Friday, April 26, 2024

Punjab

ਫੈਕਟਰੀ ਹਾਦਸਾ : ਮਾਲੇਰਕੋਟਲਾ ਦੇ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਦੀਆਂ ਕੋਸਿ਼ਸ਼ਾਂ ਦੀ ਹਰ ਪਾਸਿੳਂੁ ਸ਼ਲਾਘਾ

PUNJAB NEWS EXPRESS | March 04, 2021 09:39 AM

ਮਾਲੇਰਕੋਟਲਾ : ਸਥਾਨਕ ਸ਼ਹਿਰ ਦੀ ਠੰਢੀ ਸੜਕ ਤੇ ਸਥਿਤ ਬੀ.ਕੇ. ਸੇਲਜ਼ ਕਾਰਪੋਰੇਸ਼ਨ ਨਾਮ ਦੀ ਫੈਕਟਰੀ ਵਿਚ ਮਿਤੀ 01 ਮਾਰਚ, 2021 ਨੂੰ ਰਾਤ ਸਮੇਂ ਅਚਾਨਕ ਅੱਗ ਲੱਗਣ ਦੀ ਘਟਨਾ ਤੋੋਂ ਬਾਅਦ ਜਿਥੇ ਪ੍ਰਸ਼ਾਸਨ ਨੇ ਅੱਗ ਲੱਗਣ ਦੇ ਕਾਰਨਾਂ ਦੀ ਜਾਂਚ ਲਈ ਵੱਖ—ਵੱਖ ਵਿਭਾਗਾਂ ਨੂੰ ਰਿਪੋਰਟ ਭੇਜਣ ਲਈ ਕਿਹਾ ਹੈ ਉਥੇ ਹੀ ਅੱਗ ਲੱਗਣ ਤੋੋਂ ਬਾਅਦ ਮਾਲੇਰਕੋਟਲਾ ਦੇ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਵੱਲੋੋਂ ਸ੍ਰੀ ਟੀ. ਬੈਨਿਥ, ਆਈ.ਏ.ਐਸ, ਐਸ.ਡੀ.ਐਮ. ਮਾਲੇਰਕੋਟਲਾ ਅਤੇ ਸ੍ਰੀ ਸੰਜੀਵ ਕੁਮਾਰ ਦੀ ਅਗਵਾਈ ਹੇਠ ਅੱਗ ਲੱਗਣ ਦੀ ਸੂਚਨਾ ਮਿਲਦਿਆਂ ਹੀ ਮੌੌਕੇ ਤੇ ਪਹੁੰਚ ਕੇ ਅੱਗ ਨੂੰ ਫੈਲਣ ਤੋੋਂ ਰੋਕਣ ਲਈ ਕੀਤੀਆਂ ਗਈਆਂ ਕੋਸਿ਼ਸ਼ਾਂ ਦੀ ਵੀ ਸ਼ਲਾਘਾ ਹੋੋ ਰਹੀ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਾਰਡ ਨੰਬਰ 12 ਤੋੋਂ ਕੌੌਂਸਲਰ ਸ੍ਰੀ ਮਨੋਜ਼ ਉਪਲ ਨੇ ਦੱਸਿਆ ਕਿ ਉਨ੍ਹਾਂ ਨੂੰ ਜਿਵੇਂ ਹੀ ਪਤਾ ਲੱਗਿਆ ਕਿ ਠੰਢੀ ਸੜਕ ਤੇ ਸਥਿਤ ਕਿਸੇ ਫੈਕਟਰੀ ਵਿਚ ਅੱਗ ਲੱਗ ਗਈ ਹੈ ਤਾਂ ੳਹ ਤੁਰੰਤ ਮੌੌਕੇ ਤੇ ਪਹੁੰਚ ਗਏ। ਉਨ੍ਹਾਂ ਦੱਸਿਆ ਕਿ ਉਥੇ ਮੌੌਕੇ ਤੇ ਸ੍ਰੀ ਟੀ. ਬੈਨਿਥ, ਐਸ.ਡੀ.ਐਮ. ਮਾਲੇਰਕੋਟਲਾ, ਸ੍ਰੀ ਸੰਜੀਵ ਕੁਮਾਰ, ਡੀ. ਐਸ. ਪੀ. ਮਾਲੇਰਕੋਟਲਾ, ਸ੍ਰੀ ਬਾਦਲ ਦੀਨ, ਤਹਿਸੀਲਦਾਰ ਮਾਲੇਰਕੋਟਲਾ, ਸ੍ਰੀ ਸੁਖਦੇਵ ਸਿੰਘ ਕਾਰਜ ਸਾਧਕ ਅਫਸਰ, ਨਗਰ ਕੌਂਸਲ ਮਾਲੇਰਕੋਟਲਾ ਅਤੇ ਉਨ੍ਹਾਂ ਦੀ ਟੀਮ ਪਹਿਲਾਂ ਤੋੋਂ ਹੀ ਮੌੌਕੇ ਉਪਰ ਪਹੁੰਚੇ ਹੋਏ ਸਨ।ਸ੍ਰੀ ਉਪਲ ਨੇ ਦੱਸਿਆ ਕਿ ਮੌੌਕੇ ਸ੍ਰੀ ਟੀ. ਬੈਨਿਥ, ਐਸ.ਡੀ.ਐਮ. ਮਾਲੇਰਕੋਟਲਾ ਅਤੇ ਸ੍ਰੀ ਸੰਜੀਵ ਕੁਮਾਰ, ਡੀ.ਐਸ.ਪੀ. ਮਾਲੇਰਕੋਟਲਾ ਦੀ ਅਗਵਾਈ ਹੇਠ ਫਾਇਰ ਅਫਸਰ ਮਾਲੇਰਕੋਟਲਾ ਸ੍ਰੀ ਨਰਿੰਦਰ ਸਿੰਘ ਅਤੇ ਉਨ੍ਹਾਂ ਦੀ ਟੀਮ ਵੱਲੋਂ, ਅਰਿਹੰਤ ਸਪਿਨਿੰਗ ਮਿਲ, ਸ੍ਰੀਆਂਸ ਪੇਪਰ ਮਿਲਜ਼, ਅਹਿਮਦਗੜ ਅਤੇ ਧੂਰੀ ਤੋੋਂ ਆਏ ਇਕ ਹੋਰ ਫਾਇਰ ਟੈਂਡਰ ਦੀ ਮਦਦ ਨਾਲ 2 ਘੰਟੇ ਦੀ ਕੜੀ ਮਸ਼ੱਕਤ ਤੋੋਂ ਬਾਅਦ ਅੱਗ ਉਪਰ ਕਾਬੂ ਪਾ ਲਿਆ ਗਿਆ।ਉਨ੍ਹਾਂ ਦੱਸਿਆ ਕਿ ਅੱਗ ਨਾਲ ਭਾਵੇਂ ਫੈਕਟਰੀ ਅਤੇ ਆਸ ਪਾਸ ਦੀਆਂ ਕੁਝ ਝੁੱਗੀਆਂ ਸੜ ਕੇ ਸੁਆਹ ਹੋ ਗਈਆਂ ਹਨ ਪਰ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਦੇ ਅਧਿਕਾਰੀਆਂ ਵੱਲੋੋਂ ਸਮੇਂ ਸਿਰ ਮੌੌਕੇ ਤੇ ਪਹੁੰਚ ਕੇ ਕੀਤੀਆਂ ਗਈਆਂ ਕੋਸਿ਼ਸ਼ਾਂ ਸਦਕਾ ਅੱਗ ਨੂੰ ਫੈਲਣ ਤੋੋਂ ਰੋਕ ਲਿਆ ਗਿਆ।
ਸ੍ਰੀ ਸੰਜੀਵ ਸੂਦ, ਪ੍ਰਧਾਨ, ਸੰਗਰੂਰ ਡਿਸਟ੍ਰਿਕਟ ਇੰਡਸਟ੍ਰੀਅਲ ਚੈਂਬਰ ਨੇ ਅੱਗ ਲੱਗਣ ਸਮੇਂ ਮਾਲੇਰਕੋਟਲਾ ਦੇ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਵੱਲੋੋਂ ਕੀਤੀਆਂ ਗਈਆਂ ਅਣਥੱਕ ਕੋਸਿ਼ਸ਼ਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਐਸ.ਡੀ.ਐਮ. ਮਾਲੇਰਕੋਟਲਾ ਸ੍ਰੀ ਟੀ. ਬੈਨਿਥ ਅਤੇ ਡੀ.ਐਸ.ਪੀ. ਮਾਲੇਰਕੋਟਲਾ ਸ੍ਰੀ ਸੰਜੀਵ ਕੁਮਾਰ ਦੀਆਂ ਕੋਸਿ਼ਸ਼ਾਂ ਸਦਕਾ ਹੀ ਅੱਗ ਨੂੰ ਫੈਲਣ ਤੋੋਂ ਰੋਕਿਆ ਜਾ ਸਕਿਆ ਨਹੀਂ ਤਾਂ ਬਹੁਤ ਜਿ਼ਆਦਾ ਨੁਕਸਾਨ ਹੋਣਾ ਸੀ।ਉਨ੍ਹਾਂ ਕਿਹਾ ਕਿ ਜਿਵੇਂ ਹੀ ਉਨ੍ਹਾਂ ਨੂੰ ਅੱਗ ਲੱਗਣ ਦੀ ਘਟਨਾ ਬਾਰੇ ਪਤਾ ਲੱਗਾ ਤਾਂ ਉਹ ਤੁਰੰਤ ਮੌੌਕੇ ਉਪਰ ਪਹੁੰਚ ਗਏ ਅਤੇ ਵੇਖਿਆ ਕਿ ਡੀ.ਐਸ.ਪੀ. ਮਾਲੇਰਕੋਟਲਾ ਅਤੇ ਐਸ.ਡੀ.ਐਮ. ਮਾਲੇਰਕੋਟਲਾ ਵੱਖ—ਵੱਖ ਥਾਵਾਂ ਤੋੋਂ ਅੱਗ ਬੁਝਾਉਣ ਵਾਲੇ ਕੈਮੀਕਲ ਅਤੇ ਫਾਇਰ ਟੈਂਡਰਾਂ ਦਾ ਪ੍ਰਬੰਧ ਕਰ ਰਹੇ ਸਨ ਜਦਕਿ ਮਾਲੇਰਕੋਟਲਾ ਦੇ ਫਾਇਰ ਅਫਸਰ ਸ੍ਰੀ ਨਰਿੰਦਰ ਸਿੰਘ ਆਪਣੀ ਟੀਮ ਨਾਲ ਅੱਗ ਬੁਝਾਉਣ ਵਿਚ ਲੱਗੇ ਹੋਏ ਸਨ।
ਇਸੇ ਤਰ੍ਹਾਂ ਸ਼੍ਰੋਮਣੀ ਅਕਾਲੀ ਦਲ ਦੇ ਸ਼ਹਿਰੀ ਪ੍ਰਧਾਨ ਸ੍ਰੀ ਸ਼ਫੀਕ ਚੌੌਹਾਨ ਨੇ ਵੀ ਮਾਲੇਰਕੋਟਲਾ ਦੇ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਵੱਲੋੋਂ ਅੱਗ ਨੂੰ ਬੁਝਾਉਣ ਲਈ ਕੀਤੀਆਂ ਗਈਆਂ ਕੋਸਿ਼ਸ਼ਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅੱਗ ਰਾਤ ਲਗਭਗ 9.45 ਵਜੇ ਲੱਗੀ ਸੀ ਅਤੇ ਸੂਚਨਾ ਮਿਲਦਿਆਂ ਹੀ ਸ੍ਰੀ ਟੀ. ਬੈਨਿਥ, ਐਸ.ਡੀ.ਐਮ. ਮਾਲੇਰਕੋਟਲਾ ਅਤੇ ਸ੍ਰੀ ਸੰਜੀਵ ਕੁਮਾਰ, ਡੀ.ਐਸ.ਪੀ. ਮਾਲੇਰਕਟਲਾ 10 ਵਜੇ ਮੌੌਕੇ ਤੇ ਪਹੁੰਚ ਗਏ ਸਨ। ਇਸ ਤੋੋਂ ਇਲਾਵਾ ਸ੍ਰੀ ਬਾਦਲ ਦੀਨ ਤਹਿਸੀਲਦਾਰ ਮਾਲੇਰਕੋਟਲਾ ਵੀ ਮੌੌਕੇ ਤੇ ਪਹੁੰਚੇ ਹੋਏ ਸਨ।ਉਨ੍ਹਾਂ ਕਿਹਾ ਕਿ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਵੱਲੋੋਂ ਸਮੇਂ ਸਿਰ ਪਹੁੰਚ ਕੇ ਕੀਤੀਆਂ ਗਈਆਂ ਕੋਸਿ਼ਸ਼ਾਂ ਸਦਕਾ ਹੀ ਅੱਗ ਨੂੰ ਫੈਲਣ ਤੋੋਂ ਰੋਕ ਲਿਆ ਗਿਆ।

Have something to say? Post your comment

google.com, pub-6021921192250288, DIRECT, f08c47fec0942fa0

Punjab

ਸੁਖਬੀਰ ਸਿੰਘ ਬਾਦਲ ਵੱਲੋਂ ਐਸ.ਓ.ਆਈ ਦੇ ਜਥੇਬੰਦਕ ਢਾਂਚੇ ਦਾ ਐਲਾਨ

ਨਿਵੇਕਲੀ ਪਹਿਲਕਦਮੀ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 19 ਅਪ੍ਰੈਲ ਨੂੰ ਫੇਸਬੁੱਕ ਉੱਤੇ ਹੋਣਗੇ ਲਾਈਵ

ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀ

ਸੁਖਬੀਰ ਸਿੰਘ ਬਾਦਲ ਨੇ ਭਰੋਸੇਯੋਗਤਾ ਖਤਮ ਕਰ ਲਈ- ਹਰਚੰਦ ਸਿੰਘ ਬਰਸਟ

ਸੁਖਬੀਰ ਸਿੰਘ ਬਾਦਲ ਵੱਲੋਂ ਅਕਾਲੀ ਸਰਕਾਰ ਬਣਨ ’ਤੇ ਘੜਾਮ ਵਿਖੇ ਪ੍ਰਭੂ ਸ੍ਰੀ ਰਾਮ ਤੇ ਮਾਤਾ ਕੌਸ਼ਲਿਆ ਦੀ ਇਤਿਹਾਸਕ ਯਾਦਗਾਰ ਬਣਾਉਣ ਦਾ ਐਲਾਨ

15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਮੂਲਮੰਤਰ ਤੇ ਗੁਰਮੰਤਰ ਦਾ ਜਾਪ ਕਰਕੇ ਪੰਥ ਦੀ ਚੜ੍ਹਦੀ ਕਲਾ ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤੀ ਅਰਦਾਸ

ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਉੱਤੇ ਪ੍ਰਾਈਮ ਸਿਨੇਮਾ ਦੇ ਮਾਲਕ ਅਤੇ ਪ੍ਰਬੰਧਕਾਂ ਖਿਲਾਫ ਮਾਮਲਾ ਦਰਜ: ਮੁੱਖ ਚੋਣ ਅਧਿਕਾਰੀ

ਭਗਤਾਂਵਾਲਾ ਕੂੜ ਡੰਪ ਹਰ ਹਾਲ ’ਚ ਸ਼ਹਿਰ ਤੋਂ ਬਾਹਰ ਕੱਢਿਆ ਜਾਵੇਗਾ : ਤਰਨਜੀਤ ਸਿੰਘ ਸੰਧੂ

ਮੁੱਖ ਮੰਤਰੀ ਨੇ ਕਣਕ ਦੇ ਇੱਕ-ਇੱਕ ਦਾਣੇ ਦੀ ਨਿਰਵਿਘਨ ਖਰੀਦ ਪ੍ਰਤੀ ਦ੍ਰਿੜ ਵਚਨਬੱਧਤਾ ਦੁਹਰਾਈ