Friday, March 29, 2024
ਤਾਜਾ ਖਬਰਾਂ
ਹੋਲੇ-ਮਹੱਲੇ ਮੌਕੇ ਕੌਮਾਂਤਰੀ ਸਿੱਖ ਸ਼ਸਤਰ ਵਿੱਦਿਆ ਕੌਂਸਲ ਵੱਲੋਂ 10ਵੇਂ ਵਿਰਸਾ ਸੰਭਾਲ ਗੱਤਕਾ ਮੁਕਾਬਲੇ25,000 ਰੁਪਏ ਰਿਸ਼ਵਤ ਲੈਂਦਾ ਨਗਰ ਕੌਂਸਲ ਦਾ ਬਿਲਡਿੰਗ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂਜਨਤਕ ਜਥੇਬੰਦੀਆਂ ਵੱਲੋਂ 23 ਮਾਰਚ ਨੂੰ ਬਰਨਾਲਾ ਦੀ 'ਸ਼ਹੀਦੀ ਕਾਨਫਰੰਸ' ਦੀਆਂ ਤਿਆਰੀਆਂ ਮੁਕੰਮਲ 2 ਲੱਖ ਰੁਪਏ ਦਾ ਇਨਾਮੀ ਮੁਜਰਿਮ ਇਸ਼ਤਿਹਾਰੀ ਅਮਨਦੀਪ ਕੰਬੋਜ ਉਰਫ ਅਮਨ ਸਕੋਡਾ ਨੂੰ ਜਿਲ੍ਹਾ ਫਾਜਿਲਕਾ ਦੀ ਪੁਲਿਸ ਵੱਲੋਂ ਵਾਰਾਨਸੀ (ਉੱਤਰ ਪ੍ਰਦੇਸ਼) ਤੋਂ ਗ੍ਰਿਫਤਾਰ ਕਰਨ ਵਿੱਚ ਮਿਲੀ ਸਫਲਤਾਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਪ੍ਰੈਸ ਕਾਨਫਰੰਸ:  ਸਿਬਿਨ ਸੀ ਨੇ ਆਜ਼ਾਦ ਅਤੇ ਨਿਰਪੱਖ ਚੋਣਾਂ ਯਕੀਨੀ ਬਣਾਉਣ ਦੀ ਵਚਨਬੱਧਤਾ ਪ੍ਰਗਟਾਈਭਾਰਤੀ ਚੋਣ ਕਮਿਸ਼ਨ ਵੱਲੋਂ ਜਲੰਧਰ ਦੇ ਡਿਪਟੀ ਕਮਿਸ਼ਨਰ ਦਾ ਤਬਾਦਲਾ ਕਰਨ ਦੇ ਨਿਰਦੇਸ਼, ਰੋਪੜ ਰੇਂਜ ਅਤੇ ਬਾਰਡਰ ਰੇਂਜ ਦੇ ਪੁਲਿਸ ਅਧਿਕਾਰੀਆਂ ਨੂੰ ਵੀ ਹਟਾਉਣ ਦੇ ਨਿਰਦੇਸ਼ 

Punjab

ਅਨੁਸੂਚਿਤ ਜਾਤੀ ਦੇ ਗਰੀਬ ਲਾਭਪਾਤਰੀਆਂ ਨੂੰ ਸਵੈ ਰੋਜ਼ਗਾਰ ਲਈ ਦੋ ਕਰੋੜ ਰੁਪਏ ਦੀ ਸਬਸਿਡੀ ਜਾਰੀ : ਚੇਅਰਮੈਨ ਮੋਹਨ ਲਾਲ ਸੂਦ

PUNJAB NEWS EXPRESS | April 09, 2021 06:28 PM

ਪਟਿਆਲਾ: ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਭੋਂ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ ਵੱਲੋਂ ਅਨੁਸੂਚਿਤ ਜਾਤੀਆਂ ਦੇ ਗਰੀਬ ਲਾਭਪਾਤਰੀਆਂ ਨੂੰ ਸਵੈ ਰੋਜ਼ਗਾਰ ਸਥਾਪਤ ਕਰਨ ਲਈ ਘੱਟ ਵਿਆਜ 'ਤੇ ਕਰਜ਼ੇ ਉਪਲਬਧ ਕਰਾਉਣ ਲਈ ਵਿਸ਼ੇਸ਼ ਮੁਹਿੰਮ ਚਲਾਈ ਹੋਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆ ਕਾਰਪੋਰੇਸ਼ਨ ਦੇ ਚੇਅਰਮੈਨ ਮੋਹਨ ਲਾਲ ਸੂਦ ਦੱਸਿਆ ਕਿ ਵਿੱਤੀ ਵਰ੍ਹੇ 2020-21 ਦੌਰਾਨ ਬੈਂਕ ਟਾਈ ਅਪ ਸਕੀਮ ਅਧੀਨ ਦੋ ਹਜ਼ਾਰ ਲਾਭਪਾਤਰੀਆਂ ਨੂੰ ਹੁਣ ਤੱਕ ਦੋ ਕਰੋੜ ਰੁਪਏ ਦੀ ਸਬਸਿਡੀ ਜਾਰੀ ਕੀਤੀ ਜਾ ਚੁੱਕੀ ਹੈ ਜਿਸ ਨਾਲ ਇਨ੍ਹਾਂ ਲਾਭਪਾਤਰੀਆਂ ਨੂੰ ਬੈਂਕਾਂ ਵੱਲੋਂ ਲਗਭਗ 20 ਤੋਂ 22 ਕਰੋੜ ਰੁਪਏ ਦਾ ਕਰਜ਼ਾ ਉਪਲਬਧ ਹੋ ਜਾਵੇਗਾ ਅਤੇ ਇਹ ਲਾਭਪਾਤਰੀ ਸਵੈ ਰੋਜ਼ਗਾਰ ਚਲਾ ਕੇ ਆਪਣਾ ਜੀਵਨ ਪੱਧਰ ਉੱਚਾ ਚੱਕਣ ਦੇ ਸਮਰੱਥ ਹੋ ਸਕਣਗੇ।
ਚੇਅਰਮੈਨ ਨੇ ਦੱਸਿਆ ਕਿ ਪਹਿਲਾਂ ਕਾਰਪੋਰੇਸ਼ਨ ਵਲੋਂ ਡੇੜ ਕਰੋੜ ਰੁਪਏ ਦੀ ਸਬਸਿਡੀ ਜਾਰੀ ਕੀਤੀ ਗਈ ਸੀ ਪਰ ਹੁਣ ਪੰਜਾਬ ਸਰਕਾਰ ਵੱਲੋਂ 50 ਲੱਖ ਰੁਪਏ ਦੀ ਹੋਰ ਸਬਸਿਡੀ ਜਾਰੀ ਕੀਤੀ ਗਈ ਹੈ ਜਿਸ ਨਾਲ 500 ਹੋਰ ਲਾਭਪਾਤਰੀਆਂ ਨੂੰ ਸਵੈ ਰੋਜ਼ਗਾਰ ਚਲਾਉਣ ਲਈ ਬੈਂਕਾਂ ਪਾਸੋਂ ਕਰਜ਼ੇ ਉਪਲਬਧ ਹੋ ਜਾਣਗੇ। ਇਸ ਸਬੰਧੀ ਪੰਜਾਬ ਰਾਜ ਵਿੱਚ ਕਾਰਪੋਰੇਸ਼ਨ ਦੇ ਸਮੂਹ ਜ਼ਿਲ੍ਹਾ ਮੈਨੇਜਰਾਂ ਨੂੰ ਸਬਸਿਡੀ ਦੇ ਚੈਕ ਜਲਦੀ ਤੋਂ ਜਲਦੀ ਤਿਆਰ ਕਰਕੇ ਸਬੰਧਤ ਲਾਭਪਾਤਰੀਆਂ ਦੇ ਖਾਤਿਆਂ ਵਿੱਚ ਪਾਉਣ ਦੇ ਆਦੇਸ਼ ਦਿੱਤੇ ਗਏ ਹਨ।
ਜ਼ਿਲ੍ਹਾ ਪਟਿਆਲਾ ਵਿੱਚ ਪਹਿਲਾਂ ਬੈਂਕ ਟਾਈ ਅਪ ਸਕੀਮ ਅਧੀਨ 148 ਲਾਭਪਾਤਰੀਆਂ ਨੂੰ 14.80 ਲੱਖ ਰੁਪਏ ਦੇ ਚੈਕ ਦਿੱਤੇ ਗਏ ਸੀ ਪਰ ਹੁਣ 42 ਲਾਭਪਾਤਰੀਆਂ ਨੂੰ 4.20 ਲੱਖ ਰੁਪਏ ਦੇ ਚੈਕ ਜਾਰੀ ਕੀਤੇ ਜਾ ਰਹੇ ਹਨ।
ਇਸ ਤੋਂ ਪਹਿਲਾਂ ਵੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਅਨੁਸੂਚਿਤ ਜਾਤੀਆਂ ਦੇ 14, 260 ਗਰੀਬ ਕਰਜ਼ਾ ਧਾਰਕਾਂ ਦੇ 50 ਹਜ਼ਾਰ ਰੁਪਏ ਤੱਕ ਦੇ ਕਰਜ਼ੇ ਮਾਫ਼ ਕਰਦੇ ਹੋਏ 45.41 ਕਰੋੜ ਰੁਪਏ ਦੀ ਰਾਹਤ ਦਿੱਤੀ ਗਈ ਸੀ।
ਚੇਅਰਮੈਨ ਨੇ ਦੱਸਿਆ ਕਿ ਕਾਰਪੋਰੇਸ਼ਨ ਦੇ ਕਰਮਚਾਰੀਆਂ ਅਤੇ ਅਧਿਕਾਰੀਆਂ ਵਲੋਂ ਇਸ ਤੋਂ ਇਲਾਵਾ ਹੋਰ ਵੱਖ-ਵੱਖ ਸਕੀਮਾਂ ਅਧੀਨ ਹੁਣ ਤੱਕ 405 ਲਾਭਪਾਤਰੀਆਂ ਨੂੰ 703.58 ਲੱਖ ਰੁਪਏ ਦਾ ਹੋਰ ਕਰਜ਼ਾ ਵੀ ਮੁਹੱਈਆ ਕਰਵਾਇਆ ਜਾ ਚੁੱਕਾ ਹੈ ਅਤੇ ਕਾਰਪੋਰੇਸ਼ਨ ਵਲੋਂ ਕਰਜ਼ੇ ਵੰਡਣ ਦੇ ਨਾਲ ਹੁਣ ਤੱਕ 811.46 ਲੱਖ ਰੁਪਏ ਕਰਜ਼ਿਆਂ ਦੀ ਵਸੂਲੀ ਵੀ ਕੀਤੀ ਹੈ।

Have something to say? Post your comment

google.com, pub-6021921192250288, DIRECT, f08c47fec0942fa0

Punjab

ਹੋਲੇ-ਮਹੱਲੇ ਮੌਕੇ ਕੌਮਾਂਤਰੀ ਸਿੱਖ ਸ਼ਸਤਰ ਵਿੱਦਿਆ ਕੌਂਸਲ ਵੱਲੋਂ 10ਵੇਂ ਵਿਰਸਾ ਸੰਭਾਲ ਗੱਤਕਾ ਮੁਕਾਬਲੇ

25,000 ਰੁਪਏ ਰਿਸ਼ਵਤ ਲੈਂਦਾ ਨਗਰ ਕੌਂਸਲ ਦਾ ਬਿਲਡਿੰਗ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਜਨਤਕ ਜਥੇਬੰਦੀਆਂ ਵੱਲੋਂ 23 ਮਾਰਚ ਨੂੰ ਬਰਨਾਲਾ ਦੀ 'ਸ਼ਹੀਦੀ ਕਾਨਫਰੰਸ' ਦੀਆਂ ਤਿਆਰੀਆਂ ਮੁਕੰਮਲ 

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਪ੍ਰੈਸ ਕਾਨਫਰੰਸ:  ਸਿਬਿਨ ਸੀ ਨੇ ਆਜ਼ਾਦ ਅਤੇ ਨਿਰਪੱਖ ਚੋਣਾਂ ਯਕੀਨੀ ਬਣਾਉਣ ਦੀ ਵਚਨਬੱਧਤਾ ਪ੍ਰਗਟਾਈ

ਚੋਣਾਂ ਦੇ ਆਖਰੀ ਪੜਾਅ 'ਚ ਭਾਜਪਾ ਪੰਜਾਬ 'ਚ ਵੋਟਰਾਂ ਨੂੰ ਪ੍ਰਭਾਵਿਤ ਕਰਨ ਦੀ ਕੋਸ਼ਿਸ਼ ਕਰ ਸਕਦੀ ਹੈ: ਬਾਜਵਾ

ਸੰਘਰਸ਼ਸ਼ੀਲ ਜਥੇਬੰਦੀਆਂ ਅਤੇ ਲੋਕਾਂ 'ਚ ਦਹਿਸ਼ਤ ਵਾਲਾ ਮਾਹੌਲ ਸਿਰਜਣ ਖ਼ਿਲਾਫ 22 ਮਾਰਚ ਨੂੰ ਸੰਗਰੂਰ 'ਚ ਵਿਸ਼ਾਲ ਰੋਸ ਮੁਜ਼ਾਹਰਾ ਕਰਨ ਦਾ ਐਲਾਨ 

ਪੰਜਾਬ ਪੇਅ ਸਕੇਲ ਬਹਾਲੀ ਸਾਂਝੇ ਫਰੰਟ ਦੀ ਕੈਬਨਿਟ ਸਬ-ਕਮੇਟੀ ਨਾਲ ਮੀਟਿੰਗ ਬੇਸਿੱਟਾ

ਪੰਜਾਬ ਪੁਲਿਸ ਵੱਲੋਂ ਕੀਰਤਪੁਰ ਸਾਹਿਬ ਵਿਖੇ ਫੌਜ ਦੇ ਜਵਾਨਾਂ 'ਤੇ ਹਮਲਾ ਕਰਨ ਵਾਲੇ ਚਾਰ ਮੁਲਜ਼ਮ ਗ੍ਰਿਫਤਾਰ

ਕੈਬਨਿਟ ਸਬ-ਕਮੇਟੀ ਵੱਲੋਂ ਵੱਖ-ਵੱਖ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗਾਂ, ਜਾਇਜ਼ ਮੰਗਾਂ ਦੇ ਜਲਦੀ ਹੱਲ ਲਈ ਸਬੰਧਤ ਵਿਭਾਗਾਂ ਨੂੰ ਨਿਰਦੇਸ਼ ਦਿੱਤੇ

ਸੰਯੁਕਤ ਕਿਸਾਨ ਮੋਰਚੇ ਵੱਲੋਂ ਦਿੱਲੀ 'ਚ ਕਿਸਾਨ ਮਜ਼ਦੂਰ ਮਹਾਪੰਚਾਇਤ ਦੀਆਂ ਤਿਆਰੀਆਂ ਮੁਕੰਮਲ