Sunday, October 18, 2026
ਤਾਜਾ ਖਬਰਾਂ
• ਨੇਹਾ ਸ਼ੋਰੀ ਤੋਂ ਪਰਵਿੰਦਰ ਝੋਟਾ ਤੱਕ: ਕਤਲਾਂ ਨੇ ਪੰਜਾਬ ਦੇ ਕਥਿਤ ਡਰੱਗ-ਪੁਲਿਸ ਗਠਜੋੜ 'ਤੇ ਸਵਾਲ ਉਠਾਏ • ਝੋਟਾ ਕਤਲ: ਅਪਰਾਧ ਸਥਾਨ ਨੂੰ ਢਾਹੁਣ ਨਾਲ ਪਰਦਾ ਪਾਉਣ ਦੇ ਦੋਸ਼ ਲੱਗੇ, ਮਾਨ ਸਰਕਾਰ ਅਤੇ ਪੁਲਿਸ ਜਾਂਚ ਦੇ ਘੇਰੇ ਵਿੱਚ  • ਝੋਟਾ ਕਤਲ ਮਾਮਲੇ 'ਤੇ 15 ਅਕਤੂਬਰ ਨੂੰ ਪੰਜਾਬ ਬੰਦ ਨੂੰ ਕਿਸਾਨ ਯੂਨੀਅਨਾਂ, ਸ਼੍ਰੋਮਣੀ ਕਮੇਟੀ, ਅਕਾਲੀ ਦਲ, ਕਾਂਗਰਸ ਅਤੇ ਭਾਜਪਾ ਦਾ ਸਮਰਥਨ ਪ੍ਰਾਪਤ  • ਸੰਤ ਸੀਚੇਵਾਲ ਨੇ ਪਰਵਿੰਦਰ ਸਿੰਘ ਝੋਟਾ ਦੀ ਹੱਤਿਆ ਨੂੰ ਮੰਦਭਾਗਾ ਦੱਸਿਆ, ਪੰਜਾਬ ਵਿੱਚ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਰਸਤਿਆਂ 'ਤੇ ਸਵਾਲ ਉਠਾਏ • ਪੰਜਾਬ ਕ੍ਰਿਕਟ ਐਸੋਸੀਏਸ਼ਨ ਵੱਲੋਂ ਅੰਮ੍ਰਿਤਸਰ ਅਤੇ ਬਠਿੰਡਾ ਵਿੱਚ 78 ਕਰੋੜ ਰੁਪਏ ਦੀ ਜ਼ਮੀਨ ਖਰੀਦੇ ਜਾਣ 'ਤੇ ਈਡੀ ਨੇ ਐਫਆਈਆਰ ਦਰਜ ਕਰਨ ਦੀ ਮੰਗ ਕੀਤੀ • ਗੈਂਗਸਟਰਾਂ ਨਾਲ ਸਬੰਧ ਰੱਖਣ ਵਾਲੇ ਅੰਮ੍ਰਿਤਸਰ ਦੇ ਦੋ ਨੌਜਵਾਨ ਜ਼ਖਮੀ, ਪੰਚਕੂਲਾ ਪੁਲਿਸ ਨਾਲ ਮੁਕਾਬਲੇ ਤੋਂ ਬਾਅਦ ਗ੍ਰਿਫ਼ਤਾਰ

Punjab

ਪੰਜਾਬ ਦੇ ਮੁੱਖ ਚੋਣ ਦਫ਼ਤਰ ਵਲੋਂ ਈ.ਆਰ.ਓਜ਼ ਨਾਲ ਈ-ਐਪਿਕ ਸਬੰਧੀ ਸਮੀਖਿਆ ਮੀਟਿੰਗ

PUNJAB NEWS EXPRESS | February 23, 2021 09:15 AM

ਚੰਡੀਗੜ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਦਫਤਰ ਨੇ ਅੱਜ ਗੂਗਲ ਰਾਹੀਂ ਸਮੂਹ ਚੋਣਕਾਰ ਰਜਿਸਟ੍ਰੇਸਨ ਅਧਿਕਾਰੀਆਂ (ਈ.ਆਰ.ਓ.) ਨਾਲ ਈ-ਐਪਿਕ (ਇਲੈਕਟ੍ਰਾਨਿਕ ਇਲੈਕਟੋਰਲ ਫੋਟੋ ਆਈਡੈਂਟਿਟੀ ਕਾਰਡ) ਪ੍ਰੋਗਰਾਮ ਦੀ ਇਕ ਸਮੀਖਿਆ ਮੀਟਿੰਗ ਕੀਤੀ।
ਇਸ ਸਮੀਖਿਆ ਮੀਟਿੰਗ ਦਾ ਮੁੱਖ ਉਦੇਸ਼ ਫੀਲਡ ਅਧਿਕਾਰੀਆਂ ਨੂੰ ਈ-ਐਪਿਕ ਨੂੰ ਵੱਧ ਤੋਂ ਵੱਧ ਡਾਊਨਲੋਡ ਕਰਨ ਲਈ ਹੋਰ ਸਰਗਰਮ ਕਰਨਾ ਹੈ, ਜੋ ਕਿ ਨੌਜਵਾਨਾਂ ਅਤੇ ਨਵੇਂ ਵੋਟਰਾਂ ਲਈ ਬਦਲਵਾਂ ਵਿਕਲਪਕ ਹੈ।
ਇਕ ਮਹੱਤਵਪੂਰਣ ਪਹਿਲਕਦਮੀ ਵਜੋਂ ਭਾਰਤੀ ਚੋਣ ਕਮਿਸ਼ਨ ਵਲੋਂ 25 ਜਨਵਰੀ, 2021 ਨੂੰ ਰਾਸ਼ਟਰੀ ਵੋਟਰ ਦਿਵਸ ਮੌਕ ਈ-ਐਪਿਕ ਦੀ ਰਸਮੀ ਸੁਰੂਆਤ ਕੀਤੀ ਗਈ ਸੀ। ਇਹ ਇਕ ਮੋਬਾਈਲ ‘ਤੇ ਜਾਂ ਸੈਲਫ ਪਿ੍ਰੰਟੇਬਲ ਰੂਪ ਵਿੱਚ ਕੰਪਿਊਟਰ‘ ਤੇ ਡਾਊਨਲੋਡ ਕੀਤਾ ਜਾ ਸਕਦਾ ਹੈ । ਇਸ ਤਰਾਂ ਕੋਈ ਵੋਟਰ ਆਪਣਾ ਕਾਰਡ ਆਪਣੇ ਮੋਬਾਈਲ ‘ਤੇ ਸਟੋਰ ਕਰ ਸਕਦਾ ਹੈ, ਡਿਜੀ ਲਾਕਰ ‘ਤੇ ਅਪਲੋਡ ਕਰ ਸਕਦਾ ਹੈ ਜਾਂ ਇਸ ਨੂੰ ਪਿ੍ਰੰਟ ਕਰ ਸਕਦਾ ਹੈ ਅਤੇ ਖੁਦ ਹੀ ਲੈਮੀਨੇਟ ਵੀ ਕਰ ਸਕਦਾ ਹੈ। ਈ-ਐਪਿਕ ਡਿਜੀਟਲ ਫਾਰਮੈਟ ਵਿਚ ਇਲੈਕਟੋਰਲ ਫੋਟੋ ਆਈਡੈਂਟਿਟੀ ਕਾਰਡ ਪ੍ਰਾਪਤ ਕਰਨ ਦਾ ਇਕ ਬਦਲਵਾਂ ਅਤੇ ਤੇਜ ਢੰਗ ਹੈ ਅਤੇ ਇਸ ਤਰਾਂ, ਨੌਜਵਾਨਾਂ ਨੂੰ ਵੋਟਰਾਂ ਵਜੋਂ ਰਜਿਸਟਰ ਕਰਨ ਲਈ ਪ੍ਰੇਰਿਤ ਕਰਨਾ ਇਹ ਇਕ ਵਧੀਆ ਉਪਰਾਲਾ ਹੈ।
ਪੰਜਾਬ ਦੇ ਵਧੀਕ ਮੁੱਖ ਚੋਣ ਅਧਿਕਾਰੀ ਸ੍ਰੀਮਤੀ ਮਾਧਵੀ ਕਟਾਰੀਆ, ਆਈ.ਏ.ਐੱਸ., ਨੇ ਸਾਰੇ ਈ.ਆਰ.ਓਜ ਨੂੰ ਈ-ਐਪਿਕ ਡਾੳਨੂੰਨਲੋਡ ਕਰਨ ਦੀ ਪ੍ਰਕਿਰਿਆ ਵਿੱਚ ਤੇਜੀ ਲਿਆਉਣ ਲਈ ਲੋੜੀਂਦੇ ਉਪਾਵਾਂ ਸਬੰਧੀ ਜਾਣਕਾਰੀ ਦਿੱਤੀ। ਉਹਨਾਂ ਈ.ਆਰ.ਓਜ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਖਾਸਕਰ ਵਿਦਿਅਕ ਅਦਾਰਿਆਂ ਅਤੇ ਚੋਣਵੇਂ ਲਿਟਰੇਸੀ ਕਲੱਬਾਂ (ਈ.ਐਲ.ਸੀ.) ਤੇ ਕਾਲਜਾਂ ਅਤੇ ਯੂਨੀਵਰਸਿਟੀਆਂ ਵਿੱਚ ਕੈਂਪਸ ਰਾਜਦੂਤਾਂ ’ਤੇ ਧਿਆਨ ਕੇਂਦਰਤ ਕੀਤਾ ਜਾਵੇ। ਈ.ਆਰ.ਓ. ਨੂੰ ਇਹ ਵੀ ਦੱਸਿਆ ਗਿਆ ਕਿ ਮਹੀਨੇ ਦੇ ਸਰਬੋਤਮ ਈ.ਆਰ.ਓ. ਦੀ ਚੋਣ ਕਰਨ ਲਈ ਨਿਰਧਾਰਤ ਫਾਰਮੈਟ ਵਿੱਚ ਉਹਨਾਂ ਦੀ ਮਾਸਿਕ ਕਾਰਗੁਜਾਰੀ ਦੀ ਸਮੀਖਿਆ ਕੀਤੀ ਜਾਵੇਗੀ ਅਤੇ ਰਾਸਟਰੀ ਵੋਟਰ ਦਿਵਸ (ਐਨ.ਵੀ.ਡੀ) -2022 ਦੌਰਾਨ ਸਾਲ ਵਿੱਚ ਚੋਟੀ ਦੇ ਤਿੰਨ ਈ.ਆਰ.ਓਜ਼ ਨੂੰ ਸਨਮਾਨਿਤ ਕੀਤਾ ਜਾਵੇਗਾ।
ਸਮੀਖਿਆ ਮੀਟਿੰਗ ਵਿਚ ਇਹ ਵੀ ਵਿਚਾਰਿਆ ਗਿਆ ਕਿ ਆਮ ਲੋਕਾਂ ਦੀ ਸਹੂਲਤ ਲਈ ਈ.ਆਰ.ਓ ਪੱਧਰ ‘ਤੇ ਈ-ਐਪਿਕ ਕਿਉਸਕ ਸਥਾਪਤ ਕੀਤੇ ਜਾਣਗੇ ਅਤੇ ਮੁੱਖ ਦਫਤਰ ਵਲੋਂ ਹੋਰਨਾਂ ਗਤੀਵਿਧੀਆਂ ਤੱਕ ਪਹੁੰਚ ਬਣਾਉਣ ਲਈ ਕੈਨੋਪੀਸ ਵੀ ਮੁਹੱਈਆ ਕਰਵਾਈਆਂ ਜਾਣਗੀਆਂ। ਕਿਉਕਿ ਪਹਿਲਾਂ ਹੀ ਪੰਜਾਬ ਵਿਚ ਜ਼ਿਲਾ ਪੱਧਰ ‘ਤੇ ਸਥਾਪਤ ਕੀਤੇ ਜਾ ਰਹੀ ਹੈ।

Have something to say? Post your comment

google.com, pub-6021921192250288, DIRECT, f08c47fec0942fa0

Punjab

ਪੰਜਾਬ ਪੁਲਿਸ ਦੇ ਗ੍ਰਿਫ਼ਤਾਰ ਮੁਲਾਜ਼ਮ ਕੋਲੋਂ 10 ਕਿਲੋ ਹੋਰ ਹੈਰੋਇਨ ਬਰਾਮਦ

ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਲਈ 11 ਕਰੋੜ ਰੁਪਏ ਦਾ ਸਿੰਚਾਈ ਤੋਹਫ਼ਾ: ਨਿਊ ਚੌਂਤਰਾ ਮਾਈਨਰ ਦੀ ਰੀਲਾਈਨਿੰਗ ਦਾ ਕੰਮ ਜਲਦ ਹੋਵੇਗਾ ਸ਼ੁਰੂ: ਡਾ. ਬਲਜੀਤ ਕੌਰ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 271ਵਾਂ ਦਿਨ: ਪੰਜਾਬ ਪੁਲਿਸ ਵੱਲੋਂ 539 ਥਾਵਾਂ ’ਤੇ ਛਾਪੇਮਾਰੀ; 215 ਵਿਅਕਤੀ ਗ੍ਰਿਫ਼ਤਾਰ

ਗਊਸ਼ਾਲਾਵਾਂ ਦੇ ਪ੍ਰਬੰਧਕਾਂ ਦੇ ਵਫਦ ਨੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਕੀਤੀ ਮੀਟਿੰਗ

ਨਸ਼ਾ ਤਸਕਰਾਂ, ਉਨ੍ਹਾਂ ਦੇ ਸਰਪ੍ਰਸਤਾਂ ਅਤੇ ਡਿਊਟੀ ਵਿੱਚ ਕੁਤਾਹੀ ਕਰਨ ਵਾਲੇ ਅਧਿਕਾਰੀਆਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ: ਅਮਨ ਅਰੋੜਾ

ਐਡਵੋਕੇਟ ਨਿਸਾਰ ਚੌਧਰੀ ਆਮ ਆਦਮੀ ਪਾਰਟੀ ਪੰਜਾਬ ਦੇ ਲੀਗਲ ਵਿੰਗ ਦੇ ਸੂਬਾ ਸੰਯੁਕਤ ਸਕੱਤਰ ਨਿਯੁਕਤ

ਪੰਜਾਬ ਵਿੱਚ ਗ਼ੈਰ-ਕਾਨੂੰਨੀ ਮਾਈਨਿੰਗ ਵਿਰੁੱਧ ਚਾਰ ਵੱਖ-ਵੱਖ ਥਾਈਂ ਛਾਪੇ, ਭਾਰੀ ਗਿਣਤੀ ਵਿੱਚ ਮਸ਼ੀਨਰੀ ਤੇ ਵਾਹਨ ਜ਼ਬਤ

ਪੰਜਾਬੀਆਂ ਨੂੰ ਪੱਗਾਂ ਸੰਭਾਲਣ ਦਾ ਹੋਕਾ ਦੇਣ ਤੋਂ ਪਹਿਲਾਂ ਚਰਨਜੀਤ ਚੰਨੀ ਆਪਣੇ ਕਾਰਜਕਾਲ ਦੌਰਾਨ ਹੋਈ ਮਾਈਨਿੰਗ ਬਾਰੇ ਜਵਾਬ ਦੇਣ: ਜਸਵੀਰ ਗੜ੍ਹੀ

‘ਗੈਂਗਸਟਰਾਂ ’ਤੇ ਵਾਰ’ ਦਾ 270ਵਾਂ ਦਿਨ: ਪੰਜਾਬ ਪੁਲਿਸ ਵੱਲੋਂ 500 ਥਾਈਂ ਛਾਪੇਮਾਰੀ; 175 ਵਿਅਕਤੀ ਕਾਬੂ

ਅਕਾਲੀ ਦਲ 10 ਨਵੰਬਰ ਤੋਂ ਤਖਤ ਸ੍ਰੀ ਦਮਦਮਾ ਸਾਹਿਬ ਤੋਂ ਸੂਬਾ ਪੱਧਰੀ ਯਾਤਰਾ ਕਰੇਗਾ ਸ਼ੁਰੂ