Saturday, May 18, 2024

Punjab

ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਦੇਸ਼ਾਂ ਵਿਚ ਪੜ੍ਹਾਈ ਅਤੇ ਨੌਕਰੀਆਂ ਕਰਨ ਦੇ ਚਾਹਵਾਨ ਨੌਜਵਾਨਾਂ ਦਾ ਕਰੇਗਾ ਮਾਰਗਦਰਸ਼ਨ

PUNJAB NEWS EXPRESS | February 16, 2021 07:30 PM

ਪਟਿਆਲਾ: ਵਿਦੇਸ਼ਾਂ ਵਿਚ ਜਾ ਕੇ ਪੜ੍ਹਾਈ ਕਰਨ ਅਤੇ ਨੌਕਰੀਆਂ ਕਰਨ ਦੇ ਚਾਹਵਾਨ ਬੇਰੁਜ਼ਗਾਰ ਨੌਜਵਾਨਾਂ ਨੂੰ ਢੁਕਵੀਂ ਅਗਵਾਈ ਦੇਣ ਲਈ ਪੰਜਾਬ ਸਰਕਾਰ ਵੱਲੋਂ 'ਘਰ ਘਰ ਰੋਜ਼ਗਾਰ' ਮਿਸ਼ਨ ਅਧੀਨ ਇੱਕ ਵਿਦੇਸ਼ੀ ਪੜ੍ਹਾਈ ਅਤੇ ਪਲੇਸਮੈਂਟ ਸੈਲ ਸ਼ੁਰੂ ਕੀਤਾ ਗਿਆ ਹੈ। ਇਸ ਸਬੰਧੀ ਪਹਿਲੇ ਰਾਊਂਡ ਦੀ ਕਾਊਂਸਲਿੰਗ ਮਿਤੀ 1 ਮਾਰਚ ਤੋਂ 31 ਮਾਰਚ ਤੱਕ ਹੋਵੇਗੀ ਅਤੇ ਕਾਊਂਸਲਿੰਗ ਲਈ ਰਜਿਸਟ੍ਰੇਸ਼ਨ ਲਿੰਕ 21 ਫਰਵਰੀ ਤੋਂ 25 ਫਰਵਰੀ ਤੱਕ ਖੁੱਲ੍ਹੇ ਰਹਿਣਗੇ।
ਇਸ ਸਬੰਧੀ ਜਾਣਕਾਰੀ ਦਿੰਦਿਆ ਜ਼ਿਲ੍ਹਾ ਰੋਜ਼ਗਾਰ ਅਫ਼ਸਰ ਸਿੰਪੀ ਸਿੰਗਲਾ ਨੇ ਦੱਸਿਆ ਕਿ ਵਿਦੇਸ਼ੀ ਪੜ੍ਹਾਈ ਦੇ ਚਾਹਵਾਨ ਉਮੀਦਵਾਰ ਰਜਿਸਟ੍ਰੇਸ਼ਨ ਲਿੰਕ https://tinyurl.com/f5ekr2lu 'ਤੇ ਅਤੇ ਵਿਦੇਸ਼ੀ ਨੌਕਰੀਆਂ ਦੇ ਚਾਹਵਾਨ ਉਮੀਦਵਾਰ ਰਜਿਸਟ੍ਰੇਸ਼ਨ ਲਿੰਕ https://tinyurl.com/y7ouadpy 'ਤੇ ਆਪਣੇ ਆਪ ਨੂੰ ਰਜਿਸਟਰ ਕਰ ਸਕਦੇ ਹਨ ਜਾਂ ਨਿੱਜੀ ਤੌਰ 'ਤੇ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਬਲਾਕ-ਡੀ, ਮਿੰਨੀ ਸਕੱਤਰੇਤ, ਪਟਿਆਲਾ ਵਿਖੇ ਆ ਕੇ ਮਿਲ ਸਕਦੇ ਹਨ। ਵਧੇਰੇ ਜਾਣਕਾਰੀ ਲਈ ਰੋਜ਼ਗਾਰ ਬਿਊਰੋ ਦੇ ਹੈਲਪਲਾਈਨ ਨੰ:98776-10877 ਜਾਂ ਈ-ਮੇਲ ਆਈ.ਡੀ:dbeepathelp@gmail.comਤੇ ਸੰਪਰਕ ਕੀਤਾ ਜਾ ਸਕਦਾ ਹੈ।

Have something to say? Post your comment

google.com, pub-6021921192250288, DIRECT, f08c47fec0942fa0

Punjab

ਅੰਮ੍ਰਿਤਸਰ ਦੇ ਬਜ਼ਾਰਾਂ ਵਿੱਚ ਮੰਗਾਂ ਨੂੰ ਲੈ ਕੇ ਪੱਤਰਕਾਰਾਂ ਨੇ ਕੀਤਾ ਸਰਕਾਰ ਖਿਲਾਫ ਰੋਸ ਮਾਰਚ, ਤੱਗੜ ਨੂੰ ਬਿਨਾਂ ਕਿਸੇ ਦੇਰੀ ਦੇ ਰਿਹਾਅ ਕੀਤਾ ਜਾਵੇ

ਸੁਖਬੀਰ ਸਿੰਘ ਬਾਦਲ ਵੱਲੋਂ ਐਸ.ਓ.ਆਈ ਦੇ ਜਥੇਬੰਦਕ ਢਾਂਚੇ ਦਾ ਐਲਾਨ

ਨਿਵੇਕਲੀ ਪਹਿਲਕਦਮੀ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 19 ਅਪ੍ਰੈਲ ਨੂੰ ਫੇਸਬੁੱਕ ਉੱਤੇ ਹੋਣਗੇ ਲਾਈਵ

ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀ

ਸੁਖਬੀਰ ਸਿੰਘ ਬਾਦਲ ਨੇ ਭਰੋਸੇਯੋਗਤਾ ਖਤਮ ਕਰ ਲਈ- ਹਰਚੰਦ ਸਿੰਘ ਬਰਸਟ

ਸੁਖਬੀਰ ਸਿੰਘ ਬਾਦਲ ਵੱਲੋਂ ਅਕਾਲੀ ਸਰਕਾਰ ਬਣਨ ’ਤੇ ਘੜਾਮ ਵਿਖੇ ਪ੍ਰਭੂ ਸ੍ਰੀ ਰਾਮ ਤੇ ਮਾਤਾ ਕੌਸ਼ਲਿਆ ਦੀ ਇਤਿਹਾਸਕ ਯਾਦਗਾਰ ਬਣਾਉਣ ਦਾ ਐਲਾਨ

15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਮੂਲਮੰਤਰ ਤੇ ਗੁਰਮੰਤਰ ਦਾ ਜਾਪ ਕਰਕੇ ਪੰਥ ਦੀ ਚੜ੍ਹਦੀ ਕਲਾ ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤੀ ਅਰਦਾਸ

ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਉੱਤੇ ਪ੍ਰਾਈਮ ਸਿਨੇਮਾ ਦੇ ਮਾਲਕ ਅਤੇ ਪ੍ਰਬੰਧਕਾਂ ਖਿਲਾਫ ਮਾਮਲਾ ਦਰਜ: ਮੁੱਖ ਚੋਣ ਅਧਿਕਾਰੀ

ਭਗਤਾਂਵਾਲਾ ਕੂੜ ਡੰਪ ਹਰ ਹਾਲ ’ਚ ਸ਼ਹਿਰ ਤੋਂ ਬਾਹਰ ਕੱਢਿਆ ਜਾਵੇਗਾ : ਤਰਨਜੀਤ ਸਿੰਘ ਸੰਧੂ