Thursday, November 27, 2025

Punjab

ਪੰਜਾਬ ਸਰਕਾਰ ਨੇ 19082 ਧੀਆਂ ਦੀ 39 ਕਰੋੜ ਰੁਪਏ ਦੇ ਕੇ ਕੀਤੀ ਵਿੱਤੀ ਮਦਦ: ਸਾਧੂ ਸਿੰਘ ਧਰਮਸੋਤ

PUNJAB NEWS EXPRESS | February 23, 2021 09:10 AM

ਚੰਡੀਗੜ: ਪੰਜਾਬ ਸਰਕਾਰ ਨੇ ਸੂਬੇ ਦੀਆਂ ਆਰਥਿਕ ਤੌਰ ’ਤੇ ਕਮਜ਼ੋਰ ਧੀਆਂ ਨੂੰ ਉਨਾਂ ਦੇ ਵਿਆਹ ਮੌਕੇ 21-21 ਹਜ਼ਾਰ ਦੀ ਰਾਸ਼ੀ ਮੁਹੱਈਆ ਕਰਵਾਈ ਹੈ। ਸਾਲ 2020 ਦੌਰਾਨ ਸੂਬੇ ਦੀਆਂ 19082 ਧੀਆਂ ਨੂੰ 39 ਕਰੋੜ ਰੁਪਏ ਜਾਰੀ ਕਰਕੇ ਉਨਾਂ ਦੀ ਵਿੱਤੀ ਮਦਦ ਕੀਤੀ ਗਈ ਹੈ।
ਪੰਜਾਬ ਦੇ ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀ ਮੰਤਰੀ ਸ. ਸਾਧੂ ਸਿੰਘ ਧਰਮਸੋਤ ਨੇ ਕਿਹਾ ਕਿ ਸੂਬਾ ਸਰਕਾਰ ਨੇ ਸਾਲ 2020 ਦੌਰਾਨ ‘ਆਸ਼ੀਰਵਾਦ’ ਸਕੀਮ ਤਹਿਤ ਅਨੁਸੂਚਿਤ ਜਾਤੀਆਂ ਦੀਆਂ 10873 ਧੀਆਂ ਨੂੰ 22 ਕਰੋੜ ਰੁਪਏ ਜਦਕਿ ਪੱਛੜੀਆਂ ਸ੍ਰੇਣੀਆਂ/ਆਰਥਿਕ ਤੌਰ ਤੇ ਕਮਜ਼ੋਰ ਵਰਗਾਂ ਦੀਆਂ 8209 ਧੀਆਂ ਨੂੰ 17 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਉਨਾਂ ਦੇ ਵਿਆਹ ਮੌਕੇ ਪ੍ਰਦਾਨ ਕੀਤੀ ਹੈ।
ਮੰਤਰੀ ਨੇ ਦੱਸਿਆ ਕਿ ਸਾਲ 2020 ਦੌਰਾਨ ਸੂਬਾ ਸਰਕਾਰ ਨੇ ਆਪਣੇ ਪੱਧਰ ’ਤੇ ਨਵੀਂ ਡਾ. ਬੀ.ਆਰ.ਅੰਬੇਦਕਰ ਐਸ.ਸੀ. ਪੋਸਟ ਮੈਟਿ੍ਰਕ ਸਕਾਲਰਸ਼ਿਪ ਸਕੀਮ 27 ਅਕਤੂਬਰ, 2020 ਨੂੰ ਅਧਿਸੂਚਿਤ ਕੀਤੀ ਜੋ ਅਕਾਦਮਿਕ ਸੈਸ਼ਨ 2020-21 ਤੋਂ ਲਾਗੂ ਹੋ ਗਈ ਹੈ। ਉਨਾਂ ਦੱਸਿਆ ਕਿ ਇਹ ਸਕੀਮ ਪੰਜਾਬ ਦੇ ਵਸਨੀਕ ਅਨੁਸੂਚਿਤ ਜਾਤੀਆਂ ਨਾਲ ਸਬੰਧਤ ਵਰਗ, ਜਿਨਾਂ ਨੇ ਪੰਜਾਬ ਰਾਜ ਅਤੇ ਚੰਡੀਗੜ ਤੋਂ ਮੈਟਿ੍ਰਕ ਪਾਸ ਕੀਤੀ ਹੋਵੇ, ’ਤੇ ਲਾਗੂ ਹੋਵੇਗੀ। ਇਸ ਸਕੀਮ ਤਹਿਤ ਲਾਭ ਲੈਣ ਲਈ ਆਮਦਨ ਹੱਦ 2.50 ਲੱਖ ਰੁਪਏ ਤੋਂ ਵਧਾ ਕੇ 4 ਲੱਖ ਰੁਪਏ ਕਰ ਦਿੱਤੀ ਗਈ ਹੈ। ਉਨਾਂ ਦੱਸਿਆ ਕਿ ਇਸ ਸਕੀਮ ਤਹਿਤ ਲਾਭ ਦੇਣ ਦਾ ਦਾਇਰਾ ਪੰਜਾਬ ਅਤੇ ਚੰਡੀਗੜ ਦੇ ਕੇਂਦਰੀ ਅਤੇ ਸੂਬਾ ਪੱਧਰੀ ਸਰਕਾਰੀ ਉੱਚ ਸਿੱਖਿਆ ਸੰਸਥਾਵਾਂ ਤੱਕ ਵਧਾ ਦਿੱਤਾ ਗਿਆ ਹੈ।
ਸ. ਧਰਮਸੋਤ ਨੇ ਦੱਸਿਆ ਕਿ ਸਰਕਾਰ ਵੱਲੋਂ ਘੱਟ ਗਿਣਤੀ ਦੇ ਵਰਗ ਨਾਲ ਸਬੰਧਤ ਵਿਦਿਆਰਥੀਆਂ ਨੂੰ ਲਾਭ ਦੇਣ ਲਈ ਤਿੰਨ ਸਕੀਮਾਂ ਪ੍ਰ੍ਰੀ ਮੈਟਿ੍ਰਕ ਸਕਾਲਰਸ਼ਿਪ ਸਕੀਮ, ਪੋੋਸਟ ਮੈਟਿ੍ਰਕ ਸਕਾਲਰਸ਼ਿਪ ਸਕੀਮ ਅਤੇ ਮੈਰਿਟ ਕਮ ਮੀਨਸ ਬੇਸਡ ਸਕਾਲਰਸ਼ਿਪ ਆਦਿ ਚਲਾਈਆਂ ਜਾ ਰਹੀਆਂ ਹਨ। ਸਾਲ 2020 ਦੌਰਾਨ ਪ੍ਰੀ-ਮੈਟਿ੍ਰਕ ਸਕਾਲਰਸ਼ਿਪ ਸਕੀਮ ਫ਼ਾਰ ਮਨਿਉਰਿਟੀ ਤਹਿਤ 4, 68, 622 ਵਿਦਿਆਰਥੀਆਂ ਨੂੰ 76.14 ਕਰੋੜ ਰੁਪਏ, ਪੋਸਟ ਮੈਟਿ੍ਰਕ ਸਕਾਲਰਸ਼ਿਪ ਫਾਰ ਮਨਿਉਰਿਟੀ ਸਕੀਮ ਤਹਿਤ 56, 664 ਵਿਦਿਆਰਥੀਆਂ ਨੂੰ 30.18 ਕਰੋੜ ਰੁਪਏ ਅਤੇ ਮੈਰਿਟ ਕਮ ਮੀਨਸ ਬੇਸਡ ਸਕਾਲਰਸ਼ਿਪ ਸਕੀਮ ਤਹਿਤ 2404 ਵਿਦਿਆਰਥੀਆਂ ਨੂੰ 6.45 ਕਰੋੜ ਰੁਪਏ ਦੀ ਵਜੀਫਾ ਰਾਸ਼ੀ ਡੀ.ਬੀ.ਟੀ. ਮੋਡ ਰਾਹੀਂ ਅਦਾ ਕੀਤੀ ਗਈ।

Have something to say? Post your comment

google.com, pub-6021921192250288, DIRECT, f08c47fec0942fa0

Punjab

ਪ੍ਰਧਾਨ ਮੰਤਰੀ ਖਿਲਾਫ ਕੀਤੀਆਂ ਟਿੱਪਣੀਆਂ ਲਈ ਜਨਤਕ ਮਾਫੀ ਮੰਗੇ ਆਮ ਆਦਮੀ ਪਾਰਟੀ - ਸੁਨੀਲ ਜਾਖੜ

ਸ੍ਰੀ ਅੰਮ੍ਰਿਤਸਰ ਸਾਹਿਬ, ਸ੍ਰੀ ਆਨੰਦਪੁਰ ਸਾਹਿਬ ਅਤੇ ਤਲਵੰਡੀ ਸਾਬੋ ਨੂੰ ਪਵਿੱਤਰ ਸ਼ਹਿਰ ਐਲਾਨਿਆ: ਸਪੀਕਰ

ਭਾਜਪਾ ਖ਼ਿਲਾਫ਼ ਝੂਠਾ ਪ੍ਰਚਾਰ ਚਲਾਉਣ ਲਈ ਆਪ ਕਾਂਗਰਸ ਤੇ ਅਕਾਲੀ ਤਿਨੋਂ ਮੁਫ਼ਾਦੀ ਧਿਰ ਇਕਠੇ;  ਅਸ਼ਵਨੀ ਸ਼ਰਮਾ 

ਚੰਡੀਗੜ੍ਹ ਨੂੰ ਰਾਸ਼ਟਰਪਤੀ ਦੇ ਸਿੱਧੇ ਨਿਯੰਤਰਣ ਹੇਠ ਲਿਆਉਣ ਦੀ ਯੋਜਨਾ ਬਾਰੇ "ਕੋਈ ਅੰਤਿਮ ਫੈਸਲਾ" ਨਹੀਂ ਲਿਆ ਗਿਆ: ਕੇਂਦਰ

ਕੇਂਦਰ ਦੇ ਸਪੱਸ਼ਟੀਕਰਨ ਤੋਂ ਬਾਅਦ ਵੀ ਚੰਡੀਗੜ੍ਹ ਬਿੱਲ 'ਤੇ ਸਿਆਸੀ ਵਿਵਾਦ ਤੇਜ਼

ਪੰਜਾਬ ਸਰਕਾਰ ਨੇ punjabnewsexpress.com ਦੀ ਮਾਨਤਾ ਰੱਦ ਕੀਤੀ; ਸੰਪਾਦਕ ਨੇ ਇਸਨੂੰ ਪ੍ਰੈਸ ਦੀ ਆਜ਼ਾਦੀ 'ਤੇ ਸਿੱਧਾ ਹਮਲਾ ਦੱਸਿਆ

ਸਪੀਕਰ ਨੇ ਆਪ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੂੰ ਸ੍ਰੀ ਆਨੰਦਪੁਰ ਸਾਹਿਬ ਵਿਖੇ ਹੋਣ ਵਾਲੇ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਵਿੱਚ ਸ਼ਾਮਲ ਹੋਣ ਲਈ ਸੱਦਾ ਦਿੱਤਾ

ਹਰਜੋਤ ਸਿੰਘ ਬੈਂਸ ਵੱਲੋਂ ਸੀਨੀਅਰ ਪੱਤਰਕਾਰ ਨਲਿਨ ਅਚਾਰੀਆ ਦੇ ਦੇਹਾਂਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਪੰਜਾਬ ਸਰਕਾਰ ਵੱਲੋਂ 23 ਤੋਂ 25 ਨਵੰਬਰ ਤੱਕ ਸ੍ਰੀ ਅਨੰਦਪੁਰ ਸਾਹਿਬ ਵਿਖੇ ਕਰਵਾਏ ਜਾਣ ਵਾਲੇ ਸਮਾਗਮਾਂ ਦਾ ਵਿਸਥਾਰਤ ਪ੍ਰੋਗਰਾਮ ਜਾਰੀ : ਤਰੁਨਪ੍ਰੀਤ ਸਿੰਘ ਸੌਂਦ

ਹਰਜੋਤ ਬੈਂਸ ਵੱਲੋਂ ਵਿਸ਼ਵ-ਪੱਧਰੀ ਅਧਿਆਪਨ ਵਿਧੀਆਂ ਬਾਰੇ ਸਿਖਲਾਈ ਲਈ 72 ਅਧਿਆਪਕਾਂ ਦੇ ਤੀਜੇ ਬੈਚ ਨੂੰ ਫਿਨਲੈਂਡ ਲਈ ਕੀਤਾ ਰਵਾਨਾ