Monday, March 01, 2021

Punjab

ਆਯੁਸ਼ਮਾਨ ਭਾਰਤ ਸਰਬੱਤ ਸਿਹਤ ਬੀਮਾ ਯੋਜਨਾ: 28 ਫਰਵਰੀ ਤੱਕ ਚਲਾਈ ਜਾਵੇਗੀ ਈ: ਕਾਰਡ ਬਣਵਾਉਣ ਲਈ ਵਿਸ਼ੇਸ਼ ਮੁਹਿੰਮ : ਐਸ.ਡੀ.ਐਮ. ਮਾਲੇਰਕੋਟਲਾ

PUNJAB NEWS EXPRESS | February 22, 2021 05:35 PM

ਮਾਲੇਰਕੋਟਲਾ: ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਸਿਹਤ ਪੱਖੋਂ ਸਹੂਲਤਾਂ ਮੁਹੱਈਆ ਕਰਵਾਉਣ ਦੇ ਉਦੇਸ਼ ਨੂੰ ਮੁੱਖ ਰੱਖਦੇ ਹੋੋਏ ਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਸਬ ਡਵੀਜ਼ਨ ਮਾਲੇਰਕੋਟਲਾ ਦੇ ਸਮੂਹ ਯੋਗ ਲਾਭਪਾਤਰੀਆਂ ਦੇ ਈ—ੑਕਾਰਡ ਬਣਾਉਣ ਲਈ 28 ਫਰਵਰੀ, 2021 ਤੱਕ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਸ੍ਰੀ ਟੀ. ਬੈਨਿਥ, ਆਈ.ਏ.ਐਸ., ਐਸ.ਡੀ. ਐਮ. ਮਾਲੇਰਕੋਟਲਾ ਨੇ ਦੱਸਿਆ ਕਿ ਲੋੜਵੰਦ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਦੇ ਉਦੇਸ਼ ਨੂੰ ਮੁੱਖ ਰੱਖ ਕੇ ਚਲਾਈ ਜਾ ਰਹੀ ਇਸ ਯੋਜਨਾ ਤਹਿਤ ਲਾਭਪਾਤਰੀ ਪਰਿਵਾਰਾਂ ਨੂੰ 5 ਲੱਖ Wਪਏ ਤੱਕ ਦੇ ਮੁਫ਼ਤ ਇਲਾਜ ਦੀ ਸਹੂਲਤ ਮੁਹੱਈਆ ਕਰਵਾਈ ਜਾ ਰਹੀ ਹੈ।ਉਨ੍ਹਾਂ ਕਿਹਾ ਕਿ ਸਰਬੱਤ ਸਿਹਤ ਬੀਮਾ ਯੋਜਨਾ ਦਾ ਲਾਭ ਲੈਣ ਲਈ ਰਜਿਸਟਰਡ ਲਾਭਪਾਤਰੀਆਂ ਨੂੰ ਆਪਣਾ ਕਾਰਡ ਬਣਵਾਉਣਾ ਜ਼ਰੂਰੀ ਹੈ।ਉਨ੍ਹਾਂ ਦੱਸਿਆ ਕਿ ਇਸ ਯੋੋਜਨਾ ਦਾ ਲਾਭ ਸਮਾਰਟ ਰਾਸ਼ਨ ਕਾਰਡ ਧਾਰਕ ਪਰਿਵਾਰ, ਜੇ—ਫਾਰਮ ਧਾਰਕ ਕਿਸਾਨ ਪਰਿਵਾਰ, ਉਸਾਰੀ ਕਿਰਤੀ ਭਲਾਈ ਬੋੋਰਡ ਨਾਲ ਰਜਿਸਟਰਡ ਮਜ਼ਦੂਰ, ਛੋਟੇ ਵਪਾਰੀ, ਪ੍ਰਵਾਨਿਤ ਅਤੇ ਪੀਲੇ ਕਾਰਡ ਧਾਰਕ ਪੱਤਰਕਾਰ, ਐਸ.ਈ.ਸੀ.ਸੀ. ਡਾਟਾ 2011 ਵਿਚ ਸ਼ਾਮਲ ਪਰਿਵਾਰ ਇਸ ਯੋਜਨਾ ਦਾ ਲਾਭ ਲੈ ਸਕਦੇ ਹਨ।ਉਨ੍ਹਾਂ ਕਿਹਾ ਕਿ ਇਸ ਯੋਜਨਾ ਤਹਿਤ ਰਜਿਸਟਰਡ ਪਰਿਵਾਰ ਦੇ ਕਿਸੇ ਵੀ ਵਿਅਕਤੀ ਨੂੰ ਹਸਪਤਾਲ ਵਿਚ ਦਾਖਲ (24 ਘੰਟੇ) ਹੋੋਣ ਤੇ ਸਾਲਾਨਾ 5 ਲੱਖ ਰੁਪਏ ਤੱਕ ਦੇ ਨਕਦ—ਰਹਿਤ ਸਿਹਤ ਬੀਮੇ ਦੀ ਸਹੂਲਤ ਦਿੱਤੀ ਜਾਵੇਗੀ।ਈ—ਕਾਰਡ ਬਣਾਉਣ ਲਈ ਜ਼ਰੂਰੀ ਦਸਤਾਵੇਜ਼ਾਂ ਬਾਰੇ ਜਾਣਕਾਰੀ ਦਿੰਦਿਆਂ ਸ੍ਰੀ ਟੀ. ਬੈਨਿਥ ਨੇ ਦੱਸਿਆ ਕਿ ਇਸ ਲਈ ਆਧਾਰ ਕਾਰਡ (ਕੇ.ਵਾਈਯੀ. ਲਈ ਜ਼ਰੂਰੀ), ਪਰਿਵਾਰ ਪਹਿਚਾਣ ਦਸਤਾਵੇਜ਼, ਰਾਸ਼ਨ ਕਾਰਡ ਜ਼ਰੂਰੀ ਹੈ।ਜੇ ਕਿਸੇ ਯੋਗ ਲਾਭਪਾਤਰੀ ਕੋੋਲ ਰਾਸ਼ਨ ਕਾਰਡ ਨਹੀਂ ਹੈ ਤਾਂ ਪਰਿਵਾਰ ਘੋਸ਼ਣਾ ਫਾਰਮ ਜ਼ੋ ਕਿ ਸਰਪੰਚ ਜਾਂ ਮਿਉਂਸਪਲ ਕੌੌਂਸਲਰ ਵੱਲੋੋਂ ਦਸਤਖਤ ਅਤੇ ਮੋਹਰ ਲੱਗਿਆ ਹੋੋਵੇ, ਪੇਸ਼ ਕੀਤਾ ਜਾ ਸਕਦਾ ਹੈ।ਇਸ ਤੋੋਂ ਇਲਾਵਾ ਉਸਾਰੀ ਮਜ਼ਦੂਰ ਦਾ ਰਜਿਸਟਰੇਸ਼ਨ ਕਾਰਡ ਜੇਕਰ ਇਸ ਵਿਚ ਪਰਿਵਾਰ ਦੀ ਜਾਣਕਾਰੀ ਦਰਜ ਹੈ, ਵੀ ਪ੍ਰਵਾਨ ਕੀਤਾ ਜਾਵੇਗਾ।ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਇਸ ਯੋਜਨਾ ਪ੍ਰਤੀ ਲੋਕਾਂ ਨੂੰ ਜਾਗਰੂਕ ਕਰਨ ਅਤੇ ਕਾਰਡ ਬਣਾਉਣ ਲਈ ਕਾਮਨ ਸਰਵਿਸ ਸੈਂਟਰਾਂ ’ਤੇ ਵੀ ਇਹ ਸੇਵਾ ਸ਼ੁਰੂ ਕੀਤੀ ਗਈ ਹੈ, ਜਿਥੇ 30 Wਪਏ ਪ੍ਰਤੀ ਕਾਰਡ ਫੀਸ ਨਾਲ ਰਜਿਸਟਰਡ ਲਾਭਪਾਤਰੀ ਤੇ ਉਨਾਂ ਦੇ ਪਰਿਵਾਰਕ ਮੈਂਬਰਾਂ ਦੇ ਕਾਰਡ ਬਣਾਏ ਜਾ ਰਹੇ ਹਨ।ਇਸ ਤੋਂ ਇਲਾਵਾ ਸੇਵਾ ਕੇਂਦਰਾਂ ਅਤੇ ਮਾਰਕੀਟ ਕਮੇਟੀ ਵੀ ਪੁੱਜ ਕੇ ਲਾਭਪਾਤਰੀ ਆਪਣਾ ਕਾਰਡ ਬਣਵਾ ਸਕਦੇ ਹਨ। ਉਨਾਂ ਕਿਹਾ ਕਿ ਕਾਰਡ ਤੋਂ ਬਿਨਾਂ ਸਰਕਾਰੀ ਤੇ ਸੂਚੀਬੱਧ ਹਸਪਤਾਲ ਵਿਚ ਮਰੀਜ਼ ਨੂੰ ਇਸ ਸਕੀਮ ਦਾ ਲਾਭ ਨਹੀਂ ਮਿਲ ਸਕੇਗਾ।ਉਨਾਂ ਕਿਹਾ ਕਿ ਇਸ ਯੋਜਨਾ ਸਬੰਧੀ ਕਿਸੇ ਵੀ ਹੋਰ ਜਾਣਕਾਰੀ ਲਈ ਸਿਹਤ ਵਿਭਾਗ ਦੇ ਹੈਲਪਲਾਈਨ ਨੰਬਰ 104 ’ਤੇ ਸੰਪਰਕ ਕੀਤਾ ਜਾ ਸਕਦਾ ਹੈ।ਸ੍ਰੀ ਟੀ. ਬੈਨਿਥ ਨੇ ਦੱਸਿਆ ਕਿ 28 ਫਰਵਰੀ, 2021 ਤਕ ਵੱਧ ਤੋਂ ਵੱਧ ਯੋਗ ਲਾਭਪਾਤਰੀਆਂ ਦੇ ਈ—ਕਾਰਡ ਬਣਾਉਣ ਲਈ ਸਬ ਡਵੀਜ਼ਨ ਮਾਲੇਰਕੋਟਲਾ ਦੇ ਵੱਖ—ਵੱਖ ਪਿੰਡਾਂ ਅਤੇ ਸ਼ਹਿਰ ਵਿਚ ਵਿਸ਼ੇਸ਼ ਤੌੌਰ ਤੇ ਰੋੋਜ਼ਾਨਾ ਕੈਂਪ ਲਗਾਏ ਜਾ ਰਹੇ ਹਨ। ਇਸ ਮੌੌਕੇ ਸ੍ਰੀ ਟੀ. ਬੈਨਿਥ ਨੇ ਸਬ ਡਵੀਜ਼ਨ ਮਾਲੇਰਕੋਟਲਾ ਦੇ ਸਾਰੇ ਯੋਗ ਲਾਭਪਾਤਰੀਆਂ ਨੂੰ ਈੑਕਾਰਡ ਬਣਵਾਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਕਾਮਨ ਸਰਵਿਸ ਸੈਂਟਰ (ਸੀ.ਐਸ.ਸੀ.) ਅਤੇ ਵਿਡਾਲ ਕੰਪਨੀ ਵਲੋਂ ਪਹਿਲਾਂ ਹੀ ਕਾਰਡ ਬਨਾਉਣ ਦਾ ਕੰਮ ਕੀਤਾ ਜਾ ਰਿਹਾ ਹੈ ਅਤੇ ਹੁਣ ਲੋਕ ਸੇਵਾ ਕੇਂਦਰਾਂ ਵਿੱਚ ਵੀ ਆਪਣਾ ਕਾਰਡ ਬਣਵਾ ਸਕਦੇ ਹਨ। ਇਸ ਦੌਰਾਨ ਉਨ੍ਹਾਂ ਇਸ ਯੋਜਨਾ ਨਾਲ ਜੁੜੇ ਵਿਭਾਗਾਂ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਯੋਜਨਾਬੱਧ ਢੰਗ ਨਾਲ ਕਾਰਡ ਬਣਾਏ ਜਾਣ ਤਾਂ ਜੋ ਵੱਧ ਤੋਂ ਵੱਧ ਲੋਕਾਂ ਤੱਕ ਇਸ ਸੁਵਿਧਾ ਦਾ ਲਾਭ ਪਹੁੰਚ ਸਕੇ।
ਐਸ.ਡੀ.ਐਮ. ਮਾਲੇਰਕੋਟਲਾ ਨੇ ਕਿਹਾ ਕਿ ਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਪਿੰਡਾਂ ਅਤੇ ਸ਼ਹਿਰਾਂ ਵਿੱਚ ਕੈਂਪ ਲਗਾਏ ਜਾ ਰਹੇ ਹਨ ਤਾਂ ਜੋ ਕੋਈ ਵੀ ਲਾਭਪਾਤਰੀ ਇਸ ਸੁਵਿਧਾ ਤੋਂ ਵੰਚਿਤ ਨਾ ਰਹਿ ਸਕੇ। ਉਨ੍ਹਾਂ ਕਿਹਾ ਕਿ ਇਸ ਯੋਜਨਾ ਤਹਿਤ ਲਾਭਪਾਤਰੀ ਸਰਕਾਰੀ ਅਤੇ ਸੂਚੀਬੱਧ ਪ੍ਰਾਈਵੇਟ ਹਸਪਤਾਲਾਂ ਵਿੱਚ 5 ਲੱਖ Wਪਏ ਤੱਕ ਦਾ ਕੈਸ਼ਲੈਸ ਇਲਾਜ ਦਾ ਲਾਭ ਲੈ ਸਕਦੇ ਹਨ। ਉਨ੍ਹਾਂ ਦੱਸਿਆ ਕਿ ਕੋਈ ਵੀ ਯੋਗ ਲਾਭਪਾਤਰੀ ਆਪਣੇ ਦਸਤਾਵੇਜ਼ ਲੈ ਕੇ ਆਪਣੀ ਰਜਿਸਟਰੇਸ਼ਨ ਕਰਵਾ ਸਕਦੇ ਹਨ, ਜਿਸ ਤਹਿਤ ਸਮਾਰਟ ਰਾਸ਼ਨ ਕਾਰਡ ਲਾਭਪਾਤਰੀ ਆਪਣੇ ਆਧਾਰ ਕਾਰਡ ਜਾਂ ਰਾਸ਼ਨ ਕਾਰਡ, ਛੋਟੇ ਵਪਾਰੀ ਆਪਣੇ ਆਧਾਰ ਕਾਰਡ, ਰਾਸ਼ਨ ਕਾਰਡ ਜਾਂ ਪੈਨ ਕਾਰਡ, ਜੇੑਫਾਰਮ ਧਾਰਕ ਅਤੇ ਛੋਟੇ ਕਿਸਾਨ ਆਪਣੇ ਆਧਾਰ ਕਾਰਡ ਜਾਂ ਰਾਸ਼ਨ ਕਾਰਡ, ਨਿਰਮਾਣ ਕਲਿਆਣ ਬੋਰਡ ਤਹਿਤ ਰਜਿਸਟਰਡ ਮਜ਼ਦੂਰ ਆਪਣੇ ਆਧਾਰ ਕਾਰਡ, ਰਾਸ਼ਨ ਕਾਰਡ ਜਾਂ ਰਜਿਸਟਰੇਸ਼ਨ ਕਾਰਡ ਜਾਂ ਪੀਲੇ ਕਾਰਡ ਧਾਰਕ ਪੱਤਰਕਾਰ ਆਪਣਾ ਆਧਾਰ ਕਾਰਡ ਜਾਂ ਪੀਲਾ ਪਹਿਚਾਣ ਪੱਤਰ ਲੈ ਕੇ ਆਪਣੇ ਈੑਕਾਰਡ ਬਣਵਾਉਣ ਲਈ ਨੇੜੇ ਦੇ ਸੇਵਾ ਕੇਂਦਰ ਵਿੱਚ ਕੰਮਕਾਜ ਵਾਲੇ ਕਿਸੇ ਵੀ ਦਿਨ ਆ ਕੇ ਬਣਵਾ ਸਕਦੇ ਹਨ। ਉਨ੍ਹਾਂ ਸਾਰੇ ਯੋਗ ਲਾਭਪਾਤਰੀਆਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਜ਼ਿਨ੍ਹਾਂ ਨੇ ਅਜੇ ਤੱਕ ਕਾਰਡ ਨਹੀਂ ਬਣਵਾਏ, ਉਹ ਆਪਣੇ ਕਾਰਡ ਬਿਨ੍ਹਾਂ ਕਿਸੇ ਦੇਰੀ ਤੋਂ ਬਣਵਾ ਲੈਣ।

Have something to say? Post your comment

Punjab

ਨਸ਼ਿਆਂ-ਵਿਰੁੱਧ ਵਿਸ਼ੇਸ਼ ਮੁਹਿੰਮ: ਪੰਜਾਬ ਪੁਲਿਸ ਵੱਲੋਂ 392 ਨਸ਼ਾ ਤਸਕਰ/ਸਪਲਾਇਰ ਗਿ੍ਰਫ਼ਤਾਰ ; 3 ਦਿਨਾਂ ਵਿੱਚ 283 ਐਫ.ਆਈ.ਆਰਜ਼ ਦਰਜ

ਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਜ਼ਿਲੇ ਵਿਚ ਹੁਣ ਤੱਕ 58328 ਪਰਿਵਾਰਾਂ ਦੇ ਬਣੇ ਕਾਰਡ-ਡੀ. ਸੀ

ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਤਿੰਨ ਰੋਜ਼ਾ ਕੌਮਾਂਤਰੀ ਵੈਬੀਨਾਰ ਸੰਪੰਨ

ਜੂਡੋ ਖਿਡਾਰੀ ਜਸਲੀਨ ਸਿੰਘ ਸੈਣੀ ਤਾਸ਼ਕੰਦ ਗ੍ਰੈਂਡ ਸਲੈਮ ਵਿਖੇ ਦਿਖਾਏਗਾ ਖੇਡ ਜੌਹਰ, ਮੈਡਲ ਜਿੱਤਣੇ ਤੇ ਟੋਕਿਓ ਓਲੰਪਿਕ ਦੀ ਮਿਲੇਗੀ ਸਿੱਧੀ ਟਿਕਟ

ਰਣਨੀਤੀ ਬਣਾਉਣ ਦਾ ਸਮਾਂ ਗਿਆ, ਹੁਣ ਮੈਦਾਨ ਵਿਚ ਨਿਤਰਨ ਦਾ ਵੇਲਾ: ਸੁਨੀਲ ਜਾਖੜ

ਪੰਜਾਬ ਵਿੱਚ ‘ਆਪ’ ਨੂੰ ਮਿਲੀ ਮਜ਼ਬੂਤੀ, ਅਜਨਾਲਾ ਦੇ ਕਾਂਗਰਸੀ ਵਿਧਾਇਕ ਦੇ ਕਰੀਬੀ ਅਤੇ ਫ਼ਾਜ਼ਿਲਕਾ ਦੇ ਕਈ ਕਾਂਗਰਸੀ ਆਗੂ ਪਾਰਟੀ ਵਿੱਚ ਹੋਏ ਸ਼ਾਮਿਲ

ਸਿਰਫ਼ ਸੱਤਾ ਦੀ ਖ਼ਾਤਰ ਲੜ ਰਹੀ ਹੈ ਕਾਂਗਰਸ, ਉਸ ਨੂੰ ਲੋਕਾਂ ਦੀ ਨਹੀਂ ਬਿਲਕੁਲ ਵੀ ਪ੍ਰਵਾਹ-ਭਗਵੰਤ ਮਾਨ

ਗੁਰਦਾਸਪੁਰ ਪੁਲਿਸ ਨੇ 22 ਗ੍ਰਾਮ 250 ਮਿਲੀਗ੍ਰਾਮ ਹੈਰੋਇਨ ਫੜੀ, ਚਾਰ ਦੋਸ਼ੀਆਂ ਨੂੰ ਕੀਤਾ ਕਾਬੂ

ਬਜਟ ਸੈਸ਼ਨ 'ਚ ਆਮ ਆਦਮੀ ਪਾਰਟੀ ਚੁੱਕੇਗੀ ਐਮਐਸਪੀ, ਪੋਸਟ ਮੈਟ੍ਰਿਕ ਸਕਾਲਰਸ਼ਿੱਪ, ਖੇਤੀਬਾੜੀ ਕਰਜ਼ਾ ਮੁਆਫੀ ਅਤੇ ਬਿਜਲੀ ਦੇ ਮੁੱਦੇ : ਹਰਪਾਲ ਸਿੰਘ ਚੀਮਾ

ਨੌਦੀਪ ਨਾਲ ਗ੍ਰਿਫਤਾਰ ਕੀਤੇ ਉਨ੍ਹਾਂ ਦੇ ਸਾਥੀ ਸ਼ਿਵ ਕੁਮਾਰ 'ਤੇ ਹਰਿਆਣਾ ਪੁਲਿਸ ਨੇ ਕੀਤਾ ਤਸ਼ੱਦਦ, ਤੁਰੰਤ ਜੇਲ੍ਹ ਵਿਚੋਂ ਰਿਹਾਅ ਕਰੇ ਖੱਟਰ ਸਰਕਾਰ : ਸਰਵਜੀਤ ਕੌਰ ਮਾਣੂੰਕੇ