Friday, April 26, 2024

Punjab

ਸਾਲ 2022 ਦੀਆਂ ਵਿਧਾਨ ਸਭਾ ਚੋਣਾਂ ’ਚ ਕੈਪਟਨ ਅਮਰਿੰਦਰ ਸਿੰਘ ਕਰਨਗੇ ਕਾਂਗਰਸ ਦੀ ਅਗਵਾਈ-ਜਾਖੜ

PUNJAB NEWS EXPRESS | February 23, 2021 09:06 AM

ਚੰਡੀਗੜ: ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਨੇ ਅੱਜ ਕਿਹਾ ਕਿ ਸਾਲ 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪਾਰਟੀ ਦੀ ਅਗਵਾਈ ਕਰਨਗੇ ਕਿਉਂਕਿ ਹਾਲ ਹੀ ਵਿੱਚ ਹੋਈਆਂ ਮਿਊਂਸਪਲ ਚੋਣਾਂ ਵਿੱਚ ਸੂਬੇ ਦੇ ਲੋਕਾਂ ਨੇ ਕਾਂਗਰਸ ਪਾਰਟੀ ਦੇ ਸਮਰਥਨ ਵਿੱਚ ਸਪੱਸ਼ਟ ਫਤਵਾ ਦੇ ਕੇ ਮੁੱਖ ਮੰਤਰੀ ਦੀ ਲੀਡਰਸ਼ਿਪ ’ਚ ਵਿਸ਼ਵਾਸ ਪ੍ਰਗਟ ਕੀਤਾ ਹੈ।
ਮੁੱਖ ਮੰਤਰੀ ਵੱਲੋਂ ਸਮਾਰਟ ਸਿਟੀ ਅਤੇ ਅਮਰੁਤ ਸਕੀਮਾਂ ਤਹਿਤ 1087 ਕਰੋੜ ਰੁਪਏ ਦੇ ਵਿਕਾਸ ਪ੍ਰੋਜੈਕਟਾਂ ਦੀ ਸ਼ੁਰੂਆਤ ਕੀਤੇ ਜਾਣ ਲਈ ਹੋਏ ਇਕ ਸਮਾਗਮ ਦੌਰਾਨ ਸ੍ਰੀ ਜਾਖੜ ਨੇ ਕਿਹਾ, ‘‘ਮਿਊਂਸਪਲ ਚੋਣਾਂ ਵਿੱਚ ਕਾਂਗਰਸ ਦੀ ਹੂੰਝਾ ਫੇਰ ਜਿੱਤ ਨਾਲ ਵੋਟਰਾਂ ਨੇ ਨਾ ਸਿਰਫ ਸੂਬੇ ਵਿੱਚ ਕੈਪਟਨ ਅਮਰਿੰਦਰ ਸਿੰਘ ਦੀ ਲੀਡਰਸ਼ਿਪ ਨੂੰ ਮੁੜ ਪ੍ਰਵਾਨਿਤ ਕੀਤਾ ਹੈ ਸਗੋਂ ਉਨਾਂ ਦੀ ਭਵਿੱਖੀ ਅਗਵਾਈ ਵਿੱਚ ਵੀ ਪੰਜਾਬੀਆਂ ਨੇੇ ਭਰੋਸਗੀ ਜ਼ਾਹਰ ਕੀਤੀ ਹੈ।’’ ਉਨਾਂ ਕਿਹਾ ਕਿ ਕਾਂਗਰਸ ਪਾਰਟੀ ਮਿਸ਼ਨ ‘2022 ਲਈ ਕੈਪਟਨ’ ਦੀ ਸ਼ੁਰੂਆਤ ਪਹਿਲਾਂ ਹੀ ਕਰ ਚੁੱਕੀ ਹੈ ਅਤੇ ਅਗਲੀਆਂ ਚੋਣਾਂ ਵੀ ਉਨਾਂ ਦੀ ਅਗਵਾਈ ਵਿੱਚ ਹੀ ਲੜੇਗੀ।
ਮੁੱਖ ਮੰਤਰੀ ਦੀ ਸ਼ਲਾਘਾ ਕਰਦਿਆਂ ਸ੍ਰੀ ਜਾਖੜ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਬਹੁਤ ਹੀ ਔਖੇ ਸਮਿਆਂ ਵਿੱਚ ਕਾਂਗਰਸ ਦੀ ਅਗਵਾਈ ਕੀਤੀ ਹੈ ਅਤੇ ਪੰਜਾਬ ਦੇ ਲੋਕ ਸੂਬੇ ਪ੍ਰਤੀ ਉਨਾਂ ਦੇ ਯੋਗਦਾਨ ਨੂੰ ਭਲੀ-ਭਾਂਤ ਜਾਣਦੇ ਹਨ। ਉਨਾਂ ਕਿਹਾ, ‘‘ਪੰਜਾਬ ਸ਼ਾਇਦ ਇਸ ਵੇਲੇ ਬਹੁਤ ਬੁਰੇ ਸੰਕਟ ਵਿੱਚੋਂ ਗੁਜ਼ਰ ਰਿਹਾ ਹੈ, ਭਾਵੇਂ ਕੋਵਿਡ ਦੀ ਗੱਲ ਹੋਵੇ, ਕਾਲੇ ਖੇਤੀ ਕਾਨੂੰਨਾਂ ਕਾਰਨ ਕਿਸਾਨਾਂ ’ਚ ਬੇਚੈਨੀ ਦੀ ਗੱਲ ਹੋਵੇ ਜਾਂ ਫਿਰ ਕੇਂਦਰ ਸਰਕਾਰ ਦੇ ਸੂਬੇ ਪ੍ਰਤੀ ਬੇਰੁਖੀ ਵਾਲੇ ਵਿਹਾਰ ਦੀ, ਸਿਰਫ ਕੈਪਟਨ ਅਮਰਿੰਦਰ ਸਿੰਘ ਦੀ ਦੂਰਅੰਦੇਸ਼ੀ ਅਤੇ ਲੀਡਰਸ਼ਿਪ ਵਾਲੀ ਪਹੁੰਚ ਹੀ ਸੂਬੇ ਨੂੰ ਇਸ ਤੋਂ ਬਾਹਰ ਕੱਢਣ ਦੇ ਸਮਰੱਥਵਾਨ ਹੈ।
ਪੰਜਾਬ ਨਾਲ ਕੀਤੇ ਜਾ ਰਹੇ ਮਤਰੇਈ ਮਾਂ ਵਾਲੇ ਸਲੂਕ ਨੇ ਕੇਂਦਰ ਸਰਕਾਰ ’ਤੇ ਵਰਦਿਆਂ ਸ੍ਰੀ ਜਾਖੜ ਨੇ ਕਿਹਾ ਕਿ ਕਿਸਾਨ ਸੰਘਰਸ਼ ਦਾ ਸਮਰਥਨ ਕਰਨ ਦੇ ਇਵਜ਼ ਵਿੱਚ ਸੂਬੇ ਨੂੰ ਸਜ਼ਾ ਦੇਣ ਲਈ ਕੇਂਦਰ ਸਰਕਾਰ ਨੇ ਆਰਥਿਕ ਨਾਕਾਬੰਦੀ ਸਮੇਤ ਹਰੇਕ ਤਰਾਂ ਦਾ ਹਰਬਾ ਵਰਤਿਆ ਹੈ। ਉਨਾਂ ਕਿਹਾ ਕਿ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੇ ਅਧੀਨ ਮੁਲਕ ਦਾ ਸੰਘੀ ਢਾਂਚਾ ਖ਼ਤਰੇ ਹੇਠ ਹੈ। ਉਨਾਂ ਨੇ ਹਾਲ ਹੀ ਵਿੱਚ ਪਾਕਿਸਤਾਨ ਵਿੱਚ ਨਨਕਾਣਾ ਸਾਹਿਬ ਦੇ ਦਰਸ਼ਨਾਂ ਲਈ ਜਾਣ ਵਾਲੇ ਜਥੇ ਨੂੰ ਇਜਾਜ਼ਤ ਦੇਣ ਤੋਂ ਇਨਕਾਰ ਕਰਨ ਵਾਲੇ ਕੇਂਦਰ ਸਰਕਾਰ ਦੇ ਫੈਸਲੇ ’ਤੇ ਸਵਾਲ ਚੁੱਕੇ ਅਤੇ ਦੋਸ਼ ਲਾਇਆ ਕਿ ਕੇਂਦਰ ਸੂਬੇ ਵਿਰੁੱਧ ਪੱਖਪਾਤੀ ਰਵੱਈਆ ਅਪਣਾ ਰਿਹਾ ਹੈ।
ਸ਼ਹਿਰੀ ਇਲਾਕਿਆਂ ਵਿੱਚ ਵਿਕਾਸ ਦੇ ਉਦੇਸ਼ ਨਾਲ ਵੱਖ-ਵੱਖ ਪ੍ਰੋਜੈਕਟਾਂ ਦੀ ਸ਼ੁਰੂਆਤ ਕਰਨ ਲਈ ਮੁੱਖ ਮੰਤਰੀ ਨੂੰ ਵਧਾਈ ਦਿੰਦਿਆਂ ਸ੍ਰੀ ਜਾਖੜ ਨੂੰ ਕਿਹਾ ਕਿ ਇਹ ਗ਼ਲਤ ਧਾਰਨਾ ਪਾਈ ਜਾ ਰਹੀ ਸੀ ਕਿ ਉਨਾਂ ਦੀ ਸਰਕਾਰ ਸਿਰਫ ਪੇਂਡੂ ਇਲਾਕਿਆਂ ਲਈ ਕੰਮ ਕਰ ਰਹੀ ਹੈ। ਉਨਾਂ ਕਿਹਾ ਕਿ ਭਾਵੇਂ ਪੰਜਾਬ ਇਕ ਖੇਤੀ ਅਰਥਚਾਰੇ ਵਾਲਾ ਸੂਬਾ ਹੈ ਅਤੇ ਸ਼ਹਿਰੀ ਇਲਾਕਿਆਂ ਵਿੱਚ ਵਿਆਪਕ ਪੱਧਰ ’ਤੇ ਸ਼ੁਰੂ ਕੀਤੇ ਗਏ ਵਿਕਾਸ ਕਾਰਜਾਂ ਨਾਲ ਇਹ ਧਾਰਨਾ ਵੀ ਦੂਰ ਹੋਵੇਗੀ।
ਸ੍ਰੀ ਜਾਖੜ ਨੇ ਮੁੱਖ ਮੰਤਰੀ ਨੂੰ ਅਪੀਲ ਕੀਤੀ ਕਿ ਉਹ ਇਹ ਯਕੀਨੀ ਬਣਾਉਣ ਕਿ ਸਾਲ 2022 ਲਈ ਕਾਂਗਰਸ ਦੇ ਮੈਨੀਫੈਸਟੋ ਵਿੱਚ ਅੰਮਿ੍ਰਤਸਰ-‘ਗੁਰੂ ਕੀ ਨਗਰੀ’ ਨੂੰ ਸਰਵੋਤਮ ਸ਼ਹਿਰ ਬਣਾਉਣ ਦਾ ਵਾਅਦਾ ਕੀਤਾ ਜਾਵੇ। ਉਨਾਂ ਕਿਹਾ, ‘‘ਅੰਮਿ੍ਰਤਸਰ ਨੂੰ ਵੈਟੀਕਨ ਸਿਟੀ ਦੀ ਤਰਜ਼ ਉਤੇ ਦੁਨੀਆਂ ਦੇ ਸਰਵੋਤਮ ਸ਼ਹਿਰਾਂ ਵਿੱਚੋਂ ਇਕ ਬਣਾਇਆ ਜਾਣਾ ਚਾਹੀਦਾ ਹੈ।’’
ਪੰਜਾਬ ਯੂਥ ਕਾਂਗਰਸ ਪ੍ਰਧਾਨ ਬਰਿੰਦਰ ਸਿੰਘ ਢਿੱਲੋਂ ਨੇ ਮਿਉਸਪਲ ਚੋਣਾਂ ਵਿੱਚ ਜਿੱਤ ਤੋਂ ਬਾਅਦ ਇਨਾਂ ਪ੍ਰਾਜੈਕਟਾਂ ਦੇ ਆਗਾਜ਼ ਨੂੰ ਸ਼ਾਨਦਾਰ ਸ਼ੁਰੂਆਤ ਦੱਸਿਆ। ਉਨਾਂ ਕਿਹਾ ਕਿ ਸ਼ਾਨਦਾਰ ਜਿੱਤ ਇਹ ਦਰਸਾਉਦੀ ਹੈ ਕਿ ਪੰਜਾਬ ਦੇ ਲੋਕਾਂ ਦਾ ਮੁੱਖ ਮੰਤਰੀ ਦੀ ਲੀਡਰਸ਼ਿਪ ਵਿੱਚ ਬਹੁਤ ਜ਼ਿਆਦਾ ਵਿਸ਼ਵਾਸ ਹੈ। ਉਨਾਂ ਕਿਹਾ ਕਿ ਸਿਰਫ ਕੈਪਟਨ ਅਮਰਿੰਦਰ ਸਿੰਘ ਸੂਬੇ ਨੂੰ ਅੱਗੇ ਲਿਜਾ ਸਕਦੇ ਹਨ ਅਤੇ ਸਮਾਜਿਕ ਤੇ ਫਿਰਕੂ ਸਦਭਾਵਨਾ ਕਾਇਮ ਰੱਖ ਸਕਦੇ ਹਨ। ਬਰਿੰਦਰ ਸਿੰਘ ਢਿੱਲੋਂ ਨੇ ਕਿਹਾ, ‘‘ਤੁਹਾਨੂੰ 2022 ਦੀਆਂ ਵਿਧਾਨ ਸਭਾ ਚੋਣਾਂ ਲੜਨੀਆਂ ਹੋਣਗੀਆਂ ਕਿਉਕਿ ਪੰਜਾਬ ਨੂੰ ਤੁਹਾਡੀ ਅਗਵਾਈ ਦੀ ਲੋੜ ਹੈ।’’

Have something to say? Post your comment

google.com, pub-6021921192250288, DIRECT, f08c47fec0942fa0

Punjab

ਸੁਖਬੀਰ ਸਿੰਘ ਬਾਦਲ ਵੱਲੋਂ ਐਸ.ਓ.ਆਈ ਦੇ ਜਥੇਬੰਦਕ ਢਾਂਚੇ ਦਾ ਐਲਾਨ

ਨਿਵੇਕਲੀ ਪਹਿਲਕਦਮੀ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 19 ਅਪ੍ਰੈਲ ਨੂੰ ਫੇਸਬੁੱਕ ਉੱਤੇ ਹੋਣਗੇ ਲਾਈਵ

ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀ

ਸੁਖਬੀਰ ਸਿੰਘ ਬਾਦਲ ਨੇ ਭਰੋਸੇਯੋਗਤਾ ਖਤਮ ਕਰ ਲਈ- ਹਰਚੰਦ ਸਿੰਘ ਬਰਸਟ

ਸੁਖਬੀਰ ਸਿੰਘ ਬਾਦਲ ਵੱਲੋਂ ਅਕਾਲੀ ਸਰਕਾਰ ਬਣਨ ’ਤੇ ਘੜਾਮ ਵਿਖੇ ਪ੍ਰਭੂ ਸ੍ਰੀ ਰਾਮ ਤੇ ਮਾਤਾ ਕੌਸ਼ਲਿਆ ਦੀ ਇਤਿਹਾਸਕ ਯਾਦਗਾਰ ਬਣਾਉਣ ਦਾ ਐਲਾਨ

15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਮੂਲਮੰਤਰ ਤੇ ਗੁਰਮੰਤਰ ਦਾ ਜਾਪ ਕਰਕੇ ਪੰਥ ਦੀ ਚੜ੍ਹਦੀ ਕਲਾ ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤੀ ਅਰਦਾਸ

ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਉੱਤੇ ਪ੍ਰਾਈਮ ਸਿਨੇਮਾ ਦੇ ਮਾਲਕ ਅਤੇ ਪ੍ਰਬੰਧਕਾਂ ਖਿਲਾਫ ਮਾਮਲਾ ਦਰਜ: ਮੁੱਖ ਚੋਣ ਅਧਿਕਾਰੀ

ਭਗਤਾਂਵਾਲਾ ਕੂੜ ਡੰਪ ਹਰ ਹਾਲ ’ਚ ਸ਼ਹਿਰ ਤੋਂ ਬਾਹਰ ਕੱਢਿਆ ਜਾਵੇਗਾ : ਤਰਨਜੀਤ ਸਿੰਘ ਸੰਧੂ

ਮੁੱਖ ਮੰਤਰੀ ਨੇ ਕਣਕ ਦੇ ਇੱਕ-ਇੱਕ ਦਾਣੇ ਦੀ ਨਿਰਵਿਘਨ ਖਰੀਦ ਪ੍ਰਤੀ ਦ੍ਰਿੜ ਵਚਨਬੱਧਤਾ ਦੁਹਰਾਈ