Monday, April 12, 2021

Punjab

ਪੰਜਾਬ ਸਰਕਾਰ ਵਲੋਂ 12ਵੀਂ ਕੌਮੀ ਪਸ਼ੂਧਨ ਐਕਸਪੋ ਚੈਂਪੀਅਨਸਿਪ ’ਪਸ਼ੂ ਪਾਲਣ ਵਿਚ ਵਿਭਿੰਨਤਾ’ ਵਿਸ਼ੇ ’ਤੇ ਕਰਵਾਈ ਜਾਵੇਗੀ

PUNJAB NEWS EXPRESS | February 23, 2021 06:42 PM

ਚੰਡੀਗੜ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਬਟਾਲਾ ਵਿਖੇ 20-24 ਮਾਰਚ 2021 ਤੱਕ 12ਵੀਂ- ਨੈਸਨਲ ਪਸੂਧਨ ਚੈਂਪੀਅਨਸਿਪ ਅਤੇ ਐਕਸਪੋ -2021 ਕਰਵਾਇਆ ਜਾ ਰਿਹਾ ਹੈ। ਇਸ ਸਮਾਗਮ ਦੀ ਸਫਲਤਾ ਲਈ ਵੱਖ-ਵੱਖ ਵਿਭਾਗਾਂ ਦੀਆਂ ਡਿਊਟੀਆਂ ਲਗਾਉਣ ਲਈ ਅੱਜ ਪਹਿਲੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਵਧੀਕ ਮੁੱਖ ਸੱਕਤਰ ਪਸੂ ਪਾਲਣ ਵਿਭਾਗ ਪੰਜਾਬ ਸ੍ਰੀ ਵੀ.ਕੇ.ਜੰਜੂਆ ਨੇ ਦੱਸਿਆ ਕਿ ਸਮਾਗਮ ਦਾ ਵਿਸਾ ‘ਪਸ਼ੂ ਪਾਲਣ ਵਿੱਚ ਵਿਭਿੰਨਤਾ’ ਹੋਵੇਗਾ।
ਸ੍ਰੀ ਜੰਜੁਆ ਨੇ ਦੱਸਿਆ ਕਿ ਇਹ ਪੰਜ ਰੋਜਾ ਸਮਾਗਮ ਸੂਬਾ ਸਰਕਾਰ ਵੱਲੋਂ ਪੰਜਾਬ, ਫੈਡਰੇਸਨ ਆਫ ਇੰਡੀਅਨ ਚੈਂਬਰਜ ਆਫ ਕਾਮਰਸ ਐਂਡ ਇੰਡਸਟਰੀ (ਐਫ.ਆਈ.ਸੀ.ਸੀ.ਆਈ) ਪੰਜਾਬ ਦੇ ਸਹਿਯੋਗ ਨਾਲ ਕਰਵਾਇਆ ਜਾ ਰਿਹਾ ਹੈ।ਇਸ ਦਾ ਉਦੇਸ਼ ਪਸੂਧਨ ਅਤੇ ਸਹਾਇਕ ਧੰਦਿਆਂ ਨੂੰ ਉਤਸ਼ਾਹਤ ਕਰਕੇ ਜੀਡੀਪੀ ਵਿਚ ਵਾਧਾ ਕਰਨਾ ਹੈ। ਉਨਾਂ ਕਿਹਾ ਕਿ ਇਸ ਸਮਾਗਮ ਦੌਰਾਨ ਕਿਸਾਨਾਂ ਨੂੰ ਸਿਖਲਾਈ ਦੇਣ ਅਤੇ ਵਿਭਿੰਨਤਾ ਰਾਹੀਂ ਆਮਦਨ ਵਧਾਉਣ ਲਈ ਵਧੀਆ ਨਸਲ ਦੀਆਂ ਗਾਵਾਂ, ਮੱਝਾਂ, ਭੇਡਾਂ, ਬੱਕਰੀਆਂ, ਸੂਰ ਅਤੇ ਮੁਰਗੀ ਪਾਲਣ ਲਈ ਉਤਸਾਹਤ ਕਰਨ ਵੱਲ ਧਿਆਨ ਕੇਂਦਰਿਤ ਕੀਤਾ ਜਾਵੇਗਾ।
ਪਸ਼ੂ ਪਾਲਣ ਵਿਭਾਗ ਦੇ ਵਧੀਕ ਮੁੱਖ ਸਕੱਤਰ ਨੇ ਦੱਸਿਆ ਕਿ ਪੰਜਾਬ ਦੇ ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਮੰਤਰੀ ਸ਼੍ਰੀ ਤਿ੍ਰਪਤ ਰਜਿੰਦਰ ਸਿੰਘ ਬਾਜਵਾ ਜਲਦੀ ਹੀ ਸਮਾਗਮ ਵਾਲੀ ਥਾਂ ਦਾ ਦੌਰਾ ਕਰਨਗੇ ਅਤੇ ਸਾਰੇ ਸਬੰਧਤ ਵਿਭਾਗਾਂ ਦੇ ਸੀਨੀਅਰ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਕਰਨਗੇ।
ਸ਼੍ਰੀ ਜੰਜੂਆ ਨੇ ਅੱਗੇ ਕਿਹਾ ਕਿ ਇਸ ਸਮਾਰੋਹ ਵਿੱਚ 5 ਦੇਸ਼ਾਂ ਤੇ 25 ਸੂਬਿਆਂ ਦੇ ਮਾਹਰ ਅਤੇ ਨੁਮਾਇੰਦੇ ਹਿੱਸਾ ਲੈਣਗੇ।ਇਸ ਤੋਂ ਇਲਾਵਾ ਪਸ਼ੂ ਪਾਲਣ, ਖੇਤੀਬਾੜੀ ਅਤੇ ਖੇਤੀ ਉਦਯੋਗ ਨਾਲ ਸਬੰਧਤ ਯੋਜਨਾਵਾਂ, ਪ੍ਰਾਪਤੀਆਂ, ਉਪਕਰਣਾਂ ਅਤੇ ਨਵੀਨਤਮ ਮਸ਼ੀਨਾਂ ਪ੍ਰਦਰਸ਼ਤ ਕਰਨ ਲਈ 200 ਪ੍ਰਦਰਸ਼ਨੀਆਂ ਸ਼ਾਮਲ ਹਨ। ਉਨਾਂ ਅੱਗੇ ਦੱਸਿਆ ਕਿ ਇਹ ਐਕਸਪੋ 6000 ਵਰਗ ਮੀਟਰ ਖੇਤਰ ਵਿੱਚ ਆਯੋਜਿਤ ਕੀਤਾ ਜਾਵੇਗਾ ਅਤੇ ਇਸ ਸਮਾਗਮ ਵਿਚ 5 ਲੱਖ ਲੋਕਾਂ ਦੇ ਆਉਣ ਦੀ ਸੰਭਾਵਨਾ ਹੈ।
ਮੀਟਿੰਗ ਦੌਰਾਨ ਪਸ਼ੂ ਪਾਲਣ ਦੇ ਡਾਇਰੈਕਟਰ ਸ੍ਰੀ ਐਚ.ਐਸ ਕਾਹਲੋਂ ਨੇ ਸਬੰਧਤ ਵਿਭਾਗਾਂ ਦੀਆਂ ਡਿਊਟੀਆਂ ਬਾਰੇ ਜਾਣਕਾਰੀ ਦਿੱਤੀ। ਮੀਟਿੰਗ ਵਿੱਚ ਜ਼ਿਲਾ ਪ੍ਰਸ਼ਾਸਨ ਗੁਰਦਾਸਪੁਰ ਦੇ ਨੁਮਾਇੰਦਿਆਂ ਤੋਂ ਇਲਾਵਾ 25 ਵਿਭਾਗਾਂ ਦੇ ਅਧਿਕਾਰੀ ਸ਼ਾਮਲ ਹੋਏ।

Have something to say? Post your comment

Punjab

ਸਮਾਜਸੇਵੀ ਸੌਰਭ ਜੈਨ ਨੇ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਲਗਾਈ ਮੁਫ਼ਤ ਮੈਡੀਕਲ ਕੈਂਪਾਂ ਦੀ ਝੜੀ

ਜਸ਼ਨ ਮਨਾਉਣੇ ਬੰਦ ਕਰੋ, ਕੋਟਕਪੂਰਾ ਕੇਸ ਅਜੇ ਖਤਮ ਨਹੀਂ ਹੋਇਆ-ਕੈਪਟਨ ਅਮਰਿੰਦਰ ਸਿੰਘ ਦਾ ਸੁਖਬੀਰ ਨੂੰ ਜਵਾਬ

ਕੋਵਿਡ-19 ਦੇ ਮੱਦੇਨਜ਼ਰ ਮੰਡੀ ਬੋਰਡ ਵੱਲੋਂ ਕਣਕ ਦੀ ਖਰੀਦ ਸਬੰਧੀ ਮਸਲਿਆਂ ਦੇ ਨਿਪਟਾਰੇ ਲਈ ਵਿਸ਼ੇਸ਼ ਕੰਟਰੋਲ ਰੂਮ ਸਥਾਪਤ

ਕੈਪਟਨ ਅਮਰਿੰਦਰ ਸਿੰਘ ਨੇ ਸੋਨੂ ਸੂਦ ਨੂੰ ਕੋਵਿਡ ਟੀਕਾਕਰਨ ਮੁਹਿੰਮ ਦਾ ਬਰਾਂਡ ਐਬੰਸਡਰ ਨਿਯੁਕਤ ਕੀਤਾ

ਪੰਜਾਬ ਤੋਂ ਮੁਲਾਜ਼ਮ ਜਥੇਬੰਦੀਆਂ ਦੇ ਜਥੇ ਦਿੱਲੀ ਕਿਸਾਨ-ਮੋਰਚੇ ਲਈ ਰਵਾਨਾ

ਜੇਕਰ ਕੋਟਕਪੂਰਾ ਕੇਸ ਵਿਚ ਐਸ.ਆਈ.ਟੀ. ਦੀ ਪੜਤਾਲ ਰੱਦ ਹੋਈ ਜਾਂ ਜਾਂਚ ਟੀਮ ਦੇ ਮੁਖੀ ਨੂੰ ਹਟਾਇਆ ਤਾਂ ਪੰਜਾਬ ਸਰਕਾਰ ਹਾਈ ਕੋਰਟ ਦੇ ਫੈਸਲੇ ਨੂੰ ਚੁਣੌਤੀ ਦੇਵੇਗੀ

ਸੂਬੇ ਵਿੱਚ 2642 ਮੀਟਿ੍ਰਕ ਟਨ ਕਣਕ ਦੀ ਹੋਈ ਖ਼ਰੀਦ : ਆਸ਼ੂ

ਪਟਿਆਲਾ ਜ਼ਿਲ੍ਹੇ ਦੀਆਂ ਮੰਡੀ 'ਚ ਪਹਿਲੇ ਦਿਨ 12,623 ਮੀਟਰਿਕ ਟਨ ਕਣਕ ਦੀ ਹੋਈ ਆਮਦ

ਪਟਿਆਲਾ ਦੇ ਇਕ ਜੋੜੇ ਦੇ ਟੁੱਟੇ ਰਿਸ਼ਤੇ ਨੂੰ ਮੁੜਨ ਜੋੜਨ 'ਚ ਜਸਟਿਸ ਰਾਜਨ ਗੁਪਤਾ ਨੇ ਦਿਖਾਈ ਵਿਸ਼ੇਸ਼ ਦਿਲਚਸਪੀ

ਭਾਰਤ ਚੋਣ ਕਮਿਸ਼ਨ ਵੱਲੋਂ ਤਿਆਰ ਕੀਤੀਆਂ ਐਪਾਂ ਸਬੰਧੀ ਗੂਗਲ ਮੀਟ ਰਾਹੀਂ ਦਿੱਤੀ ਟ੍ਰੇਨਿੰਗ