਾ ਸਰਕਾਰ ਵਲੋਂ ਕੋਵਿਡ -19 ਮਹਾਂਮਾਰੀ ਦੇ ਪ੍ਰਬੰਧਨ ਲਈ ਸੁਪਰ ਸਪੈਸ਼ਲਿਸਟ ਤੇ ਮਾਹਰ ਡਾਕਟਰਾਂ, ਨਰਸਾਂ ਅਤੇ ਹੋਰ ਪੈਰਾਮੈਡਿਕਸ ਦੀਆਂ 1822 ਅਸਾਮੀਆਂ ਵਿਸ਼ੇਸ਼ ਤੌਰ 'ਤੇ ਮਨਜ਼ੂਰ ਕੀਤੀਆਂ ਗਈਆਂ। ਇਕ ਮਾਹਰ ਸਮੂਹ ਸੂਬੇ ਵਿਚ ਤੀਜੇ ਦਰਜੇ ਦੀ ਸੇਵਾਵਾਂ ਦੀ ਨਿਯਮਿਤ ਤੌਰ 'ਤੇ ਨਿਗਰਾਨੀ ਕਰਦਾ ਹੈ। ਸੂਬੇ ਵਿੱਚ ਟੈਸਟਿੰਗ ਵਿੱਚ ਤੇਜ਼ੀ ਲਿਆਉਣ ਵਾਸਤੇ ਆਰਟੀ-ਪੀਸੀਆਰ ਟੈਸਟਿੰਗ ਲਈ ਪ੍ਰਤੀ ਦਿਨ 26500 ਟੈਸਟਾਂ ਦੀ ਸਮਰੱਥਾ ਵਾਲੀਆਂ ਸੱਤ ਲੈਬਾਂ ਸਥਾਪਿਤ ਕੀਤੀਆਂ ਗਈਆਂ ਹਨ। ਹੁਣ ਤੱਕ ਕੁੱਲ 27, 34, 826 ਟੈਸਟ ਕੀਤੇ ਜਾ ਚੁੱਕੇ ਹਨ।
ਸ੍ਰੀ ਸੋਨੀ ਨੇ ਕਿਹਾ ਕਿ ਜੀਐਮਸੀਐਸ ਪਟਿਆਲਾ, ਅੰਮ੍ਰਿਤਸਰ ਅਤੇ ਫਰੀਦਕੋਟ ਵਿਖੇ ਤਿੰਨ ਪਲਾਜ਼ਮਾ ਬੈਂਕ ਸਥਾਪਤ ਕੀਤੇ ਗਏ ਹਨ। ਇਹਨਾਂ ਜੀ.ਐੱਮ.ਸੀ.ਐੱਸ. ਦੀ ਸਹਾਇਤਾ ਨਾਲ ਪੰਜਾਬ ਭਰ ਵਿੱਚ ਪਲਾਜ਼ਮਾ ਦੀਆਂ 158 ਯੂਨਿਟ ਇਕੱਤਰ ਕੀਤੀਆਂ ਗਈਆਂ। ਪਲਾਜ਼ਮਾ ਨਿੱਜੀ ਹਸਪਤਾਲਾਂ ਦੁਆਰਾ ਮੁਫ਼ਤ ਪ੍ਰਦਾਨ ਕੀਤਾ ਗਿਆ ਅਤੇ ਮਹਾਂਮਾਰੀ ਦੌਰਾਨ ਓਪੀਡੀਜ਼ ਕਾਰਜਸ਼ੀਲ ਰਹੀਆਂ। ਸਾਰੀਆਂ ਪ੍ਰਕਿਰਿਆਵਾਂ ਦੌਰਾਨ ਮਿਆਰੀ ਸੰਚਾਲਨ ਪ੍ਰਕਿਰਿਆਵਾਂ (ਐਸਓਪੀਜ਼) ਦੀ ਪਾਲਣਾ ਕੀਤੀ ਗਈ। ਕੈਬਨਿਟ ਮੰਤਰੀ ਨੇ ਕਿਹਾ ਕਿ ਮੈਡੀਕਲ ਕਾਲਜ, ਪਟਿਆਲਾ ਵਿਖੇ ਸਥਿਤ ਸੁਪਰ ਸਪੈਸ਼ਲਿਟੀ ਬਲਾਕ ਨੂੰ ਭਾਰਤ ਸਰਕਾਰ ਦੇ ਨਵੀਂ ਅਤੇ ਨਵਿਆਉਣਯੋਗ ਊਰਜਾ ਮੰਤਰਾਲੇ ਅਧੀਨ ਗ੍ਰੀਨ ਰੇਟਿੰਗ ਇੰਟੀਗ੍ਰੇਟਿਡ ਹੈਬੀਟੈਟ ਅਸੈਸਮੈਂਟ (ਜੀਆਰਆਈਐਚਏ) ਦੁਆਰਾ 'ਥ੍ਰੀ ਸਟਾਰ' ਪ੍ਰੋਵੀਜ਼ਨਲ ਵੀ3.1 ਰੇਟਿੰਗ ਦਿੱਤੀ ਗਈ ਹੈ।

Have something to say? Post your comment

google.com, pub-6021921192250288, DIRECT, f08c47fec0942fa0

Punjab

ਸੁਖਬੀਰ ਸਿੰਘ ਬਾਦਲ ਵੱਲੋਂ ਐਸ.ਓ.ਆਈ ਦੇ ਜਥੇਬੰਦਕ ਢਾਂਚੇ ਦਾ ਐਲਾਨ

ਨਿਵੇਕਲੀ ਪਹਿਲਕਦਮੀ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 19 ਅਪ੍ਰੈਲ ਨੂੰ ਫੇਸਬੁੱਕ ਉੱਤੇ ਹੋਣਗੇ ਲਾਈਵ

ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀ

ਸੁਖਬੀਰ ਸਿੰਘ ਬਾਦਲ ਨੇ ਭਰੋਸੇਯੋਗਤਾ ਖਤਮ ਕਰ ਲਈ- ਹਰਚੰਦ ਸਿੰਘ ਬਰਸਟ

ਸੁਖਬੀਰ ਸਿੰਘ ਬਾਦਲ ਵੱਲੋਂ ਅਕਾਲੀ ਸਰਕਾਰ ਬਣਨ ’ਤੇ ਘੜਾਮ ਵਿਖੇ ਪ੍ਰਭੂ ਸ੍ਰੀ ਰਾਮ ਤੇ ਮਾਤਾ ਕੌਸ਼ਲਿਆ ਦੀ ਇਤਿਹਾਸਕ ਯਾਦਗਾਰ ਬਣਾਉਣ ਦਾ ਐਲਾਨ

15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਮੂਲਮੰਤਰ ਤੇ ਗੁਰਮੰਤਰ ਦਾ ਜਾਪ ਕਰਕੇ ਪੰਥ ਦੀ ਚੜ੍ਹਦੀ ਕਲਾ ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤੀ ਅਰਦਾਸ

ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਉੱਤੇ ਪ੍ਰਾਈਮ ਸਿਨੇਮਾ ਦੇ ਮਾਲਕ ਅਤੇ ਪ੍ਰਬੰਧਕਾਂ ਖਿਲਾਫ ਮਾਮਲਾ ਦਰਜ: ਮੁੱਖ ਚੋਣ ਅਧਿਕਾਰੀ

ਭਗਤਾਂਵਾਲਾ ਕੂੜ ਡੰਪ ਹਰ ਹਾਲ ’ਚ ਸ਼ਹਿਰ ਤੋਂ ਬਾਹਰ ਕੱਢਿਆ ਜਾਵੇਗਾ : ਤਰਨਜੀਤ ਸਿੰਘ ਸੰਧੂ

ਮੁੱਖ ਮੰਤਰੀ ਨੇ ਕਣਕ ਦੇ ਇੱਕ-ਇੱਕ ਦਾਣੇ ਦੀ ਨਿਰਵਿਘਨ ਖਰੀਦ ਪ੍ਰਤੀ ਦ੍ਰਿੜ ਵਚਨਬੱਧਤਾ ਦੁਹਰਾਈ