Friday, March 29, 2024
ਤਾਜਾ ਖਬਰਾਂ
ਹੋਲੇ-ਮਹੱਲੇ ਮੌਕੇ ਕੌਮਾਂਤਰੀ ਸਿੱਖ ਸ਼ਸਤਰ ਵਿੱਦਿਆ ਕੌਂਸਲ ਵੱਲੋਂ 10ਵੇਂ ਵਿਰਸਾ ਸੰਭਾਲ ਗੱਤਕਾ ਮੁਕਾਬਲੇ25,000 ਰੁਪਏ ਰਿਸ਼ਵਤ ਲੈਂਦਾ ਨਗਰ ਕੌਂਸਲ ਦਾ ਬਿਲਡਿੰਗ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂਜਨਤਕ ਜਥੇਬੰਦੀਆਂ ਵੱਲੋਂ 23 ਮਾਰਚ ਨੂੰ ਬਰਨਾਲਾ ਦੀ 'ਸ਼ਹੀਦੀ ਕਾਨਫਰੰਸ' ਦੀਆਂ ਤਿਆਰੀਆਂ ਮੁਕੰਮਲ 2 ਲੱਖ ਰੁਪਏ ਦਾ ਇਨਾਮੀ ਮੁਜਰਿਮ ਇਸ਼ਤਿਹਾਰੀ ਅਮਨਦੀਪ ਕੰਬੋਜ ਉਰਫ ਅਮਨ ਸਕੋਡਾ ਨੂੰ ਜਿਲ੍ਹਾ ਫਾਜਿਲਕਾ ਦੀ ਪੁਲਿਸ ਵੱਲੋਂ ਵਾਰਾਨਸੀ (ਉੱਤਰ ਪ੍ਰਦੇਸ਼) ਤੋਂ ਗ੍ਰਿਫਤਾਰ ਕਰਨ ਵਿੱਚ ਮਿਲੀ ਸਫਲਤਾਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਪ੍ਰੈਸ ਕਾਨਫਰੰਸ:  ਸਿਬਿਨ ਸੀ ਨੇ ਆਜ਼ਾਦ ਅਤੇ ਨਿਰਪੱਖ ਚੋਣਾਂ ਯਕੀਨੀ ਬਣਾਉਣ ਦੀ ਵਚਨਬੱਧਤਾ ਪ੍ਰਗਟਾਈਭਾਰਤੀ ਚੋਣ ਕਮਿਸ਼ਨ ਵੱਲੋਂ ਜਲੰਧਰ ਦੇ ਡਿਪਟੀ ਕਮਿਸ਼ਨਰ ਦਾ ਤਬਾਦਲਾ ਕਰਨ ਦੇ ਨਿਰਦੇਸ਼, ਰੋਪੜ ਰੇਂਜ ਅਤੇ ਬਾਰਡਰ ਰੇਂਜ ਦੇ ਪੁਲਿਸ ਅਧਿਕਾਰੀਆਂ ਨੂੰ ਵੀ ਹਟਾਉਣ ਦੇ ਨਿਰਦੇਸ਼ 

Punjab

ਮੰਤਰੀ ਮੰਡਲ ਵੱਲੋਂ ਮੋਟਰ ਵਹੀਕਲ ਕਰ ਵਸੂਲਣ ਦੀ ਪ੍ਰਕਿਰਿਆ ਸੁਖਾਲੀ ਬਣਾਉਣ ਜਾਂ ਲਾਗੂ ਹੋਣ ਮੁਤਾਬਕ ਰਿਫੰਡ ਕਰਨ ਲਈ ਸੋਧ ਨੂੰ ਪ੍ਰਵਾਨਗੀ

PUNJAB NEWS EXPRESS | February 24, 2021 06:57 PM

ਚੰਡੀਗੜ੍ਹ: ਮੋਟਰ ਵਹੀਕਲ ਕਰ ਦੀ ਵਸੂਲੀ ਅਤੇ ਜਿੱਥੇ ਵੀ ਲਾਗੂ ਹੋਵੇ, ਇਸ ਦੇ ਰਿਫੰਡ ਦੀ ਪ੍ਰਕਿਰਿਆ ਸੁਖਾਲੀ ਬਣਾਉਣ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੇ ਪੰਜਾਬ ਮੰਤਰੀ ਮੰਡਲ ਨੇ ਬੁੱਧਵਾਰ ਨੂੰ ਦਾ ਪੰਜਾਬ ਮੋਟਰ ਵਹੀਕਲ ਟੈਕਸੇਸ਼ਨ ਐਕਟ, 1924 (ਸੋਧਿਆ) ਦੇ ਸੈਕਸ਼ਨ ਤਿੰਨ ਅਤੇ ਸ਼ਡਿਊਲ ਵਿੱਚ ਸੋਧ ਨੂੰ ਪ੍ਰਵਾਨਗੀ ਦੇ ਦਿੱਤੀ। ਇਹ ਸੋਧ ਮੋਟਰਕਾਰ ਜਾਂ ਮੋਟਰ ਸਾਈਕਲ ਮਾਲਕ ਵੱਲੋਂ ਕਿਸੇ ਹੋਰ ਸੂਬੇ ਵਿੱਚ ਵਾਹਨ ਸਮੇਤ ਪ੍ਰਵਾਸ ਕਰ ਜਾਣ ਅਤੇ ਪੰਜਾਬ ਦਾ ਨਿਵਾਸੀ ਨਾ ਰਹਿਣ ਜਾਂ ਪੰਜਾਬ ਤੋਂ ਬਾਹਰ ਨਿਵਾਸ ਕਰਦੇ ਕਿਸੇ ਵਿਅਕਤੀ ਦੇ ਨਾਂ ਮਾਲਕਾਨਾ ਹੱਕ ਤਬਦੀਲ ਕਰਨ ਸੂਰਤ ਵਿੱਚ ਅਦਾ ਕੀਤੇ ਜਾਣ ਵਾਲੇ ਇੱਕਮੁਸ਼ਤ ਕਰ ਦੇ ਰਿਫੰਡ ਵਰਗੇ ਮੁੱਦਿਆਂ ਨਾਲ ਸਬੰਧਤ ਹੈ। ਦੋਵਾਂ ਸੂਰਤਾਂ ਵਿੱਚ ਅਦਾ ਕੀਤੇ ਗਏ ਇੱਕਮੁਸ਼ਤ ਕਰ ਦਾ ਰਿਫੰਡ ਉਸ ਦਰ 'ਤੇ ਕੀਤਾ ਜਾਵੇਗਾ ਜੋ ਕਿ ਸਮੇਂ-ਸਮੇਂ 'ਤੇ ਸਰਕਾਰ ਵੱਲੋਂ ਨਿਰਧਾਰਤ ਕੀਤੀ ਜਾਵੇਗੀ।
ਜੇਕਰ ਟਰਾਂਸਪੋਰਟ ਵਾਹਨ ਪੰਜਾਬ ਤੋਂ ਇਲਾਵਾ ਕਿਸੇ ਹੋਰ ਸੂਬੇ ਵਿੱਚ ਰਜਿਸਟਰਡ ਹੈ ਤਾਂ ਅਜਿਹੇ ਵਾਹਨ ਵੱਲੋਂ ਪੰਜਾਬ ਵਿੱਚ ਦਾਖਲੇ ਸਮੇਂ ਉਸ ਦਰ 'ਤੇ ਕਰ ਦੀ ਅਦਾਇਗੀ ਕੀਤੀ ਜਾਵੇਗੀ ਜੋ ਕਿ ਸਰਕਾਰ ਦੁਆਰਾ ਸਮੇਂ-ਸਮੇਂ 'ਤੇ ਨਿਰਧਾਰਤ ਕੀਤੀ ਜਾਵੇਗੀ।
ਇਸੇ ਤਰ੍ਹਾਂ ਹੀ ਨਵੇਂ ਸਟੇਜ ਕੈਰਿਜ ਪਰਮਿਟ ਜਾਰੀ ਕਰਦੇ ਸਮੇਂ ਅਜਿਹੀਆਂ ਬੱਸਾਂ 'ਤੇ ਪ੍ਰਤੀ ਕਿਲੋਮੀਟਰ ਦੇ ਹਿਸਾਬ ਨਾਲ ਇੱਕ ਵਾਰੀ ਦਾ ਕਰ ਵਸੂਲਿਆ ਜਾਵੇਗਾ ਅਤੇ ਜਦੋਂ ਵੀ ਕਿਸੇ ਵੱਡੀ ਬੱਸ ਦੇ ਮਾਲਕ ਨੂੰ ਵਧਾਏ ਗਏ ਰੂਟ 'ਤੇ ਵਧੀ ਮਾਈਲੇਜ ਨਾਲ ਬੱਸ ਚਲਾਉਣ ਦੀ ਆਗਿਆ ਦਿੱਤੀ ਜਾਵੇਗੀ ਤਾਂ ਪ੍ਰਤੀ ਕਿਲੋਮੀਟਰ ਦੇ ਹਿਸਾਬ ਨਾਲ ਇੱਕ ਵਾਰੀ ਕਰ ਦੀ ਵਸੂਲੀ ਕੀਤੀ ਜਾਵੇਗੀ।
ਜਾਰੀ ਕੀਤੇ ਗਏ ਨੋਟੀਫਿਕੇਸ਼ਨ ਵਿੱਚ ਮੋਟਰ ਵਾਹਨਾਂ ਦੇ ਪ੍ਰਕਾਰ, ਇਨ੍ਹਾਂ ਦਰਾਂ 'ਤੇ ਵਸੂਲ ਕੀਤੇ ਜਾਣ ਵਾਲੇ ਕਰ ਦਾ ਸਮਾਂ ਅਤੇ ਢੰਗ, ਜੋ ਕਿ ਨੋਟੀਫਿਕੇਸ਼ਨ ਰਾਹੀਂ ਸਮੇਂ-ਸਮੇਂ 'ਤੇ ਸੂਬਾ ਸਰਕਾਰ ਵੱਲੋਂ ਨਿਰਧਾਰਤ ਕੀਤਾ ਜਾਵੇਗਾ, ਬਾਰੇ ਸਪੱਸ਼ਟ ਰੂਪ ਵਿੱਚ ਦੱਸਿਆ ਜਾਵੇਗਾ। ਪਰ, ਨੋਟੀਫਿਕੇਸ਼ਨ ਵਿੱਚ ਇਹ ਵੀ ਉਪਬੰਧ ਹੋਵੇਗਾ ਕਿ ਸ਼ਡਿਊਲ ਵਿੱਚ ਦਰਸਾਈ ਵੱਧ ਤੋਂ ਵੱਧ ਸਮਾਂ-ਹੱਦ ਤੋਂ ਕਰ ਦੀਆਂ ਦਰਾਂ ਅੱਗੇ ਨਹੀਂ ਵਧਾਈਆਂ ਜਾਣਗੀਆਂ।

Have something to say? Post your comment

google.com, pub-6021921192250288, DIRECT, f08c47fec0942fa0

Punjab

ਹੋਲੇ-ਮਹੱਲੇ ਮੌਕੇ ਕੌਮਾਂਤਰੀ ਸਿੱਖ ਸ਼ਸਤਰ ਵਿੱਦਿਆ ਕੌਂਸਲ ਵੱਲੋਂ 10ਵੇਂ ਵਿਰਸਾ ਸੰਭਾਲ ਗੱਤਕਾ ਮੁਕਾਬਲੇ

25,000 ਰੁਪਏ ਰਿਸ਼ਵਤ ਲੈਂਦਾ ਨਗਰ ਕੌਂਸਲ ਦਾ ਬਿਲਡਿੰਗ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਜਨਤਕ ਜਥੇਬੰਦੀਆਂ ਵੱਲੋਂ 23 ਮਾਰਚ ਨੂੰ ਬਰਨਾਲਾ ਦੀ 'ਸ਼ਹੀਦੀ ਕਾਨਫਰੰਸ' ਦੀਆਂ ਤਿਆਰੀਆਂ ਮੁਕੰਮਲ 

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਪ੍ਰੈਸ ਕਾਨਫਰੰਸ:  ਸਿਬਿਨ ਸੀ ਨੇ ਆਜ਼ਾਦ ਅਤੇ ਨਿਰਪੱਖ ਚੋਣਾਂ ਯਕੀਨੀ ਬਣਾਉਣ ਦੀ ਵਚਨਬੱਧਤਾ ਪ੍ਰਗਟਾਈ

ਚੋਣਾਂ ਦੇ ਆਖਰੀ ਪੜਾਅ 'ਚ ਭਾਜਪਾ ਪੰਜਾਬ 'ਚ ਵੋਟਰਾਂ ਨੂੰ ਪ੍ਰਭਾਵਿਤ ਕਰਨ ਦੀ ਕੋਸ਼ਿਸ਼ ਕਰ ਸਕਦੀ ਹੈ: ਬਾਜਵਾ

ਸੰਘਰਸ਼ਸ਼ੀਲ ਜਥੇਬੰਦੀਆਂ ਅਤੇ ਲੋਕਾਂ 'ਚ ਦਹਿਸ਼ਤ ਵਾਲਾ ਮਾਹੌਲ ਸਿਰਜਣ ਖ਼ਿਲਾਫ 22 ਮਾਰਚ ਨੂੰ ਸੰਗਰੂਰ 'ਚ ਵਿਸ਼ਾਲ ਰੋਸ ਮੁਜ਼ਾਹਰਾ ਕਰਨ ਦਾ ਐਲਾਨ 

ਪੰਜਾਬ ਪੇਅ ਸਕੇਲ ਬਹਾਲੀ ਸਾਂਝੇ ਫਰੰਟ ਦੀ ਕੈਬਨਿਟ ਸਬ-ਕਮੇਟੀ ਨਾਲ ਮੀਟਿੰਗ ਬੇਸਿੱਟਾ

ਪੰਜਾਬ ਪੁਲਿਸ ਵੱਲੋਂ ਕੀਰਤਪੁਰ ਸਾਹਿਬ ਵਿਖੇ ਫੌਜ ਦੇ ਜਵਾਨਾਂ 'ਤੇ ਹਮਲਾ ਕਰਨ ਵਾਲੇ ਚਾਰ ਮੁਲਜ਼ਮ ਗ੍ਰਿਫਤਾਰ

ਕੈਬਨਿਟ ਸਬ-ਕਮੇਟੀ ਵੱਲੋਂ ਵੱਖ-ਵੱਖ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗਾਂ, ਜਾਇਜ਼ ਮੰਗਾਂ ਦੇ ਜਲਦੀ ਹੱਲ ਲਈ ਸਬੰਧਤ ਵਿਭਾਗਾਂ ਨੂੰ ਨਿਰਦੇਸ਼ ਦਿੱਤੇ

ਸੰਯੁਕਤ ਕਿਸਾਨ ਮੋਰਚੇ ਵੱਲੋਂ ਦਿੱਲੀ 'ਚ ਕਿਸਾਨ ਮਜ਼ਦੂਰ ਮਹਾਪੰਚਾਇਤ ਦੀਆਂ ਤਿਆਰੀਆਂ ਮੁਕੰਮਲ