Thursday, April 25, 2024

Punjab

ਵਿਜੀਲੈਂਸ ਨੇ ਰਿਸਵਤ ਲੈਂਦੇ ਏ.ਐਸ.ਆਈ ਤੇ ਹੌਲਦਾਰ ਨੂੰ ਰੰਗੇ ਹੱਥੀਂ ਦਬੋਚਿਆ

PUNJAB NEWS EXPRESS | February 24, 2021 08:00 PM

ਚੰਡੀਗੜ: ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਥਾਣਾ ਛਾਉਣੀ ਜਲੰਧਰ ਵਿਖੇ ਤਾਇਨਾਤ ਏ.ਐਸ.ਆਈ. ਪ੍ਰਮੋਦ ਕੁਮਾਰ ਅਤੇ ਹੌਲਦਾਰ ਸੁਮਨਜੀਤ ਸਿੰਘ ਨੂੰ 20, 000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ।ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਏ.ਐਸ.ਆਈ ਅਤੇ ਹੌਲਦਾਰ ਨੂੰ ਸ਼ਿਕਾਇਤ ਕਰਤਾ ਕੁਸ਼ ਕੁਮਾਰ ਸਿੰਘ ਵਾਸੀ ਕਪੂਰਥਲਾ ਰੋਡ ਜਲੰਧਰ ਦੀ ਸ਼ਿਕਾਇਤ 'ਤੇ ਫੜਿਆ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਆਪਣੀ ਸ਼ਿਕਾਇਤ ਵਿੱਚ ਦੱਸਿਆ ਕਿ ਉਕਤ ਏ.ਐਸ.ਆਈ ਉਸ ਦੀ ਕਾਰ ਦੀ ਸੁਪਰਦਾਰੀ ਦੇਣ ਬਦਲੇ 20, 000 ਰੁਪਏ ਦੀ ਮੰਗ ਕਰ ਰਿਹਾ ਹੈ।


ਵਿਜੀਲੈਂਸ ਵੱਲੋਂ ਸ਼ਿਕਾਇਤ ਦੀ ਪੜਤਾਲ ਉਪਰੰਤ ਉਕਤ ਦੋਸ਼ੀ ਏ.ਐਸ.ਆਈ. ਅਤੇ ਹੌਲਦਾਰ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿਚ ਸ਼ਿਕਾਇਤਕਰਤਾ ਪਾਸੋਂ 20, 000 ਰੁਪਏ ਦੀ ਰਿਸ਼ਵਤ ਲੈਂਦਿਆਂ ਮੌਕੇ 'ਤੇ ਹੀ ਦਬੋਚ ਲਿਆ। ਉਨਾਂ ਦੱਸਿਆ ਕਿ ਦੋਸ਼ੀ ਖਿਲਾਫ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਵਿਜੀਲੈਂਸ ਬਿਓਰੋ ਦੇ ਥਾਣਾ ਜਲੰਧਰ ਵਿਚ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।

Have something to say? Post your comment

google.com, pub-6021921192250288, DIRECT, f08c47fec0942fa0

Punjab

ਸੁਖਬੀਰ ਸਿੰਘ ਬਾਦਲ ਵੱਲੋਂ ਐਸ.ਓ.ਆਈ ਦੇ ਜਥੇਬੰਦਕ ਢਾਂਚੇ ਦਾ ਐਲਾਨ

ਨਿਵੇਕਲੀ ਪਹਿਲਕਦਮੀ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 19 ਅਪ੍ਰੈਲ ਨੂੰ ਫੇਸਬੁੱਕ ਉੱਤੇ ਹੋਣਗੇ ਲਾਈਵ

ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀ

ਸੁਖਬੀਰ ਸਿੰਘ ਬਾਦਲ ਨੇ ਭਰੋਸੇਯੋਗਤਾ ਖਤਮ ਕਰ ਲਈ- ਹਰਚੰਦ ਸਿੰਘ ਬਰਸਟ

ਸੁਖਬੀਰ ਸਿੰਘ ਬਾਦਲ ਵੱਲੋਂ ਅਕਾਲੀ ਸਰਕਾਰ ਬਣਨ ’ਤੇ ਘੜਾਮ ਵਿਖੇ ਪ੍ਰਭੂ ਸ੍ਰੀ ਰਾਮ ਤੇ ਮਾਤਾ ਕੌਸ਼ਲਿਆ ਦੀ ਇਤਿਹਾਸਕ ਯਾਦਗਾਰ ਬਣਾਉਣ ਦਾ ਐਲਾਨ

15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਮੂਲਮੰਤਰ ਤੇ ਗੁਰਮੰਤਰ ਦਾ ਜਾਪ ਕਰਕੇ ਪੰਥ ਦੀ ਚੜ੍ਹਦੀ ਕਲਾ ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤੀ ਅਰਦਾਸ

ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਉੱਤੇ ਪ੍ਰਾਈਮ ਸਿਨੇਮਾ ਦੇ ਮਾਲਕ ਅਤੇ ਪ੍ਰਬੰਧਕਾਂ ਖਿਲਾਫ ਮਾਮਲਾ ਦਰਜ: ਮੁੱਖ ਚੋਣ ਅਧਿਕਾਰੀ

ਭਗਤਾਂਵਾਲਾ ਕੂੜ ਡੰਪ ਹਰ ਹਾਲ ’ਚ ਸ਼ਹਿਰ ਤੋਂ ਬਾਹਰ ਕੱਢਿਆ ਜਾਵੇਗਾ : ਤਰਨਜੀਤ ਸਿੰਘ ਸੰਧੂ

ਮੁੱਖ ਮੰਤਰੀ ਨੇ ਕਣਕ ਦੇ ਇੱਕ-ਇੱਕ ਦਾਣੇ ਦੀ ਨਿਰਵਿਘਨ ਖਰੀਦ ਪ੍ਰਤੀ ਦ੍ਰਿੜ ਵਚਨਬੱਧਤਾ ਦੁਹਰਾਈ