Saturday, April 20, 2024
ਤਾਜਾ ਖਬਰਾਂ
ਨਿਵੇਕਲੀ ਪਹਿਲਕਦਮੀ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 19 ਅਪ੍ਰੈਲ ਨੂੰ ਫੇਸਬੁੱਕ ਉੱਤੇ ਹੋਣਗੇ ਲਾਈਵਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਸੁਖਬੀਰ ਸਿੰਘ ਬਾਦਲ ਵੱਲੋਂ ਅਕਾਲੀ ਸਰਕਾਰ ਬਣਨ ’ਤੇ ਘੜਾਮ ਵਿਖੇ ਪ੍ਰਭੂ ਸ੍ਰੀ ਰਾਮ ਤੇ ਮਾਤਾ ਕੌਸ਼ਲਿਆ ਦੀ ਇਤਿਹਾਸਕ ਯਾਦਗਾਰ ਬਣਾਉਣ ਦਾ ਐਲਾਨ15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂਮੂਲਮੰਤਰ ਤੇ ਗੁਰਮੰਤਰ ਦਾ ਜਾਪ ਕਰਕੇ ਪੰਥ ਦੀ ਚੜ੍ਹਦੀ ਕਲਾ ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤੀ ਅਰਦਾਸਬਹੁ-ਕਰੋੜੀ ਨੇਚਰ ਹਾਈਟਸ ਇਨਫਰਾ ਘੁਟਾਲਾ: 9 ਸਾਲਾਂ ਤੋਂ ਫਰਾਰ ਦੋਸ਼ੀ ਨੀਰਜ ਅਰੋੜਾ ਨੂੰ ਪੰਜਾਬ ਪੁਲਿਸ ਨੇ ਉਤਰਾਖੰਡ ਤੋਂ ਕੀਤਾ ਗ੍ਰਿਫਤਾਰ

Punjab

ਸਰਕਾਰੀ ਮੈਡੀਕਲ ਕਾਲਜ ਪਟਿਆਲਾ ਨੇ ਵਾਈਟ ਕੋਟ ਸਮਾਰੋਹ ਕਰਵਾਇਆ

PUNJAB NEWS EXPRESS | January 19, 2021 11:04 AM

ਪਟਿਆਲਾ: ਸਰਕਾਰੀ ਮੈਡੀਕਲ ਕਾਲਜ ਪਟਿਆਲਾ 'ਚ ਅੱਜ ਐਮ.ਬੀ.ਬੀ.ਐਸ. ਦੇ ਨਵੇਂ ਆਏ ਵਿਦਿਆਰਥੀਆਂ ਦੇ ਸਵਾਗਤ ਲਈ ਪ੍ਰਿੰਸੀਪਲ ਡਾ. ਰਾਜਨ ਸਿੰਗਲਾ ਦੀ ਯੋਗ ਤੇ ਸੁਚੱਜੀ ਅਗਵਾਈ ਅਤੇ ਐਸ.ਪੀ.ਐਮ. ਦੇ ਵਿਭਾਗ ਦੇ ਮੁਖੀ ਡਾ. ਸਿਮੀ ਓਬਰਾਏ ਦੀ ਨਿਗਰਾਨੀ ਹੇਠ ਵਾਈਟ ਕੋਟ ਸਮਾਰੋਹ ਕਰਵਾਇਆ ਗਿਆ। ਇਸ ਦੌਰਾਨ ਨਵੇਂ ਬੈਚ ਦੇ 225 ਵਿਦਿਆਰਥੀਆਂ ਨੂੰ ਪ੍ਰਿੰਸੀਪਲ ਡਾ. ਰਾਜਨ ਸਿੰਗਲਾ ਵਲੋਂ ਮਹਾਂਰਿਸ਼ੀ ਚਰਕ ਸਹੁੰ ਚੁਕਾਈ ਗਈ ਅਤੇ ਇਸ ਤੋਂ ਬਾਅਦ ਵਾਈਸ ਪ੍ਰਿੰਸੀਪਲ ਡਾ. ਰਮਿੰਦਰ ਪਾਲ ਸਿੰਘ ਸੀਬੀਆ ਨੇ ਮੈਡੀਕਲ ਦੇ ਵਿਦਿਆਰਥੀਆਂ ਨੂੰ ਹਿੱਪੋ ਕਰੈਟਿਕ ਸਹੁੰ ਚੁਕਾਈ।
ਇਸ ਮੌਕੇ ਪ੍ਰਿੰਸੀਪਲ ਡਾ. ਰਾਜਨ ਸਿੰਗਲਾ ਨੇ ਸਾਰੇ ਨਵੇਂ ਆਏ ਮੈਡੀਕਲ ਦੇ ਵਿਦਿਆਰਥੀਆਂ ਦਾ ਸਵਾਗਤ ਕੀਤਾ ਅਤੇ ਉਨ੍ਹਾਂ ਸਰਿਆਂ ਨੂੰ ਅਨੁਸ਼ਾਸਨ ਵਿਚ ਰਹਿਣ ਲਈ ਆਖਿਆ। ਵਿਦਿਆਰਥੀਆਂ ਨੂੰ ਐਮ.ਬੀ.ਬੀ.ਐਸ. ਦੇ ਨਵੇਂ ਅਧਿਆਪਨ ਪਾਠਕ੍ਰਮ (ਸੀ ਬੀ ਐਮ ਈ) ਬਾਰੇ ਜਾਣਕਾਰੀ ਦਿੱਤੀ ਤੇ ਉਨ੍ਹਾਂ ਨੂੰ ਕਿਹਾ ਕਿ ਹੋਸਟਲ ਵਿਚ ਰਹਿੰਦੇ ਹੋਏ ਅਤੇ ਕਲਾਸਾਂ ਲਗਾਉਂਦੇ ਹੋਏ ਕੋਵਿਡ-19 ਦੀ ਬਿਮਾਰੀ ਤੋਂ ਬਚਾਅ ਲਈ ਸਭ ਵਿਦਿਆਰਥੀ ਮਾਸਕ ਪਾ ਕੇ ਰੱਖਣ ਅਤੇ ਇੱਕ ਦੂਜੇ ਤੋਂ ਦੂਰੀ ਬਣਾ ਕੇ ਰੱਖਣ। ਉਨ੍ਹਾਂ ਸਾਰਿਆਂ ਨੂੰ ਫਾਊਂਡੇਸ਼ਨ ਕੋਰਸ ਬਾਰੇ ਵੀ ਜਾਣਕਾਰੀ ਦਿੱਤੀ।
ਡਾ. ਸਿੰਗਲਾ ਨੇ ਵਿਦਿਆਰਥੀਆਂ ਨੂੰ ਐਂਟੀ ਰੈਗਿੰਗ ਕਮੇਟੀ ਦੇ ਬਾਰੇ ਦੱਸਿਆ ਅਤੇ ਆਖਿਆ ਕਿ ਜਦੋਂ ਵੀ ਕੋਈ ਵਿਦਿਆਰਥੀਆਂ ਨੂੰ ਕਿਸੇ ਵੀ ਤਰ੍ਹਾਂ ਤੰਗ-ਪ੍ਰੇਸ਼ਾਨ ਜਾਂ ਰੈਗਿੰਗ ਕਰਦਾ ਹੈ ਤਾਂ ਇਸ ਬਾਰੇ ਤੁਰੰਤ ਕਿਸੇ ਵੀ ਕਮੇਟੀ ਮੈਂਬਰ ਨੂੰ ਉਨ੍ਹਾਂ ਦੇ ਮੋਬਾਈਲ ਨੰਬਰ ਤੇ ਸੂਚਨਾ ਦੇਣ। ਡਾ. ਹਰਨਾਮ ਸਿੰਘ ਰੇਖੀ, ਮੈਡੀਕਲ ਸੁਪਰਡੰਟ ਨੇ ਨਵੇਂ ਆਏ ਵਿਦਿਆਰਥੀਆਂ ਨੂੰ ਚੰਗੇ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ।
ਇਸ ਮੌਕੇ ਡੀ.ਐਮ.ਐਸ. ਡਾ. ਵਿਨੋਦ ਡੰਗਵਾਲ, ਡਾ. ਗੁਰਦੀਪ ਸਿੰਘ ਕਲਿਆਣ ਮੁਖੀ ਅਨਾਟਮੀ ਵਿਭਾਗ, ਡਾ. ਅਦਿਤਿਆ ਜੈਨ ਮੁਖੀ ਫਿਜੋਓਲਜੀ ਵਿਭਾਗ, ਡਾ. ਮਨਿੰਦਰ ਕੌਰ ਮੁਖੀ ਬਾਇਓਕੈਮਿਸਟਰੀ ਅਤੇ ਡਾ. ਸਿਮੀ ਓਬਰਾਏ ਮੁਖੀ ਐਸ.ਪੀ.ਐਮ. ਵਿਭਾਗ ਆਦਿ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ।

Have something to say? Post your comment

google.com, pub-6021921192250288, DIRECT, f08c47fec0942fa0

Punjab

ਨਿਵੇਕਲੀ ਪਹਿਲਕਦਮੀ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 19 ਅਪ੍ਰੈਲ ਨੂੰ ਫੇਸਬੁੱਕ ਉੱਤੇ ਹੋਣਗੇ ਲਾਈਵ

ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀ

ਸੁਖਬੀਰ ਸਿੰਘ ਬਾਦਲ ਨੇ ਭਰੋਸੇਯੋਗਤਾ ਖਤਮ ਕਰ ਲਈ- ਹਰਚੰਦ ਸਿੰਘ ਬਰਸਟ

ਸੁਖਬੀਰ ਸਿੰਘ ਬਾਦਲ ਵੱਲੋਂ ਅਕਾਲੀ ਸਰਕਾਰ ਬਣਨ ’ਤੇ ਘੜਾਮ ਵਿਖੇ ਪ੍ਰਭੂ ਸ੍ਰੀ ਰਾਮ ਤੇ ਮਾਤਾ ਕੌਸ਼ਲਿਆ ਦੀ ਇਤਿਹਾਸਕ ਯਾਦਗਾਰ ਬਣਾਉਣ ਦਾ ਐਲਾਨ

15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਮੂਲਮੰਤਰ ਤੇ ਗੁਰਮੰਤਰ ਦਾ ਜਾਪ ਕਰਕੇ ਪੰਥ ਦੀ ਚੜ੍ਹਦੀ ਕਲਾ ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤੀ ਅਰਦਾਸ

ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਉੱਤੇ ਪ੍ਰਾਈਮ ਸਿਨੇਮਾ ਦੇ ਮਾਲਕ ਅਤੇ ਪ੍ਰਬੰਧਕਾਂ ਖਿਲਾਫ ਮਾਮਲਾ ਦਰਜ: ਮੁੱਖ ਚੋਣ ਅਧਿਕਾਰੀ

ਭਗਤਾਂਵਾਲਾ ਕੂੜ ਡੰਪ ਹਰ ਹਾਲ ’ਚ ਸ਼ਹਿਰ ਤੋਂ ਬਾਹਰ ਕੱਢਿਆ ਜਾਵੇਗਾ : ਤਰਨਜੀਤ ਸਿੰਘ ਸੰਧੂ

ਮੁੱਖ ਮੰਤਰੀ ਨੇ ਕਣਕ ਦੇ ਇੱਕ-ਇੱਕ ਦਾਣੇ ਦੀ ਨਿਰਵਿਘਨ ਖਰੀਦ ਪ੍ਰਤੀ ਦ੍ਰਿੜ ਵਚਨਬੱਧਤਾ ਦੁਹਰਾਈ

ਹੋਲੇ-ਮਹੱਲੇ ਮੌਕੇ ਕੌਮਾਂਤਰੀ ਸਿੱਖ ਸ਼ਸਤਰ ਵਿੱਦਿਆ ਕੌਂਸਲ ਵੱਲੋਂ 10ਵੇਂ ਵਿਰਸਾ ਸੰਭਾਲ ਗੱਤਕਾ ਮੁਕਾਬਲੇ