Thursday, October 01, 2026
ਤਾਜਾ ਖਬਰਾਂ
• ਕੀਆ ਇੰਡੀਆ ਨੇ ਕੈਂਟੋਨਮੈਂਟ ਬੋਰਡ ਅੰਬਾਲਾ ਦੇ ਸਹਿਯੋਗ ਨਾਲ ਪ੍ਰੋਜੈਕਟ ਡੀ.ਆਰ.ਓ.ਪੀ. ਦੇ ਪੰਜਵੇਂ ਪੜਾਅ ਦੀ ਸ਼ੁਰੂਆਤ ਕੀਤੀ, ਇੰਡਿਅਨ ਪਾਲਿਊਸ਼ਨ ਕੰਟਰੋਲ ਐਸੋਸੀਏਸ਼ਨ ਵੱਲੋਂ ਕੀਤਾ ਗਿਆ ਲਾਗੂਕਰਨ • ਤਿੰਨ ਮਾਸੂਮ ਬੱਚਿਆਂ ਦੀ ਮੌਤ ਦਾ ਮਾਮਲਾ ਟਰੇਸ, ਮਾਂ ਹੀ ਨਿਕਲੀ ਬੱਚਿਆਂ ਦੀ ਕਾਤਿਲ • ਕੈਨੇਡਾ ਦੇ ਸਸਕੈਚਵਨ ਵਿੱਚ ਜਹਾਜ਼ ਹਾਦਸੇ ਵਿੱਚ ਦੋ ਭਾਰਤੀ ਸਿਖਲਾਈ ਪਾਇਲਟਾਂ ਦੀ ਮੌਤ • ਬੀਐਸਐਫ ਨੇ ਅਕਾਲ ਤਖ਼ਤ ਦੇ ਜਥੇਦਾਰ, ਸਿੱਖ ਸੰਗਤ ਨੂੰ ਜ਼ੀਰੋ ਲਾਈਨ ਅੱਗੇ ਜਾਣ ਦੀ ਇਜਾਜ਼ਤ ਨਹੀਂ ਦਿੱਤੀ; ਅਕਾਲ ਤਖ਼ਤ ਦੇ ਜਥੇਦਾਰ ਨੇ ਕਰਤਾਰਪੁਰ ਲਾਂਘਾ ਮੁੜ ਖੋਲ੍ਹਣ ਲਈ ਅਰਦਾਸ ਕੀਤੀ • ਮਾਲੇਰਕੋਟਲਾ ਦੇ ਡੀਸੀ 'ਤੇ ਸਟਾਫ ਨੂੰ 'ਅਪਮਾਨਿਤ' ਕਰਨ ਦਾ ਦੋਸ਼; ਕਰਮਚਾਰੀਆਂ ਨੇ 25 ਸਤੰਬਰ ਨੂੰ ਹੜਤਾਲ ਦਾ ਐਲਾਨ ਕੀਤਾ • ਪੰਜਾਬ ਦੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਨਾਲ AAP ਸਰਕਾਰ ਦਾ ਧੋਖਾ, 8% DA ਵਧਾ ਕੇ ਆਪਣੀ ਪਿੱਠ ਥਪਥਪਾ ਰਹੀ ਸਰਕਾਰ: ਤਰੁਣ ਚੁਗ

Punjab

ਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਜ਼ਿਲੇ ਵਿਚ ਹੁਣ ਤੱਕ 58328 ਪਰਿਵਾਰਾਂ ਦੇ ਬਣੇ ਕਾਰਡ-ਡੀ. ਸੀ

PUNJAB NEWS EXPRESS | February 28, 2021 08:00 PM

ਨਵਾਂਸ਼ਹਿਰ: ਲੋਕਾਂ ਨੂੰ ਮਿਆਰੀ ਅਤੇ ਮੁਫ਼ਤ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੇ ਮਕਸਦ ਨਾਲ ਚਲਾਈ ਗਈ ਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਜ਼ਿਲਾ ਸ਼ਹੀਦ ਭਗਤ ਸਿੰਘ ਨਗਰ ਵਿਚ ਹੁਣ ਤੱਕ 58328 ਪਰਿਵਾਰਾਂ ਦੇ ਈ-ਕਾਰਡ ਬਣਾਏ ਜਾ ਚੁੱਕੇ ਹਨ ਅਤੇ ਰਹਿੰਦੇ ਯੋਗ ਲਾਭਪਾਤਰੀਆਂ ਦੇ ਕਾਰਡ ਬਣਾਉਣ ਦਾ ਕੰਮ ਜੰਗੀ ਪੱਧਰ ’ਤੇ ਜਾਰੀ ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਨੇ ਦੱਸਿਆ ਕਿ ਜ਼ਿਲੇ ਵਿਚ 87711 ਰਜਿਸਟਰਡ ਲਾਭਪਾਤਰੀ ਪਰਿਵਾਰਾਂ ਦੇ ਕਾਰਡ ਬਣਾਏ ਜਾਣੇ ਹਨ।

ਉਨਾਂ ਦੱਸਿਆ ਕਿ ਕਾਰਡ ਬਣਾਉਣ ਲਈ ਜ਼ਿਲੇ ਵਿਚ ਚਲਾਈ ਗਈ ਵਿਸ਼ੇਸ਼ ਮੁਹਿੰਮ ਨੂੰ ਭਰਵਾਂ ਹੁੰਗਾਰਾ ਮਿਲਿਆ ਹੈ, ਜਿਸ ਦੌਰਾਨ ਵੱਡੀ ਗਿਣਤੀ ਵਿਚ ਲਾਭਪਾਤਰੀਆਂ ਵੱਲੋਂ ਆਪਣੇ ਕਾਰਡ ਬਣਵਾਏ ਗਏ ਹਨ। ਉਨਾਂ ਦੱਸਿਆ ਕਿ ਕਾਰਡ ਬਣਾਉਣ ਲਈ ਜਿਥੇ ਪਿੰਡ ਪੱਧਰ ’ਤੇ ਕੈਂਪ ਲਗਾਏ ਜਾ ਰਹੇ ਹਨ, ਉਥੇ ਜ਼ਿਲੇ ਦੀਆਂ ਸਮੂਹ ਮਾਰਕੀਟ ਕਮੇਟੀਆਂ, ਸੇਵਾ ਕੇਂਦਰਾਂ ਅਤੇ ਕਾਮਨ ਸਰਵਿਸ ਸੈਂਟਰਾਂ ਵਿਚੋਂ ਵੀ ਇਹ ਕਾਰਡ ਬਣਵਾਏ ਜਾ ਸਕਦੇ ਹਨ। ਉਨਾਂ ਦੱਸਿਆ ਕਿ ਸਮਾਰਟ ਰਾਸ਼ਨ ਕਾਰਡ ਧਾਰਕ, ਕਿਰਤ ਵਿਭਾਗ ਨਾਲ ਰਜਿਸਟਰਡ ਕਾਮੇ, ਜੇ-ਫਾਰਮ ਧਾਰਕ ਕਿਸਾਨ, ਮਾਨਤਾ ਪ੍ਰਾਪਤ ਅਤੇ ਪੀਲੇ ਕਾਰਡ ਧਾਰਕ ਪੱਤਰਕਾਰ ਅਤੇ ਆਸਬਕਾਰੀ ਤੇ ਕਰ ਵਿਭਾਗ ਨਾਲ ਰਜਿਸਟਰਡ ਛੋਟੇ ਵਪਾਰੀ ਇਹ ਕਾਰਡ ਬਣਵਾ ਸਕਦੇ ਹਨ। ਉਨਾਂ ਕਿਹਾ ਕਿ ਇਸ ਕਾਰਡ ਨਾਲ ਸਰਕਾਰੀ ਅਤੇ ਸੂਚੀਬੱਧ ਹਸਪਤਾਲਾਂ ਵਿਚ ਸਾਲਾਨਾ 5 ਲੱਖ ਰੁਪਏ ਤੱਕ ਦੇ ਮੁਫ਼ਤ ਇਲਾਜ ਦੀ ਸੁਵਿਧਾ ਮਿਲਦੀ ਹੈ। ਡਿਪਟੀ ਕਮਿਸ਼ਨਰ ਨੇ ਹਾਲੇ ਤੱਕ ਕਾਰਡ ਬਣਾਉਣ ਤੋਂ ਵਾਂਝੇ ਸਮੂਹ ਯੋਗ ਲਾਭਪਾਤਰੀਆਂ ਨੂੰ ਅਪੀਲ ਕੀਤੀ ਕਿ ਉਹ ਜਲਦ ਤੋਂ ਜਲਦ ਆਪਣੇ ਈ-ਕਾਰਡ ਬਣਵਾਉਣ, ਤਾਂ ਜੋ ਉਨਾਂ ਨੂੰ ਮੁਫ਼ਤ ਸਿਹਤ ਸੇਵਾਵਾਂ ਪ੍ਰਦਾਨ ਕੀਤੀਆਂ ਜਾ ਸਕਣ।

Have something to say? Post your comment

google.com, pub-6021921192250288, DIRECT, f08c47fec0942fa0

Punjab

ਕੱਲ੍ਹ 1 ਅਕਤੂਬਰ ਤੋਂ ਪੰਜਾਬ ਦੇ ਸਕੂਲਾਂ ਦਾ ਸਮਾਂ ਬਦਲਿਆ

ਇੰਨੀ ਲੰਮੀ ਮਿਆਦ ਕਿਉਂ ? ਨਸ਼ਿਆਂ ਦੇ ਖਾਤਮੇ ਲਈ ਸ਼ਾਹ ਵੱਲੋਂ ਦਿੱਤੀ 2029 ਤੱਕ ਦੀ ਡੈੱਡਲਾਈਨ ’ਤੇ ਵੜਿੰਗ ਦਾ ਸਵਾਲ

PSPCL ਵੱਲੋਂ ਖੇਤੀਬਾੜੀ ਟਿਊਬਵੈੱਲਾਂ ਦੇ ਅਣਅਧਿਕਾਰਤ ਵਾਧੂ ਲੋਡ ਨੂੰ ਨਿਯਮਤ ਕਰਨ ਲਈ ਵੀਡੀਐੱਸ ਸਕੀਮ ਲਾਗੂ

ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਨਾਲ ਸਬੰਧਤ ਮਾਮਲਿਆਂ ਨੂੰ ਪਹਿਲ ਦੇ ਆਧਾਰ ‘ਤੇ ਹੱਲ ਕਰਨ ਦੇ ਨਿਰਦੇਸ਼

ਗੈਂਗਸਟਰਾਂ 'ਤੇ ਵਾਰ ਦਾ 253ਵਾਂ ਦਿਨ: ਪੰਜਾਬ ਪੁਲਿਸ ਵੱਲੋਂ 566 ਥਾਈਂ ਛਾਪੇਮਾਰੀ; 242 ਕਾਬੂ

ਨਸ਼ੀਲੇ ਪਦਾਰਥ ਅਤੇ ਹਥਿਆਰ ਤਸਕਰੀ ਕਰਨ ਵਾਲੇ ਨੈੱਟਵਰਕਾਂ ਨਾਲ ਜੁੜੇ ਪੰਜ 13 ਪਿਸਤੌਲਾਂ ਅਤੇ 3.2 ਕਿਲੋ ਹੈਰੋਇਨ ਸਮੇਤ ਕਾਬੂ

ਪੀਪੀਸੀਬੀ ਦੇ ਮਿਸ਼ਨ ਕਲੀਨ ਪਟਿਆਲਾ' ਤਹਿਤ 13.79 ਟਨ ਕੂੜਾ ਚੁੱਕਿਆ ਗਿਆ ਅਤੇ ਟਰੈਕਰ ਕੀਤਾ ਗਿਆ ਲਾਂਚ

ਅਮਿਤ ਸ਼ਾਹ ਨੂੰ ਪੰਜਾਬ ਨੂੰ ਬਦਨਾਮ ਕਰਨ ਦੀ ਬਜਾਏ ਗੁਜਰਾਤ ਤੋਂ 'ਨਸ਼ਾ ਮੁਕਤ ਯਾਤਰਾ' ਸ਼ੁਰੂ ਕਰਨੀ ਚਾਹੀਦੀ ਹੈ: ਆਪ

ਸ੍ਰੀ ਅਨੰਦਪੁਰ ਸਾਹਿਬ ਨਾਲ ਸਬੰਧਤ ਮਾਮਲੇ ਦੀ ਜਾਂਚ ਸੀਬੀਆਈ ਹਵਾਲੇ ਕਰੇ ਪੰਜਾਬ ਸਰਕਾਰ - ਐਡਵੋਕੇਟ ਧਾਮੀ

ਡਾ. ਬਲਬੀਰ ਸਿੰਘ ਨੇ ਛੇ ਨਵ-ਨਿਯੁਕਤ ਫੂਡ ਸੇਫਟੀ ਅਫਸਰਾਂ ਨੂੰ ਨਿਯੁਕਤੀ ਪੱਤਰ ਸੌਂਪੇ