Monday, March 01, 2021

Punjab

ਪੁਲਿਸ ਦੀ ਫ਼ੌਰੀ ਕਾਰਵਾਈ ਔਰਤਾਂ ਵਿਰੁੱਧ ਹਿੰਸਾ ਦੀ ਮੁੱਢਲੀ ਜਾਂਚ ਦੌਰਾਨ ਨਿਭਾਅ ਸਕਦੀ ਹੈ ਅਹਿਮ ਭੂਮਿਕਾ: ਏ.ਡੀ.ਜੀ.ਪੀ. ਗੁਰਪ੍ਰੀਤ ਦਿਉ

PUNJAB NEWS EXPRESS | February 23, 2021 09:13 AM

ਚੰਡੀਗੜ: ਔਰਤਾਂ ਵਿਰੁੱਧ ਹਿੰਸਾ ਦੇ ਮਾਮਲਿਆਂ ਨੂੰ ਸੁਚੱਜੇ ਢੰਗ ਨਾਲ ਨਜਿੱਠਣ ਅਤੇ ਪੀੜਤ ਔਰਤਾਂ ਨੂੰ ਸਹਾਇਤਾ ਤੇ ਸੁਰੱਖਿਆ ਪ੍ਰਦਾਨ ਕਰਨ ਲਈ ਪੁਲਿਸ ਕਰਮੀਆਂ ਨੂੰ ਜਾਗਰੂਕ ਕਰਦਿਆਂ ਏ.ਡੀ.ਜੀ.ਪੀ. ਕਮਿਊਨਿਟੀ ਅਫ਼ੇਅਰਜ਼ ਡਿਵੀਜ਼ਨ ਅਤੇ ਜਨਤਕ ਸ਼ਿਕਾਇਤਾਂ ਸ੍ਰੀਮਤੀ ਗੁਰਪ੍ਰੀਤ ਦਿਉ ਨੇ ਕਿਹਾ ਕਿ ਔਰਤਾਂ ਵਿਰੁੱਧ ਹਿੰਸਾ ਦੇ ਮਾਮਲਿਆਂ ਵਿੱਚ ਪੁਲਿਸ ਵੱਲੋਂ ਕੀਤੀ ਗਈ ਫ਼ੌਰੀ ਕਾਰਵਾਈ ਅਜਿਹੇ ਮਾਮਲਿਆਂ ਨੂੰ ਛੇਤੀ ਸੁਲਝਾਉਣ ਵਿੱਚ ਅਹਿਮ ਭੂਮਿਕਾ ਨਿਭਾਅ ਸਕਦੀ ਹੈ। ਸ੍ਰੀਮਤੀ ਦਿਉ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ‘ਸਖੀ ਵਨ ਸਟਾਪ ਸੈਂਟਰ’ ਸਬੰਧੀ ਕਰਵਾਈ ਗਈ ਰਾਜ ਪੱਧਰੀ ਆਨਲਾਈਨ ਟ੍ਰੇਨਿੰਗ ਵਰਕਸ਼ਾਪ ਦੇ ਦੂਜੇ ਪੜਾਅ ਦੌਰਾਨ ਸੰਬੋਧਨ ਕਰ ਰਹੇ ਸਨ।
‘ਹਿੰਸਾ ਤੋਂ ਪ੍ਰਭਾਵਿਤ ਔਰਤਾਂ ਦੇ ਮਾਮਲਿਆਂ ‘ਚ ਕਾਨੂੰਨ ਲਾਗੂਕਰਨ ਏਜੰਸੀਆਂ ਦੀ ਜਵਾਬੀ ਪ੍ਰਤੀਕਿਰਿਆ’ ਵਿਸ਼ੇ ‘ਤੇ ਬੋਲਦਿਆਂ ਉਨਾਂ ਕਿਹਾ ਕਿ ਭਾਵੇਂ ਪੰਜਾਬ ਪੁਲਿਸ ਔਰਤਾਂ ਵਿਰੁੱਧ ਹਿੰਸਾ ਦੇ ਪੀੜਤਾਂ ਨੂੰ ਰਾਹਤ ਪ੍ਰਦਾਨ ਕਰਨ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ ਪਰ ਔਰਤਾਂ ਵਿੱਚ ਆਪਣੇ ਹੱਕਾਂ ਪ੍ਰਤੀ ਜਾਗਰੂਕਤਾ ਦੀ ਘਾਟ ਕਾਰਨ ਹਿੰਸਾ ਦੇ ਬਹੁਤੇ ਮਾਮਲਿਆਂ ਦੀ ਰਿਪੋਰਟ ਹੀ ਨਹੀਂ ਕੀਤੀ ਜਾਂਦੀ। ਔਰਤਾਂ ਨੂੰ ਉਨਾਂ ਦੇ ਬੁਨਿਆਦੀ ਅਧਿਕਾਰਾਂ ਪ੍ਰਤੀ ਜਾਗਰੂਕ ਕਰਨ ਦੀ ਲੋੜ ‘ਤੇ ਜ਼ੋਰ ਦਿੰਦਿਆਂ ਏ.ਡੀ.ਜੀ.ਪੀ. ਨੇ ਸਪੱਸ਼ਟ ਕੀਤਾ ਕਿ ਜ਼ਿਲਿਆਂ ਵਿੱਚ ਕਾਰਆਮਦ ‘ਸਖੀ ਵਨ ਸਟਾਪ ਸੈਂਟਰਾਂ‘ ਨੂੰ ਟੋਲ ਫ਼੍ਰੀ ਮਹਿਲਾ ਹੈਲਪਲਾਈਨ ਨੰਬਰ-181 ਨਾਲ ਜੋੜਿਆ ਜਾ ਰਿਹਾ ਹੈ ਤਾਂ ਜੋ ਹਿੰਸਾ ਤੋਂ ਪ੍ਰਭਾਵਤ ਔਰਤਾਂ ਨੂੰ ਆਸਾਨੀ ਨਾਲ ਇਨਾਂ ਸੈਂਟਰਾਂ ਵਿੱਚ ਭੇਜਿਆ ਜਾ ਸਕੇ। ਉਨਾਂ ਕਿਹਾ ਕਿ ਇਸ ਤੋਂ ਇਲਾਵਾ ਹਰ ਥਾਣੇ ਵਿੱਚ ਵੱਖਰੇ ਮਹਿਲਾ ਪੁਲਿਸ ਡੈਸਕ ਹੋਣਾ ਵੀ ਸਮੇਂ ਦੀ ਮੰਗ ਹੈ।
‘ਔਰਤਾਂ ਵਿਰੁੱਧ ਜਿਨਸੀ ਤੇ ਭਾਵਨਾਤਮਕ ਹਿੰਸਾ ਦੇ ਕੇਸਾਂ ਨਾਲ ਨਜਿੱਠਣ ਵਿੱਚ ਪੁਲਿਸ ਦੀ ਭੂਮਿਕਾ: ਭਾਰਤ ਵਿਚਲੀਆਂ ਸਰਬੋਤਮ ਕਾਰਵਾਈਆਂ ਤੋਂ ਸਿੱਖਣਾ’ ਵਿਸ਼ੇ ‘ਤੇ ਬੋਲਦਿਆਂ ਹਰਿਆਣਾ ਦੇ ਸਾਬਕਾ ਡਾਇਰੈਕਟਰ ਜਨਰਲ ਪੁਲਿਸ ਡਾ. ਕੇ.ਪੀ. ਸਿੰਘ ਨੇ ਕਿਹਾ ਕਿ ਹਿੰਸਾ ਦੀਆਂ ਸ਼ਿਕਾਰ ਔਰਤਾਂ ਨੂੰ ਪੁਲਿਸ ਵੱਲੋਂ ਦਿੱਤੀ ਭਾਵਨਾਤਮਕ ਸਹਾਇਤਾ ਨਾਲ ਉਨਾਂ ਵਿੱਚ ਨਿਆਂ ਦੀ ਆਸ ਬੱਝਦੀ ਹੈ ਅਤੇ ਹਿੰਸਾ ਵਿਰੁੱਧ ਲੜਨ ਦੀ ਇੱਛਾ-ਸ਼ਕਤੀ ਪੈਦਾ ਹੁੰਦੀ ਹੈ। ਉਨਾਂ ਕਿਹਾ ਕਿ ਪ੍ਰਭਾਵਤ ਔਰਤਾਂ ਵਿੱਚ ਸੁਰੱਖਿਆ ਦੀ ਭਾਵਨਾ ਕਾਇਮ ਰੱਖਣ ਲਈ ਮਹਿਲਾ ਪੁਲਿਸ ਮੁਲਾਜ਼ਮਾਂ ਦੀ ਤੈਨਾਤੀ ਕਰਨ ‘ਤੇ ਵੀ ਵਿਚਾਰ ਕੀਤਾ ਜਾਣਾ ਚਾਹੀਦਾ ਹੈ।
ਸਿਖਿਆਰਥੀਆਂ ਨੂੰ ਹਿੰਸਾ ਤੋਂ ਪ੍ਰਭਾਵਤ ਔਰਤਾਂ ਦੀਆਂ ਡਾਕਟਰੀ ਜ਼ਰੂਰਤਾਂ ਨੂੰ ਢੁਕਵੇਂ ਢੰਗ ਨਾਲ ਪੂਰਾ ਕਰਨ ਦੇ ਯੋਗ ਬਣਾਉਣ ਲਈ ਲੋਕ ਨਾਇਕ ਜੈਪ੍ਰਕਾਸ਼ ਨਾਰਾਇਣ ਨੈਸ਼ਨਲ ਇੰਸਟੀਚਿਊਟ ਆਫ਼ ਕਿ੍ਰਮੀਨਾਲੌਜੀ ਐਂਡ ਫ਼ੋਰੈਂਸਿਕ ਸਾਇੰਸ (ਗ੍ਰਹਿ ਮੰਤਰਾਲਾ) ਦੇ ਸੀਨੀਅਰ ਫ਼ੈਕਲਟੀ ਡਾ. ਕੇ.ਪੀ. ਕੁਸ਼ਵਾਹਾ ਨੇ ਕਿਹਾ ਕਿ ਵਿਗਿਆਨਕ ਤਰੀਕਿਆਂ ਨਾਲ ਹੀ ਸਬੂਤ ਇਕੱਠੇ ਕੀਤੇ ਜਾਣ ਤਾਂ ਜੋ ਦੋਸ਼ੀਆਂ ’ਤੇ ਬਣਦੀ ਕਾਨੂੰਨੀ ਕਾਰਵਾਈ ਕਰਕੇ ਪੀੜਤ ਨੂੰ ਛੇਤੀ ਨਿਆਂ ਯਕੀਨੀ ਬਣਾਇਆ ਜਾ ਸਕੇ। ਉਨਾਂ ਜਿਨਸੀ ਸੋਸ਼ਣ ਦੇ ਮਾਮਲਿਆਂ ਦੀ ਮੈਡੀਕੋ-ਲੀਗਲ ਜਾਂਚ ਲਈ ਫ਼ਾਰਮਾਸੂਟੀਕਲ ਸਟਾਫ਼ ਵੱਲੋਂ ਪ੍ਰਵਾਨਤ ਤੇ ਉੱਤਮ ਤਰੀਕੇ ਅਪਣਾਉਣ ’ਤੇ ਵੀ ਵਿਚਾਰ ਕੀਤਾ।
ਡਾ. ਮਨਮੀਤ ਕੌਰ, ਪ੍ਰੋਫ਼ੈਸਰ, ਹੈਲਥ ਪ੍ਰਮੋਸ਼ਨ, ਪੀ.ਜੀ.ਆਈ. ਸਕੂਲ ਆਫ਼ ਪਬਲਿਕ ਹੈਲਥ ਐਂਡ ਪ੍ਰੋਫ਼ੈਸੋਰੀਅਲ ਫ਼ੈਲੋ, ਦਿ ਜਾਰਜ ਇੰਸਟੀਚਿਊਟ ਫ਼ਾਰ ਗਲੋਬਲ ਹੈਲਥ, ਯੂਨੀਵਰਸਿਟੀ ਆਫ਼ ਨਿਊ ਸਾਊਥ ਵੇਲਜ਼, ਆਸਟ੍ਰੇਲੀਆ ਨੇ ਵੀ ‘ਸਿਹਤ ਸੰਭਾਲ ਪ੍ਰਣਾਲੀ ਤਹਿਤ ਔਰਤਾਂ ਵਿਰੁੱਧ ਹਿੰਸਾ ਦਾ ਪਤਾ ਲਾਉਣਾ ਅਤੇ ਹੱਲ’ ਸਬੰਧੀ ਵਿਸ਼ੇ ‘ਤੇ ਆਪਣੇ ਵਿਚਾਰ ਸਾਂਝੇ ਕੀਤੇ। ਉਨਾਂ ਕਿਹਾ ਕਿ ਔਰਤਾਂ ਵਿਰੁੱਧ ਹਿੰਸਾ ਦੇ ਮਾਮਲਿਆਂ ‘ਚ ਸਿਹਤ ਸੰਭਾਲ ਪ੍ਰਣਾਲੀ ਅਕਸਰ ਅਣਗੌਲਿਆ ਪਰ ਬਹੁਤ ਅਹਿਮ ਪਹਿਲੂ ਹੈ। ਡਾ. ਰੀਤਇੰਦਰ ਕੋਹਲੀ, ਸਾਬਕਾ ਚੇਅਰਪਰਸਨ, ਇੰਡੀਅਨ ਵੂਮੈਨ ਨੈੱਟਵਰਕ, ਚੰਡੀਗੜ ਨੇ ਸੈਸ਼ਨ ‘ਹਿੰਸਾ ਪੀੜਤ ਔਰਤਾਂ ਨਾਲ ਸੁਖਾਵੇਂ ਰਾਬਤਾ ਕਿਵੇਂ ਸਥਾਪਤ ਕੀਤੀ ਜਾਵੇ’ ਦੌਰਾਨ ਸਿਖਿਆਰਥੀਆਂ ਨੂੰ ਹਿੰਸਾ ਤੋਂ ਪ੍ਰਭਾਵਤ ਔਰਤਾਂ ਦੀ ਮਨੋਵਿਗਿਆਨਕ ਕਾਊਂਸਲਿੰਗ ਦੇ ਜ਼ਰੂਰੀ ਪਹਿਲੂਆਂ ਅਤੇ ਗਤੀਵਿਧੀਆਂ ਨੂੰ ਸਮਝਣ ਲਈ ਸੁਝਾਅ ਦਿੱਤੇ। ਮਹਾਤਮਾ ਗਾਂਧੀ ਰਾਜ ਲੋਕ ਪ੍ਰਸ਼ਾਸਨ ਸੰਸਥਾ (ਮੈਗਸੀਪਾ), ਚੰਡੀਗੜ ਦੀ ਸਹਾਇਕ ਪ੍ਰੋਫ਼ੈਸਰ ਡਾ. ਨਯਾਨਿਕਾ ਸਿੰਘ ਨੇ ਕਿਹਾ ਕਿ ਵਨ ਸਟਾਪ ਸਖੀ ਸੈਂਟਰ ਦੇ ਸਟਾਫ਼ ਦੀ ਸਭ ਤੋਂ ਵੱਡੀ ਜ਼ਿੰਮੇਵਾਰੀ ਹਿੰਸਾ ਤੋਂ ਪੀੜਤ ਔਰਤਾਂ ਦੀ ਮਾਨਸਿਕ ਸਥਿਤੀ ਨੂੰ ਆਮ ਬਣਾਉਣ ਦੇ ਯਤਨ ਕਰਨਾ ਹੈ। ਉਨਾਂ ਜਿਨਸੀ ਅਤੇ ਭਾਵਨਾਤਮਕ ਹਿੰਸਾ ਦਾ ਸ਼ਿਕਾਰ ਔਰਤਾਂ ਨੂੰ ਭਾਵਨਾਤਮਕ ਢੰਗ ਨਾਲ ਠੀਕ ਕਰਨ ਬਾਰੇ ਗੱਲਬਾਤ ਕੀਤੀ, ਜੋ ਅਜਿਹੇ ਮਾਮਲਿਆਂ ਨੂੰ ਛੇਤੀ ਤੋਂ ਛੇਤੀ ਸੁਲਝਾਉਣ ਲਈ ਅਹਿਮ ਸਾਬਤ ਹੋ ਸਕਦੀ ਹੈ।
ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਦੀ ਪ੍ਰਮੁੱਖ ਸਕੱਤਰ ਸ੍ਰੀਮਤੀ ਰਾਜੀ ਪੀ. ਸ੍ਰੀਵਾਸਤਵਾ ਨੇ ਕਿਹਾ ਕਿ ਸੂਬਾ ਸਰਕਾਰ ਨੇ ਹਿੰਸਾ ਤੋਂ ਪੀੜਤ ਔਰਤਾਂ ਨੂੰ ਸਹਾਇਤਾ ਪ੍ਰਦਾਨ ਕਰਨ ਲਈ ਸਾਰੇ 22 ਜ਼ਿਲਿਆਂ ਵਿੱਚ ‘ਵਨ ਸਟਾਪ ਸਖੀ ਸੈਂਟਰ’ ਸਥਾਪਤ ਕੀਤੇ ਹਨ, ਜੋ ਸਮਰਪਿਤ ਸਟਾਫ਼ ਨਾਲ ਸਫ਼ਲਤਾਪੂਰਵਕ ਚੱਲ ਰਹੇ ਹਨ ਅਤੇ ਲੋੜਵੰਦ ਔਰਤਾਂ ਨੂੰ ਜ਼ਰੂਰੀ ਸਹਾਇਤਾ ਪ੍ਰਦਾਨ ਕਰ ਰਹੇ ਹਨ।
ਵਿਭਾਗ ਦੇ ਡਾਇਰੈਕਟਰ-ਕਮ-ਵਿਸ਼ੇਸ਼ ਸਕੱਤਰ ਸ੍ਰੀ ਵਿਪੁਲ ਉੱਜਵਲ ਨੇ ਕਿਹਾ ਕਿ ਵਿਭਾਗ ਵੱਲੋਂ ਚਲਾਏ ਜਾ ਰਹੇ ਇਹ ਸੈਂਟਰ ਪੀੜਤਾਂ ਨੂੰ ਡਾਕਟਰੀ, ਕਾਨੂੰਨੀ ਤੇ ਮਨੋਵਿਗਿਆਨਕ ਸਹਾਇਤਾ ਪ੍ਰਦਾਨ ਕਰਨ ਸਣੇ ਏਕੀਕਿ੍ਰਤ ਸੇਵਾਵਾਂ ਤੱਕ ਪੀੜਤਾਂ ਦੀ ਪਹੁੰਚ ਯਕੀਨੀ ਬਣਾ ਰਹੇ ਹਨ।
ਇਸ ਵਰਕਸ਼ਾਪ ਦੌਰਾਨ ਸਵਾਲ-ਜਵਾਬ ਸੈਸ਼ਨ ਕਰਵਾਏ ਗਏ ਅਤੇ ਟ੍ਰੇਨਿੰਗ ਕਰ ਰਹੇ ਮੁਲਾਜ਼ਮਾਂ ਦੇ ਸਵਾਲਾਂ ਦੇ ਜਵਾਬ ਕੌਮਾਂਤਰੀ ਪੱਧਰ ਦੇ ਮਾਹਰਾਂ ਵੱਲੋਂ ਦਿੱਤੇ ਗਏ। ਵਰਕਸ਼ਾਪ ਕਰਾਉਣ ਲਈ ਅਹਿਮ ਯੋਗਦਾਨ ਪਾਉਣ ਵਾਲੇ ਗਵਰਨੈਂਸ ਫ਼ੈਲੋ, ਡੀ.ਜੀ.ਆਰ. ਐਂਡ ਪੀ.ਜੀ. ਸ੍ਰੀਮਤੀ ਪਿ੍ਰਅੰਕਾ ਚੌਧਰੀ ਨੇ ਵੀ ਧੰਨਵਾਦ ਸ਼ਬਦ ਕਹੇ।

Have something to say? Post your comment

Punjab

ਨਸ਼ਿਆਂ-ਵਿਰੁੱਧ ਵਿਸ਼ੇਸ਼ ਮੁਹਿੰਮ: ਪੰਜਾਬ ਪੁਲਿਸ ਵੱਲੋਂ 392 ਨਸ਼ਾ ਤਸਕਰ/ਸਪਲਾਇਰ ਗਿ੍ਰਫ਼ਤਾਰ ; 3 ਦਿਨਾਂ ਵਿੱਚ 283 ਐਫ.ਆਈ.ਆਰਜ਼ ਦਰਜ

ਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਜ਼ਿਲੇ ਵਿਚ ਹੁਣ ਤੱਕ 58328 ਪਰਿਵਾਰਾਂ ਦੇ ਬਣੇ ਕਾਰਡ-ਡੀ. ਸੀ

ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਤਿੰਨ ਰੋਜ਼ਾ ਕੌਮਾਂਤਰੀ ਵੈਬੀਨਾਰ ਸੰਪੰਨ

ਜੂਡੋ ਖਿਡਾਰੀ ਜਸਲੀਨ ਸਿੰਘ ਸੈਣੀ ਤਾਸ਼ਕੰਦ ਗ੍ਰੈਂਡ ਸਲੈਮ ਵਿਖੇ ਦਿਖਾਏਗਾ ਖੇਡ ਜੌਹਰ, ਮੈਡਲ ਜਿੱਤਣੇ ਤੇ ਟੋਕਿਓ ਓਲੰਪਿਕ ਦੀ ਮਿਲੇਗੀ ਸਿੱਧੀ ਟਿਕਟ

ਰਣਨੀਤੀ ਬਣਾਉਣ ਦਾ ਸਮਾਂ ਗਿਆ, ਹੁਣ ਮੈਦਾਨ ਵਿਚ ਨਿਤਰਨ ਦਾ ਵੇਲਾ: ਸੁਨੀਲ ਜਾਖੜ

ਪੰਜਾਬ ਵਿੱਚ ‘ਆਪ’ ਨੂੰ ਮਿਲੀ ਮਜ਼ਬੂਤੀ, ਅਜਨਾਲਾ ਦੇ ਕਾਂਗਰਸੀ ਵਿਧਾਇਕ ਦੇ ਕਰੀਬੀ ਅਤੇ ਫ਼ਾਜ਼ਿਲਕਾ ਦੇ ਕਈ ਕਾਂਗਰਸੀ ਆਗੂ ਪਾਰਟੀ ਵਿੱਚ ਹੋਏ ਸ਼ਾਮਿਲ

ਸਿਰਫ਼ ਸੱਤਾ ਦੀ ਖ਼ਾਤਰ ਲੜ ਰਹੀ ਹੈ ਕਾਂਗਰਸ, ਉਸ ਨੂੰ ਲੋਕਾਂ ਦੀ ਨਹੀਂ ਬਿਲਕੁਲ ਵੀ ਪ੍ਰਵਾਹ-ਭਗਵੰਤ ਮਾਨ

ਗੁਰਦਾਸਪੁਰ ਪੁਲਿਸ ਨੇ 22 ਗ੍ਰਾਮ 250 ਮਿਲੀਗ੍ਰਾਮ ਹੈਰੋਇਨ ਫੜੀ, ਚਾਰ ਦੋਸ਼ੀਆਂ ਨੂੰ ਕੀਤਾ ਕਾਬੂ

ਬਜਟ ਸੈਸ਼ਨ 'ਚ ਆਮ ਆਦਮੀ ਪਾਰਟੀ ਚੁੱਕੇਗੀ ਐਮਐਸਪੀ, ਪੋਸਟ ਮੈਟ੍ਰਿਕ ਸਕਾਲਰਸ਼ਿੱਪ, ਖੇਤੀਬਾੜੀ ਕਰਜ਼ਾ ਮੁਆਫੀ ਅਤੇ ਬਿਜਲੀ ਦੇ ਮੁੱਦੇ : ਹਰਪਾਲ ਸਿੰਘ ਚੀਮਾ

ਨੌਦੀਪ ਨਾਲ ਗ੍ਰਿਫਤਾਰ ਕੀਤੇ ਉਨ੍ਹਾਂ ਦੇ ਸਾਥੀ ਸ਼ਿਵ ਕੁਮਾਰ 'ਤੇ ਹਰਿਆਣਾ ਪੁਲਿਸ ਨੇ ਕੀਤਾ ਤਸ਼ੱਦਦ, ਤੁਰੰਤ ਜੇਲ੍ਹ ਵਿਚੋਂ ਰਿਹਾਅ ਕਰੇ ਖੱਟਰ ਸਰਕਾਰ : ਸਰਵਜੀਤ ਕੌਰ ਮਾਣੂੰਕੇ