Wednesday, April 24, 2024
ਤਾਜਾ ਖਬਰਾਂ
ਨਿਵੇਕਲੀ ਪਹਿਲਕਦਮੀ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 19 ਅਪ੍ਰੈਲ ਨੂੰ ਫੇਸਬੁੱਕ ਉੱਤੇ ਹੋਣਗੇ ਲਾਈਵਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਸੁਖਬੀਰ ਸਿੰਘ ਬਾਦਲ ਵੱਲੋਂ ਅਕਾਲੀ ਸਰਕਾਰ ਬਣਨ ’ਤੇ ਘੜਾਮ ਵਿਖੇ ਪ੍ਰਭੂ ਸ੍ਰੀ ਰਾਮ ਤੇ ਮਾਤਾ ਕੌਸ਼ਲਿਆ ਦੀ ਇਤਿਹਾਸਕ ਯਾਦਗਾਰ ਬਣਾਉਣ ਦਾ ਐਲਾਨ15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂਮੂਲਮੰਤਰ ਤੇ ਗੁਰਮੰਤਰ ਦਾ ਜਾਪ ਕਰਕੇ ਪੰਥ ਦੀ ਚੜ੍ਹਦੀ ਕਲਾ ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤੀ ਅਰਦਾਸਬਹੁ-ਕਰੋੜੀ ਨੇਚਰ ਹਾਈਟਸ ਇਨਫਰਾ ਘੁਟਾਲਾ: 9 ਸਾਲਾਂ ਤੋਂ ਫਰਾਰ ਦੋਸ਼ੀ ਨੀਰਜ ਅਰੋੜਾ ਨੂੰ ਪੰਜਾਬ ਪੁਲਿਸ ਨੇ ਉਤਰਾਖੰਡ ਤੋਂ ਕੀਤਾ ਗ੍ਰਿਫਤਾਰ

Punjab

ਸੁਖਜਿੰਦਰ ਸਿੰਘ ਰੰਧਾਵਾ ਨੇ ਕੇਂਦਰ ਵੱਲੋਂ ਡੀ.ਏ.ਪੀ. ਵਿੱਚ 1400 ਰੁਪਏ ਪ੍ਰਤੀ ਕੁਇੰਟਲ ਕੀਤੇ ਵਾਧੇ ਨੂੰ ਕਿਸਾਨ ਵਿਰੋਧੀ ਕਦਮ ਕਰਾਰ ਦਿੱਤਾ

PUNJAB NEWS EXPRESS | April 09, 2021 06:45 PM

ਚੰਡੀਗੜ੍: ਪੰਜਾਬ ਦੇ ਸਹਿਕਾਰਤਾ ਮੰਤਰੀ ਅਤੇ ਸੀਨੀਅਰ ਕਾਂਗਰਸੀ ਆਗੂ ਸ. ਸੁਖਜਿੰਦਰ ਸਿੰਘ ਰੰਧਾਵਾ ਨੇ ਸ਼ੁੱਕਰਵਾਰ ਨੂੰ ਭਾਜਪਾ ਦੀ ਅਗਵਾਈ ਵਾਲੀ ਐਨ.ਡੀ.ਏ. ਸਰਕਾਰ ਵੱਲੋਂ ਡੀ.ਏ.ਪੀ. ਵਿੱਚ 2400 ਰੁਪਏ ਪ੍ਰਤੀ ਕੁਇੰਟਲ ਤੋਂ ਵਧਾ ਕੇ 3800 ਰੁਪਏ ਪ੍ਰਤੀ ਕੁਇੰਟਲ ਕਰਨ ਲਈ ਸਖਤ ਆਲੋਚਨਾ ਕੀਤੀ। ਉਨ੍ਹਾਂ ਇਸ ਹੱਦੋਂ ਵੱਧ ਕੀਤੇ ਵਾਧੇ ਨੂੰ ਕੇਂਦਰ ਸਰਕਾਰ ਦਾ ਇਕ ਹੋਰ ਕਿਸਾਨ ਵਿਰੋਧੀ ਕਾਰਨਾਮਾ ਦੱਸਿਆ। ਉਨ੍ਹਾਂ ਕਿਹਾ ਕਿ ਡੀ.ਏ.ਪੀ. ਦੀ 50 ਕਿਲੋ ਦੀ ਬੋਰੀ ਜਿਸ ਦਾ ਭਾਅ ਪਹਿਲਾ 1200 ਰੁਪਏ ਸੀ, ਹੁਣ 1900 ਰੁਪਏ ਕਰ ਦਿੱਤੀ ਗਈ ਹੈ। ਇਸ ਤਰ੍ਹਾਂ ਪ੍ਰਤੀ ਕੁਇੰਟਲ 1400 ਰੁਪਏ ਵਾਧਾ ਕੀਤਾ ਗਿਆ ਹੈ।
ਆਪਣੇ ਪ੍ਰੈਸ ਬਿਆਨ ਵਿੱਚ ਸ. ਰੰਧਾਵਾ ਨੇ 1400 ਰੁਪਏ ਪ੍ਰਤੀ ਕੁਇੰਟਲ ਨੂੰ ਪੂਰੀ ਤਰ੍ਹਾਂ ਬੇਤੁਕਾ ਤੇ ਤਾਨਾਸ਼ਾਹੀ ਫੈਸਲਾ ਦੱਸਦਿਆਂ ਆਖਿਆ ਕਿ ਕੋਵਿਡ-19 ਵਿੱਚ ਆਏ ਹਾਲੀਆ ਦੂਜੇ ਸਿਖਰ ਦਰਮਿਆਨ ਕੀਤਾ ਇਹ ਵਾਧਾ ਕਿਸਾਨਾਂ ਲਈ ਬਹੁਤ ਖਤਰਨਾਕ ਹੈ। ਉਨ੍ਹਾਂ ਕਿਹਾ ਕਿ ਆਰਥਿਕ ਮੰਦਵਾੜੇ ਕਾਰਨ ਖੇਤੀਬਾੜੀ ਖੇਤਰ ਪਹਿਲਾਂ ਹੀ ਭਰਪੂਰ ਚੁਣੌਤੀਆਂ ਦਾ ਸਾਹਮਣਾ ਕਰ ਰਿਹਾ ਹੈ।
ਇਸ ਕਿਸਾਨ ਵਿਰੋਧੀ ਕਦਮ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸਪੱਸ਼ਟ ਰੂਪ ਵਿੱਚ ਦੋਸ਼ੀ ਠਹਿਰਾਉਂਦਿਆਂ ਸ. ਰੰਧਾਵਾ ਨੇ ਕਿਹਾ ਕਿ ਡੀ.ਏ.ਪੀ. ਦੀਆਂ ਕੀਮਤਾਂ ਵਿੱਚ ਕੀਤਾ ਅਥਾਹ ਵਾਧੇ ਕਿਸਾਨਾਂ ਦੇ ਜ਼ਖਮਾਂ ਉਤੇ ਲੂਣ ਛਿੜਕਣ ਦੇ ਬਰਾਬਰ ਹੈ ਜਿਹੜੇ ਪਹਿਲਾਂ ਹੀ ਕਾਲੇ ਖੇਤੀ ਕਾਨੂੰਨੀ ਦੀ ਮਾਰ ਝੱਲਦੇ ਹੋਏ ਆਪਣਾ ਘਰ-ਖੇਤ ਛੱਡ ਕੇ ਦਿੱਲੀ ਦੀਆਂ ਬਰੂਹਾਂ ਉਤੇ ਬੈਠੇ ਹਨ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀ ਆਮਦਨ ਦੋਗੁਣੀ ਕਰਨ ਦੇ ਜੁਮਲੇ ਨਾਲ ਸੱਤਾ ਵਿੱਚ ਆਈ ਐਨ.ਡੀ.ਏ. ਸਰਕਾਰ ਕਿਸਾਨੀ ਦਾ ਲੱਕ ਤੋੜਨ ਉਤੇ ਉਤਾਰੂ ਹੈ। ਇਸ ਵਾਧੇ ਨੂੰ ਮੂਲੋਂ ਰੱਦ ਕਰਦਿਆਂ ਸ. ਰੰਧਾਵਾ ਨੇ ਕੇਂਦਰ ਨੂੰ ਕਿਹਾ ਕਿ ਇਸ ਕਿਸਾਨ ਵਿਰੋਧੀ ਫੈਸਲੇ ਨੂੰ ਤੁਰੰਤ ਵਾਪਸ ਲਵੋ ਨਹੀਂ ਤਾਂ ਇਸ ਦਾ ਭਾਰੀ ਖਮਿਆਜ਼ਾ ਪੰਜ ਸੂਬਿਆਂ ਦੀਆਂ ਵਿਧਾਨ ਸਭਾ ਚੋਣਾਂ ਵਿੱਚ ਭਾਜਪਾ ਨੂੰ ਭੁਗਤਣਾ ਪਵੇਗਾ।

Have something to say? Post your comment

google.com, pub-6021921192250288, DIRECT, f08c47fec0942fa0

Punjab

ਨਿਵੇਕਲੀ ਪਹਿਲਕਦਮੀ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 19 ਅਪ੍ਰੈਲ ਨੂੰ ਫੇਸਬੁੱਕ ਉੱਤੇ ਹੋਣਗੇ ਲਾਈਵ

ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀ

ਸੁਖਬੀਰ ਸਿੰਘ ਬਾਦਲ ਨੇ ਭਰੋਸੇਯੋਗਤਾ ਖਤਮ ਕਰ ਲਈ- ਹਰਚੰਦ ਸਿੰਘ ਬਰਸਟ

ਸੁਖਬੀਰ ਸਿੰਘ ਬਾਦਲ ਵੱਲੋਂ ਅਕਾਲੀ ਸਰਕਾਰ ਬਣਨ ’ਤੇ ਘੜਾਮ ਵਿਖੇ ਪ੍ਰਭੂ ਸ੍ਰੀ ਰਾਮ ਤੇ ਮਾਤਾ ਕੌਸ਼ਲਿਆ ਦੀ ਇਤਿਹਾਸਕ ਯਾਦਗਾਰ ਬਣਾਉਣ ਦਾ ਐਲਾਨ

15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਮੂਲਮੰਤਰ ਤੇ ਗੁਰਮੰਤਰ ਦਾ ਜਾਪ ਕਰਕੇ ਪੰਥ ਦੀ ਚੜ੍ਹਦੀ ਕਲਾ ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤੀ ਅਰਦਾਸ

ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਉੱਤੇ ਪ੍ਰਾਈਮ ਸਿਨੇਮਾ ਦੇ ਮਾਲਕ ਅਤੇ ਪ੍ਰਬੰਧਕਾਂ ਖਿਲਾਫ ਮਾਮਲਾ ਦਰਜ: ਮੁੱਖ ਚੋਣ ਅਧਿਕਾਰੀ

ਭਗਤਾਂਵਾਲਾ ਕੂੜ ਡੰਪ ਹਰ ਹਾਲ ’ਚ ਸ਼ਹਿਰ ਤੋਂ ਬਾਹਰ ਕੱਢਿਆ ਜਾਵੇਗਾ : ਤਰਨਜੀਤ ਸਿੰਘ ਸੰਧੂ

ਮੁੱਖ ਮੰਤਰੀ ਨੇ ਕਣਕ ਦੇ ਇੱਕ-ਇੱਕ ਦਾਣੇ ਦੀ ਨਿਰਵਿਘਨ ਖਰੀਦ ਪ੍ਰਤੀ ਦ੍ਰਿੜ ਵਚਨਬੱਧਤਾ ਦੁਹਰਾਈ

ਹੋਲੇ-ਮਹੱਲੇ ਮੌਕੇ ਕੌਮਾਂਤਰੀ ਸਿੱਖ ਸ਼ਸਤਰ ਵਿੱਦਿਆ ਕੌਂਸਲ ਵੱਲੋਂ 10ਵੇਂ ਵਿਰਸਾ ਸੰਭਾਲ ਗੱਤਕਾ ਮੁਕਾਬਲੇ