Saturday, May 18, 2024

Punjab

ਘਰ ਘਰ ਰੋਜ਼ਗਾਰ: ਫੌਰਨ ਸਟੱਡੀ ਐਂਡ ਪਲੇਸਮੈਂਟ ਸੈੱਲ ਵੱਲੋਂ ਕਾਉਂਸਲਿੰਗ ਦਾ ਪਹਿਲਾ ਗੇੜ ਮੁਕੰਮਲ

PUNJAB NEWS EXPRESS | March 31, 2021 06:34 PM

ਚੰਡੀਗੜ੍ਹ: ਪੰਜਾਬ ਸਰਕਾਰ ਨੇ ਆਪਣੀ ਪ੍ਰਮੁੱਖ ਯੋਜਨਾ ‘ਪੰਜਾਬ ਘਰ ਘਰ ਰੋਜ਼ਗਾਰ’ ਤਹਿਤ ਵਿਦੇਸ਼ ਵਿੱਚ ਸਿੱਖਿਆ ਅਤੇ ਰੋਜ਼ਗਾਰ ਪ੍ਰਾਪਤ ਕਰਨ ਦੇ ਚਾਹਵਾਨ ਨੌਜਵਾਨਾਂ ਦੀ ਕਾਉਂਸਲਿੰਗ ਲਈ ਫੌਰਨ ਸਟੱਡੀ ਐਂਡ ਪਲੇਸਮੈਂਟ ਸੈੱਲ (ਐਫ.ਐਸ. ਅਤੇ ਪੀ.ਸੀ.) ਸ਼ੁਰੂ ਕੀਤਾ ਹੈ। ਕਾਉਂਸਲਿੰਗ ਦਾ ਪਹਿਲਾ ਗੇੜ 1 ਤੋਂ 31 ਮਾਰਚ, 2021 ਤੱਕ ਕਰਵਾਇਆ ਗਿਆ ਜਿਸ ਵਿੱਚ ਤਕਰੀਬਨ 400 ਨੌਜਵਾਨਾਂ ਨੇ ਹਿੱਸਾ ਲਿਆ।

ਪੰਜਾਬ ਦੇ ਤਕਨੀਕੀ ਸਿੱਖਿਆ ਮੰਤਰੀ ਸ੍ਰੀ ਚਰਨਜੀਤ ਸਿੰਘ ਚੰਡੀਗੜ੍ਹ: ਪੰਜਾਬ ਸਰਕਾਰ ਨੇ ਆਪਣੀ ਪ੍ਰਮੁੱਖ ਯੋਜਨਾ ‘ਪੰਜਾਬ ਘਰ ਘਰ ਰੋਜ਼ਗਾਰ’ ਤਹਿਤ ਵਿਦੇਸ਼ ਵਿੱਚ ਸਿੱਖਿਆ ਅਤੇ ਰੋਜ਼ਗਾਰ ਪ੍ਰਾਪਤ ਕਰਨ ਦੇ ਚਾਹਵਾਨ ਨੌਜਵਾਨਾਂ ਦੀ ਕਾਉਂਸਲਿੰਗ ਲਈ ਫੌਰਨ ਸਟੱਡੀ ਐਂਡ ਪਲੇਸਮੈਂਟ ਸੈੱਲ (ਐਫ.ਐਸ. ਅਤੇ ਪੀ.ਸੀ.) ਸ਼ੁਰੂ ਕੀਤਾ ਹੈ। ਕਾਉਂਸਲਿੰਗ ਦਾ ਪਹਿਲਾ ਗੇੜ 1 ਤੋਂ 31 ਮਾਰਚ, 2021 ਤੱਕ ਕਰਵਾਇਆ ਗਿਆ ਜਿਸ ਵਿੱਚ ਤਕਰੀਬਨ 400 ਨੌਜਵਾਨਾਂ ਨੇ ਹਿੱਸਾ ਲਿਆ।ਚੰਨੀ ਨੇ ਅੱਜ ਇੱਥੇ ਜਾਰੀ ਇੱਕ ਪ੍ਰੈਸ ਬਿਆਨ ਵਿੱਚ ਕਿਹਾ ਕਿ ਦਿਨ ਭਰ ਚੱਲੇ ਕਾਉਂਸਲਿੰਗ ਸੈਸ਼ਨ ਵਿੱਚ ਗਰੁੱਪ ਅਤੇ ਵਿਅਕਤੀਗਤ ਕਾਉਂਸਲਿੰਗ ਅਤੇ ਸਵਾਲ-ਜਵਾਬ ਸੈਸ਼ਨ ਹੋਇਆ ਜਿਸ ਵਿੱਚ ਸੂਬੇ ਦੇ ਹਰੇਕ ਜ਼ਿਲ੍ਹੇ ਤੋਂ ਵਿਦਿਆਰਥੀਆਂ ਨੂੰ ਬੁਲਾਇਆ ਗਿਆ ਸੀ। ਮੰਤਰੀ ਨੇ ਦੱਸਿਆ ਕਿ ਹਿੱਸਾ ਲੈਣ ਵਾਲਿਆਂ ਦੀ ਪੜ੍ਹਾਈ ਅਤੇ ਵਰਕ ਵੀਜ਼ੇ ’ਤੇ ਵਿਦੇਸ਼ ਜਾਣ ਦੇ ਵੱਖ ਵੱਖ ਤਰੀਕਿਆਂ ਬਾਰੇ ਕਾਉਂਸਲਿੰਗ ਕੀਤੀ ਗਈ।ਇਸ ਨਾਲ ਸਬੰਧਤ ਮੁੱਢਲੇ ਨਿਯਮਾਂ ਅਤੇ ਸ਼ਰਤਾਂ ’ਤੇ ਵਿਚਾਰ ਵਟਾਂਦਰੇ ਕੀਤੇ ਗਏ ਤਾਂ ਜੋ ਉਮੀਦਵਾਰਾਂ ਨੂੰ ਵਿਦੇਸ਼ ਜਾਣ ਦੇ ਸਹੀ ਅਤੇ ਪਾਰਦਰਸ਼ੀ ਤਰੀਕਿਆਂ ਬਾਰੇ ਸੇਧ ਦਿੱਤੀ ਜਾ ਸਕੇ। ਅੰਗਰੇਜ਼ੀ ਦੀ ਮੁਹਾਰਤ ਸਬੰਧੀ ਜ਼ਰੂਰਤਾਂ, ਫੰਡਾਂ ਅਤੇ ਅਕਾਦਮਿਕ ਜ਼ਰੂਰਤਾਂ ਬਾਰੇ ਵੀ ਜਾਣਕਾਰੀ ਦਿੱਤੀ ਗਈ।

ਸ੍ਰੀ ਚੰਨੀ ਨੇ ਅੱਗੇ ਕਿਹਾ ਕਿ ਉਮੀਦਵਾਰਾਂ ਦੀਆਂ ਵਿਅਕਤੀਗਤ ਪ੍ਰੋਫਾਈਲਾਂ ਦਾ ਅਧਿਐਨ ਕੀਤਾ ਗਿਆ ਅਤੇ ਹਰੇਕ ਉਮੀਦਵਾਰ ਨੂੰ ਉਸਦੀ ਯੋਗਤਾ ਅਨੁਸਾਰ ਢੁੱਕਵੇਂ ਦੇਸ਼, ਕੋਰਸ ਜਾਂ ਪੇਸ਼ੇ ਦੀ ਸਿਫਾਰਸ਼ ਕੀਤੀ ਗਈ।ਇੱਕ ਘੰਟੇ ਦੇ ਸਵਾਲ ਜਵਾਬ ਸੈਸ਼ਨ ਤੋਂ ਬਾਅਦ ਸੈਸ਼ਨਾਂ ਦੀ ਸਮਾਪਤੀ ਹੋਈ ਜਿਥੇ ਆਮ ਸਵਾਲ ਅਤੇ ਅਕਸਰ ਪੁੱਛੇ ਜਾਣ ਵਾਲੇ ਸਵਾਲਾਂ (ਐਫ.ਏ.ਕਿਊਜ਼) ਦੇ ਜਵਾਬ ਦਿੱਤੇ ਗਏ।

ਰੋਜ਼ਗਾਰ ਉੱਤਪਤੀ ਦੇ ਡਾਇਰੈਕਟਰ ਸ੍ਰੀ ਹਰਪ੍ਰੀਤ ਸਿੰਘ ਸੂਦਨ ਨੇ ਚਾਹਵਾਨ ਉਮੀਦਵਾਰਾਂ ਨੂੰ ਅਪੀਲ ਕੀਤੀ ਕਿ ਉਹ http://www.pgrkam.com/employment.’ਤੇ ਹਰੇਕ ਜ਼ਿਲ੍ਹੇ ਲਈ ਉਪਰੋਕਤ ਦਰਸਾਏ ਲਿੰਕ ’ਤੇ ਉਪਲਬਧ ਹੈਲਪਲਾਈਨ ਨੰਬਰਾਂ ਰਾਹੀਂ ਸਬੰਧਤ ਡੀ.ਬੀ.ਈ.ਈਜ਼ ਨਾਲ ਸੰਪਰਕ ਕਰਨ।

Have something to say? Post your comment

google.com, pub-6021921192250288, DIRECT, f08c47fec0942fa0

Punjab

ਅੰਮ੍ਰਿਤਸਰ ਦੇ ਬਜ਼ਾਰਾਂ ਵਿੱਚ ਮੰਗਾਂ ਨੂੰ ਲੈ ਕੇ ਪੱਤਰਕਾਰਾਂ ਨੇ ਕੀਤਾ ਸਰਕਾਰ ਖਿਲਾਫ ਰੋਸ ਮਾਰਚ, ਤੱਗੜ ਨੂੰ ਬਿਨਾਂ ਕਿਸੇ ਦੇਰੀ ਦੇ ਰਿਹਾਅ ਕੀਤਾ ਜਾਵੇ

ਸੁਖਬੀਰ ਸਿੰਘ ਬਾਦਲ ਵੱਲੋਂ ਐਸ.ਓ.ਆਈ ਦੇ ਜਥੇਬੰਦਕ ਢਾਂਚੇ ਦਾ ਐਲਾਨ

ਨਿਵੇਕਲੀ ਪਹਿਲਕਦਮੀ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 19 ਅਪ੍ਰੈਲ ਨੂੰ ਫੇਸਬੁੱਕ ਉੱਤੇ ਹੋਣਗੇ ਲਾਈਵ

ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀ

ਸੁਖਬੀਰ ਸਿੰਘ ਬਾਦਲ ਨੇ ਭਰੋਸੇਯੋਗਤਾ ਖਤਮ ਕਰ ਲਈ- ਹਰਚੰਦ ਸਿੰਘ ਬਰਸਟ

ਸੁਖਬੀਰ ਸਿੰਘ ਬਾਦਲ ਵੱਲੋਂ ਅਕਾਲੀ ਸਰਕਾਰ ਬਣਨ ’ਤੇ ਘੜਾਮ ਵਿਖੇ ਪ੍ਰਭੂ ਸ੍ਰੀ ਰਾਮ ਤੇ ਮਾਤਾ ਕੌਸ਼ਲਿਆ ਦੀ ਇਤਿਹਾਸਕ ਯਾਦਗਾਰ ਬਣਾਉਣ ਦਾ ਐਲਾਨ

15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਮੂਲਮੰਤਰ ਤੇ ਗੁਰਮੰਤਰ ਦਾ ਜਾਪ ਕਰਕੇ ਪੰਥ ਦੀ ਚੜ੍ਹਦੀ ਕਲਾ ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤੀ ਅਰਦਾਸ

ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਉੱਤੇ ਪ੍ਰਾਈਮ ਸਿਨੇਮਾ ਦੇ ਮਾਲਕ ਅਤੇ ਪ੍ਰਬੰਧਕਾਂ ਖਿਲਾਫ ਮਾਮਲਾ ਦਰਜ: ਮੁੱਖ ਚੋਣ ਅਧਿਕਾਰੀ

ਭਗਤਾਂਵਾਲਾ ਕੂੜ ਡੰਪ ਹਰ ਹਾਲ ’ਚ ਸ਼ਹਿਰ ਤੋਂ ਬਾਹਰ ਕੱਢਿਆ ਜਾਵੇਗਾ : ਤਰਨਜੀਤ ਸਿੰਘ ਸੰਧੂ