Tuesday, April 23, 2024
ਤਾਜਾ ਖਬਰਾਂ
ਨਿਵੇਕਲੀ ਪਹਿਲਕਦਮੀ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 19 ਅਪ੍ਰੈਲ ਨੂੰ ਫੇਸਬੁੱਕ ਉੱਤੇ ਹੋਣਗੇ ਲਾਈਵਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਸੁਖਬੀਰ ਸਿੰਘ ਬਾਦਲ ਵੱਲੋਂ ਅਕਾਲੀ ਸਰਕਾਰ ਬਣਨ ’ਤੇ ਘੜਾਮ ਵਿਖੇ ਪ੍ਰਭੂ ਸ੍ਰੀ ਰਾਮ ਤੇ ਮਾਤਾ ਕੌਸ਼ਲਿਆ ਦੀ ਇਤਿਹਾਸਕ ਯਾਦਗਾਰ ਬਣਾਉਣ ਦਾ ਐਲਾਨ15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂਮੂਲਮੰਤਰ ਤੇ ਗੁਰਮੰਤਰ ਦਾ ਜਾਪ ਕਰਕੇ ਪੰਥ ਦੀ ਚੜ੍ਹਦੀ ਕਲਾ ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤੀ ਅਰਦਾਸਬਹੁ-ਕਰੋੜੀ ਨੇਚਰ ਹਾਈਟਸ ਇਨਫਰਾ ਘੁਟਾਲਾ: 9 ਸਾਲਾਂ ਤੋਂ ਫਰਾਰ ਦੋਸ਼ੀ ਨੀਰਜ ਅਰੋੜਾ ਨੂੰ ਪੰਜਾਬ ਪੁਲਿਸ ਨੇ ਉਤਰਾਖੰਡ ਤੋਂ ਕੀਤਾ ਗ੍ਰਿਫਤਾਰ

Punjab

ਪਾਤੜਾਂ ਦੀਆਂ ਮੰਡੀਆਂ 'ਚ ਕਣਕ ਦੀ ਖ਼ਰੀਦ ਲਈ ਪੁਖ਼ਤਾ ਪ੍ਰਬੰਧ : ਮੰਡੀ ਸੁਪਰਵਾਈਜ਼ਰ

PUNJAB NEWS EXPRESS | April 09, 2021 06:37 PM

ਪਾਤੜਾਂ : ਪੰਜਾਬ ਸਰਕਾਰ ਵੱਲੋਂ 10 ਅਪ੍ਰੈਲ ਤੋਂ ਸ਼ੁਰੂ ਕੀਤੀ ਜਾ ਰਹੀ ਕਣਕ ਦੀ ਖ਼ਰੀਦ ਲਈ ਪਾਤੜਾਂ ਦੀਆਂ ਮੰਡੀਆਂ 'ਚ ਪੁਖ਼ਤਾ ਪ੍ਰਬੰਧ ਕਰ ਲਏ ਗਏ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆ ਮਾਰਕੀਟ ਕਮੇਟੀ ਪਾਤੜਾਂ 'ਚ ਤਾਇਨਾਤ ਮੰਡੀ ਸੁਪਰਵਾਈਜ਼ਰ ਜੌਨੀ ਨੇ ਦੱਸਿਆ ਕਿ ਕੋਵਿਡ-19 ਦੇ ਮੱਦੇਨਜ਼ਰ ਤੇ ਕਿਸਾਨਾਂ ਦੀ ਸਹੂਲਤ ਨੂੰ ਮੁੱਖ ਰੱਖਦੇ ਹੋਏ ਪਾਤੜਾਂ ਅਨਾਜ ਮੰਡੀ 'ਚ ਸਮਾਜਿਕ ਦੂਰੀ ਲਈ 30 ਫੁੱਟ ਦੇ ਖਾਨੇ ਬਣਾਏ ਗਏ ਹਨ, ਜਿਥੇ ਕਿਸਾਨ ਪਾਸ ਰਾਹੀਂ ਨਿਸ਼ਚਤ ਸਮੇਂ ਅਤੇ ਸਥਾਨਾਂ 'ਤੇ ਆਪਣੀ ਫ਼ਸਲ ਲਿਆਕੇ ਰੱਖ ਸਕਦੇ ਹਨ।
ਉਨ੍ਹਾਂ ਦੱਸਿਆ ਕਿ ਪਾਤੜਾਂ ਮਾਰਕੀਟ ਕਮੇਟੀ ਅਧੀਨ ਪੈਂਦੇ ਖ਼ਰੀਦ ਕੇਂਦਰ ਘੱਗਾ, ਬਾਦਸ਼ਾਹਪੁਰ, ਅਰਨੋ, ਸ਼ੁਤਰਾਣਾ, ਗੁਲਜਾਰਪੁਰਾ, ਬਕਰਾਹਾ, ਨਨਹੇੜਾ, ਬਰਾਸ, ਸੇਲਵਾਲਾ, ਦੁਗਾਲ ਕਲਾਂ ਅਤੇ ਬਨਵਾਲਾ ਵਿਖੇ ਸਾਫ਼ ਸਫ਼ਾਈ, ਪੀਣ ਵਾਲੇ ਪਾਣੀ ਅਤੇ ਬਿਜਲੀ ਦਾ ਪ੍ਰਬੰਧਾਂ ਕੀਤਾ ਗਿਆ ਹੈ ਅਤੇ ਕਿਸਾਨਾਂ ਦੀ ਸਹੂਲਤ ਲਈ ਤੇ ਕੋਵਿਡ ਨਿਯਮਾਂ ਅਨੁਸਾਰ ਸਮਾਜਿਕ ਦੂਰੀ ਬਣਾਈ ਰੱਖਣ ਲਈ ਮੰਡੀ 'ਚ ਦਾਖਲੇ ਲਈ ਪਾਸ ਰਾਹੀਂ ਐਂਟਰੀ ਦੀ ਵਿਵਸਥਾ ਕੀਤੀ ਗਈ ਹੈ ਤਾਂ ਜੋ ਖ਼ਰੀਦ ਪ੍ਰਬੰਧ ਨੂੰ ਸੁਚਾਰੂ ਤਰੀਕੇ ਨਾਲ ਚਲਾਇਆ ਜਾ ਸਕੇ। ਉਨ੍ਹਾਂ ਦੱਸਿਆ ਕਿ ਮੰਡੀ 'ਚ ਕੰਮ ਕਰਨ ਵਾਲੇ ਮਜ਼ਦੂਰਾਂ ਨੂੰ ਕੋਵਿਡ ਤੋਂ ਬਚਾਅ ਲਈ ਰੱਖੀਆਂ ਜਾਣ ਵਾਲੀਆਂ ਸਾਵਧਾਨੀਆਂ ਸਬੰਧੀ ਵੀ ਸੁਚੇਤ ਕੀਤਾ ਗਿਆ ਹੈ।
ਮੰਡੀ ਸੁਪਰਵਾਈਜ਼ਰ ਨੇ ਦੱਸਿਆ ਕਿ ਕੋਵਿਡ-19 ਦੇ ਵਧਦੇ ਪ੍ਰਭਾਵ ਨੂੰ ਦੇਖਦੇ ਹੋਏ ਮੰਡੀਆਂ 'ਚ ਸੈਨੇਟਾਈਜ਼ਰ, ਹੱਥ ਧੋਣ ਲਈ ਪਾਣੀ ਦਾ ਪ੍ਰਬੰਧ ਕੀਤਾ ਗਿਆ ਹੈ ਅਤੇ ਉਨ੍ਹਾਂ ਕਿਸਾਨਾਂ ਨੂੰ ਵੀ ਅਪੀਲ ਕਰਦਿਆ ਕਿਹਾ ਕਿ ਮੰਡੀ 'ਚ ਆਉਣ ਸਮੇਂ ਸਰਕਾਰ ਵੱਲੋਂ ਕੋਵਿਡ ਤੋਂ ਬਚਾਅ ਲਈ ਜਾਰੀ ਕੀਤੀਆਂ ਗਈਆਂ ਹਦਾਇਤਾਂ ਦੀ ਪਾਲਣਾ ਕੀਤੀ ਜਾਵੇ ਅਤੇ ਮੰਡੀ 'ਚ ਸੁੱਕੀ ਫ਼ਸਲ ਹੀ ਲਿਆਂਦੀ ਜਾਵੇ ਤਾਂ ਕਿ ਕਿਸੇ ਕਿਸਮ ਦੀ ਦਿੱਕਤ ਤੋਂ ਬਚਿਆ ਜਾ ਸਕੇ।

Have something to say? Post your comment

google.com, pub-6021921192250288, DIRECT, f08c47fec0942fa0

Punjab

ਨਿਵੇਕਲੀ ਪਹਿਲਕਦਮੀ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 19 ਅਪ੍ਰੈਲ ਨੂੰ ਫੇਸਬੁੱਕ ਉੱਤੇ ਹੋਣਗੇ ਲਾਈਵ

ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀ

ਸੁਖਬੀਰ ਸਿੰਘ ਬਾਦਲ ਨੇ ਭਰੋਸੇਯੋਗਤਾ ਖਤਮ ਕਰ ਲਈ- ਹਰਚੰਦ ਸਿੰਘ ਬਰਸਟ

ਸੁਖਬੀਰ ਸਿੰਘ ਬਾਦਲ ਵੱਲੋਂ ਅਕਾਲੀ ਸਰਕਾਰ ਬਣਨ ’ਤੇ ਘੜਾਮ ਵਿਖੇ ਪ੍ਰਭੂ ਸ੍ਰੀ ਰਾਮ ਤੇ ਮਾਤਾ ਕੌਸ਼ਲਿਆ ਦੀ ਇਤਿਹਾਸਕ ਯਾਦਗਾਰ ਬਣਾਉਣ ਦਾ ਐਲਾਨ

15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਮੂਲਮੰਤਰ ਤੇ ਗੁਰਮੰਤਰ ਦਾ ਜਾਪ ਕਰਕੇ ਪੰਥ ਦੀ ਚੜ੍ਹਦੀ ਕਲਾ ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤੀ ਅਰਦਾਸ

ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਉੱਤੇ ਪ੍ਰਾਈਮ ਸਿਨੇਮਾ ਦੇ ਮਾਲਕ ਅਤੇ ਪ੍ਰਬੰਧਕਾਂ ਖਿਲਾਫ ਮਾਮਲਾ ਦਰਜ: ਮੁੱਖ ਚੋਣ ਅਧਿਕਾਰੀ

ਭਗਤਾਂਵਾਲਾ ਕੂੜ ਡੰਪ ਹਰ ਹਾਲ ’ਚ ਸ਼ਹਿਰ ਤੋਂ ਬਾਹਰ ਕੱਢਿਆ ਜਾਵੇਗਾ : ਤਰਨਜੀਤ ਸਿੰਘ ਸੰਧੂ

ਮੁੱਖ ਮੰਤਰੀ ਨੇ ਕਣਕ ਦੇ ਇੱਕ-ਇੱਕ ਦਾਣੇ ਦੀ ਨਿਰਵਿਘਨ ਖਰੀਦ ਪ੍ਰਤੀ ਦ੍ਰਿੜ ਵਚਨਬੱਧਤਾ ਦੁਹਰਾਈ

ਹੋਲੇ-ਮਹੱਲੇ ਮੌਕੇ ਕੌਮਾਂਤਰੀ ਸਿੱਖ ਸ਼ਸਤਰ ਵਿੱਦਿਆ ਕੌਂਸਲ ਵੱਲੋਂ 10ਵੇਂ ਵਿਰਸਾ ਸੰਭਾਲ ਗੱਤਕਾ ਮੁਕਾਬਲੇ