Saturday, May 18, 2024

Punjab

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਦੀ ਕਾਰਗੁਜ਼ਾਰੀ ਦੀ ਸਮੀਖਿਆ ਲਈ ਗਵਰਨਿੰਗ ਕੌਂਸਲ ਦੀ ਹੋਈ ਮੀਟਿੰਗ

PUNJAB NEWS EXPRESS | February 22, 2021 05:31 PM

ਪਟਿਆਲਾ: ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਪਟਿਆਲਾ ਵੱਲੋਂ ਨੌਜਵਾਨਾਂ ਨੂੰ ਰੋਜ਼ਗਾਰ ਅਤੇ ਸਵੈ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਕੀਤੇ ਜਾ ਰਹੇ ਉਪਰਾਲਿਆਂ ਸਬੰਧੀ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਡਾ: ਪ੍ਰੀਤੀ ਯਾਦਵ ਦੀ ਪ੍ਰਧਾਨਗੀ 'ਚ ਗਵਰਨਿੰਗ ਕੌਂਸਲ ਵੱਲੋਂ ਸਮੀਖਿਆ ਮੀਟਿੰਗ ਕੀਤੀ ਗਈ।
ਮੀਟਿੰਗ ਦੌਰਾਨ ਨੌਜਵਾਨਾਂ ਨੂੰ ਰੋਜ਼ਗਾਰ ਅਤੇ ਸਵੈ-ਰੋਜ਼ਗਾਰ ਮੁਹੱਈਆ ਕਰਵਾਉਣ ਲਈ ਵੱਖ-ਵੱਖ ਮੁੱਦਿਆਂ ਜਿਸ 'ਚ ਨੌਜਵਾਨਾਂ ਦੀ www.pgrkam.com 'ਤੇ ਰਜਿਸਟ੍ਰੇਸ਼ਨ, ਆਨਲਾਈਨ ਅਤੇ ਆਫ਼-ਲਾਈਨ ਕੈਰੀਅਰ ਕਾਊਂਸਲਿੰਗ, ਸਰਕਾਰੀ ਅਤੇ ਪ੍ਰਾਈਵੇਟ ਨੌਕਰੀਆਂ ਪ੍ਰਾਪਤ ਕਰਨ ਬਾਰੇ ਜਾਣਕਾਰੀ ਅਤੇ ਭਰਤੀ ਸਬੰਧੀ, ਸਰਕਾਰ ਵੱਲੋਂ ਰੋਜ਼ਗਾਰ ਅਤੇ ਸਵੈ-ਰੋਜ਼ਗਾਰ ਪ੍ਰਾਪਤ ਕਰਨ ਲਈ ਚਲਾਈਆਂ ਗਈਆਂ ਸਕੀਮਾਂ ਸਬੰਧੀ ਜਾਗਰੂਕਤਾ ਕੈਂਪਾਂ ਸਮੇਤ ਬੈਂਕਾਂ ਅਤੇ ਸਵੈ ਰੋਜ਼ਗਾਰ ਏਜੰਸੀਆਂ ਵੱਲੋਂ ਕੀਤੇ ਗਏ ਕੰਮ ਦੀ ਸਮੀਖਿਆ ਕੀਤੀ ਗਈ। ਇਸ ਦੇ ਨਾਲ ਹੀ ਦੇਸ਼ ਦੀਆਂ ਉਘੀਆਂ ਕੰਪਨੀਆਂ ਬਾਏਜੂਸ ਅਤੇ ਟ੍ਰਾਏਡੈਂਟ ਵਿਚ ਰੋਜ਼ਗਾਰ ਬਿਊਰੋ ਵੱਲੋਂ ਕਰਵਾਈ ਜਾ ਰਹੀ ਭਰਤੀ ਬਾਰੇ ਅਤੇ ਨੌਜਵਾਨਾਂ ਲਈ ਵਿਦੇਸ਼ਾਂ ਵਿਚ ਪੜ੍ਹਾਈ ਅਤੇ ਰੋਜ਼ਗਾਰ ਸਬੰਧੀ ਸੇਵਾਵਾਂ ਸ਼ੁਰੂ ਕਰਨ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਡਾ: ਪ੍ਰੀਤੀ ਯਾਦਵ ਨੇ ਵੱਖ-ਵੱਖ ਵਿਭਾਗਾਂ ਤੋਂ ਆਏ ਨੁਮਾਇੰਦਿਆਂ ਨੂੰ ਹਦਾਇਤ ਕਰਦੇ ਹੋਏ ਕਿਹਾ ਕਿ ਬੇਰੁਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਅਤੇ ਸਵੈ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਰੋਜ਼ਗਾਰ ਬਿਊਰੋ ਨਾਲ ਸਬੰਧਤ ਵਿਭਾਗ ਆਪਣਾ ਪੂਰਨ ਸਹਿਯੋਗ ਦੇਣ ਤਾਂ ਜੋ ਸਰਕਾਰ ਦੇ"ਘਰ ਘਰ ਰੋਜ਼ਗਾਰ" ਮਿਸ਼ਨ ਨੂੰ ਸਫ਼ਲ ਬਣਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਵਿਭਾਗਾਂ ਵੱਲੋਂ ਸਵੈ ਰੋਜ਼ਗਾਰ ਲਈ ਕਰਵਾਈ ਜਾਂਦੀ ਟਰੇਨਿੰਗ ਸਬੰਧੀ ਬੇਰੋਜ਼ਗਾਰ ਨੌਜਵਾਨਾਂ ਨੂੰ ਵੱਧ ਤੋਂ ਵੱਧ ਜਾਣਕਾਰੀ ਦਿੱਤੀ ਜਾਵੇ, ਤਾਂ ਉਹ ਸਰਕਾਰੀ ਸਕੀਮਾਂ ਦਾ ਲਾਭ ਉਠਾ ਸਕਣ।
ਇਸ ਮੀਟਿੰਗ ਵਿਚ ਰੋਜ਼ਗਾਰ ਬਿਊਰੋ ਦੇ ਅਧਿਕਾਰੀਆਂ ਤੋਂ ਇਲਾਵਾ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ, ਸਹਾਇਕ ਲੇਬਰ ਕਮਿਸ਼ਨਰ, ਜ਼ਿਲ੍ਹਾ ਖੁਰਾਕ ਤੇ ਸਪਲਾਈ ਅਫ਼ਸਰ, ਜ਼ਿਲ੍ਹੇ ਦੇ ਸਮੂਹ ਕਾਲਜ, ਆਈ.ਟੀ.ਆਈਜ਼ ਦੇ ਪ੍ਰਿੰਸੀਪਲ, ਡੀ.ਡੀ.ਪੀ.ਓ. ਤੇ ਸੀ.ਡੀ.ਪੀ.ਓ ਹਾਜ਼ਰ ਸਨ।

Have something to say? Post your comment

google.com, pub-6021921192250288, DIRECT, f08c47fec0942fa0

Punjab

ਅੰਮ੍ਰਿਤਸਰ ਦੇ ਬਜ਼ਾਰਾਂ ਵਿੱਚ ਮੰਗਾਂ ਨੂੰ ਲੈ ਕੇ ਪੱਤਰਕਾਰਾਂ ਨੇ ਕੀਤਾ ਸਰਕਾਰ ਖਿਲਾਫ ਰੋਸ ਮਾਰਚ, ਤੱਗੜ ਨੂੰ ਬਿਨਾਂ ਕਿਸੇ ਦੇਰੀ ਦੇ ਰਿਹਾਅ ਕੀਤਾ ਜਾਵੇ

ਸੁਖਬੀਰ ਸਿੰਘ ਬਾਦਲ ਵੱਲੋਂ ਐਸ.ਓ.ਆਈ ਦੇ ਜਥੇਬੰਦਕ ਢਾਂਚੇ ਦਾ ਐਲਾਨ

ਨਿਵੇਕਲੀ ਪਹਿਲਕਦਮੀ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 19 ਅਪ੍ਰੈਲ ਨੂੰ ਫੇਸਬੁੱਕ ਉੱਤੇ ਹੋਣਗੇ ਲਾਈਵ

ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀ

ਸੁਖਬੀਰ ਸਿੰਘ ਬਾਦਲ ਨੇ ਭਰੋਸੇਯੋਗਤਾ ਖਤਮ ਕਰ ਲਈ- ਹਰਚੰਦ ਸਿੰਘ ਬਰਸਟ

ਸੁਖਬੀਰ ਸਿੰਘ ਬਾਦਲ ਵੱਲੋਂ ਅਕਾਲੀ ਸਰਕਾਰ ਬਣਨ ’ਤੇ ਘੜਾਮ ਵਿਖੇ ਪ੍ਰਭੂ ਸ੍ਰੀ ਰਾਮ ਤੇ ਮਾਤਾ ਕੌਸ਼ਲਿਆ ਦੀ ਇਤਿਹਾਸਕ ਯਾਦਗਾਰ ਬਣਾਉਣ ਦਾ ਐਲਾਨ

15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਮੂਲਮੰਤਰ ਤੇ ਗੁਰਮੰਤਰ ਦਾ ਜਾਪ ਕਰਕੇ ਪੰਥ ਦੀ ਚੜ੍ਹਦੀ ਕਲਾ ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤੀ ਅਰਦਾਸ

ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਉੱਤੇ ਪ੍ਰਾਈਮ ਸਿਨੇਮਾ ਦੇ ਮਾਲਕ ਅਤੇ ਪ੍ਰਬੰਧਕਾਂ ਖਿਲਾਫ ਮਾਮਲਾ ਦਰਜ: ਮੁੱਖ ਚੋਣ ਅਧਿਕਾਰੀ

ਭਗਤਾਂਵਾਲਾ ਕੂੜ ਡੰਪ ਹਰ ਹਾਲ ’ਚ ਸ਼ਹਿਰ ਤੋਂ ਬਾਹਰ ਕੱਢਿਆ ਜਾਵੇਗਾ : ਤਰਨਜੀਤ ਸਿੰਘ ਸੰਧੂ