Saturday, April 20, 2024
ਤਾਜਾ ਖਬਰਾਂ
ਨਿਵੇਕਲੀ ਪਹਿਲਕਦਮੀ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 19 ਅਪ੍ਰੈਲ ਨੂੰ ਫੇਸਬੁੱਕ ਉੱਤੇ ਹੋਣਗੇ ਲਾਈਵਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਸੁਖਬੀਰ ਸਿੰਘ ਬਾਦਲ ਵੱਲੋਂ ਅਕਾਲੀ ਸਰਕਾਰ ਬਣਨ ’ਤੇ ਘੜਾਮ ਵਿਖੇ ਪ੍ਰਭੂ ਸ੍ਰੀ ਰਾਮ ਤੇ ਮਾਤਾ ਕੌਸ਼ਲਿਆ ਦੀ ਇਤਿਹਾਸਕ ਯਾਦਗਾਰ ਬਣਾਉਣ ਦਾ ਐਲਾਨ15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂਮੂਲਮੰਤਰ ਤੇ ਗੁਰਮੰਤਰ ਦਾ ਜਾਪ ਕਰਕੇ ਪੰਥ ਦੀ ਚੜ੍ਹਦੀ ਕਲਾ ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤੀ ਅਰਦਾਸਬਹੁ-ਕਰੋੜੀ ਨੇਚਰ ਹਾਈਟਸ ਇਨਫਰਾ ਘੁਟਾਲਾ: 9 ਸਾਲਾਂ ਤੋਂ ਫਰਾਰ ਦੋਸ਼ੀ ਨੀਰਜ ਅਰੋੜਾ ਨੂੰ ਪੰਜਾਬ ਪੁਲਿਸ ਨੇ ਉਤਰਾਖੰਡ ਤੋਂ ਕੀਤਾ ਗ੍ਰਿਫਤਾਰ

Punjab

ਪੁਲਿਸ ਨੇ ਬਿਨਾਂ ਮਾਸਕ ਵਾਲੇ 751 ਵਿਅਕਤੀਆਂ ਦੇ ਕਰਵਾਏ ਕੋਵਿਡ ਟੈਸਟ-92 ਦੇ ਕੱਟੇ ਚਲਾਨ

PUNJAB NEWS EXPRESS | April 09, 2021 06:47 PM

ਨਵਾਂਸ਼ਹਿਰ: ਸੀਨੀਅਰ ਪੁਲਿਸ ਕਪਤਾਨ ਅਲਕਾ ਮੀਨਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਕੋਰੋਨਾ ਮਹਾਮਾਰੀ ਸਬੰਧੀ ਜਾਰੀ ਕੀਤੇ ਗਏ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਜ਼ਿਲਾ ਪੁਲਿਸ ਵੱਲੋਂ ਅੱਜ ਜ਼ਿਲੇ ਦੀ ਹਦੂਦ ਅੰਦਰ ਵੱਖ-ਵੱਖ ਮੈਡੀਕਲ ਟੀਮਾਂ ਨੂੰ ਨਾਲ ਲੈ ਕੇ ਜਨਤਕ ਥਾਵਾਂ ’ਤੇ ਬਿਨਾਂ ਮਾਸਕ ਘੁੰਮਣ ਵਾਲੇ 751 ਵਿਅਕਤੀਆਂ ਦੇ ਕੋਵਿਡ ਟੈਸਟ ਕਰਵਾਏ ਗਏ ਜਦਕਿ ਬਿਨਾਂ ਮਾਸਕ ਘੁੰਮ ਰਹੇ 92 ਵਿਅਕਤੀਆਂ ਦੇ ਚਲਾਨ ਵੀ ਕੱਟੇ ਗਏ। 

ਉਨਾਂ ਦੱਸਿਆ ਕਿ ਪੁਲਿਸ ਵੱਲੋਂ ਸਖ਼ਤੀ ਦੇ ਨਾਲ-ਨਾਲ ਪਿੰਡਾਂ ਵਿਚ ਅਨਾਊਂਸਮੈਂਟਾਂ ਕਰਵਾਉਣ ਤੋਂ ਇਲਾਵਾ ਸਾਂਝ ਕੇਂਦਰ ਦੀ ਮੀਡੀਆ ਵੈਨ ਰਾਹੀਂ ਲੋਕਾਂ ਨੂੰ ਕੋਵਿਡ ਪ੍ਰਤੀ ਸਾਵਧਾਨੀਆਂ ਵਰਤਣ ਲਈ ਜਾਗਰੂਕ ਵੀ ਕੀਤਾ ਜਾ ਰਿਹਾ ਹੈ ਅਤੇ ਮਾਸਕ ਵੀ ਵੰਡੇ ਜਾ ਰਹੇ ਹਨ। ਉਨਾਂ ਜ਼ਿਲਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਕੋਵਿਡ ਨਿਯਮਾਂ ਪ੍ਰਤੀ ਲਾਪਰਵਾਹੀ ਨਾ ਵਰਤਣ ਅਤੇ ਇਸ ਭਿਆਨਕ ਬਿਮਾਰੀ ਨੂੰ ਹਲਕੇ ਵਿਚ ਨਾ ਲੈਣ। ਉਨਾਂ ਕਿਹਾ ਕਿ ਹਰ ਸਮੇਂ ਮਾਸਕ ਪਹਿਨਣ, ਆਪਸੀ ਦੂਰੀ ਬਣਾਈ ਰੱਖਣ ਅਤੇ ਕੋਵਿਡ ਸਬੰਧੀ ਜਾਰੀ ਦਿਸ਼ਾ-ਨਿਰਦੇਸ਼ਾਂ ਅਤੇ ਹਦਾਇਤਾਂ ਦੀ ਪਾਲਣਾ ਯਕੀਨੀ ਬਣਾਈ ਜਾਵੇ, ਤਾਂ ਜੋ ਜ਼ਿਲੇ ਨੂੰ ਕੋਵਿਡ ਮੁਕਤ ਕੀਤਾ ਜਾ ਸਕੇ।

Have something to say? Post your comment

google.com, pub-6021921192250288, DIRECT, f08c47fec0942fa0

Punjab

ਨਿਵੇਕਲੀ ਪਹਿਲਕਦਮੀ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 19 ਅਪ੍ਰੈਲ ਨੂੰ ਫੇਸਬੁੱਕ ਉੱਤੇ ਹੋਣਗੇ ਲਾਈਵ

ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀ

ਸੁਖਬੀਰ ਸਿੰਘ ਬਾਦਲ ਨੇ ਭਰੋਸੇਯੋਗਤਾ ਖਤਮ ਕਰ ਲਈ- ਹਰਚੰਦ ਸਿੰਘ ਬਰਸਟ

ਸੁਖਬੀਰ ਸਿੰਘ ਬਾਦਲ ਵੱਲੋਂ ਅਕਾਲੀ ਸਰਕਾਰ ਬਣਨ ’ਤੇ ਘੜਾਮ ਵਿਖੇ ਪ੍ਰਭੂ ਸ੍ਰੀ ਰਾਮ ਤੇ ਮਾਤਾ ਕੌਸ਼ਲਿਆ ਦੀ ਇਤਿਹਾਸਕ ਯਾਦਗਾਰ ਬਣਾਉਣ ਦਾ ਐਲਾਨ

15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਮੂਲਮੰਤਰ ਤੇ ਗੁਰਮੰਤਰ ਦਾ ਜਾਪ ਕਰਕੇ ਪੰਥ ਦੀ ਚੜ੍ਹਦੀ ਕਲਾ ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤੀ ਅਰਦਾਸ

ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਉੱਤੇ ਪ੍ਰਾਈਮ ਸਿਨੇਮਾ ਦੇ ਮਾਲਕ ਅਤੇ ਪ੍ਰਬੰਧਕਾਂ ਖਿਲਾਫ ਮਾਮਲਾ ਦਰਜ: ਮੁੱਖ ਚੋਣ ਅਧਿਕਾਰੀ

ਭਗਤਾਂਵਾਲਾ ਕੂੜ ਡੰਪ ਹਰ ਹਾਲ ’ਚ ਸ਼ਹਿਰ ਤੋਂ ਬਾਹਰ ਕੱਢਿਆ ਜਾਵੇਗਾ : ਤਰਨਜੀਤ ਸਿੰਘ ਸੰਧੂ

ਮੁੱਖ ਮੰਤਰੀ ਨੇ ਕਣਕ ਦੇ ਇੱਕ-ਇੱਕ ਦਾਣੇ ਦੀ ਨਿਰਵਿਘਨ ਖਰੀਦ ਪ੍ਰਤੀ ਦ੍ਰਿੜ ਵਚਨਬੱਧਤਾ ਦੁਹਰਾਈ

ਹੋਲੇ-ਮਹੱਲੇ ਮੌਕੇ ਕੌਮਾਂਤਰੀ ਸਿੱਖ ਸ਼ਸਤਰ ਵਿੱਦਿਆ ਕੌਂਸਲ ਵੱਲੋਂ 10ਵੇਂ ਵਿਰਸਾ ਸੰਭਾਲ ਗੱਤਕਾ ਮੁਕਾਬਲੇ