Friday, March 29, 2024
ਤਾਜਾ ਖਬਰਾਂ
ਹੋਲੇ-ਮਹੱਲੇ ਮੌਕੇ ਕੌਮਾਂਤਰੀ ਸਿੱਖ ਸ਼ਸਤਰ ਵਿੱਦਿਆ ਕੌਂਸਲ ਵੱਲੋਂ 10ਵੇਂ ਵਿਰਸਾ ਸੰਭਾਲ ਗੱਤਕਾ ਮੁਕਾਬਲੇ25,000 ਰੁਪਏ ਰਿਸ਼ਵਤ ਲੈਂਦਾ ਨਗਰ ਕੌਂਸਲ ਦਾ ਬਿਲਡਿੰਗ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂਜਨਤਕ ਜਥੇਬੰਦੀਆਂ ਵੱਲੋਂ 23 ਮਾਰਚ ਨੂੰ ਬਰਨਾਲਾ ਦੀ 'ਸ਼ਹੀਦੀ ਕਾਨਫਰੰਸ' ਦੀਆਂ ਤਿਆਰੀਆਂ ਮੁਕੰਮਲ 2 ਲੱਖ ਰੁਪਏ ਦਾ ਇਨਾਮੀ ਮੁਜਰਿਮ ਇਸ਼ਤਿਹਾਰੀ ਅਮਨਦੀਪ ਕੰਬੋਜ ਉਰਫ ਅਮਨ ਸਕੋਡਾ ਨੂੰ ਜਿਲ੍ਹਾ ਫਾਜਿਲਕਾ ਦੀ ਪੁਲਿਸ ਵੱਲੋਂ ਵਾਰਾਨਸੀ (ਉੱਤਰ ਪ੍ਰਦੇਸ਼) ਤੋਂ ਗ੍ਰਿਫਤਾਰ ਕਰਨ ਵਿੱਚ ਮਿਲੀ ਸਫਲਤਾਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਪ੍ਰੈਸ ਕਾਨਫਰੰਸ:  ਸਿਬਿਨ ਸੀ ਨੇ ਆਜ਼ਾਦ ਅਤੇ ਨਿਰਪੱਖ ਚੋਣਾਂ ਯਕੀਨੀ ਬਣਾਉਣ ਦੀ ਵਚਨਬੱਧਤਾ ਪ੍ਰਗਟਾਈਭਾਰਤੀ ਚੋਣ ਕਮਿਸ਼ਨ ਵੱਲੋਂ ਜਲੰਧਰ ਦੇ ਡਿਪਟੀ ਕਮਿਸ਼ਨਰ ਦਾ ਤਬਾਦਲਾ ਕਰਨ ਦੇ ਨਿਰਦੇਸ਼, ਰੋਪੜ ਰੇਂਜ ਅਤੇ ਬਾਰਡਰ ਰੇਂਜ ਦੇ ਪੁਲਿਸ ਅਧਿਕਾਰੀਆਂ ਨੂੰ ਵੀ ਹਟਾਉਣ ਦੇ ਨਿਰਦੇਸ਼ 

Punjab

ਮੁੱਖ ਸਕੱਤਰ ਵਲੋਂ ਪਸ਼ੂ ਪਾਲਣ ਵਿਭਾਗ ਨੂੰ ਬਰਡ ਫਲੂ ‘ਤੇ ਸਖਤ ਚੌਕਸੀ ਰੱਖਣ ਦੀ ਹਦਾਇਤ

PUNJAB NEWS EXPRESS | January 23, 2021 09:11 AM

ਚੰਡੀਗੜ੍ਹ: ਪੰਜਾਬ ਦੇ ਮੁੱਖ ਸਕੱਤਰ ਸ੍ਰੀਮਤੀ ਵਿਨੀ ਮਹਾਜਨ ਨੇ ਅੱਜ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਵਿਭਾਗ ਨੂੰ ਆਦੇਸ਼ ਦਿੱਤਾ ਕਿ ਬਰਡ ਫਲੂ ਵਜੋਂ ਜਾਣੇ ਜਾਂਦੇ ਏਵੀਅਨ ਇਨਫਲੂਐਂਜਾ ਉੱਤੇ ਤਿੱਖੀ ਨਜ਼ਰ ਰੱਖੀ ਜਾਵੇ।ਉਨ੍ਹਾਂ ਇਹ ਨਿਰਦੇਸ਼ ਜ਼ਿਲ੍ਹਾ ਐਸ.ਏ.ਐੱਸ.ਨਗਰ ਦੇ ਪਿੰਡ ਬੇਹੜਾ ਦੇ ਐਵਰਗ੍ਰੀਨ ਪੋਲਟਰੀ ਫਾਰਮ ਵਿਖੇ ਬਰਡ ਫਲੂ ਦੇ ਸ਼ੱਕੀ ਮਾਮਲੇ ਦੀ ਰਿਪੋਰਟ ਸਾਹਮਣੇ ਆਉਣ ਤੋਂ ਬਾਅਦ ਦਿੱਤੇ।

ਸਥਿਤੀ ਦੀ ਸਮੀਖਿਆ ਕਰਦਿਆਂ ਮੁੱਖ ਸਕੱਤਰ ਨੇ ਪਸ਼ੂ ਪਾਲਣ ਵਿਭਾਗ ਨੂੰ ਮਰ ਚੁੱਕੇ ਪੰਛੀਆਂ ਦੇ ਸਹੀ ਨਿਪਟਾਰੇ ਨੂੰ ਯਕੀਨੀ ਬਣਾਉਣ ਅਤੇ ਜਲਘਰਾਂ, ਪੰਛੀ ਬਾਜ਼ਾਰ, ਚਿੜੀਆਘਰਾਂ ਅਤੇ ਪੋਲਟਰੀ ਫਾਰਮਾਂ ਦੇ ਆਲੇ- ਦੁਆਲੇ ਨਿਗਰਾਨੀ ਵਧਾਉਣ ਲਈ ਕਿਹਾ।

ਨਾਰਥ ਰੀਜਨਲ ਡਿਜ਼ੀਜ਼ ਡਾਇਗਨਾਸਟਿਕ ਲੈਬ (ਐਨ.ਆਰ.ਡੀ.ਡੀ.ਐਲ), ਜਲੰਧਰ ਤੋਂ ਸ਼ੱਕੀ ਮਾਮਲਿਆਂ ਦੀ ਰਿਪੋਰਟ ਪ੍ਰਾਪਤ ਹੋਣ ਤੋਂ ਬਾਅਦ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਵਿਭਾਗ ਦੇ ਵਧੀਕ ਮੁੱਖ ਸਕੱਤਰ ਸ੍ਰੀ ਵਿਜੈ ਕੁਮਾਰ ਜੰਜੂਆ ਨੇ ਮੁੱਖ ਸਕੱਤਰ ਨੂੰ ਦੱਸਿਆ ਕਿ ਵਿਭਾਗ ਨੇ ਰੋਗਾਂ ਦੀ ਪੁਸ਼ਟੀ ਕਰਨ ਲਈ ਪੰਛੀਆਂ ਦੇ ਨਮੂਨੇ ਨੈਸ਼ਨਲ ਇੰਸਟੀਚਿਊਟ ਆਫ ਹਾਈ ਸਕਿਉਰਿਟੀ ਐਨੀਮਲ ਡਿਜ਼ੀਜ਼ ਲੈਬ, ਭੋਪਾਲ ਭੇਜੇ ਹਨ।
ਉਨ੍ਹਾਂ ਅੱਗੇ ਦੱਸਿਆ ਕਿ ਪਿੰਡ ਬੇਹੜਾ ਦੇ ਅਲਫਾ ਪੋਲਟਰੀ ਫਾਰਮ ਵਿਖੇ ਸੰਕਰਮਿਤ ਪੰਛੀਆਂ ਦੀ ਕਲਿੰਗ ਦਾ ਕੰਮ ਚੱਲ ਰਿਹਾ ਹੈ ਅਤੇ ਪਸੂ ਪਾਲਣ ਵਿਭਾਗ ਦੀਆਂ 5 ਮੈਂਬਰਾਂ ਵਾਲੀਆਂ 25 ਟੀਮਾਂ ਨੇ 11200 ਲਾਗ ਵਾਲੇ ਪੰਛੀਆਂ ਦੀ ਪਹਿਲੇ ਦਿਨ ਕਲਿੰਗ ਕੀਤੀ ਅਤੇ ਆਉਣ ਵਾਲੇ ਦਿਨਾਂ ਵਿੱਚ ਇਸ ਦੀ ਸ਼ੁਰੂਆਤ ਉਕਤ ਪਿੰਡ ਵਿੱਚ ਸਥਿਤ ਰਾਇਲ ਪੋਲਟਰੀ ਫਾਰਮ ਤੋਂ ਕੀਤੀ ਜਾਵੇਗੀ। ਕਲਿੰਗ ਆਪ੍ਰੇਸ਼ਨ ਵਿਚ ਲੱਗੀਆਂ ਟੀਮਾਂ ਨੂੰ ਨਿੱਜੀ ਸੁਰੱਖਿਆ ਉਪਕਰਣ ਪ੍ਰਦਾਨ ਕੀਤੇ ਗਏ ਹਨ।

ਲੋਕਾਂ ਨੂੰ ਪਸ਼ੂ ਪਾਲਣ ਵਿਭਾਗ ਵਲੋਂ ਜਾਰੀ ਦਿਸ਼ਾ ਨਿਰਦੇਸਾਂ ਦੀ ਪਾਲਣਾ ਕਰਨ ਦੀ ਅਪੀਲ ਕਰਦਿਆਂ ਮੁੱਖ ਸਕੱਤਰ ਨੇ ਕਿਹਾ ਕਿ ਚਿਕਨ ਅਤੇ ਹੋਰ ਪੋਲਟਰੀ ਉਤਪਾਦਾਂ ਦਾ ਸਹੀ ਤਰੀਕੇ ਨਾਲ ਪਕਾਉਣ ਤੋਂ ਬਾਅਦ ਸੇਵਨ ਕਰਨਾ ਸੁਰੱਖਿਅਤ ਹੈ ਅਤੇ ਪੋਲਟਰੀ ਮੀਟ ਜਾਂ ਅੰਡਿਆਂ ਨੂੰ ਬਿਨਾਂ ਪਕਾਏ ਖਾਣਾ ਨਹੀਂ ਚਾਹੀਦਾ। ਉਹਨਾਂ ਵਿਭਾਗ ਨੂੰ ਜੀਵ-ਸੁਰੱਖਿਆ ਉਪਾਵਾਂ ਦੇ ਮਿਆਰੀ ਪ੍ਰੋਟੋਕੋਲ ਨੂੰ ਯਕੀਨੀ ਬਣਾਉਣ ਲਈ ਪੋਲਟਰੀ ਕਿਸਾਨਾਂ ਅਤੇ ਅਟੈਂਡਿੰਗ ਸਟਾਫ ਨੂੰ ਇਨਾਂ ਸਾਵਧਾਨੀਆਂ ਦੀ ਸਖਤੀ ਨਾਲ ਪਾਲਣਾ ਕਰਨ ਲਈ ਕਿਹਾ। ਉਹਨਾਂ ਸਬੰਧਤ ਵਿਭਾਗਾਂ ਨੂੰ ਹਦਾਇਤ ਕੀਤੀ ਕਿ ਉਹ ਲੋਕਾਂ ਵਿੱਚ ਜਾਗਰੂਕਤਾ ਫੈਲਾਉਣ ਅਤੇ ਉਨ੍ਹਾਂ ਨੂੰ ਗੁਮਰਾਹਕੁੰਨ ਜਾਣਕਾਰੀ ਤੋਂ ਬਚਾਉਣ ਲਈ ਮੁਹਿੰਮ

Have something to say? Post your comment

google.com, pub-6021921192250288, DIRECT, f08c47fec0942fa0

Punjab

ਹੋਲੇ-ਮਹੱਲੇ ਮੌਕੇ ਕੌਮਾਂਤਰੀ ਸਿੱਖ ਸ਼ਸਤਰ ਵਿੱਦਿਆ ਕੌਂਸਲ ਵੱਲੋਂ 10ਵੇਂ ਵਿਰਸਾ ਸੰਭਾਲ ਗੱਤਕਾ ਮੁਕਾਬਲੇ

25,000 ਰੁਪਏ ਰਿਸ਼ਵਤ ਲੈਂਦਾ ਨਗਰ ਕੌਂਸਲ ਦਾ ਬਿਲਡਿੰਗ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਜਨਤਕ ਜਥੇਬੰਦੀਆਂ ਵੱਲੋਂ 23 ਮਾਰਚ ਨੂੰ ਬਰਨਾਲਾ ਦੀ 'ਸ਼ਹੀਦੀ ਕਾਨਫਰੰਸ' ਦੀਆਂ ਤਿਆਰੀਆਂ ਮੁਕੰਮਲ 

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਪ੍ਰੈਸ ਕਾਨਫਰੰਸ:  ਸਿਬਿਨ ਸੀ ਨੇ ਆਜ਼ਾਦ ਅਤੇ ਨਿਰਪੱਖ ਚੋਣਾਂ ਯਕੀਨੀ ਬਣਾਉਣ ਦੀ ਵਚਨਬੱਧਤਾ ਪ੍ਰਗਟਾਈ

ਚੋਣਾਂ ਦੇ ਆਖਰੀ ਪੜਾਅ 'ਚ ਭਾਜਪਾ ਪੰਜਾਬ 'ਚ ਵੋਟਰਾਂ ਨੂੰ ਪ੍ਰਭਾਵਿਤ ਕਰਨ ਦੀ ਕੋਸ਼ਿਸ਼ ਕਰ ਸਕਦੀ ਹੈ: ਬਾਜਵਾ

ਸੰਘਰਸ਼ਸ਼ੀਲ ਜਥੇਬੰਦੀਆਂ ਅਤੇ ਲੋਕਾਂ 'ਚ ਦਹਿਸ਼ਤ ਵਾਲਾ ਮਾਹੌਲ ਸਿਰਜਣ ਖ਼ਿਲਾਫ 22 ਮਾਰਚ ਨੂੰ ਸੰਗਰੂਰ 'ਚ ਵਿਸ਼ਾਲ ਰੋਸ ਮੁਜ਼ਾਹਰਾ ਕਰਨ ਦਾ ਐਲਾਨ 

ਪੰਜਾਬ ਪੇਅ ਸਕੇਲ ਬਹਾਲੀ ਸਾਂਝੇ ਫਰੰਟ ਦੀ ਕੈਬਨਿਟ ਸਬ-ਕਮੇਟੀ ਨਾਲ ਮੀਟਿੰਗ ਬੇਸਿੱਟਾ

ਪੰਜਾਬ ਪੁਲਿਸ ਵੱਲੋਂ ਕੀਰਤਪੁਰ ਸਾਹਿਬ ਵਿਖੇ ਫੌਜ ਦੇ ਜਵਾਨਾਂ 'ਤੇ ਹਮਲਾ ਕਰਨ ਵਾਲੇ ਚਾਰ ਮੁਲਜ਼ਮ ਗ੍ਰਿਫਤਾਰ

ਕੈਬਨਿਟ ਸਬ-ਕਮੇਟੀ ਵੱਲੋਂ ਵੱਖ-ਵੱਖ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗਾਂ, ਜਾਇਜ਼ ਮੰਗਾਂ ਦੇ ਜਲਦੀ ਹੱਲ ਲਈ ਸਬੰਧਤ ਵਿਭਾਗਾਂ ਨੂੰ ਨਿਰਦੇਸ਼ ਦਿੱਤੇ

ਸੰਯੁਕਤ ਕਿਸਾਨ ਮੋਰਚੇ ਵੱਲੋਂ ਦਿੱਲੀ 'ਚ ਕਿਸਾਨ ਮਜ਼ਦੂਰ ਮਹਾਪੰਚਾਇਤ ਦੀਆਂ ਤਿਆਰੀਆਂ ਮੁਕੰਮਲ