Thursday, March 28, 2024
ਤਾਜਾ ਖਬਰਾਂ
ਹੋਲੇ-ਮਹੱਲੇ ਮੌਕੇ ਕੌਮਾਂਤਰੀ ਸਿੱਖ ਸ਼ਸਤਰ ਵਿੱਦਿਆ ਕੌਂਸਲ ਵੱਲੋਂ 10ਵੇਂ ਵਿਰਸਾ ਸੰਭਾਲ ਗੱਤਕਾ ਮੁਕਾਬਲੇ25,000 ਰੁਪਏ ਰਿਸ਼ਵਤ ਲੈਂਦਾ ਨਗਰ ਕੌਂਸਲ ਦਾ ਬਿਲਡਿੰਗ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂਜਨਤਕ ਜਥੇਬੰਦੀਆਂ ਵੱਲੋਂ 23 ਮਾਰਚ ਨੂੰ ਬਰਨਾਲਾ ਦੀ 'ਸ਼ਹੀਦੀ ਕਾਨਫਰੰਸ' ਦੀਆਂ ਤਿਆਰੀਆਂ ਮੁਕੰਮਲ 2 ਲੱਖ ਰੁਪਏ ਦਾ ਇਨਾਮੀ ਮੁਜਰਿਮ ਇਸ਼ਤਿਹਾਰੀ ਅਮਨਦੀਪ ਕੰਬੋਜ ਉਰਫ ਅਮਨ ਸਕੋਡਾ ਨੂੰ ਜਿਲ੍ਹਾ ਫਾਜਿਲਕਾ ਦੀ ਪੁਲਿਸ ਵੱਲੋਂ ਵਾਰਾਨਸੀ (ਉੱਤਰ ਪ੍ਰਦੇਸ਼) ਤੋਂ ਗ੍ਰਿਫਤਾਰ ਕਰਨ ਵਿੱਚ ਮਿਲੀ ਸਫਲਤਾਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਪ੍ਰੈਸ ਕਾਨਫਰੰਸ:  ਸਿਬਿਨ ਸੀ ਨੇ ਆਜ਼ਾਦ ਅਤੇ ਨਿਰਪੱਖ ਚੋਣਾਂ ਯਕੀਨੀ ਬਣਾਉਣ ਦੀ ਵਚਨਬੱਧਤਾ ਪ੍ਰਗਟਾਈਭਾਰਤੀ ਚੋਣ ਕਮਿਸ਼ਨ ਵੱਲੋਂ ਜਲੰਧਰ ਦੇ ਡਿਪਟੀ ਕਮਿਸ਼ਨਰ ਦਾ ਤਬਾਦਲਾ ਕਰਨ ਦੇ ਨਿਰਦੇਸ਼, ਰੋਪੜ ਰੇਂਜ ਅਤੇ ਬਾਰਡਰ ਰੇਂਜ ਦੇ ਪੁਲਿਸ ਅਧਿਕਾਰੀਆਂ ਨੂੰ ਵੀ ਹਟਾਉਣ ਦੇ ਨਿਰਦੇਸ਼ 

Punjab

ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਤਿੰਨ ਰੋਜ਼ਾ ਕੌਮਾਂਤਰੀ ਵੈਬੀਨਾਰ ਸੰਪੰਨ

PUNJAB NEWS EXPRESS | February 28, 2021 07:30 PM

ਪਟਿਆਲਾ: ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਤਿੰਨ ਰੋਜ਼ਾ ਕੌਮਾਂਤਰੀ ਵੈਬੀਨਾਰ ਅੱਜ ਸੰਪੰਨ ਹੋ ਗਿਆ। ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਉਲੀਕੇ ਗਏ ਪ੍ਰੋਗਰਾਮਾਂ ਦੀ ਲੜੀ ਤਹਿਤ ਪੰਜਾਬੀ ਯੂਨੀਵਰਸਿਟੀ ਦੇ ਉਪ ਕੁਲਪਤੀ ਸ੍ਰੀਮਤੀ ਰਵਨੀਤ ਕੌਰ ਦੀ ਸਰਪ੍ਰਸਤੀ ਹੇਠ ਯੂਨੀਵਰਸਿਟੀ ਦੇ ਪੰਜਾਬ ਇਤਿਹਾਸ ਅਧਿਐਨ ਵਿਭਾਗ ਵੱਲੋਂ 'ਸ੍ਰੀ ਗੁਰੂ ਤੇਗ਼ ਬਹਾਦਰ : ਜੀਵਨ ਅਤੇ ਵਿਰਾਸਤ' ਦੇ ਵਿਸ਼ੇ 'ਤੇ ਆਯੋਜਿਤ ਇਸ ਤਿੰਨ ਰੋਜ਼ਾ ਕੌਮਾਂਤਰੀ ਵੈਬੀਨਾਰ ਦੇ ਅੰਤਲੇ ਦਿਨ ਪੰਜਾਬ ਯੂਨੀਵਰਸਿਟੀ ਦੇ ਗੁਰੂ ਨਾਨਕ ਸਿੱਖ ਅਧਿਐਨ ਵਿਭਾਗ ਦੇ ਮੁਖੀ ਡਾ. ਜਸਪਾਲ ਕੌਰ ਕੰਗ ਨੇ ਕੁੰਜੀਵਤ ਭਾਸ਼ਣ ਦਿੱਤਾ।
ਪ੍ਰੋਗਰਾਮ ਦੀ ਸ਼ੁਰੂਆਤ ਦੌਰਾਨ ਪੰਜਾਬ ਇਤਿਹਾਸ ਅਧਿਐਨ ਵਿਭਾਗ ਦੇ ਮੁਖੀ ਡਾ. ਦਲਜੀਤ ਸਿੰਘ ਨੇ ਪ੍ਰਮੁੱਖ ਬੁਲਾਰੇ ਅਤੇ ਸਾਰੇ ਸਰੋਤਿਆਂ ਦਾ ਸਵਾਗਤ ਕਰਦਿਆਂ ਵੈਬੀਨਾਰ ਦੇ ਵਿਸ਼ੇ ਸਬੰਧੀ ਜਾਣਕਾਰੀ ਦਿੰਦੇ ਕਿਹਾ ਕਿ ਗੁਰੂ ਸਾਹਿਬ ਨੇ ਆਪਣੀ ਸ਼ਹਾਦਤ ਦੇ ਕੇ ਸੁਤੰਤਰਤਾ, ਸਮਾਨਤਾ ਅਤੇ ਭਾਈਚਾਰੇ ਦੀ ਅਦੁੱਤੀ ਮਿਸਾਲ ਦਿੱਤੀ ਅਤੇ ਭਾਰਤੀ ਸਭਿਆਚਾਰ, ਰਾਸ਼ਟਰੀ ਏਕਤਾ ਅਤੇ ਵੰਨ-ਸੁਵੰਨਤਾ ਨੂੰ ਬਚਾਇਆ।
ਵੈਬੀਨਾਰ ਦੇ ਤੀਸਰੇ ਦਿਨ ਪੰਜਾਬ ਯੂਨੀਵਰਸਿਟੀ ਦੇ ਗੁਰੂ ਨਾਨਕ ਸਿੱਖ ਅਧਿਐਨ ਵਿਭਾਗ ਦੇ ਮੁਖੀ ਡਾ. ਜਸਪਾਲ ਕੌਰ ਕੰਗ ਨੇ ਪ੍ਰਮੁੱਖ ਬੁਲਾਰੇ ਦੇ ਤੌਰ ਤੇ ਵਿਚਾਰ ਸਾਂਝੇ ਕਰਦਿਆਂ ਦੱਸਿਆ ਕਿ ਗੁਰੂ ਤੇਗ਼ ਬਹਾਦਰ ਜੀ ਦੀ ਸ਼ਹਾਦਤ ਨੇ ਨਿਰਭੈਤਾ ਅਤੇ ਸੂਰਬੀਰਤਾ ਦਾ ਇਤਿਹਾਸ ਸਿਰਜਿਆ ਹੈ ਜੋ ਕਿ ਮਾਨਵਤਾ ਅਤੇ ਲੋਕ-ਹਿੱਤਾਂ ਦੀ ਰਾਖੀ ਦਾ ਪ੍ਰਤੀਕ ਹੈ। ਗੁਰੂ ਸਾਹਿਬ ਨੇ ਸਿੱਖ ਗੁਰੂਆਂ ਦੇ ਭਗਤੀ-ਸ਼ਕਤੀ, ਸ਼ਕਤੀ-ਸ਼ਾਸਤਰ ਅਤੇ ਮੀਰੀ-ਪੀਰੀ ਦੇ ਸਿਧਾਂਤਾਂ ਨੂੰ ਗਤੀਸ਼ੀਲਤਾ ਦਿੱਤੀ, ਗੁਰੂ ਸਾਹਿਬ ਦੀ ਬਾਣੀ ਵਿੱਚ ਸਾਰਥਕ ਵੈਰਾਗ ਹੈ ਜੋ ਕਿ ਮਨੁੱਖ ਨੂੰ ਕਰਮਸ਼ੀਲਤਾ ਵੱਲ ਲੈ ਕੇ ਜਾਂਦਾ ਹੈ। ਮੋਹ-ਮਾਇਆ ਦੇ ਤਿਆਗ ਨਾਲ ਨਿਰਲੇਪਤਾ ਦਾ ਮਾਰਗ ਗ੍ਰਹਿਣ ਕਰਕੇ ਵੈਰਾਗ ਸਮਾਜਿਕ ਚੇਤਨਤਾ ਅਤੇ ਇਨਕਲਾਬ ਲਿਆਉਣ ਦਾ ਪ੍ਰਤੀਕ ਹੈ, ਗੁਰੂ ਸਾਹਿਬ ਦੀ ਬਾਣੀ ਆਤਮਿਕ ਬਲ ਦੀ ਪ੍ਰਾਪਤੀ ਉੱਤੇ ਸਭ ਤੋਂ ਵੱਧ ਜੋਰ ਦਿੰਦੀ ਹੈ।
ਪੰਜਾਬ ਇਤਿਹਾਸ ਅਧਿਐਨ ਵਿਭਾਗ ਤੋਂ ਡਾ. ਬਲਵਿੰਦਰਜੀਤ ਕੌਰ ਭੱਟੀ ਨੇ ਧੰਨਵਾਦ ਦਾ ਮਤਾ ਪੇਸ਼ ਕਰਦੇ ਹੋਏ ਕਿਹਾ ਕਿ ਗੁਰੂ ਸਾਹਿਬ ਦੀ ਬਾਣੀ ਜੀਵਨ-ਜਾਂਚ ਅਤੇ ਪ੍ਰਭੂ ਦੇ ਨਾਮ-ਸਿਮਰਨ ਦੀ ਜਾਂਚ ਦੱਸਦੀ ਹੈ।

Have something to say? Post your comment

google.com, pub-6021921192250288, DIRECT, f08c47fec0942fa0

Punjab

ਹੋਲੇ-ਮਹੱਲੇ ਮੌਕੇ ਕੌਮਾਂਤਰੀ ਸਿੱਖ ਸ਼ਸਤਰ ਵਿੱਦਿਆ ਕੌਂਸਲ ਵੱਲੋਂ 10ਵੇਂ ਵਿਰਸਾ ਸੰਭਾਲ ਗੱਤਕਾ ਮੁਕਾਬਲੇ

25,000 ਰੁਪਏ ਰਿਸ਼ਵਤ ਲੈਂਦਾ ਨਗਰ ਕੌਂਸਲ ਦਾ ਬਿਲਡਿੰਗ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਜਨਤਕ ਜਥੇਬੰਦੀਆਂ ਵੱਲੋਂ 23 ਮਾਰਚ ਨੂੰ ਬਰਨਾਲਾ ਦੀ 'ਸ਼ਹੀਦੀ ਕਾਨਫਰੰਸ' ਦੀਆਂ ਤਿਆਰੀਆਂ ਮੁਕੰਮਲ 

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਪ੍ਰੈਸ ਕਾਨਫਰੰਸ:  ਸਿਬਿਨ ਸੀ ਨੇ ਆਜ਼ਾਦ ਅਤੇ ਨਿਰਪੱਖ ਚੋਣਾਂ ਯਕੀਨੀ ਬਣਾਉਣ ਦੀ ਵਚਨਬੱਧਤਾ ਪ੍ਰਗਟਾਈ

ਚੋਣਾਂ ਦੇ ਆਖਰੀ ਪੜਾਅ 'ਚ ਭਾਜਪਾ ਪੰਜਾਬ 'ਚ ਵੋਟਰਾਂ ਨੂੰ ਪ੍ਰਭਾਵਿਤ ਕਰਨ ਦੀ ਕੋਸ਼ਿਸ਼ ਕਰ ਸਕਦੀ ਹੈ: ਬਾਜਵਾ

ਸੰਘਰਸ਼ਸ਼ੀਲ ਜਥੇਬੰਦੀਆਂ ਅਤੇ ਲੋਕਾਂ 'ਚ ਦਹਿਸ਼ਤ ਵਾਲਾ ਮਾਹੌਲ ਸਿਰਜਣ ਖ਼ਿਲਾਫ 22 ਮਾਰਚ ਨੂੰ ਸੰਗਰੂਰ 'ਚ ਵਿਸ਼ਾਲ ਰੋਸ ਮੁਜ਼ਾਹਰਾ ਕਰਨ ਦਾ ਐਲਾਨ 

ਪੰਜਾਬ ਪੇਅ ਸਕੇਲ ਬਹਾਲੀ ਸਾਂਝੇ ਫਰੰਟ ਦੀ ਕੈਬਨਿਟ ਸਬ-ਕਮੇਟੀ ਨਾਲ ਮੀਟਿੰਗ ਬੇਸਿੱਟਾ

ਪੰਜਾਬ ਪੁਲਿਸ ਵੱਲੋਂ ਕੀਰਤਪੁਰ ਸਾਹਿਬ ਵਿਖੇ ਫੌਜ ਦੇ ਜਵਾਨਾਂ 'ਤੇ ਹਮਲਾ ਕਰਨ ਵਾਲੇ ਚਾਰ ਮੁਲਜ਼ਮ ਗ੍ਰਿਫਤਾਰ

ਕੈਬਨਿਟ ਸਬ-ਕਮੇਟੀ ਵੱਲੋਂ ਵੱਖ-ਵੱਖ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗਾਂ, ਜਾਇਜ਼ ਮੰਗਾਂ ਦੇ ਜਲਦੀ ਹੱਲ ਲਈ ਸਬੰਧਤ ਵਿਭਾਗਾਂ ਨੂੰ ਨਿਰਦੇਸ਼ ਦਿੱਤੇ

ਸੰਯੁਕਤ ਕਿਸਾਨ ਮੋਰਚੇ ਵੱਲੋਂ ਦਿੱਲੀ 'ਚ ਕਿਸਾਨ ਮਜ਼ਦੂਰ ਮਹਾਪੰਚਾਇਤ ਦੀਆਂ ਤਿਆਰੀਆਂ ਮੁਕੰਮਲ